Sri Guru Granth Sahib Ji — Ang 684 (punjabi)
ਚਰਨ ਕਮਲ ਜਾ ਕਾ ਮਨੁ ਰਾਪੈ ॥
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ
ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨।
ਸਾਗਰੁ ਤਰਿਆ ਸਾਧੂ ਸੰਗੇ ॥
ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩।
ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ।
ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥
ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ
ਜਮ ਜੰਦਾਰੁ ਨ ਆਵੈ ਨੇੜੇ ॥੪॥
ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥
ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤਿ®ਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ ।
ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤਿ®ਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫।
ਧਨਾਸਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ®ਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ
ਜੀਵਨਾ ਹਰਿ ਜੀਵਨਾ ॥
ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰ
ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥
ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)
ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥
ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ
ਹਸਤੀ ਰਥ ਅਸੁ ਅਸਵਾਰੀ ॥
ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)
ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥
ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹ
ਮਨ ਤਨ ਅੰਤਰਿ ਚਰਨ ਧਿਆਇਆ ॥
ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ
ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।
ਧਨਾਸਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥
ਉਸ ਗੁਰੂ ਦੇ ਚਰਨਾਂ ਦਾ ਧਿਆਨ ਜਿੰਦ ਵਾਸਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਵਸੀਲਾ ਹਨ
ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥
ਜਿਸ (ਗੁਰੂ) ਨੇ (ਸਰਨ ਆਏ ਮਨੁੱਖ ਨੂੰ ਸਦਾ) ਇਕ ਛਿਨ ਵਿਚ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ
ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥
ਹੇ ਭਾਈ! ਕੋਈ ਮਨੁੱਖ ਧਾਰਮਿਕ ਰਸਮਾਂ ਦਾ ਪ੍ਰੇਮੀ ਬਣ ਜਾਂਦਾ ਹੈ; ਕੋਈ ਮਨੁੱਖ ਤੀਰਥਾਂ ਉੱਤੇ ਇਸ਼ਨਾਨ ਕਰਦਾ ਫਿਰਦਾ ਹੈ ।
ਦਾਸੰੀ ਹਰਿ ਕਾ ਨਾਮੁ ਧਿਆਇਆ ॥੧॥
ਪਰਮਾਤਮਾ ਦੇ ਦਾਸਾਂ ਨੇ (ਸਦਾ) ਪਰਮਾਤਮਾ ਦਾ ਨਾਮ ਹੀ ਸਿਮਰਿਆ ਹੈ ।੧।
ਬੰਧਨ ਕਾਟਨਹਾਰੁ ਸੁਆਮੀ ॥
ਜੋ (ਜੀਵਾਂ ਦੇ ਮਾਇਆ ਦੇ) ਬੰਧਨ ਕੱਟਣ ਦੀ ਸਮਰਥਾ ਰੱਖਦਾ ਹੈ
ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥
ਦਾਸ ਨਾਨਕ (ਭੀ ਉਸ ਪਰਮਾਤਮਾ ਦਾ ਨਾਮ) ਸਿਮਰਦਾ ਹੈ ਜੋ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਭ ਦਾ ਮਾਲਕ ਹੈ
ਧਨਾਸਰੀ ਮਹਲਾ ੫ ॥
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥
ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ® ਰਹਿੰਦੀ ਹੈ, ਤਾ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ ।੧।ਰਹਾਉ।
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥
ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ
ਹਉਮੈ ਬੰਧੁ ਹਰਿ ਦੇਵਣਹਾਰਾ ॥੧॥
ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ ।੧।
ਚਰਨ ਕਮਲ ਸਿਉ ਲਾਗਉ ਨੇਹੁ ॥
ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ
ਨਾਨਕ ਕੀ ਬੇਨੰਤੀ ਏਹ ॥੨॥੪॥੫੮॥
ਹੇ ਭਾਈ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹ
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਰਹਿਮਤ ਸਕਦਾ ਉਹ ਪ੍ਰਾਪਤ ਹੰਦਾ ਹੈ।
ਧਨਾਸਰੀ ਮਹਲਾ ੯ ॥
ਧਨਾਸਰੀ ਨੌਵੀਂ ਪਾਤਿਸ਼ਾਹੀ।
ਕਾਹੇ ਰੇ ਬਨ ਖੋਜਨ ਜਾਈ ॥
ਹੇ ਭਾਈ! (ਪਰਮਾਤਮਾ ਨੂੰ) ਲੱਭਣ ਵਾਸਤੇ ਤੂੰ ਜੰਗਲਾਂ ਵਿਚ ਕਿਉਂ ਜਾਂਦਾ ਹੈਂ?
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪਰਮਾਤਮਾ ਸਭ ਵਿਚ ਵੱਸਣ ਵਾਲਾ ਹੈ, (ਫਿਰ ਭੀ) ਸਦਾ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਰਹਿੰਦਾ ਹੈ । ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ ।੧।ਰਹਾਉ।
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥
ਹੇ ਭਾਈ! ਜਿਵੇਂ ਫੁੱਲ ਵਿਚ ਸੁਗੰਧੀ ਵੱਸਦੀ ਹੈ, ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਅਕਸ ਵੱਸਦਾ ਹੈ
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥
ਤਿਵੇਂ ਪਰਮਾਤਮਾ ਇਕ-ਰਸ ਸਭਨਾਂ ਦੇ ਅੰਦਰ ਵੱਸਦਾ ਹੈ । (ਇਸ ਵਾਸਤੇ, ਉਸ ਨੂੰ) ਆਪਣੇ ਹਿਰਦੇ ਵਿਚ ਹੀ ਲੱਭ ।੧।
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥
ਹੇ ਭਾਈ! ਗੁਰੂ ਦਾ (ਆਤਮਕ ਜੀਵਨ ਦਾ) ਉਪਦੇਸ਼ ਇਹ ਦੱਸਦਾ ਹੈ ਕਿ (ਆਪਣੇ ਸਰੀਰ ਦੇ) ਅੰਦਰ (ਅਤੇ ਆਪਣੇ ਸਰੀਰ ਤੋਂ) ਬਾਹਰ (ਹਰ ਥਾਂ) ਇਕ ਪਰਮਾਤਮਾ ਨੂੰ (ਵੱਸਦਾ) ਸਮਝੋ ।
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥
ਹੇ ਦਾਸ ਨਾਨਕ! ਆਪਣਾ ਆਤਮਕ ਜੀਵਨ ਪਰਖਣ ਤੋਂ ਬਿਨਾ (ਮਨ ਉੱਤੋਂ) ਭਟਕਣਾ ਦਾ ਜਾਲਾ ਦੂਰ ਨਹੀਂ ਹੋ ਸਕਦਾ (ਤੇ, ਉਤਨਾ ਚਿਰ ਸਰਬ-ਵਿਆਪਕ ਪਰਮਾਤਮਾ ਦੀ ਸੂਝ ਨਹੀਂ ਆ ਸਕਦੀ) ।੨।੧।
ਧਨਾਸਰੀ ਮਹਲਾ ੯ ॥
ਧਨਾਸਰੀ ਨੌਵੀਂ ਪਾਤਿਸ਼ਾਹੀ।
ਸਾਧੋ ਇਹੁ ਜਗੁ ਭਰਮ ਭੁਲਾਨਾ ॥
ਹੇ ਸੰਤ ਜਨੋ! ਇਹ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪਿਆ ਰਹਿੰਦਾ ਹੈ ।
ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਪ੍ਰਭੂ ਦੇ ਨਾਮ ਦਾ ਸਿਮਰਨ ਛੱਡੀ ਰੱਖਦਾ ਹੈ, ਤੇ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ (ਮਾਇਆ ਦੇ ਵੱਟੇ ਆਤਮਕ ਜੀਵਨ ਗਵਾ ਦੇਂਦਾ ਹੈ) ।੧।ਰਹਾਉ।
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥
ਹੇ ਸੰਤ ਜਨੋ! ਮਾਂ, ਪਿਉ, ਭਰਾ, ਪੁੱਤਰ, ਇਸਤ®ੀ—(ਭੁੱਲਾ ਹੋਇਆ ਜਗਤ) ਇਹਨਾਂ ਦੇ ਮੋਹ ਵਿਚ ਫਸਿਆ ਰਹਿੰਦਾ ਹੈ ।