Sri Guru Granth Sahib Ji — Ang 721 (punjabi)
ਰਾਗੁ ਤਿਲੰਗ ਮਹਲਾ ੧ ਘਰੁ ੧
ਰਾਗੁ ਤਿਲੰਗ। ਪਹਿਲੀ ਪਾਤਿਸ਼ਾਹੀ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜਿਸ ਸਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਲਕ ਅਵਸਥਾ ਮੇਂ ਕਾਲੂ ਜੀ ਨੇ ਮੌਲਵੀ ਪਾਸ ਪੜ੍ਹਨੇ ਬਠਾਏ ਮਹਾਰਾਜ ਜੀ ਨੇ ਫਾਰਸੀ ਇਲਮ ਪੜ ਕਰ ਸੁਨਾ ਦੀਆ। ਦੇਖ ਕਰ ਮੌਲਵੀ ਅਸਚਰਜ ਹੂਆ ਸਭ ਲੋਕ ਕਲਾ ਸੰਜੁਗਤ ਜਾਨਤਿ ਭਏ, ਤਬ ਸ੍ਰੀ ਗੁਰੂ ਜੀ ਨੇ ਅਪਣੀ ਕਲਾ ਦੁਰਾਵਣੇ ਹੇਤ ਮਸਤਾਨਾ ਤੌਰ ਕਰ ਲੀਆ। ਕੁਛ ਬਚਨ ਕਿਸੀ ਸਾਥ ਨਾ ਉਚਰੈਂ। ਤਬ ਪਿਤਾ ਕਾਲੂ ਜੀ ਚਿੰਤਾਵਾਨ ਹੋਇ ਕਰ ਤਿਸੀ ਮੌਲਵੀ ਕੋ ਲਿਆਏ ਕਰ ਕਹਾ, 'ਮੇਰੇ ਪੁਤ੍ਰ ਕੀ ਤੁਮ ਬਡੀ ਉਪਮਾ ਕਰਤੇ ਥੇ ਅਬ ਇਨਕੋ ਬੁਲਾE'। ਤਬ ਮੌਲਵੀ ਨੇ ਸ੍ਰਧਾ ਸੰਜੁਗਤ ਹੋ ਕਰ ਪ੍ਰਸ਼ਨ ਕੀਆ ਕਿ 'ਹੇ ਭਗਵਨ! ਜੀਵ ਕੇ ਗੁਨਾਹ ਕੈਸੇ ਬਖਸ਼ੇ ਜਾਵੈਂ'? ਤਿਸ ਪਰ ਬੇਨਤੀ ਕਾ ਪਰਕਾਰ ਦਿਖਾਵਤੇ ਹੂਏ ਸ੍ਰੀ ਗੁਰੂ ਜੀ ਤਿਲੰਗ ਰਾਗ ਮੇਂ ਸੰਸਾਰ ਕੀ ਅਸਤਤਾ ਸੂਚਨ ਕਰਤੇ ਹੂਏ ਸਬਦ ਉਚਾਰਨ ਕੀਆ:
ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥
ਹੇ ਕਰਤਾਰ! ਤੰੂ ਸਦਾ ਕਾਇਮ ਰਹਿਣ ਵਾਲਾ ਹੈਂ
ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
ਤੂੰ (ਸਭ ਤੋਂ) ਵੱਡਾ ਹੈਂ, ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ, ਤੂੰ ਪਵਿਤ® ਹਸਤੀ ਵਾਲਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ । ਮੈਂ ਤੇਰੇ ਅੱਗੇ ਇਕ ਬੇਨਤੀ ਕੀਤੀ ਹੈ, (ਮੇਰੀ ਬੇਨਤੀ) ਧਿਆਨ ਨਾਲ ਸੁਣ ।੧।
ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥
ਹੇ (ਮੇਰੇ) ਦਿਲ! ਤੂੰ ਸੱਚ ਜਾਣ ਕਿ ਇਹ ਦੁਨੀਆ ਨਾਸਵੰਤ ਹੈ
ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
ਹੇ ਦਿਲ! ਤੂੰ ਕੁਝ ਭੀ ਨਹੀਂ ਸਮਝਦਾ ਕਿ (ਮੌਤ ਦੇ ਫ਼ਰਿਸ਼ਤੇ) ਅਜ਼ਰਾਈਲ ਨੇ ਮੇਰੇ ਸਿਰ ਦੇ ਵਾਲ ਫੜੇ ਹੋਏ ਹਨ ।੧।ਰਹਾਉ।
ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥
ਇਸਤ®ੀ, ਪੁੱਤਰ, ਪਿਉ, (ਸਾਰੇ) ਭਰਾ, (ਇਹਨਾਂ ਵਿਚੋਂ) ਕੋਈ ਭੀ ਮਦਦ ਕਰਨ ਵਾਲਾ ਨਹੀਂ ਹੈ
ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
ਜਦੋਂ) ਆਖ਼ਿਰ ਨੂੰ ਮੈਂ ਡਿੱਗਾ (ਭਾਵ, ਜਦੋਂ ਮੌਤ ਆ ਗਈ), ਜਦੋਂ ਮੁਰਦੇ ਨੂੰ ਦੱਬਣ ਵੇਲੇ ਦੀ ਨਮਾਜ਼ ਪੜ੍ਹੀਦੀ ਹੈ, ਕੋਈ ਭੀ (ਮੈਨੂੰ ਇਥੇ) ਰੱਖ ਨਹੀਂ ਸਕਦਾ ।੨।
ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥
ਸਾਰੀ ਜ਼ਿੰਦਗੀ) ਮੈਂ ਰਾਤ ਦਿਨ ਲਾਲਚ ਵਿਚ ਹੀ ਫਿਰਦਾ ਰਿਹਾ, ਮੈਂ ਬਦੀ ਦੇ ਹੀ ਖ਼ਿਆਲ ਕਰਦਾ ਰਿਹਾ
ਗਾਹੇ ਨ ਨੇਕੀ ਕਾਰ ਕਰਦਮ ਮਮ ੲਂੀ ਚਿਨੀ ਅਹਵਾਲ ॥੩॥
ਮੈਂ ਕਦੇ ਕੋਈ ਨੇਕੀ ਦਾ ਕੰਮ ਨਹੀਂ ਕੀਤਾ । (ਹੇ ਕਰਤਾਰ!) ਮੇਰਾ ਇਹੋ ਜਿਹਾ ਹਾਲ ਹੈ ।੩।
ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥
ਹੇ ਕਰਤਾਰ!) ਮੇਰੇ ਵਰਗਾ (ਦੁਨੀਆ ਵਿਚ) ਕੋਈ ਨਿਭਾਗਾ, ਨਿੰਦਕ, ਲਾ-ਪਰਵਾਹ, ਢੀਠ ਤੇ ਨਿਡਰ ਨਹੀਂ ਹੈ
ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥
ਪਰ ਤੇਰਾ) ਦਾਸ ਨਾਨਕ ਤੈਨੂੰ ਆਖਦਾ ਹੈ ਕਿ (ਮੇਹਰ ਕਰ, ਮੈਨੂੰ) ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਮਿਲੇ ।੪।੧।
ਤਿਲੰਗ ਮਹਲਾ ੧ ਘਰੁ ੨
ਤਿਲੰਗ ਪਹਿਲੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥
ਤੇਰਾ ਡਰ ਅਦਬ ਮੇਰੇ ਵਾਸਤੇ ਭੰਗ ਹੈ, ਮੇਰਾ ਮਨ (ਇਸ ਭੰਗ ਨੂੰ ਸਾਂਭ ਕੇ ਰੱਖਣ ਲਈ) ਗੁੱਥੀ ਹੈ । (ਤੇਰੇ ਡਰ-ਅਦਬ ਦੀ ਭੰਗ ਨਾਲ) ਮੈਂ ਨਸ਼ਈ ਤੇ ਵਿਰਕਤ ਹੋ ਗਿਆ ਹਾਂ ।
ਮੈ ਦੇਵਾਨਾ ਭਇਆ ਅਤੀਤੁ ॥
(ਹੇ ਪ੍ਰਭੂ!) ਮੈਂ ਤੇਰੇ ਦਰ ਤੇ ਮੰਗਤਾ ਹਾਂ
ਕਰ ਕਾਸਾ ਦਰਸਨ ਕੀ ਭੂਖ ॥
(ਮੇਰੇ ਆਤਮਾ ਨੂੰ ਤੇਰੇ) ਦੀਦਾਰ ਦੀ ਭੁੱਖ (ਲੱਗੀ ਹੋਈ) ਹੈ, (ਇਸ ਵਾਸਤੇ) ਮੈਂ (ਤੇਰੇ) ਦਰ ਤੇ ਸਦਾ (ਦੀਦਾਰ ਦੀ ਮੰਗ ਹੀ) ਮੰਗਦਾ ਹਾਂ
ਮੈ ਦਰਿ ਮਾਗਉ ਨੀਤਾ ਨੀਤ ॥੧॥
ਮੈਂ ਤੇਰੇ ਦੀਦਾਰ ਦੀ ਸਦਾਅ ਕਰਦਾ ਹਾਂ।੧॥
ਤਉ ਦਰਸਨ ਕੀ ਕਰਉ ਸਮਾਇ ॥
ਮੇਰੇ ਦੋਵੇਂ ਹੱਥ (ਤੇਰੇ ਦਰ ਤੋਂ ਖ਼ੈਰ ਲੈਣ ਵਾਸਤੇ) ਪਿਆਲਾ ਹਨ,
ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥
ਮੈਨੂੰ (ਆਪਣੇ ਦੀਦਾਰ ਦਾ) ਖ਼ੈਰ ਪਾ ।੧।ਰਹਾਉ
ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜੑਣਾ ॥
ਕੇਸਰ, ਫੁੱਲ, ਕਸਤੂਰੀ ਤੇ ਸੋਨਾ (ਇਹਨਾਂ ਦੀ ਭਿੱਟ ਕੋਈ ਨਹੀਂ ਮੰਨਦਾ, ਇਹ) ਸਭਨਾਂ ਦੇ ਸਰੀਰਾਂ ਤੇ ਵਰਤੇ ਜਾਂਦੇ ਹਨ
ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥
ਚੰਦਨ ਸਭ ਨੂੰ ਸੁਗੰਧੀ ਦੇਂਦਾ ਹੈ, ਅਜੇਹਾ ਹੀ ਸੁਭਾਉ (ਤੇਰੇ) ਭਗਤਾਂ ਦਾ ਹੈ ।੨।
ਘਿਅ ਪਟ ਭਾਂਡਾ ਕਹੈ ਨ ਕੋਇ ॥
ਰੇਸ਼ਮ ਤੇ ਘਿਉ ਦੇ ਭਾਂਡੇ ਬਾਰੇ ਕਦੇ ਕੋਈ ਮਨੁੱਖ ਪੁੱਛ ਨਹੀਂ ਕਰਦਾ (ਕਿ ਇਹਨਾਂ ਨੂੰ ਕਿਸ ਕਿਸ ਦਾ ਹੱਥ ਲੱਗ ਚੁਕਾ ਹੈ)
ਐਸਾ ਭਗਤੁ ਵਰਨ ਮਹਿ ਹੋਇ ॥
(ਹੇ ਪ੍ਰਭੂ! ਤੇਰਾ) ਭਗਤ ਭੀ ਅਜੇਹਾ ਹੀ ਹੁੰਦਾ ਹੈ
ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥
ਭਾਵੇਂ ਉਹ ਕਿਸੇ ਹੀ ਜਾਤਿ ਵਿਚ (ਜੰਮਿਆ) ਹੋਵੇ ।
ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਜੋ ਬੰਦੇ ਤੇਰੇ ਨਾਮ ਵਿਚ ਲੀਨ ਰਹਿੰਦੇ ਹਨ ਲਿਵ ਲਾਈ ਰੱਖਦੇ ਹਨ, ਉਹਨਾਂ ਦੇ ਦਰ ਤੇ (ਰੱਖ ਕੇ ਮੈਨੂੰ ਆਪਣੇ ਦਰਸਨ ਦਾ) ਖ਼ੈਰ ਪਾ ।੩।੧।੨।
ਤਿਲੰਗ ਮਹਲਾ ੧ ਘਰੁ ੩
ਤਿਲੰਕ ਪਹਿਲੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
ਜਿਸ ਜੀਵ-ਇਸਤ®ੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ,