Sri Guru Granth Sahib Ji — Ang 703 (punjabi)
ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥
ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ
ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥
ਹੇ ਦਾਸ ਨਾਨਕ! (ਆਖ—) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ ।੨।੧।
ਜੈਤਸਰੀ ਮਹਲਾ ੯ ॥
ਜੈਤਸਰੀ ਨੌਵੀ ਪਾਤਿਸ਼ਾਹੀ।
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ
ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥
ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ।੧।ਰਹਾਉ।
ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥
ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ
ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥
ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।੧।
ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥
ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ ।
ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥
ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ।੨।
ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥
ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ?
ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।
ਜੈਤਸਰੀ ਮਹਲਾ ੯ ॥
ਜੈਤਸਰੀ ਨੌਵੀਂ ਪਾਤਿਸ਼ਾਹੀ।
ਮਨ ਰੇ ਸਾਚਾ ਗਹੋ ਬਿਚਾਰਾ ॥
ਹੇ ਮੇਰੇ ਮਨ! ਇਹ ਅਟੱਲ ਵਿਚਾਰ (ਆਪਣੇ ਅੰਦਰ) ਸਾਂਭ ਕੇ ਰੱਖ
ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਛੁਟ ਬਾਕੀ ਇਸ ਸਾਰੇ ਸੰਸਾਰ ਨੂੰ ਨਾਸਵੰਤ ਜਾਣ ।੧।ਰਹਾਉ।
ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥
ਹੇ ਮੇਰੇ ਮਨ! ਜੋਗੀ ਲੋਕ ਜਿਸ ਪਰਮਾਤਮਾ ਨੂੰ ਲੱਭਦੇ ਲੱਭਦੇ ਥੱਕ ਗਏ, ਤੇ, ਉਸ ਦੇ ਸਰੂਪ ਦਾ ਅੰਤ ਨਾਹ ਲੱਭ ਸਕੇ,
ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥
ਉਸ ਮਾਲਕ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਜਾਣ, ਪਰ ਉਸ ਦਾ ਕੋਈ ਰੂਪ ਉਸ ਦਾ ਕੋਈ ਚਿਹਨ ਦੱਸਿਆ ਨਹੀਂ ਜਾ ਸਕਦਾ ।੧।
ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥
ਹੇ ਮੇਰੇ ਮਨ! ਜਗਤ ਵਿਚ ਪਰਮਾਤਮਾ ਦਾ ਨਾਮ (ਹੀ) ਪਵਿਤ® ਕਰਨ ਵਾਲਾ ਹੈ, ਤੂੰ ਉਸ ਨਾਮ ਨੂੰ (ਆਪਣੇ ਅੰਦਰ) ਕਦੇ ਸਾਂਭ ਕੇ ਨਹੀਂ ਰੱਖਿਆ ।
ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥
ਹੇ ਨਾਨਕ! (ਆਖ—) ਹੇ ਸਾਰੇ ਜਗਤ ਦੇ ਨਮਸਕਾਰ-ਜੋਗ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਰੱਖਿਆ ਕਰ । ਇਹ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ (ਕਿ ਤੂੰ ਸਰਨ ਆਏ ਦੀ ਰੱਖਿਆ ਕਰਦਾ ਹੈਂ) ।੨।੩।
ਜੈਤਸਰੀ ਮਹਲਾ ੫ ਛੰਤ ਘਰੁ ੧
ਜੈਤਸਰੀ ਪੰਜਵੀਂ ਪਾਤਿਸ਼ਾਹੀ। ਛੰਤ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਸਲੋਕ ॥
slok[
ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥
ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ ।
ਖੋਲਿੑ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥
ਹੇ ਨਾਨਕ! (ਆਖ—) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ ।੧।
ਛੰਤ ॥
ਛੰਤ।
ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ!
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ ।
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ—ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ ।
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ ।
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ), ਜਿਵੇਂ ਪਪੀਹੇ ਨੂੰ (ਵਰਖਾ ਦੀ ਬੰੂਦ ਦੀ) ਪਿਆਸ ਲੱਗੀ ਰਹਿੰਦੀ ਹੈ ।
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥
ਹੇ ਦਾਸ ਨਾਨਕ! (ਆਖ—ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤੇ®ਹ ਬੁੱਝ ਜਾਂਦੀ ਹੈ ।੧।
ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥
ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ®ੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ ।
ਯਾਰ ਵੇ ਹਿਕ ਡੂੰ ਹਿਕ ਚਾੜੈ ਹਉ ਕਿਸੁ ਚਿਤੇਹੀਆ ॥
ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ?
ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥
ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ ।
ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥
ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ ।
ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥
ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ ।
ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥
ਨਾਨਕ ਆਖਦਾ ਹੈ—ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ । ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ ।੨।
ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥
ਹੇ ਸਤਸੰਗੀ ਸੱਜਣ! (ਜਿਸ ਜੀਵ-ਇਸਤ®ੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ ।