Sri Guru Granth Sahib Ji — Ang 698 (punjabi)
ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥
ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ ।
ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
ਹੇ ਨਾਨਕ! (ਆਖ—ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ।੪
ਜੈਤਸਰੀ ਮਹਲਾ ੪ ॥
ਜੈਤਸਰੀ ਚੌਥੀ ਪਾਤਿਸ਼ਾਹੀ।
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥
ਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ
ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥
ਉਸ ਦੇ ਅੰਦਰ ਇਕ-ਰਸ ਰੌ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ । ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ
ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥
ਹੇ ਮੇਰੇ ਮਨ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ
ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥
ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ ।ਰਹਾਉ।
ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ । ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆ) ਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ
ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥
। ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖ਼ਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ ।੨।
ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਬੜੀ ਸਰਧਾ ਨਾਲ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਕੇ ਆਪਣਾ ਸਰੀਰ ਪਰਮਾਤਮਾ ਦੇ ਅਰਪਣ ਕਰ ਦਿੱਤਾ,
ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥
ਉਹ ਮਨੁੱਖ ਇਸ ਲੋਕ ਵਿਚ ਪਰਲੋਕ ਵਿਚ ਸੋਭਾ ਖੱਟਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਗੂੜ੍ਹਾ ਪਿਆਰ ਬਣ ਜਾਂਦਾ ਹੈ ।੩।
ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥
ਹੇ ਹਰੀ! ਹੇ ਪ੍ਰਭੂ! ਮੈਨੂੰ ਗੁਰੂ ਮਿਲਾ, ਮੈਨੂੰ ਗੁਰੂ ਮਿਲਾ, ਮੈਂ ਗੁਰੂ ਦੇ ਸੇਵਕਾਂ ਦਾ ਨਿਮਾਣਾ ਦਾਸ ਹਾਂ ।
ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਦੇ ਅੰਦਰ ਗੁਰੂ ਦੇ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮੂਰਖ ਅਭਿੱਜ ਮਨ ਹਰਾ ਹੋ ਜਾਂਦਾ ਹੈ ।੪।੬।
ਜੈਤਸਰੀ ਮਹਲਾ ੪ ਘਰੁ ੨
ਜੈਤਸਰੀ ਚੌਥੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਹਰਿ ਹਰਿ ਸਿਮਰਹੁ ਅਗਮ ਅਪਾਰਾ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ,
ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥
ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ
ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥
। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।
ਹਰਿ ਗੁਣ ਗਾਵਹੁ ਮੀਤ ਹਮਾਰੇ ॥
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ
ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ
ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨।
ਮਧੁਸੂਦਨ ਹਰਿ ਮਾਧੋ ਪ੍ਰਾਨਾ ॥
ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)!
ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥
ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ ।
ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥
ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩।
ਹਰਿ ਹਰਿ ਨਾਮੁ ਸਦਾ ਸੁਖਦਾਤਾ ॥
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ
ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥
ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ
ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
। ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।
ਜੈਤਸਰੀ ਮਃ ੪ ॥
ਜੈਤਸਰੀ ਚੌਥੀ ਪਾਤਿਸ਼ਾਹੀ।
ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰੋ
ਗੁਰਮੁਖਿ ਨਾਮੁ ਸਦਾ ਲੈ ਲਾਹਾ ॥
ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ-ਖੱਟੀ ਖੱਟਦੇ ਰਹੋ
ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥
ਹੇ ਭਾਈ! ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਕਰ ਕੇ ਟਿਕਾ ਲਵੋ । ਪਰਮਾਤਮਾ ਦਾ ਨਾਮ (ਮਨੁੱਖ ਦੇ ਮਨ ਵਿਚ) ਆਨੰਦ ਪੈਦਾ ਕਰਦਾ ਹੈ ।੧।
ਹਰਿ ਹਰਿ ਨਾਮੁ ਦਇਆਲੁ ਧਿਆਹਾ ॥
ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ, ਉਸ ਦਾ ਨਾਮ ਸਦਾ ਸਿਮਰਦੇ ਰਹੋ
ਹਰਿ ਕੈ ਰੰਗਿ ਸਦਾ ਗੁਣ ਗਾਹਾ ॥
ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦੇ ਗੁਣ ਗਾਂਦੇ ਰਹੋ
ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥
ਹੇ ਭਾਈ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੋ (ਸਿਫ਼ਤਿ-ਸਾਲਾਹ ਮਨ ਨੂੰ ਮਸਤ ਕਰਨ ਵਾਲਾ ਨਾਚ ਹੈ, ਇਹ) ਨਾਚ ਨੱਚੋ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਿਆ ਕਰੋ ।੨।
ਆਉ ਸਖੀ ਹਰਿ ਮੇਲਿ ਮਿਲਾਹਾ ॥
ਹੇ ਸੰਤ ਸੰਗੀE! ਆE, ਰਲ ਕੇ ਪ੍ਰਭੂ ਦੇ ਚਰਨਾਂ ਵਿਚ ਜੁੜੀਏ
ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥
ਹੇ ਸਤ ਸੰਗੀE! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ