Sri Guru Granth Sahib Ji — Ang 705 (punjabi)
ਸਲੋਕੁ ॥
slok[
ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥
ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ
ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ),
ਛੰਤੁ ॥
ਛੰਤ।
ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ
ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥
(ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ ।
ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ
ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥
ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ,
ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥
ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ ।
ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।
ਜੈਤਸਰੀ ਛੰਤ ਮਃ ੫ ॥
ਜੈਤਸਰੀ ਛੰਤ ਪੰਜਵੀਂ ਪਾਤਸ਼ਾਹੀ।
ਪਾਧਾਣੂ ਸੰਸਾਰੁ ਗਾਰਬਿ ਅਟਿਆ ॥
ਹੇ ਭਾਈ! ਜਗਤ ਮੁਸਾਫ਼ਿਰ ਹੈ (ਫਿਰ ਭੀ,) ਅਹੰਕਾਰ ਵਿਚ ਲਿਬੜਿਆ ਰਹਿੰਦਾ ਹੈ
ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥
ਮਾਇਆ ਦੇ ਕੌਤਕਾਂ ਵਿਚ ਮਸਤ ਜੀਵ ਅਨੇਕਾਂ ਪਾਪ ਕਰਦੇ ਰਹਿੰਦੇ ਹਨ ।
ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥
ਜੀਵ) ਲੋਭ ਵਿਚ, (ਮਾਇਆ ਦੇ) ਮੋਹ ਵਿਚ, ਅਹੰਕਾਰ ਵਿਚ ਡੁੱਬੇ ਰਹਿੰਦੇ ਹਨ (ਇਹਨਾਂ ਨੂੰ) ਮੌਤ ਯਾਦ ਹੀ ਨਹੀਂ ਆਉਂਦੀ
ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥
ਪੁੱਤਰ, ਮਿੱਤਰ, ਇਸਤ®ੀ (ਆਦਿਕ) ਦੇ ਮੇਲ-ਮਿਲਾਪ—ਇਹੀ ਕਰਦਿਆਂ (ਜੀਵਾਂ ਦੀ ਉਮਰ) ਗੁਜ਼ਰਦੀ ਜਾਂਦੀ ਹੈ
ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥
ਹੇ ਮਾਂ (ਧੁਰੋਂ) ਲਿਖੇ ਹੋਏ (ਉਮਰ ਦੇ) ਦਿਨ ਜਦੋਂ ਮੁੱਕ ਜਾਂਦੇ ਹਨ, ਤਾਂ ਧਰਮਰਾਜ ਦੇ ਦੂਤਾਂ ਨੂੰ ਵੇਖਿਆਂ ਬੜੀ ਤਕਲੀਫ਼ ਹੁੰਦੀ ਹੈ ।
ਕਿਰਤ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥
ਹੇ ਨਾਨਕ! (ਮਨੁੱਖ ਇਥੇ) ਪਰਮਾਤਮਾ ਦਾ ਨਾਮ-ਧਨ ਨਹੀਂ ਕਮਾਂਦਾ, (ਹੋਰ ਹੋਰ) ਕੀਤੇ ਹੋਏ ਕਰਮਾਂ (ਦਾ ਲੇਖਾ) ਨਹੀਂ ਮਿਟਦਾ ।੧।
ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥
ਭਾਈ! ਜੇਹੜੇ ਮਨੁੱਖ ਹੋਰ ਹੋਰ ਉੱਦਮ ਤਾਂ ਅਨੇਕਾਂ ਹੀ ਕਰਦੇ ਹਨ, ਪਰ ਪਰਮਾਤਮਾ ਦਾ ਨਾਮ ਨਹੀਂ ਜਪਦੇ,
ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥
ਉਹ ਅਣਗਿਣਤ ਜੂਨਾਂ ਵਿਚ ਭਟਕਦੇ ਫਿਰਦੇ ਹਨ, ਆਤਮਕ ਮੌਤ ਸਹੇੜ ਕੇ (ਮੁੜ ਮੁੜ) ਜੰਮਦੇ ਹਨ (ਮੁੜ ਮੁੜ ਜਗਤ ਵਿਚ) ਆਉਂਦੇ ਹਨ
ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥
ਉਹ ਮਨੁੱਖ) ਪਸ਼ੂ ਪੰਛੀ, ਪੱਥਰ, ਰੁੱਖ (ਆਦਿਕ ਅਨੇਕਾਂ ਜੂਨਾਂ ਵਿਚ ਪੈਂਦੇ ਹਨ, ਜਿਨ੍ਹਾਂ ਦੀ) ਕੋਈ ਗਿਣਤੀ ਹੀ ਨਹੀਂ ਹੋ ਸਕਦੀ ।
ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥
ਹੇ ਭਾਈ! ਜੇਹੜੇ ਮਨੁੱਖ ਹੋਰ ਹੋਰ ਉੱਦਮ ਤਾਂ ਅਨੇਕਾਂ ਹੀ ਕਰਦੇ ਹਨ, ਪਰ ਪਰਮਾਤਮਾ ਦਾ ਨਾਮ ਨਹੀਂ ਜਪਦੇ, ਉਹ ਅਣਗਿਣਤ ਜੂਨਾਂ ਵਿਚ ਭਟਕਦੇ ਫਿਰਦੇ ਹਨ
ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥
ਜੇਹੜੇ ਮਨੁੱਖ ਇਸ ਕੀਮਤੀ ਮਨੁੱਖਾ ਜਨਮ ਨੂੰ ਜੂਏ ਵਿਚ ਹਾਰ ਰਹੇ ਹਨ, ਉਹ ਪਰਮਾਤਮਾ ਨੂੰ ਭੀ ਚੰਗੇ ਨਹੀਂ ਲਗਦੇ
ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥
ਨਾਨਕ ਬੇਨਤੀ ਕਰਦਾ ਹੈ ਅਜੇਹੇ ਮਨੁੱਖ (ਮਾਇਆ ਦੀ ਹੱਥੀਂ) ਕੁਰਾਹੇ ਪਏ ਹੋਏ (ਜੂਨਾਂ ਵਿਚ) ਭਟਕਦੇ ਫਿਰਦੇ ਹਨ, (ਜੂਨਾਂ ਦੇ ਗੇੜ ਵਿਚੋਂ) ਇਕ ਛਿਨ ਭਰ ਭੀ ਟਿਕ ਨਹੀਂ ਸਕਦੇ ।੨।
ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥
ਹੇ ਭਾਈ! ਆਖ਼ਰ ਜਵਾਨੀ ਬੀਤ ਜਾਂਦੀ ਹੈ, (ਉਸ ਦੀ ਥਾਂ) ਬੁਢੇਪਾ ਮੱਲ ਕੇ ਬਹਿ ਜਾਂਦਾ ਹੈ
ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥
ਹੱਥ ਕੰਬਣ ਲੱਗ ਪੈਂਦੇ ਹਨ, ਸਿਰ ਝੋਲਾ ਖਾਣ ਲੱਗ ਪੈਂਦਾ ਹੈ, ਅੱਖਾਂ ਨਾਲ ਕੁਝ ਦਿੱਸਦਾ ਨਹੀਂ
ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥
ਅੱ'ਖੀਂ ਕੁਝ ਦਿੱਸਦਾ ਨਹੀਂ, (ਜਿਸ ਮਾਇਆ ਦੀ ਖ਼ਾਤਰ) ਪਰਮਾਤਮਾ ਦੇ ਭਜਨ ਤੋਂ ਵਾਂਜਿਆ ਰਿਹਾ, (ਆਖ਼ਰ ਉਸ) ਮਾਇਆ ਨੂੰ (ਭੀ ਛੱਡ ਕੇ ਤੁਰ ਪੈਂਦਾ ਹੈ ।
ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥
ਜਿਨ੍ਹਾਂ (ਪੁੱਤਰ ਆਦਿਕ ਸੰਬੰਧੀਆਂ ਦੇ) ਨਾਲ (ਆਪਣਾ) ਮਨ (ਆਪਣਾ) ਸਰੀਰ (ਤਿ®ਸ਼ਨਾ ਦੀ ਅੱਗ ਵਿਚ) ਸੜਦਾ ਰਿਹਾ; (ਬੁਢੇਪੇ ਵੇਲੇ ਉਹ ਭੀ) ਆਖਾ ਨਹੀਂ ਮੰਨਦੇ, ਸਿਰ ਉਤੇ ਸੁਆਹ ਹੀ ਪਾਂਦੇ ਹਨ (ਗੱਲੇ ਗੱਲੇ ਟਕੇ ਵਰਗਾ ਕੋਰਾ ਜਵਾਬ ਦੇਂਦੇ ਹਨ) ।
ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥
(ਮਾਇਆ ਦੇ ਮੋਹ ਵਿਚ ਫਸੇ ਰਹਿਣ ਦੇ ਕਾਰਨ) ਬੇਅੰਤ, ਸਰਬ-ਵਿਆਪਕ ਪਰਮਾਤਮਾ ਦੇ ਪ੍ਰੇਮ ਦੀਆਂ ਗੱਲਾਂ ਇਕ ਛਿਨ ਵਾਸਤੇ ਭੀ ਮਨ ਵਿਚ ਨਾਹ ਵੱਸੀਆਂ
ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥
ਨਾਨਕ ਬੇਨਤੀ ਕਰਦਾ ਹੈ—ਇਹ ਨਾਸਵੰਤ (ਸਰੀਰ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ਜਿਵੇਂ ਕੋ®ੜਾਂ (ਮਣ) ਕਾਗ਼ਜ਼ (ਪਲ ਵਿਚ ਸੜ ਕੇ ਸੁਆਹ ਹੋ ਜਾਂਦੇ ਹਨ) ।੩।
ਚਰਨ ਕਮਲ ਸਰਣਾਇ ਨਾਨਕੁ ਆਇਆ ॥
ਹੇ ਭਾਈ! ਨਾਨਕ (ਤਾਂ ਪ੍ਰਭੂ ਦੇ) ਕੋਮਲ ਚਰਨਾਂ ਦੀ ਸਰਨ ਆ ਪਿਆ ਹੈ
ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥
ਇਹ ਸੰਸਾਰ (-ਸਮੁੰਦਰ) ਅਨੇਕਾਂ ਡਰਾਂ ਨਾਲ ਭਰਪੂਰ ਹੈ, ਇਸ ਤੋਂ ਪਾਰ ਲੰਘਣਾ ਔਖਾ ਹੈ
ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥
ਜੇਹੜੇ ਭੀ ਮਨੁੱਖ ਪ੍ਰਭੂ ਦੀ ਸਰਨ ਆ ਪਏ ਉਹਨਾਂ ਨੂੰ ਸਦਾ ਹੀ) ਪ੍ਰਭੂ ਨੇ ਆਪ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ
ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥
ਪ੍ਰਭੂ ਨੇ ਸਦਾ ਉਹਨਾਂ ਨੂੰ ਆਦਰ-ਮਾਣ ਦਿੱਤਾ, ਆਪਣੇ ਨਾਮ ਦੀ ਦਾਤਿ ਦਿੱਤੀ ਉਹਨਾਂ ਦੇ ਕਿਸੇ ਹੋਰ (ਗੁਣ ਔਗੁਣ ਦੀ) ਵਿਚਾਰ ਨਾਹ ਕੀਤੀ ।
ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥
ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਮਨੁੱਖਾਂ ਨੇ (ਆਤਮਕ ਜੀਵਨ ਜ਼ਿੰਦਾ ਰੱਖਣ ਲਈ) ਪਰਮਾਤਮਾ ਦਾ ਨਾਮ-ਭੋਜਨ ਖਾਧਾ, ਉਹ (ਮਾਇਆ ਦੀ ਤਿ®ਸ਼ਨਾ ਵਲੋਂ) ਸਦਾ ਲਈ ਰੱਜ ਗਏ ਉਹਨਾਂ ਨੇ ਉਸ ਗੁਣਾਂ ਦੇ ਖ਼ਜ਼ਾਨੇ ਬੇਅੰਤ ਮਾਲਕ
ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥
ਪ੍ਰਭੂ ਨੂੰ ਆਪਣੇ ਮਨ ਵਿਚ ਲੱਭ ਲਿਆ, ਜਿਸ ਨੂੰ ਮਿਲਣ ਦੀ ਉਹਨਾਂ ਤਾਂਘ ਰੱਖੀ ਹੋਈ ਸੀ ।੪।੨।੩।
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
ਜੈਤਸਰੀ ਪੰਜਵੀਂ ਪਾਤਿਸ਼ਾਹੀ। ਸਲੋਕਾਂ ਰਹਿਤ ਕਵਿਤਾ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਸਲੋਕ ॥
slok[
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥
ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ ।
ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥
ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ ।੧।