Sri Guru Granth Sahib Ji — Ang 706 (punjabi)
ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ ।
ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ ।੨।
ਪਉੜੀ ॥
pauVI[
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥
ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ ।
ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥
ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ ।
ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥
ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ ।
ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥
ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ ।
ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥
ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ® ਹੋ ਜਾਂਦਾ ਹੈ ।੧।
ਸਲੋਕ ॥
slok[
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ
ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥
ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧।
ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥
ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ
ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ? ।੨।
ਪਉੜੀ ॥
pauVI[
ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥
ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ ।
ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥
ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ ।
ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥
ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ
ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥
ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ ।
ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ।੨।
ਸਲੋਕ ॥
slok[
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧।
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ ।
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨।
ਪਉੜੀ ॥
pauVI[
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ
ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ
ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥
ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ® ਤੇ ਨੌਕਰ ਦਿੱਤੇ
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥
ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ ।
ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।
ਸਲੋਕ ॥
slok[
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥
ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ,
ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥
ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ।੧।
ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥
ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ
ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥
ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ।੨।
ਪਉੜੀ ॥
pauVI[
ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥
ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ® ਆਖਣ ਲੱਗ ਪੈਂਦੇ ਹਨ
ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥
ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ
ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥
ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ ।
ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥
ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ
ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥
ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ ।੪।
ਸਲੋਕ ॥
slok[
ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥
ਹੇ ਨਾਨਕ! ਜੋ ਮਨੁੱਖ ਜੀਭ ਨਾਲ ਪ੍ਰਭੂ ਦਾ ਨਾਮ ਉਚਾਰਦੇ ਹਨ, ਉਨ੍ਹਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਸੋ
ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥
ਉਹਨਾਂ ਨੇ (ਮਾਨੋ) ਕੋ®ੜਾਂ (ਰੁਪਏ) ਦਾਨ ਕਰ ਲਏ, ਕੋ®ੜਾਂ ਵਾਰੀ ਤੀਰਥ-ਇਸ਼ਨਾਨ ਕਰ ਲਏ ਹਨ ਤੇ ਅਨੇਕਾਂ ਹੀ ਸੁੱਚ ਤੇ ਪਵਿਤ®ਤਾ ਦੇ ਸਾਧਨ ਕਰ ਲਏ ਹਨ ।੧।
ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥
ਮੈਂ ਬਹੁਤ ਸਾਰਾ ਬਾਲਣ ਇਕੱਠਾ ਕੀਤਾ ਤੇ ਉਸ ਨੂੰ ਰਤਾ ਕੁ ਅੱਗ ਲਾ ਦਿੱਤੀ (ਉਹ ਸਾਰਾ ਹੀ ਬਾਲਣ ਸੜ ਕੇ ਸੁਆਹ ਹੋ ਗਿਆ, ਇਸੇ ਤਰ੍ਹਾਂ) ਹੇ ਨਾਨਕ!