Sri Guru Granth Sahib Ji — Ang 701 (punjabi)
ਜੈਤਸਰੀ ਮਹਲਾ ੫ ਘਰੁ ੪ ਦੁਪਦੇ
ਜੈਤਸਰੀ ਪੰਜਵੀਂ ਪਾਤਿਸ਼ਾਹੀ। ਦੁਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਪ੍ਰਾਪਤ ਹੁੰਦਾ ਹੈ।
ਅਬ ਮੈ ਸੁਖੁ ਪਾਇਓ ਗੁਰ ਆਗੵਿ ॥
ਹੇ ਭਾਈ! ਹੁਣ ਮੈਂ ਗੁਰੂ ਦੀ ਆਗਿਆ ਵਿਚ (ਤੁਰ ਕੇ) ਆਨੰਦ ਪ੍ਰਾਪਤ ਕਰ ਲਿਆ ਹੈ
ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥
ਮੈਂ ਆਪਣੀ ਚਤੁਰਾਈ ਛੱਡ ਦਿੱਤੀ ਹੈ, ਮੈਂ ਚਿੰਤਾ ਭੁਲਾ ਦਿੱਤੀ ਹੈ, ਮੈਂ ਹਉਮੈ (ਆਪਣੇ ਅੰਦਰੋਂ) ਪਰੇ ਸੁੱਟ ਦਿੱਤੀ ਹੈ ।੧।ਰਹਾਉ।
ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥
ਹੇ ਭਾਈ! ਜਦੋਂ ਮੈਂ ਵੇਖਦਾ ਹਾਂ (ਵੇਖਿਆ ਕਿ) ਸਾਰੀ ਲੁਕਾਈ ਮੋਹ ਵਿਚ ਫਸੀ ਹੋਈ ਹੈ, ਤਦੋਂ ਮੈਂ ਭੱਜ ਕੇ ਗੁਰੂ ਦੀ ਸਰਨ ਜਾ ਪਿਆ
ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥
(ਗੁਰੂ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦੀ ਸੇਵਾ-ਭਗਤੀ ਵਿਚ ਜੋੜ ਦਿੱਤਾ । ਤਦੋਂ ਜਮਰਾਜ ਨੇ ਮੇਰਾ ਖਹੜਾ ਛੱਡ ਦਿੱਤਾ ।੧।
ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥
ਜਦੋਂ ਵੱਡੀ ਕਿਸਮਤ ਨਾਲ ਮੈਨੂੰ ਗੁਰੂ ਮਿਲ ਪਏ, ਮੈਂ (ਵਿਕਾਰਾਂ ਦੀ) ਅੱਗ ਦਾ ਸਮੁੰਦਰ ਤਰ ਲਿਆ ਹੈ
ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
ਹੇ ਦਾਸ ਨਾਨਕ! (ਆਖ—) ਹੁਣ ਮੈਂ ਸਾਰੇ ਸੁਖ ਪ੍ਰਾਪਤ ਕਰ ਲਏ ਹਨ, ਮੇਰਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੨।੧।੫।
ਜੈਤਸਰੀ ਮਹਲਾ ੫ ॥
ਜੈਤਸਰੀ ਪੰਜਵੀਂ ਪਾਤਿਸ਼ਾਹੀ।
ਮਨ ਮਹਿ ਸਤਿਗੁਰ ਧਿਆਨੁ ਧਰਾ ॥
ਹੇ ਭਾਈ! (ਜਦੋਂ ਮੈਂ) ਗੁਰੂ (ਦੇ ਚਰਨਾਂ) ਦਾ ਧਿਆਨ (ਆਪਣੇ) ਮਨ ਵਿਚ ਧਰਿਆ
ਦ੍ਰਿੜਿੑਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥
ਪਰਮਾਤਮਾ ਨੇ (ਮੇਰੇ ਉਤੇ) ਮੇਹਰ ਕੀਤੀ, ਮੈਂ ਪਰਮਾਤਮਾ ਦਾ ਨਾਮ-ਮੰਤ® ਹਿਰਦੇ ਟਿਕਾ ਲਿਆ, ਆਤਮਕ ਜੀਵਨ ਦੀ ਸੂਝ ਹਿਰਦੇ ਵਿਚ ਪੱਕੀ ਕਰ ਲਈ ।੧।ਰਹਾਉ।
ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥
(ਹੇ ਭਾਈ! ਗੁਰੂ ਦੀ ਸਹਾਇਤਾ ਨਾਲ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਆ ਪਿਆ, ਤਰਸ ਦੇ ਮਾਲਕ ਹਰੀ ਦਾ ਮੈਂ ਆਸਰਾ ਲੈ ਲਿਆ
ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥
ਆਤਮਕ ਮੌਤ ਲਿਅਉਣ ਵਾਲੀਆਂ ਮੇਰੀਆਂ ਫਾਹੀਆਂ ਟੁੱਟ ਗਈਆਂ, ਮਾਇਆ ਦੇ ਵੱਡੇ ਜੰਜਾਲ ਮੁੱਕ ਗਏ, ਜਮਾਂ ਦਾ ਡਰ ਦੂਰ ਹੋ ਗਿਆ ।੧।
ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥
ਹੇ ਭਾਈ! ਗੁਰੂ ਦੀ ਸੰਗਤਿ ਨੇ ਮੇਰੇ ਵਾਸਤੇ ਬੇੜੀ ਦਾ ਕੰਮ ਦਿੱਤਾ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹਾਂ
ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥
ਹੇ ਨਾਨਕ! ਆਖ—ਮੈਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਲਿਆ ਹੈ, ਮੇਰੇ ਮਨ ਦੀ ਭਟਕਣਾ ਦੂਰ ਹੋ ਗਈ ਹੈ, ਮੈਂ ਉਹ ਆਤਮਕ ਦਰਜਾ ਪ੍ਰਾਪਤ ਕਰ ਲਿਆ ਹੈ ਜਿਸ ਨੂੰ ਬੁਢੇਪਾ ਨਹੀਂ ਆ ਸਕਦਾ ।੨।੨।੬।
ਜੈਤਸਰੀ ਮਹਲਾ ੫ ॥
ਜੈਤਸਰੀ ਪੰਜਵੀਂ ਪਾਤਿਸ਼ਾਹੀ।
ਜਾ ਕਉ ਭਏ ਗੋਵਿੰਦ ਸਹਾਈ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ)
ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥
ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ ।੧।ਰਹਾਉ।
ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥
ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ ।
ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥
ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ—ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ ।੧।
ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥
ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ,
ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥
ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੩।੭।
ਜੈਤਸਰੀ ਮਹਲਾ ੫ ॥
ਜੈਤਸਰੀ ਪੰਜਵੀਂ ਪਾਤਿਸ਼ਾਹੀ।
ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥
ਹੇ ਗੋਬਿੰਦ! ਤੂੰ ਅਸਾਂ ਜੀਵਾਂ ਦੀ ਜ਼ਿੰਦਗੀ ਹੈਂ, ਪ੍ਰਾਨ ਹੈਂ, ਧਨ ਹੈਂ, ਸੁਹਜ ਹੈਂ
ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥
ਜੀਵ ਆਤਮਕ ਜੀਵਨ ਵਲੋਂ ਬੇ-ਸਮਝੀ ਵਿਚ, ਮੋਹ ਵਿਚ ਬਹੁਤ ਡੁੱਬੇ ਰਹਿੰਦੇ ਹਨ, ਇਸ ਹਨੇਰੇ ਵਿਚ ਤੂੰ (ਜੀਵਾਂ ਲਈ) ਦੀਵਾ ਹੈਂ ।੧।ਰਹਾਉ।
ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥
ਹੇ ਪ੍ਰੀਤਮ ਪ੍ਰਭੂ! ਤੇਰਾ ਦਰਸ਼ਨ ਜੀਵਨ ਮਨੋਰਥ ਪੂਰਾ ਕਰਨ ਵਾਲਾ ਹੈ, ਤੇਰੇ ਸੋਹਣੇ ਚਰਨ ਬੇ-ਮਿਸਾਲ ਹਨ
ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥
ਮੈਂ (ਤੇਰੇ) ਇਹਨਾਂ ਚਰਨਾਂ ਉਤੇ ਅਨੇਕਾਂ ਵਾਰੀ ਨਮਸਕਾਰ ਕਰਦਾ ਹਾਂ, ਆਪਣਾ ਮਨ ਹੀ (ਤੇਰੇ ਚਰਨਾਂ ਅੱਗੇ) ਭੇਟਾ ਧਰਦਾ ਹਾਂ ਇਹੀ ਧੂਪ ਅਰਪਣ ਕਰਦਾ ਹਾਂ ।੧।
ਹਾਰਿ ਪਰਿਓ ਤੁਮੑਰੈ ਪ੍ਰਭ ਦੁਆਰੈ ਦ੍ਰਿੜੑੁ ਕਰਿ ਗਹੀ ਤੁਮੑਾਰੀ ਲੂਕ ॥
ਹੇ ਪ੍ਰਭੂ! (ਹੋਰ ਆਸਰਿਆਂ ਵਲੋਂ) ਥੱਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ । ਮੈਂ ਤੇਰੀ Eਟ ਪੱਕੀ ਕਰ ਕੇ ਫੜ ਲਈ ਹੈ
ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥
ਹੇ ਪ੍ਰਭੂ! ਸੰਸਾਰ-ਅੱਗ ਦੇ ਖੂਹ ਵਿਚੋਂ ਆਪਣੇ ਦਾਸ ਨਾਨਕ ਨੂੰ ਕੱਢ ਲੈ ।੨।੪।੮।
ਜੈਤਸਰੀ ਮਹਲਾ ੫ ॥
ਜੈਤਸਰੀ ਪੰਜਵੀਂ ਪਾਤਿਸ਼ਾਹੀ।
ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥
ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ,
ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥
ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ । ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ ।੧।ਰਹਾਉ।
ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ® ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ,
ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥
ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ ।੧।
ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮੑਰੀ ਓਰਿ ॥
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ ।