Sri Guru Granth Sahib Ji — Ang 704 (punjabi)
ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥
ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ ।
ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥
ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ । ਜਿਸ ਜੀਵ-ਇਸਤ®ੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ) ।
ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥
ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ ।
ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥
ਉਹੀ ਜੀਵ-ਇਸਤ®ੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ।੩।
ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥
ਹੇ ਦਾਸ ਨਾਨਕ! (ਆਖ—) ਉਹੀ ਜੀਵ-ਇਸਤ®ੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ।੩।
ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥
ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ ।
ਵਰੁ ਲੋੜੀਦਾ ਆਇਆ ਵਜੀ ਵਾਧਾਈ ॥
ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ ।
ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥
ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ ।
ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥
ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ ।
ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥
ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ ।
ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥
ਨਾਨਕ ਬੇਨਤੀ ਕਰਦਾ ਹੈ—ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ ।੪।
ਜੈਤਸਰੀ ਮਹਲਾ ੫ ਘਰੁ ੨ ਛੰਤ
ਜੈਤਸਰੀ ਪੰਜਵੀਂ ਪਾਤਿਸ਼ਾਹੀ। ਛੰਤ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੇ। ਸੰਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸਲੋਕੁ ॥
slok[
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
ਹੇ ਨਾਨਕ! (ਆਖ—) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ
ਛੰਤੁ ॥
ਛੰਤ।
ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ
ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ ।
ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥
ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ ।
ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥
ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ
ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥
ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ
ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ।੧।
ਸਲੋਕੁ ॥
slok[
ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥
ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ ।
ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥
ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ।੨।
ਛੰਤੁ ॥
ਛੰਤ।
ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥
ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ?
ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥
ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ
ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥
ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ ।
ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥
(ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ
ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ
ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ—ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨।
ਸਲੋਕੁ ॥
slok[
ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥
ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ
ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥
ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ।੩।
ਛੰਤੁ ॥
ਛੰਤ।
ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥
ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ ।
ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥
ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ ।
ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥
ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ
ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥
ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ?
ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥
ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹ
ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਜਿਸ ਉਤੇ ਤੰੂ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩।