Sri Guru Granth Sahib Ji — Ang 674 (punjabi)
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ।
ਜਿਹਵਾ ਏਕ ਕਵਨ ਗੁਨ ਕਹੀਐ ॥
। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧।ਰਹਾਉ।
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
ਹੇ ਪ੍ਰਭੂ! ਤੂੰ ਸਾਡੇ ਕੋ੍ਰੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
ਨਾਨਕ! (ਆਖ—) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ,
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ ।੩।੧੨।
ਧਨਾਸਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥
ਹੇ ਭਾਈ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ,
ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥
ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖ਼ੁਸ਼ ਨਹੀਂ ਹੁੰਦਾ ।੧
ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥
ਭਾਈ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ)
ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥
)! ਸਾਰੇ ਲੋਕ ਕਈ ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ ਸਕੀਦਾ ।੧।ਰਹਉ।
ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥
ਹੇ ਭਾਈ! ਜਪ ਤਪ ਕਰ ਕੇ, ਸਾਰੀ ਧਰਤੀ ਉਤੇ ਚੱਕਰ ਲਾ ਕੇ, ਸਿਰ-ਭਾਰ ਤਪ ਕਰ ਕੇ, ਪ੍ਰਾਣ ਦਸਮ ਦੁਆਰ ਵਿਚ ਚਾੜ੍ਹ ਕ
ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥
ਜੋਗ-ਮਤ ਦੀਆਂ ਜੁਗਤੀਆਂ ਕਰ ਕੇ, ਜੈਨ-ਮਤ ਦੀਆਂ ਜੁਗਤੀਆਂ ਕਰ ਕੇ—ਇਹਨਾਂ ਤਰੀਕਿਆਂ ਨਾਲ ਭੀ ਮਾਲਕ-ਪ੍ਰਭੂ ਨਹੀਂ ਪਤੀਜਦਾ ।੨।
ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਪਦਾਰਥ ਹੈ ਜਿਸ ਦਾ ਕੋਈ ਮੁੱਲ ਨਹੀਂ ਪੈ ਸਕਦਾ—ਇਹ ਦਾਤਿ ਉਸ ਮਨੁੱਖ ਨੇ ਹਾਸਲ ਕੀਤੀ ਹੈ ਜਿਸ ਉੱਤੇ ਪਰਮਾਤਮਾ ਦੀ ਕਿਰਪਾ ਹੋਈ ਹੈ
ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸੰਗਤਿ ਦੀ ਰਾਹੀਂ ਪ੍ਰੇਮ-ਰੰਗ ਵਿਚ ਜੁੜ ਕੇ ਜਿਸ ਮਨੁੱਖ ਨੂੰ ਪ੍ਰਭੂ ਜੀ ਮਿਲੇ ਹਨ, ਉਸ ਮਨੁੱਖ ਦੀ ਜੀਵਨ-ਰਾਤ ਸੁਖ-ਆਨੰਦ ਵਿਚ ਬੀਤਦੀ ਹੈ ।
ਧਨਾਸਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥
ਜੇਹੜਾ ਮਿੱਤਰ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਏ, ਮੈਨੂੰ ਪਰਮਾਤਮਾ ਮਿਲਾ ਦੇਵੇ, ਮੈਨੂੰ ਪਰਮਾਤਮਾ ਦਾ ਨਾਮ ਸਦਾ ਸੁਣਾਇਆ ਕਰੇ,
ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥
ਮੇਰੇ ਇਸ ਮਨ ਨੂੰ ਡੋਲਣ ਤੋਂ ਚੰਚਲਤਾ ਤੋਂ ਹਟਾ ਲਏ, ਤਾ ਕਿ ਇਹ ਫਿਰ ਕਿਸੇ ਭੀ ਪਾਸੇ ਭਟਕਿਆ ਨਾਹ ਕਰੇ (ਮੈਂ ਆਪਣੇ ਸਭ ਕੁਝ ਉਸ ਦੇ ਹਵਾਲੇ ਕਰ ਦਿਆਂ) ।੧
ਹੈ ਕੋਊ ਐਸੋ ਹਮਰਾ ਮੀਤੁ ॥
ਕੋਈ ਮੈਨੂੰ ਇਹੋ ਜਿਹਾ ਮੇਰਾ ਮਿੱਤਰ ਮਿਲ ਜਾਏ (ਜੇਹੜਾ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਏ)
ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥
ਮੈਂ ਉਸ ਨੂੰ ਆਪਣਾ ਸਾਰਾ ਧਨ-ਪਦਾਰਥ, ਆਪਣੀ ਜਿੰਦ, ਆਪਣਾ ਹਿਰਦਾ ਦੇ ਦਿਆਂ । ਮੈਂ ਆਪਣਾ ਚਿੱਤ ਉਸ ਦੇ ਹਵਾਲੇ ਕਰ ਦਿਆਂ ।੧।ਰਹਾਉ।
ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥
ਕੋਈ ਐਸਾ ਮਿੱਤਰ ਮਿਲ ਪਏ ਜਿਸ ਦੀ ਕਿਰਪਾ ਨਾਲ) ਪਰਾਇਆ ਧਨ, ਪਰਾਈ ਇਸਤ®ੀ, ਪਰਾਈ ਨਿੰਦਾ—ਇਹਨਾਂ ਨਾਲ ਮੇਰਾ ਪਿਆਰ ਨਾਹ ਬਣੇ ।
ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥
। ਮੈਂ ਸੰਤਾਂ ਦਾ ਸੰਗ ਕਰਿਆ ਕਰਾਂ, ਮੇਰਾ ਸੰਤਾਂ ਨਾਲ ਹੀ ਬਚਨ-ਬਿਲਾਸ ਰਹੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਮੇਰਾ ਮਨ ਹਰ ਵੇਲੇ ਸੁਚੇਤ ਰਿਹਾ ਕਰੇ ।੨।
ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥
ਹੇ ਗੁਣਾਂ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਸਰਬ-ਵਿਆਪਕ! ਹੇ ਪ੍ਰਭੂ! ਹੇ ਸਾਰੇ ਸੁਖਾਂ ਦੀ ਬਖਸ਼ਸ਼ ਕਰਨ ਵਾਲੇ! ਹੇ ਗੋਪਾਲ
ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥
ਜਿਵੇਂ ਬੱਚੇ ਆਪਣੀ ਮਾਂ ਪਾਸੋਂ (ਖਾਣ ਪੀਣ ਲਈ ਮੰਗਦੇ ਹਨ) ਮੈਂ ਤੇਰਾ ਦਾਸ ਨਾਨਕ ਤੇਰੇ ਪਾਸੋਂ ਤੇਰੇ ਨਾਮ ਦਾ ਦਾਨ ਮੰਗਦਾ ਹਾਂ ।੩।੧੪।
ਧਨਾਸਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਹਰਿ ਹਰਿ ਲੀਨੇ ਸੰਤ ਉਬਾਰਿ ॥
ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ
ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥
ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ।੧।ਰਹਾਉ।
ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥
ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ
ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥
ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ।੧।
ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥
ਹੇ ਨਾਨਕ! (ਆਖ—ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ ।
ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ)
ਧਨਾਸਿਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਅਬ ਹਰਿ ਰਾਖਨਹਾਰੁ ਚਿਤਾਰਿਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ,
ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥
ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ® ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ ।੧।ਰਹਾਉ।
ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕੋ®ਧ ਲੋਭ ਮਾਰ ਮੁਕਾਇਆ
ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥
ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ ।੧।