Sri Guru Granth Sahib Ji — Ang 714 (punjabi)
ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥
ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ,
ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੧।
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥
ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ ।
ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
ਹੇ ਨਾਨਕ! (ਆਖ—ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ ।੨।੫।੧੦।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ
ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
(ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ) ।੧।ਰਹਾਉ।
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥
(ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ) ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ (ਕੋਈ ਭੀ) ਤੱਕ ਭੀ ਨਹੀਂ ਸਕਦਾ, (ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਮੱਲ ਲੈਂਦਾ ਹੈ
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥
ਉਹ ਮਨੁੱਖ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ-ਧਨ ਖੱਟ ਲੈਂਦਾ ਹੈ । ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ ।੧।
ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥
ਹੇ ਭਾਈ! (ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ) ਦੁੱਖੀ ਹੁੰਦਾ ਰਹਿੰਦਾ ਸੀ, (ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ) ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ
ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
(ਇਸ ਅਸਚਰਜ ਤਬਦੀਲੀ ਨੂੰ) ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ । ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ ।੨।੬।੧੧।
ਟੋਡੀ ਮਃ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਕਿਰਪਨ ਤਨ ਮਨ ਕਿਲਵਿਖ ਭਰੇ ॥
ਹੇ ਸ਼ੂਮ! (ਸੁਆਸਾਂ ਦੀ ਪੂੰਜੀ ਸਿਮਰਨ ਵਾਲੇ ਪਾਸੇ ਨਾਹ ਖ਼ਰਚਣ ਦੇ ਕਾਰਨ ਤੇਰਾ) ਮਨ ਤੇ ਸਰੀਰ ਪਾਪਾਂ ਨਾਲ ਭਰੇ ਪਏ ਹਨ
ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥
ਹੇ ਸ਼ੂਮ! ਸਾਧ ਸੰਗਤਿ ਵਿਚ ਟਿਕ ਕੇ ਮਾਲਕ-ਪ੍ਰਭੂ ਦਾ ਭਜਨ ਕਰਿਆ ਕਰ । ਸਿਰਫ਼ ਉਹ ਪ੍ਰਭੂ ਹੀ ਇਹਨਾਂ ਪਾਪਾਂ ਉਤੇ ਪਰਦਾ ਪਾਣ ਦੇ ਸਮਰਥ ਹੈ ।੧।ਰਹਾਉ।
ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥
ਹੇ ਸ਼ੂਮ! (ਸਿਮਰਨ ਤੋਂ ਸੁੰਞਾ ਰਹਿਣ ਦੇ ਕਾਰਨ ਤੇਰੇ ਸਰੀਰ-) ਜਹਾਜ਼ ਵਿਚ ਅਨੇਕਾਂ ਛੇਕ ਪੈ ਗਏ ਹਨ, (ਸਿਮਰਨ ਤੋਂ ਬਿਨਾ ਕਿਸੇ ਭੀ ਹੋਰ ਤਰੀਕੇ ਨਾਲ) ਇਹ ਛੇਕ ਬੰਦ ਨਹੀਂ ਕੀਤੇ ਜਾ ਸਕਦੇ
ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥
ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ (ਸਰੀਰ) ਜਹਾਜ਼ ਹੈ, ਉਸ ਦੀ ਆਰਾਧਨਾ ਕਰਿਆ ਕਰ । ਉਸ ਦੀ ਸੰਗਤਿ ਵਿਚ ਖੋਟੇ (ਹੋ ਚੁਕੇ ਗਿਆਨ-ਇੰਦ®ੇ) ਖਰੇ ਹੋ ਜਾਣਗੇ ।੧।
ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥
ਪਰ ਮਨੁੱਖ ਨਿਰੀਆਂ ਗੱਲਾਂ ਨਾਲ ਹੀ ਪਹਾੜ ਚੁੱਕਣੇ ਚਾਹੁੰਦਾ ਹੈ (ਨਿਰੀਆਂ ਗੱਲਾਂ ਨਾਲ) ਉਹ ਪਹਾੜ ਉੱਥੇ ਦੇ ਉੱਥੇ ਹੀ ਧਰੇ ਰਹਿ ਜਾਂਦੇ ਹਨ
ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
ਹੇ ਨਾਨਕ! (ਆਖ—) ਹੇ ਪ੍ਰਭੂ! (ਇਹਨਾਂ ਛਿਦ®ਾਂ ਤੋਂ ਬਚਣ ਵਾਸਤੇ ਅਸਾਂ ਜੀਵਾਂ ਵਿਚ) ਕੋਈ ਜ਼ੋਰ ਨਹੀਂ ਕੋਈ ਤਾਕਤ ਨਹੀਂ । ਅਸੀ ਤੇਰੀ ਸਰਨ ਆ ਪਏ ਹਾਂ, ਸਾਨੂੰ ਤੂੰ ਆਪ ਬਚਾ ਲੈ ।੨।੭।੧੨।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਹਰਿ ਕੇ ਚਰਨ ਕਮਲ ਮਨਿ ਧਿਆਉ ॥
ਹੇ ਭਾਈ! ਮੈਂ ਤਾਂ ਆਪਣੇ ਮਨ ਵਿਚ ਪਰਮਾਤਮਾ ਦੇ ਕੋਮਲ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ
ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜੇਹੜੀ (ਮਨੁੱਖ ਦੇ ਅੰਦਰੋਂ) ਕੋ®ਧ ਅਤੇ ਅਹੰਕਾਰ (ਆਦਿਕ ਰੋਗ) ਪੂਰੀ ਤਰ੍ਹਾਂ ਕੱਢ ਦੇਂਦੀ ਹੈ (ਜਿਵੇਂ ਦਵਾਈ ਸਰੀਰ ਵਿਚੋਂ ਗਰਮੀ ਤੇ ਵਾਈ ਦੇ ਰੋਗ ਦੂਰ ਕਰਦੀ ਹੈ) ।੧।ਰਹਾਉ।
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
ਹੇ ਭਾਈ! ਪਰਮਾਤਮਾ (ਦਾ ਨਾਮ ਮਨੁੱਖ ਦੇ ਅੰਦਰੋਂ ਆਧਿ ਵਿਆਧਿ ਉਪਾਧਿ) ਤਿੰਨੇ ਹੀ ਤਾਪ ਦੂਰ ਕਰਨ ਵਾਲਾ ਹੈ, ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਅਤੇ ਸੁਖਾਂ ਦਾ ਸਰਮਾਇਆ ਹੈ
ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
ਜਿਸ ਮਨੁੱਖ ਦੀ ਅਰਦਾਸ ਸਦਾ ਪ੍ਰਭੂ ਦੇ ਦਰ ਤੇ ਜਾਰੀ ਰਹਿੰਦੀ ਹੈ, ਉਸ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀ ਆਉਂਦੀ ।੧।
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
ਹੇ ਭਾਈ! ਇਕ ਪਰਮਾਤਮਾ ਹੀ ਜਗਤ ਦਾ ਮੂਲ ਹੈ, (ਜੀਵਾਂ ਦੇ ਰੋਗ ਦੂਰ ਕਰਨ ਵਾਲਾ) ਹਕੀਮ ਹੈ । ਇਹ ਪ੍ਰਭੂ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ
ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
ਹੇ ਨਾਨਕ! ਜੇਹੜੇ ਮਨੁੱਖ ਆਪਣੇ ਅੰਦਰੋਂ ਚਤੁਰਾਈ ਦੂਰ ਕਰ ਦੇਂਦੇ ਹਨ, ਸਾਰੇ ਸੁਖ ਦੇਣ ਵਾਲਾ ਪਰਮਾਤਮਾ ਉਹਨਾਂ ਨੂੰ ਮਿਲ ਪੈਂਦਾ ਹੈ, ਉਹਨਾਂ (ਦੀ ਜ਼ਿੰਦਗੀ) ਦਾ ਸਹਾਰਾ ਬਣ ਜਾਂਦਾ ਹੈ ।੨।੮।੧੩।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਹਰਿ ਹਰਿ ਨਾਮੁ ਸਦਾ ਸਦ ਜਾਪਿ ॥
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰ
ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥
ਜਿਸ ਭੀ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ) ਮਾਲਕ-ਪ੍ਰਭੂ ਨੇ ਆਪਣੀ ਮਿਹਰ ਕਰ ਕੇ (ਉਸ ਦੀ ਸੰੁਞੀ ਪਈ ਹਿਰਦਾ-ਨਗਰੀ ਨੂੰ ਸੋਹਣੇ ਆਤਮਕ ਗੁਣਾਂ ਨਾਲ) ਆਪ ਵਸਾ ਦਿੱਤਾ ।੧।ਰਹਾਉ।
ਜਿਸ ਕੇ ਸੇ ਫਿਰਿ ਤਿਨ ਹੀ ਸਮੑਾਲੇ ਬਿਨਸੇ ਸੋਗ ਸੰਤਾਪ ॥
ਹੇ ਭਾਈ! ਜਿਸ ਪ੍ਰਭੂ ਦੇ ਅਸੀ ਪੈਦਾ ਕੀਤੇ ਹੋਏ ਹਾਂ, ਉਹ ਪ੍ਰਭੂ (ਉਹਨਾਂ ਮਨੁੱਖਾਂ ਦੀ) ਆਪ ਸੰਭਾਲ ਕਰਦਾ ਹੈ (ਜੇਹੜੇ ਉਸ ਦਾ ਨਾਮ ਜਪਦੇ ਹਨ, ਉਹਨਾਂ ਦੇ ਸਾਰੇ) ਚਿੰਤਾ-ਫ਼ਿਕਰ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ
ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥
ਪਰਮਾਤਮਾ ਆਪਣੇ ਹੱਥ ਦੇ ਕੇ ਆਪਣੇ ਸੇਵਕਾਂ ਨੂੰ (ਚਿੰਤਾ-ਫ਼ਿਕਰਾਂ ਤੋਂ ਦੁੱਖਾਂ-ਕਲੇਸ਼ਾਂ ਤੋਂ) ਆਪ ਬਚਾਂਦਾ ਹੈ, ਉਹਨਾਂ ਦਾ ਮਾਂ ਪਿਉ ਬਣਿਆ ਰਹਿੰਦਾ ਹੈ ।੧।
ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥
ਹੇ ਭਾਈ! ਪਰਮਾਤਮਾ ਸਾਰੇ ਹੀ ਜੀਵਾਂ ਉਤੇ ਮਿਹਰ ਕਰਨ ਵਾਲਾ ਹੈ, ਉਹ ਖ਼ਸਮ ਪ੍ਰਭੂ ਸਭਨਾਂ ਉਤੇ ਦਇਆ ਕਰਦਾ ਹੈ
ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥
ਹੇ ਨਾਨਕ! (ਆਖ—) ਮੈਂ ਉਸ ਪ੍ਰਭੂ ਦੀ ਸਰਨ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇ, ਜਿਸ ਦਾ ਤੇਜ-ਪ੍ਰਤਾਪ ਬਹੁਤ ਹੈ ।੨।੯।੧੪।
ਟੋਡੀ ਮਹਲਾ ੫ ॥
ਟੋਡੀ ਪੰਜਵੀਂ ਪਾਤਿਸ਼ਾਹੀ।
ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਹੇ ਮਾਲਕ-ਪ੍ਰਭੂ! ਮੈਂ ਤੇਰੀ ਸਰਨ ਆ ਪਿਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ)
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਹੇ ਕੋ®ੜਾਂ ਭੁੱਲਾਂ ਨਾਸ ਕਰਨ ਦੇ ਸਮਰਥ ਦਾਤਾਰ! ਤੈਥੋਂ ਬਿਨਾ ਹੋਰ ਕੌਣ ਮੈਨੂੰ ਭੁੱਲਾਂ ਤੋਂ ਬਚਾ ਸਕਦਾ ਹੈ? ।੧।ਰਹਾਉ।
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਹੇ ਭਾਈ! ਕਈ ਤਰੀਕਿਆਂ ਨਾਲ ਖੋਜ ਕਰ ਕਰ ਕੇ ਮੈਂ ਸਾਰੀਆਂ ਗੱਲਾਂ ਵਿਚਾਰੀਆਂ ਹਨ (ਤੇ, ਇਸ ਨਤੀਜੇ ਉਤੇ ਅੱਪੜਿਆ ਹਾਂ, ਕਿ) ਗੁਰੂ ਦੀ ਸੰਗਤਿ ਵਿਚ ਟਿਕਿਆਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਦੀ ਹੈ
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
ਅਤੇ ਮਾਇਆ ਦੇ (ਮੋਹ ਦੇ) ਬੰਧਨ ਵਿਚ ਫਸ ਕੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਜਾਈਦੀ ਹੈ ।੧।