Sri Guru Granth Sahib Ji — Ang 695 (punjabi)
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ
ਧਨਾਸਰੀ ਸੰਤਾਂ ਸ਼ਬਦ ਤ੍ਰਿਲੋਚਨ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
ਹੇ ਭੁੱਲੜ ਮੂਰਖ ਜਿੰਦੇ! ਤੂੰ ਪਰਮਾਤਮਾ ਨੂੰ ਕਿਉਂ ਦੋਸ ਦੇਂਦੀ ਹੈਂ?
ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
ਪਾਪ ਪੁੰਨ ਤੇਰਾ ਆਪਣਾ ਕੀਤਾ ਹੋਇਆ ਕੰਮ ਹੈ (ਜਿਸ ਦੇ ਕਾਰਨ ਦੁੱਖ ਸੁਖ ਸਹਾਰਨਾ ਪੈਂਦਾ ਹੈ) ।੧।ਰਹਾਉ।
ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥
ਭਾਵੇਂ ਉਹ ਸ਼ਿਵ ਜੀ ਦੇ ਮੱਥੇ ਉੱਤੇ ਵੱਸਦਾ ਹੈ, ਨਿੱਤ ਗੰਗਾ ਵਿਚ ਇਸ਼ਨਾਨ ਕਰਦਾ ਹੈ,
ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥
ਤੇ ਉਸੇ ਦੀ ਕੁਲ ਵਿਚ ਵਿਸ਼ਨੂ ਜੀ ਨੇ (ਕ੍ਰਿਸ਼ਨ-ਰੂਪ ਧਾਰ ਕੇ) ਜਨਮ ਲਿਆ
ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
(ਹੇ ਮੇਰੀ ਜਿੰਦੇ!) ਆਪਣੇ ਕੀਤੇ ਕਰਮਾਂ ਦੇ ਕਾਰਨ (ਚੰਦ®ਮਾ ਦਾ) ਦਾਗ਼ ਨਾਹ ਹਟ ਸਕਿਆ;
ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
ਭਾਵੇਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਸੂਰਜ ਉਸ ਦਾ ਸੁਆਮੀ ਹੈ, ਉਸ ਸੂਰਜ ਦਾ ਉਹ ਰਥਵਾਹੀ ਹੈ, ਤੇ, ਪੰਛੀਆਂ ਦਾ ਰਾਜਾ ਗਰੁੜ ਉਸ ਦਾ ਰਿਸ਼ਤੇਦਾਰ ਹੈ
ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
ਆਪਣੇ ਕਰਮਾਂ ਕਰਕੇ ਅਰੁਣ ਪਿੰਗਲਾ ਹੀ ਰਿਹਾ
ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥
ਭਾਵੇਂ (ਸ਼ਿਵ ਜੀ) ਸਾਰੇ ਜਗਤ ਦਾ ਨਾਥ (ਸਮਝਿਆ ਜਾਂਦਾ) ਹੈ, (ਹੋਰ ਜੀਵਾਂ ਦੇ) ਅਨੇਕਾਂ ਪਾਪਾਂ ਦਾ ਨਾਸ ਕਰਨ ਵਾਲਾ ਹੈ, ਪਰ ਉਹ ਹਰੇਕ ਤੀਰਥ ਉੱਤੇ ਭਟਕਦਾ ਫਿਰਿਆ, ਤਾਂ ਭੀ (ਉਸ ਖੋਪਰੀ ਤੋਂ) ਖ਼ਲਾਸੀ ਨਹੀਂ ਸੀ ਹੁੰਦੀ
ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥
(ਬ੍ਰਹਮ-ਹੱਤਿਆ ਦੇ) ਕੀਤੇ ਕਰਮ ਅਨੁਸਾਰ (ਸ਼ਿਵ ਜੀ ਦੇ ਹੱਥ ਨਾਲੋਂ) ਖੋਪਰੀ ਨਾਹ ਲਹਿ ਸਕੀ,
ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥
ਭਾਵੇਂ ਉਹ ਸਾਰੀਆਂ ਨਦੀਆਂ ਦਾ ਨਾਥ ਹੈ ਤੇ ਉਸ ਵਿਚੋਂ ਅੰਮ੍ਰਿਤ, ਚੰਦ®ਮਾ, ਕਾਮਧੇਨ, ਲੱਛਮੀ, ਕਲਪ-ਰੁੱਖ, ਸੱਤ-ਮੂੰਹਾ ਘੋੜਾ, ਧਨੰਤਰੀ ਵੈਦ (ਆਦਿਕ ਚੌਦਾਂ ਰਤਨ) ਨਿਕਲੇ ਸਨ
ਕਰਮ ਕਰਿ ਖਾਰੁ ਮਫੀਟਸਿ ਰੀ ॥੪॥
(ਹੇ ਮੇਰੀ ਜਿੰਦੇ!) ਆਪਣੇ ਕੀਤੇ (ਮੰਦ-ਕਰਮ) ਅਨੁਸਾਰ (ਸਮੁੰਦਰ ਦਾ) ਖਾਰਾ-ਪਨ ਨਹੀਂ ਹਟ ਸਕਿਆ
ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥
ਭਾਵੇਂ ਉਸ ਨੇ (ਸ੍ਰੀ ਰਾਮ ਚੰਦ® ਜੀ ਦੀ ਖ਼ਾਤਰ) ਲੰਕਾ ਦਾ ਕਿਲ੍ਹਾ ਸਾੜਿਆ, ਰਾਵਣ ਦਾ ਬਾਗ਼ ਉਜਾੜ ਦਿੱਤਾ, ਸੱਲ ਦੂਰ ਕਰਨ ਵਾਲੀ ਬੂਟੀ ਲਿਆ ਕੇ ਰਾਮ ਚੰਦ® ਜੀ ਨੂੰ ਪ੍ਰਸੰਨ ਹੀ ਕੀਤਾ ।੫।
ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥
(ਹੇ ਘਰ-ਗੇਹਣਿ!) ਆਪਣੇ ਕੀਤੇ ਕਰਮਾਂ ਦੇ ਅਧੀਨ (ਹਨੂਮਾਨ ਦੇ ਭਾਗਾਂ ਵਿਚੋਂ) ਉਸ ਦੀ ਨਿੱਕੀ ਜਹੀ ਕੱਛ ਨਾਹ ਹਟ ਸਕੀ
ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥
ਹੇ ਮੇਰੀ ਜਿੰਦੇ! ਪਿਛਲਾ ਕੀਤਾ ਕੋਈ ਕਰਮ (ਅਵਤਾਰ-ਪੂਜਾ, ਤੀਰਥ-ਇਸ਼ਨਾਨ ਆਦਿਕ ਦੀ ਰਾਹੀਂ) ਮਿਟਦਾ ਨਹੀਂ; ਤਾਹੀਏਂ ਮੈਂ ਤਾਂ ਪਰਮਾਤਮਾ ਦਾ ਨਾਮ ਹੀ ਸਿਮਰਦਾ ਹਾਂ ।
ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
ਤਿ®ਲੋਚਨ ਆਖਦਾ ਹੈ ਕਿ ਮੈਂ ਤਾਂ ‘ਰਾਮ ਰਾਮ’ ਹੀ ਜਪਦਾ ਹਾਂ (ਭਾਵ, ਪਰਮਾਤਮਾ ਦੀ Eਟ ਹੀ ਲੈਂਦਾ ਹਾਂ ਤੇ ਆਪਣੇ ਕਿਸੇ ਕੀਤੇ ਕਰਮ ਕਰ ਕੇ ਆਏ ਦੁੱਖ ਤੋਂ ਪ੍ਰਭੂ ਨੂੰ ਦੋਸ ਨਹੀਂ ਦੇਂਦਾ) ।੬।੧।
ਸ੍ਰੀ ਸੈਣੁ ॥
ਮਾਣਨੀਯ ਸੈਣ।
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਧੂਪ ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੇ ਕਰ ਕੇ ਤੇਰੀ ਆਰਤੀ ਕਰਨੀ ਹੈ
ਵਾਰਨੇ ਜਾਉ ਕਮਲਾ ਪਤੀ ॥੧॥
ਹੇ ਮਾਇਆ ਦੇ ਮਾਲਕ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ
ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਹੇ ਹਰੀ! ਹੇ ਰਾਜਨ! ਹੇ ਰਾਮ! ਤੇਰੀ ਮਿਹਰ ਨਾਲ (ਮੇਰੇ ਅੰਦਰ) ਸਦਾ (ਤੇਰੇ ਨਾਮ-ਸਿਮਰਨ ਦਾ) ਅਨੰਦ ਮੰਗਲ ਹੋ ਰਿਹਾ ਹੈ ।੧।ਰਹਾਉ।
ਊਤਮੁ ਦੀਅਰਾ ਨਿਰਮਲ ਬਾਤੀ ॥
ਸੋਹਣਾ ਚੰਗਾ ਦੀਵਾ ਤੇ ਸਾਫ਼ ਸੁਥਰੀ ਵੱਟੀ ਹੈਂ
ਤੁਹਂੀ ਨਿਰੰਜਨੁ ਕਮਲਾ ਪਾਤੀ ॥੨॥
ਹੇ ਕਮਲਾਪਤੀ! ਤੂੰ ਨਿਰੰਜਨ ਹੀ ਮੇਰੇ ਲਈ
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਜੋ ਮਨੁੱਖ ਸਰਬ-ਵਿਆਪਕ ਪਰਮ ਆਨੰਦ-ਰੂਪ ਪ੍ਰਭੂ ਦੇ ਗੁਣ ਗਾਂਦਾ ਹੈ
ਪੂਰਨ ਪਰਮਾਨੰਦੁ ਬਖਾਨੈ ॥੩॥
ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਦੇ ਮਿਲਾਪ ਦਾ ਆਨੰਦ ਮਾਣਦਾ ਹੈ ।੩।
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਜੋ ਸੋਹਣੇ ਸਰੂਪ ਵਾਲਾ ਹੈ, ਜੋ (ਸੰਸਾਰ ਦੇ) ਡਰਾਂ ਤੋਂ ਪਾਰ ਲੰਘਾਣ ਵਾਲਾ ਹੈ ਤੇ ਜੋ ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਸੈਣ ਆਖਦਾ ਹੈ—(ਹੇ ਮੇਰੇ ਮਨ!) ਉਸ ਪਰਮ-ਆਨੰਦ ਪਰਮਾਤਮਾ ਦਾ ਸਿਮਰਨ ਕਰ
ਪੀਪਾ ॥
ਪੀਪਾ।
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥
(ਸੋ) ਕਾਇਆਂ (ਦੀ ਖੋਜ) ਹੀ ਮੇਰਾ ਦੇਵਤਾ ਹੈ (ਜਿਸ ਦੀ ਮੈਂ ਆਰਤੀ ਕਰਨੀ ਹੈ), ਸਰੀਰ (ਦੀ ਖੋਜ) ਹੀ ਮੇਰਾ ਮੰਦਰ ਹੈ (ਜਿਥੇ ਮੈਂ ਸਰੀਰ ਅੰਦਰ ਵੱਸਦੇ ਪ੍ਰਭੂ ਦੀ ਆਰਤੀ ਕਰਦਾ ਹਾਂ), ਕਾਇਆਂ (ਦੀ ਖੋਜ) ਹੀ ਮੈਂ ਜੰਗਮ ਅਤੇ ਜਾਤ®¨ ਲਈ (ਤੀਰਥ ਦੀ ਜਾਤ®ਾ ਹੈ) ।
ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
ਸਰੀਰ (ਦੀ ਖੋਜ) ਹੀ (ਮੇਰੇ ਵਾਸਤੇ ਮੇਰੇ ਅੰਦਰ ਵੱਸਦੇ ਦੇਵਤੇ ਲਈ) ਧੂਪ ਦੀਪ ਤੇ ਨੈਵੇਦ ਹੈ, ਕਾਇਆ ਦੀ ਖੋਜ (ਕਰ ਕੇ) ਹੀ, ਮੈਂ ਮਾਨੋ, ਪੱਤਰ ਭੇਟ ਰੱਖ ਕੇ (ਆਪਣੇ ਅੰਦਰ ਵੱਸਦੇ ਇਸ਼ਟ ਦੇਵ ਦੀ) ਪੂਜਾ ਕਰ ਰਿਹਾ ਹਾਂ ।੧।
ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥
ਦੇਸ ਦੇਸਾਂਤਰਾਂ ਨੂੰ ਖੋਜ ਕੇ (ਆਖ਼ਰ ਆਪਣੇ) ਸਰੀਰ ਦੇ ਅੰਦਰ ਹੀ ਮੈਂ ਪ੍ਰਭੂ ਦਾ ਨਾਮ-ਰੂਪ ਨੌ ਨਿਧੀ ਲੱਭ ਲਈ ਹੈ
ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥
(ਹੁਣ ਮੇਰੀ ਕਾਇਆਂ ਵਿਚ) ਪਰਮਾਤਮਾ (ਦੀ ਯਾਦ) ਦਾ ਹੀ ਤੇਜ-ਪ੍ਰਤਾਪ ਹੈ, (ਉਸ ਦੀ ਬਰਕਤਿ ਨਾਲ ਮੇਰੇ ਲਈ) ਨਾ ਕੁਝ ਜੰਮਦਾ ਹੈ ਨਾਹ ਮਰਦਾ ਹੈ (ਭਾਵ, ਮੇਰਾ ਜਨਮ ਮਰਨ ਮਿਟ ਗਿਆ ਹੈ) ।੧।ਰਹਾਉ।
ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
ਜੋ ਸ੍ਰਿਸ਼ਟੀ ਦਾ ਰਚਣਹਾਰ ਪਰਮਾਤਮਾ ਸਾਰੇ ਬ੍ਰਹਮੰਡ ਵਿਚ (ਵਿਆਪਕ) ਹੈ ਉਹੀ (ਮਨੁੱਖਾ) ਸਰੀਰ ਵਿਚ ਹੈ, ਜੋ ਮਨੁੱਖ ਖੋਜ ਕਰਦਾ ਹੈ ਉਹ ਉਸ ਨੂੰ ਲੱਭ ਲੈਂਦਾ ਹੈ
ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
ਪੀਪਾ ਬੇਨਤੀ ਕਰਦਾ ਹੈ— ਜੇ ਸਤਿਗੁਰੂ ਮਿਲ ਪਏ ਤਾਂ (ਅੰਦਰ ਹੀ) ਦਰਸ਼ਨ ਕਰਾ ਦੇਂਦਾ ਹੈ ।੨।੩।
ਧੰਨਾ ॥
ਧੰਨਾ।
ਗੋਪਾਲ ਤੇਰਾ ਆਰਤਾ ॥
ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ।
ਦਾਲਿ ਸੀਧਾ ਮਾਗਉ ਘੀਉ ॥
ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ,
ਹਮਰਾ ਖੁਸੀ ਕਰੈ ਨਿਤ ਜੀਉ ॥
ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ,
ਪਨੑੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥
ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧।
ਗਊ ਭੈਸ ਮਗਉ ਲਾਵੇਰੀ ॥
ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ,
ਇਕ ਤਾਜਨਿ ਤੁਰੀ ਚੰਗੇਰੀ ॥
ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ
ਘਰ ਕੀ ਗੀਹਨਿ ਚੰਗੀ ॥
ਘਰ ਦੀ ਚੰਗੀ ਇਸਤ®ੀ ਭੀ ਲੈਂਦਾ ਹਾਂ ।੨।੧।
ਜਨੁ ਧੰਨਾ ਲੇਵੈ ਮੰਗੀ ॥੨॥੪॥
ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ