Sri Guru Granth Sahib Ji — Ang 713 (punjabi)
ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥
(ਹੇ ਪ੍ਰਭੂ! ਮੇਹਰ ਕਰ) ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ, ਮੈਨੂੰ ਤੇਰਾ ਕੀਤਾ ਚੰਗਾ ਲੱਗਦਾ ਰਹੇ ।
ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਉਸੇ ਵਿਚ ਹੀ (ਮੇਰਾ) ਇਹ ਮਨ ਸੰਤੁਸ਼ਟ ਰਹੇ, ਮੈਂ ਕਿਸੇ ਭੀ ਹੋਰ ਪਾਸੇ ਭਟਕਦਾ ਨਾਹ ਫਿਰਾਂ ।੨।
ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥
ਹੇ ਮੇਰੇ ਮਾਲਕ-ਪ੍ਰਭੂ! ਮੈਂ ਤੈਨੂੰ ਸਦਾ ਆਪਣੇ ਨੇੜੇ (ਵੱਸਦਾ) ਜਾਣਦਾ ਰਹਾਂ । ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਬਣ ਕੇ ਰਹਿਣਾ ਚਾਹੀਦਾ ਹੈ ।
ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
ਜਦੋਂ ਗੁਰੂ ਦੀ ਸੰਗਤਿ ਹਾਸਲ ਹੁੰਦੀ ਹੈ, ਤਦੋਂ ਆਪਣੇ ਪ੍ਰਭੂ ਨੂੰ ਲੱਭ ਲਈਦਾ ਹੈ ।੩।
ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥
ਹੇ ਪ੍ਰਭੂ! ਅਸੀ ਜੀਵ ਸਦਾ ਹੀ ਤੇਰੇ ਅੰਞਾਣ ਬੱਚੇ ਹਾਂ,ਤੂੰ ਸਾਡੀ ਮਾਂ ਹੈ ਸਾਡਾ ਪਿਉ ਹੈਂ (ਮੇਹਰ ਕਰ) ਤੇਰਾ ਨਾਮ ਸਾਡੇ ਮੂੰਹ ਵਿਚ ਰਹੇ (ਜਿਵੇਂ) ਮਾਪੇ ਆਪਣੇ ਬੱਚੇ ਦੇ ਮੂੰਹ ਵਿਚ ਦੁੱਧ (ਪਾਂਦੇ ਰਹਿੰਦੇ ਹਨ) ।੪।੩।੫।
ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
ਸ੍ਰੀ ਗੁਰੂ ਜੀ ਕਹਤੇ ਹੈਂ: ਮੈਂ ਬਾਲਕ ਹੂੰ ਆਪ ਮਾਤਾ ਪਿਤਾ ਰੂਪ ਹੋ ਔ ਮੁਖ ਮੇਂ ਤੁਮਾਰਾ ਨਾਮ ਰੂਪੀ (ਖੀਰਾ) ਅਸਥਨ ਹੈ, ਭਾਵ ਸੇ ਸਦਾ ਤੇਰਾ ਨਾਮ ਹੀ ਜਪਤਾ ਰਹੂੰ॥੪॥੩॥੫॥
ਟੋਡੀ ਮਹਲਾ ੫ ਘਰੁ ੨ ਦੁਪਦੇ
ਟੋਡੀ ਪੰਜਵੀਂ ਪਾਤਿਸ਼ਾਹੀ। ਦੁਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਮਾਗਉ ਦਾਨੁ ਠਾਕੁਰ ਨਾਮ ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ।
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੯।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥
ਹੇ ਭਾਈ! ਪ੍ਰਭੂ ਜੀ ਦਾ ਨਾਮ (ਹੀ) ਮਨ ਨੂੰ ਆਸਰਾ ਦੇਂਦਾ ਹੈ
ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥
ਨਾਮ ਹੀ ਇਸ ਮਨ ਦੇ ਵਾਸਤੇ ਜਿੰਦ-ਜਾਨ ਹੈ, ਤੇ, ਸੁਖ ਹੈ । ਮੇਰੇ ਵਾਸਤੇ ਤਾਂ ਹਰਿ-ਨਾਮ ਹੀ ਹਰ ਵੇਲੇ ਕੰਮ ਆਉਣ ਵਾਲੀ ਚੀਜ਼ ਹੈ ।੧।ਰਹਾਉ।
ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥
ਹੇ ਭਾਈ! ਪ੍ਰਭੂ ਦਾ ਨਾਮ (ਹੀ ਮੇਰੇ ਵਾਸਤੇ ਉੱਚੀ) ਜਾਤਿ ਹੈ, ਹਰਿ-ਨਾਮ ਹੀ ਮੇਰੀ ਇੱਜ਼ਤ ਹੈ, ਹਰਿ-ਨਾਮ ਹੀ ਮੇਰਾ ਪਰਵਾਰ ਹੈ
ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥
ਪ੍ਰਭੂ ਦਾ ਨਾਮ (ਹੀ ਮੇਰਾ) ਮਿੱਤਰ ਹੈ (ਜੋ) ਸਦਾ ਮੇਰੇ ਨਾਲ ਰਹਿੰਦਾ ਹੈ । ਪਰਮਾਤਮਾ ਦਾ ਨਾਮ (ਹੀ) ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਹੈ ।੧।
ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥
ਹੇ ਭਾਈ! ਵਿਸ਼ਿਆਂ ਦੇ ਭੋਗ ਬਥੇਰੇ ਦੱਸੇ ਜਾਂਦੇ ਹਨ, ਪਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਂਦੀ
ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
(ਇਸ ਵਾਸਤੇ) ਨਾਨਕ ਦਾ ਸਭ ਤੋਂ ਪਿਆਰਾ ਮਿੱਤਰ ਪ੍ਰਭੂ ਦਾ ਨਾਮ (ਹੀ) ਹੈ । ਪ੍ਰਭੂ ਦਾ ਨਾਮ ਹੀ ਮੇਰੇ ਖ਼ਜ਼ਾਨੇ ਵਿਚ (ਧਨ) ਹੈ ।੨।੨।੭।
ਟੋਡੀ ਮਃ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਨੀਕੇ ਗੁਣ ਗਾਉ ਮਿਟਹੀ ਰੋਗ ॥
ਹੇ ਭਾਈ! ਪਰਮਾਤਮਾ ਦੇ ਸੋਹਣੇ ਗੁਣ ਗਾਂਦਾ ਰਿਹਾ ਕਰ । (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸਾਰੇ ਰੋਗ ਮਿਟ ਜਾਂਦੇ ਹਨ
ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
(ਇਸ ਤਰ੍ਹਾਂ) ਤੇਰਾ ਇਹ ਲੋਕ ਅਤੇ ਪਰਲੋਕ ਸੰਵਰ ਜਾਣਗੇ, ਮਨ ਪਵਿਤ® ਹੋ ਜਾਇਗਾ, (ਲੋਕ ਪਰਲੋਕ ਵਿਚ) ਮੂੰਹ ਭੀ ਰੌਸ਼ਨ ਰਹੇਗਾ ।੧।ਰਹਾਉ।
ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥
ਹੇ ਭਾਈ! ਮੈਂ (ਤਾਂ) ਗੁਰੂ ਦੇ ਚਰਨ ਧੋ ਕੇ ਗੁਰੂ ਦੀ ਸੇਵਾ ਕਰਦਾ ਹਾਂ, ਆਪਣਾ ਮਨ ਗੁਰੂ ਅੱਗੇ ਭੇਟ ਕਰਦਾ ਹਾਂ (ਕਿਉਂਕਿ ਗੁਰੂ ਦੀ ਕਿਰਪਾ ਨਾਲ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ)
ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
ਹੇ ਭਾਈ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਆਪਾ-ਭਾਵ, (ਮਾਇਆ ਵਾਲਾ) ਝਗੜਾ ਅਤੇ ਅਹੰਕਾਰ ਤਿਆਗ, ਜੋ ਕੁਝ ਪ੍ਰਭੂ ਦੀ ਰਜ਼ਾ ਵਿਚ ਹੁੰਦਾ ਹੈ ਉਸ ਨੂੰ (ਮਿੱਠਾ ਕਰ ਕੇ) ਮੰਨ ।੧।
ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥
(ਪਰ,) ਹੇ ਨਾਨਕ! ਆਖ—ਗੁਰੂ ਦੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਦੇ ਮੱਥੇ ਉਤੇ (ਧੁਰੋਂ ਇਹ) ਲੇਖ ਲਿਖਿਆ ਹੁੰਦਾ ਹੈ
ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
ਉਸ ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ (ਇਹ ਮੇਹਰ) ਕਰਨ ਜੋਗਾ ਨਹੀਂ ਹੈ ।੨।੩।੮।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਸਤਿਗੁਰ ਆਇਓ ਸਰਣਿ ਤੁਹਾਰੀ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਰਸਨਾ ਗੁਣ ਗੋਪਾਲ ਨਿਧਿ ਗਾਇਣ ॥
ਹੇ ਭਾਈ! (ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ,
ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥
ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।ਰਹਾਉ।