Sri Guru Granth Sahib Ji — Ang 685 (punjabi)
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ ।੧।
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
ਜੇਹੜਾ ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮਨ ਨਹੀਂ ਜੋੜਦਾ ।
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
ਹੇ ਦਾਸ ਨਾਨਕ! (ਆਖ—) ਕੋ੍ਰੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ ।੨।੨।
ਧਨਾਸਰੀ ਮਹਲਾ ੯ ॥
ਧਨਾਸਰੀ ਨੌਵੀਂ ਪਾਤਿਸ਼ਾਹੀ।
ਤਿਹ ਜੋਗੀ ਕਉ ਜੁਗਤਿ ਨ ਜਾਨਉ ॥
ਉਸ ਜੋਗੀ ਨੂੰ (ਸਹੀ) ਜੀਵਨ-ਜਾਚ (ਅਜੇ) ਨਹੀਂ ਆਈ
ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
ਜਿਸ (ਜੋਗੀ) ਦੇ ਹਿਰਦੇ ਵਿਚ ਮੈਂ ਲੋਭ ਮਾਇਆ ਦੇ ਮੋਹ ਅਤੇ ਮਮਤਾ (ਦੀਆਂ ਲਹਰਾਂ ਉੱਠ ਰਹੀਆਂ) ਵੇਖਦਾ ਹਾਂ।੧।ਰਹਾਉ।
ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਾਈ ਨਿੰਦਿਆ ਨਹੀਂ ਹੈ, ਪਰਾਈ ਖ਼ੁਸ਼ਾਮਦ ਨਹੀਂ ਹੈ, ਜਿਸ ਨੂੰ ਸੋਨਾ ਲੋਹਾ ਇਕੋ ਜਿਹੇ ਦਿੱਸਦੇ ਹਨ
ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
ਜੇਹੜਾ ਮਨੁੱਖ ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ; ਉਸ ਨੂੰ ਹੀ ਜੋਗੀ ਆਖ ।੧।
ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥
ਹੇ ਨਾਨਕ! ਆਖ—(ਹੇ ਭਾਈ!) ਇਹ ਸਦਾ ਭਟਕਦਾ ਰਹਿਣ ਵਾਲਾ ਮਨ ਦਸੀਂ ਦੌੜਦਾ ਫਿਰਦਾ ਹੈ । ਜਿਸ ਮਨੁੱਖ ਨੇ ਇਸ ਨੂੰ ਅਡੋਲ ਕਰ ਕੇ ਟਿਕਾ ਲਿਆ ਹੈ
ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
ਜੇਹੜਾ ਮਨੁੱਖ ਇਸ ਕਿਸਮ ਦਾ ਹੈ, ਸਮਝ ਲੈ ਕਿ ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਗਈ ਹੈ ।੨।੩।
ਧਨਾਸਰੀ ਮਹਲਾ ੯ ॥
ਧਨਾਸਰੀ ਨੌਵੀਂ ਪਾਤਿਸ਼ਾਹੀ।
ਅਬ ਮੈ ਕਉਨੁ ਉਪਾਉ ਕਰਉ ॥
ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ
ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ।੧।ਰਹਾਉ।
ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥
ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ ।
ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ ।੧।
ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥
ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ ।
ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਹੇ ਨਾਨਕ! ਆਖ—ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ ।੨।੪।੯।੯।੧੩।੫੮।੪।੯੩।
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ਧਨਾਸਰੀ ਪਹਿਲੀ ਪਾਤਿਸ਼ਾਹੀ। ਅਸ਼ਟਪਦੀਆਂ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਰਹਿਮਤ ਸਦਕਾ ਉਹ ਪ੍ਰਾਪਤ ਹੁੰਦਾ ਹੈ।
ਗੁਰੁ ਸਾਗਰੁ ਰਤਨੀ ਭਰਪੂਰੇ ॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ ।
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ ।
ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ ।
ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
(ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧।
ਕਿਆ ਬਗੁ ਬਪੁੜਾ ਛਪੜੀ ਨਾਇ ॥
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ?
ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ । ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਰਖਿ ਰਖਿ ਚਰਨ ਧਰੇ ਵੀਚਾਰੀ ॥
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ ।
ਦੁਬਿਧਾ ਛੋਡਿ ਭਏ ਨਿਰੰਕਾਰੀ ॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ ।
ਮੁਕਤਿ ਪਦਾਰਥੁ ਹਰਿ ਰਸ ਚਾਖੇ ॥
ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ ।
ਆਵਣ ਜਾਣ ਰਹੇ ਗੁਰਿ ਰਾਖੇ ॥੨॥
ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨।
ਸਰਵਰ ਹੰਸਾ ਛੋਡਿ ਨ ਜਾਇ ॥
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ
ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
(ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ ।
ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)
ਅਕਥ ਕਥਾ ਗੁਰ ਬਚਨੀ ਆਦਰੁ ॥੩॥
ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ । ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ।੩।
ਸੁੰਨ ਮੰਡਲ ਇਕੁ ਜੋਗੀ ਬੈਸੇ ॥
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ,
ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
ਉਸ ਦੇ ਅੰਦਰ ਇਸਤ®ੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) ।
ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।
ਸੁਰਿ ਨਰ ਨਾਥ ਸਚੇ ਸਰਣਾਈ ॥੪॥
ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪।
ਆਨੰਦ ਮੂਲੁ ਅਨਾਥ ਅਧਾਰੀ ॥
ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ ।
ਗੁਰਮੁਖਿ ਭਗਤਿ ਸਹਜਿ ਬੀਚਾਰੀ ॥
ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ ।
ਭਗਤਿ ਵਛਲ ਭੈ ਕਾਟਣਹਾਰੇ ॥
ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ ।
ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ ।੫।
ਅਨਿਕ ਜਤਨ ਕਰਿ ਕਾਲੁ ਸੰਤਾਏ ॥
ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ,
ਮਰਣੁ ਲਿਖਾਇ ਮੰਡਲ ਮਹਿ ਆਏ ॥
ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ