Sri Guru Granth Sahib Ji — Ang 707 (punjabi)
ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥
ਜੇ ਮਨ ਵਿਚ ਸੱਚਾ ਸਾਂਈ ਵੱਸ ਪਏ ਤਾਂ ਸਾਰੇ ਕੋਝੇ ਦੁੱਖ ਲਹਿ ਜਾਂਦੇ ਹਨ ।੨।
ਪਉੜੀ ॥
pauVI[
ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥
ਪ੍ਰਭੂ ਦਾ ਨਾਮ ਸਿਮਰਿਆਂ ਕੋ®ੜਾਂ ਪਾਪ ਸਾਰੇ ਦੇ ਸਾਰੇ ਨਾਸ ਹੋ ਜਾਂਦੇ ਹਨ
ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਮਨ-ਇੱਛਤ ਫਲ ਪਾਈਦੇ ਹਨ, ਜੰਮਣ ਤੋਂ ਮਰਣ ਤਕ ਦੇ ਸਾਰੇ ਸਹਿਮ ਕੱਟੇ ਜਾਂਦੇ ਹਨ ਤੇ ਅਟੱਲ ਸੱਚੀ ਪਦਵੀ ਮਿਲ ਜਾਂਦੀ ਹੈ ।
ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥
। (ਪਰ) ਪ੍ਰਭੂ ਦੇ ਚਰਨਾਂ ਵਿਚ ਸਮਾਈ ਤਾਂ ਹੀ ਹੁੰਦੀ ਹੈ ਜੇ ਧੁਰੋਂ ਮੱਥੇ ਤੇ ਭਾਗ ਲਿਖਿਆ ਹੋਵੇ
ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥
(ਇਸ ਵਾਸਤੇ) ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਕਿ) ਹੇ ਪ੍ਰਭੂ
ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥
ਮੇਹਰ ਕਰ, ਮੈਨੂੰ (ਪਾਪਾਂ ਤੋਂ) ਬਚਾ ਲੈ, ਮੈਂ ਤੈਥੋਂ ਕੁਰਬਾਨ ਹਾਂ ।੫।
ਸਲੋਕ ॥
slok[
ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥
ਘਰ ਦੀਆਂ ਬੇਅੰਤ ਸਜਾਵਟਾਂ, ਮਨ ਵਿਚ ਚਾਉ ਮਲ੍ਹਾਰ, ਸੁਆਦਲੇ ਪਦਾਰਥਾਂ ਦੇ ਚਸਕੇ—(ਇਹਨਾਂ ਵਿਚ ਲੱਗ ਕੇ)
ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥
ਹੇ ਨਾਨਕ! ਜੋ ਮਨੁੱਖ ਕਦੇ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਉਹ (ਮਾਨੋ) ਵਿਸ਼ਟੇ ਦੇ ਕੀੜੇ ਹਨ ।੧।
ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥
ਬੜੀ ਸਜ-ਧਜ ਹੋਵੇ, ਹਰੇਕ ਸ਼ੈ (ਮਿਲੀ) ਹੋਵੇ, ਹਿਰਦੇ ਵਿਚ (ਇਹਨਾਂ ਦੁਨੀਆਵੀ ਪਦਾਰਥਾਂ ਦੀ) ਮੁਹੱਬਤਿ ਤੇ ਖਿੱਚ ਹੋਵੇ—ਇਹਨਾਂ ਦੇ ਕਾਰਨ
ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥
ਹੇ ਨਾਨਕ! ਜਿਸ ਨੂੰ ਸਾਈਂ (ਦੀ ਯਾਦ) ਭੁੱਲ ਗਈ ਹੈ ਉਹ ਸਰੀਰ (ਮਾਨੋ) ਸੁਆਹ (ਹੀ) ਹੈ ।੨।
ਪਉੜੀ ॥
pauVI[
ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥
ਜੇ ਸੋਹਣੀ ਸੇਜ ਮਿਲੀ ਹੋਵੇ, ਅਨੇਕਾਂ ਸੁਖ ਹੋਣ, ਸਭ ਕਿਸਮ ਦੇ ਸੁਆਦਲੇ ਭੋਗ ਭੋਗਣ ਨੂੰ ਹੋਣ
ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥
ਜੇ ਮੋਤੀ ਹੀਰਿਆਂ ਨਾਲ ਜੁੜੇ ਹੋਏ ਸੋਨੇ ਦੇ ਘਰ ਹੋਣ ਜਿਨ੍ਹਾਂ ਵਿਚ ਚੰਦਨ ਦੀ ਸੁਗੰਧੀ ਹੋਵੇ ।
ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥
ਜੇ ਮਨੁੱਖ ਮਨ-ਮੰਨੀਆਂ ਮੌਜਾਂ ਮਾਣਦਾ ਹੋਵੇ, ਤੇ ਕੋਈ ਚਿੰਤਾ ਝੌਰਾ ਨਾਹ ਹੋਵੇ
ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥
ਪਰ ਇਹ ਸਭ ਕੁਝ ਹੁੰਦਿਆਂ) ਜੇ (ਇਹ ਦਾਤਾਂ ਦੇਣ ਵਾਲਾ) ਉਹ ਪ੍ਰਭੂ ਮਨ ਵਿਚ ਯਾਦ ਨਹੀਂ ਹੈ ਤਾਂ (ਇਹ ਭੋਗ ਭੋਗਣ ਵਾਲਿਆਂ ਨੂੰ) ਗੰਦ ਦੇ ਕੀੜੇ ਜਾਣੋ
ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥
(ਕਿਉਂਕਿ) ਪ੍ਰਭੂ ਦੇ ਨਾਮ ਤੋਂ ਬਿਨਾ ਸ਼ਾਂਤੀ ਨਹੀਂ ਮਿਲਦੀ, ਹੋਰ ਕਿਸੇ ਤਰ੍ਹਾਂ ਭੀ ਮਨ ਧੀਰਜ ਨਹੀਂ ਫੜਦਾ ।੬।
ਸਲੋਕ ॥
slok[
ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥
ਹੇ ਨਾਨਕ! ਪ੍ਰਭੂ ਦਾ ਪ੍ਰੇਮੀ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਨ ਦੀ ਖਿੱਚ ਵਿਚ ਦਸੀਂ ਪਾਸੀਂ ਭੌਂਦਾ ਹੈ,
ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥
ਛਲ-ਰੂਪ ਮਾਇਆ (ਦਾ ਖਹਿੜਾ) ਛੱਡਦਾ ਹੈ ਤੇ (ਭਾਲਦਿਆਂ ਭਾਲਦਿਆਂ ਉਸ ਨੂੰ) ਆਨੰਦ-ਰੂਪ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ (ਜਿਥੇ ਉਸ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨ ਦਾ ਅਵਸਰ ਮਿਲਦਾ ਹੈ) ।੧।
ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥
ਹੇ ਨਾਨਕ! (ਜਗਤ ਵਾਲੇ) ਸਾਰੇ ਵਿਖਾਵੇ ਮੈਨੂੰ ਨਾਸਵੰਤ ਦਿੱਸ ਰਹੇ ਹਨ, ਮੇਰੇ ਮਨ ਵਿਚ ਸਾਂਈ (ਦੀ ਯਾਦ) ਹ
ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥
ਮੈਂ ਮੂੰਹੋਂ ਉਸ ਦਾ ਨਾਮ ਉਚਾਰਦਾ ਹਾਂ ਤੇ ਸਾਰੇ ਜਗਤ ਵਿਚ ਚੱਕਰ ਲਾਉਂਦਾ ਹਾਂ (ਕਿ ਕਿਤੇ ਉਸ ਦੀ ਸਿਫ਼ਤਿ-ਸਾਲਾਹ ਸੁਣ ਸਕਾਂ) ਉਸ ਦੀ ਸਦਾ-ਥਿਰ ਰਹਿਣ ਵਾਲੀ ਸੋਭਾ ਸੁਣ ਕੇ ਮੈਂ ਜੀਉ ਪੈਂਦਾ ਹਾਂ ।੨।
ਪਉੜੀ ॥
pauVI[
ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥
ਜੇ ਕੋਈ ਮਨੁੱਖ ਟੁੱਟੀ ਹੋਈ ਕੁੱਲੀ ਵਿਚ ਰਹਿੰਦਾ ਹੋਵੇ, ਉਸ ਦੇ ਕੱਪੜੇ ਸਾਰੇ ਪਾਟੇ ਹੋਏ ਹੋਣ,
ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥
ਨਾਹ ਉਸ ਦੀ ਉੱਚੀ ਜਾਤਿ ਹੋਵੇ, ਨਾਹ ਕੋਈ ਇੱਜ਼ਤ ਆਦਰ ਕਰਦਾ ਹੋਵੇ, ਤੇ ਉਹ ਉਜਾੜ ਵਿਚ ਭਟਕਦਾ ਹੋਵੇ (ਭਾਵ, ਕਿਤੇ ਇੱਜ਼ਤ ਆਦਰ ਨਾਹ ਹੋਣ ਕਰਕੇ ਉਸ ਦੇ ਭਾ ਦੀ ਹਰ ਪਾਸੇ ਉਜਾੜ ਹੀ ਹੋਵੇ)
ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥
ਕੋਈ ਉਸ ਦਾ ਮਿਤ® ਪਿਆਰਾ ਨਾਹ ਹੋਵੇ, ਨਾਹ ਧਨ ਹੀ ਹੋਵੇ, ਨਾਹ ਰੂਪ ਹੀ ਹੋਵੇ, ਤੇ ਕੋਈ ਸਾਕ ਸੈਣ ਭੀ ਨਾਹ ਹੋਵੇ
ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥
ਅਜੇਹਾ ਨਿਥਾਵਾਂ ਹੁੰਦਿਆਂ ਭੀ) ਜੇ ਉਸ ਦਾ ਮਨ ਪ੍ਰਭੂ ਦੇ ਨਾਮ ਵਿਚ ਭਿੱਜਾ ਹੋਇਆ ਹੈ ਤਾਂ ਉਸ ਨੂੰ ਸਾਰੀ ਧਰਤੀ ਦਾ ਰਾਜਾ ਸਮਝੋ
ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥
ਉਸ ਮਨੁੱਖ ਦੇ ਚਰਨਾਂ ਦੀ ਧੂੜੀ ਲੈ ਕੇ ਮਨ ਵਿਕਾਰਾਂ ਤੋਂ ਬਚਦਾ ਹੈ ਅਤੇ ਪਰਮਾਤਮਾ ਪਰਸੰਨ ਹੁੰਦਾ ਹੈ ।੭।
ਸਲੋਕ ॥
slok[
ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥
ਅਨੇਕਾਂ ਚੋਜ ਤਮਾਸ਼ੇ, ਰਾਜ ਦੀਆਂ ਮੌਜਾਂ, ਸੁੰਦਰਤਾ
ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥
ਸਿਰ ਤੇ) ਛਤਰ ਚਉਰ, ਤੇ ਬੈਠਣ ਨੂੰ ਸ਼ਾਹੀ ਤਖ਼ਤ—ਇਹਨਾਂ ਪਦਾਰਥਾਂ ਵਿਚ, ਹੇ ਨਾਨਕ! ਅੰਨ੍ਹੇ ਮੂਰਖ ਅਗਿਆਨੀ ਬੰਦੇ ਹੀ ਮਸਤ ਹੁੰਦੇ ਹਨ, ਮਾਇਆ ਦੇ ਇਹ ਕੌਤਕ ਤਾਂ ਸੁਪਨੇ ਦੀਆਂ ਚੀਜ਼ਾਂ (ਸਮਾਨ) ਹਨ ।੧।
ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥
ਹੇ ਨਾਨਕ! ਜੇ ਪ੍ਰਭੂ ਦੇ ਨਾਮ ਤੋਂ ਵਾਂਜੇ ਰਹੇ ਤਾਂ ਸੋਹਣੀ ਮਾਇਆ ਧੋਖਾ ਹੀ ਹੈ (ਇਹ ਇਉਂ ਹੈ ਜਿਵੇਂ) ਸੁਪਨੇ ਵਿਚ ਸਾਰੀਆਂ ਮੌਜਾਂ ਮਾਣੀਆਂ
ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥
ਉਹਨਾਂ ਦੇ ਮੋਹ ਨੇ ਖਿੱਚ ਪਾ ਲਈ (ਪਰ ਜਦੋਂ ਜਾਗ ਆਈ ਤਾਂ ਪੱਲੇ ਕੁਝ ਭੀ ਨਾਹ ਰਿਹਾ) ।੨।
ਪਉੜੀ ॥
pauVI[
ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥
ਮੂਰਖ ਮਨੁੱਖ ਨੇ ਸੁਪਨੇ ਨਾਲ ਪਿਆਰ ਪਾਇਆ ਹੋਇਆ ਹੈ
ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥
ਇਸ ਰਾਜ ਤੇ ਰਸਾਂ ਦੇ ਭੋਗਾਂ ਵਿਚ ਪ੍ਰਭੂ ਨੂੰ ਵਿਸਾਰ ਕੇ ਜਾਗਦਾ ਹੀ ਬਰੜਾ ਰਿਹਾ ਹੈ
ਆਰਜਾ ਗਈ ਵਿਹਾਇ ਧੰਧੈ ਧਾਇਆ ॥
ਦੁਨੀਆ ਦੇ ਧੰਧੇ ਵਿਚ ਭਟਕਦੇ ਦੀ ਸਾਰੀ ਹੀ ਉਮਰ ਬੀਤ ਜਾਂਦੀ ਹੈ,
ਪੂਰਨ ਭਏ ਨ ਕਾਮ ਮੋਹਿਆ ਮਾਇਆ ॥
ਪਰ ਮਾਇਆ ਵਿਚ ਮੋਹੇ ਹੋਏ ਦੇ ਕੰਮ ਮੁੱਕਣ ਵਿਚ ਨਹੀਂ ਆਉਂਦੇ
ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥
ਵਿਚਾਰੇ ਜੀਵ ਦੇ ਭੀ ਕੀ ਵੱਸ? ਉਸ ਪ੍ਰਭੂ ਨੇ ਆਪ ਹੀ ਇਸ ਨੂੰ ਭੁਲੇਖੇ ਵਿਚ ਪਾਇਆ ਹੋਇਆ ਹੈ ।੮।
ਸਲੋਕ ॥
slok[
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥
ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ,
ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥
ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ।੧।
ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥
ਜਗਤ ਦੇ ਕੋ®ੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ,
ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ।੨।
ਪਉੜੀ ॥
pauVI[
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥
ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ,
ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥
ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ ।