Sri Guru Granth Sahib Ji — Ang 727 (punjabi)
ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥
ਹੇ ਨਾਨਕ! (ਆਖ—ਹੇ ਮਨ!) ਜਗਤ ਨੂੰ ਤੂੰ ਇਉਂ ਹੀ ਸਮਝ (ਕਿ ਇਥੇ) ਜ਼ਿੰਦਗੀ ਤਕ ਹੀ ਵਰਤਣ-ਵਿਹਾਰ ਰਹਿੰਦਾ ਹੈ
ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥
ਉਂਞ, ਇਹ ਸਾਰਾ ਸੁਪਨੇ ਵਾਂਗ ਹੀ ਹੈ । (ਇਸ ਵਾਸਤੇ ਜਦ ਤਕ ਜੀਊਂਦਾ ਹੈਂ) ਪਰਮਾਤਮਾ ਦੇ ਗੁਣ ਗਾਂਦਾ ਰਹੁ ।੨।੨।
ਤਿਲੰਗ ਮਹਲਾ ੯ ॥
ਤਿਲੰਕ ਨੌਵੀਂ ਪਾਤਿਸ਼ਾਹੀ।
ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥
ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰ, ਇਹ ਸਿਫ਼ਤਿ-ਸਾਲਾਹ ਹੀ ਤੇਰਾ ਅਸਲੀ ਸਾਥੀ ਹੈ
ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥
ਮੇਰਾ ਬਚਨ ਮੰਨ ਲੈ । ਉਮਰ ਦਾ ਸਮਾ ਲੰਘਦਾ ਜਾ ਰਿਹਾ ਹੈ ।੧।ਰਹਾਉ।
ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥
ਹੇ ਮਨ! ਮਨੁੱਖ ਧਨ-ਪਦਾਰਥ, ਰਥ, ਮਾਲ, ਰਾਜ ਨਾਲ ਬੜਾ ਮੋਹ ਕਰਦਾ ਹੈ
ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥
ਪਰ ਜਦੋਂ ਮੌਤ ਦੀ ਫਾਹੀ (ਉਸ ਦੇ) ਗਲ ਵਿਚ ਪੈਂਦੀ ਹੈ, ਹਰੇਕ ਚੀਜ਼ ਬਿਗਾਨੀ ਹੋ ਜਾਂਦੀ ਹੈ ।੧।
ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥
ਹੇ ਝੱਲੇ ਮਨੁੱਖ! ਇਹ ਸਭ ਕੁਝ ਜਾਣਦਾ ਹੋਇਆ ਸਮਝਦਾ ਹੋਇਆ ਭੀ ਤੂੰ ਆਪਣਾ ਕੰਮ ਵਿਗਾੜ ਰਿਹਾ ਹੈਂ
ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥
ਤੂੰ ਪਾਪ ਕਰਦਾ (ਕਦੇ) ਸੰਗਦਾ ਨਹੀਂ, ਤੂੰ (ਇਸ ਧਨ-ਪਦਾਰਥ ਦਾ) ਮਾਣ ਭੀ ਦੂਰ ਨਹੀਂ ਕਰਦਾ ।੨।
ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥
ਨਾਨਕ (ਤੈਨੂੰ) ਪੁਕਾਰ ਕੇ ਆਖਦਾ ਹੈ—ਹੇ ਭਾਈ! ਗੁਰੂ ਨੇ (ਮੈਨੂੰ) ਜਿਸ ਤਰ੍ਹਾਂ ਉਪਦੇਸ਼ ਕੀਤਾ ਹ
ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥
ਉਹ (ਤੂੰ ਭੀ) ਸੁਣ ਲੈ (ਕਿ) ਪ੍ਰਭੂ ਦੀ ਸਰਨ ਪਿਆ ਰਹੁ (ਸਦਾ ਪ੍ਰਭੂ ਦਾ ਨਾਮ ਜਪਿਆ ਕਰ) ।੩।੩।
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ਤਿਲੰਕ ਸ਼ਬਦ ਭਗਤਾਂ ਦੇ। ਮਹਾਰਾਜ ਕਬੀਰ ਜੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੰੁਦਾ ।
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾE, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ।
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥
ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
(ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕਿ®ਸ਼ਨ ਦੀ ਮੂਰਤੀ ਹੈ ।੨।
ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥
(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩।
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥
ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।
ਨਾਮਦੇਵ ਜੀ ॥
ਮਹਾਰਾਜ ਨਾਮ ਦੇਵ।
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ;
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ ।੧।ਰਹਾਉ।
ਕਰੀਮਾਂ ਰਹੀਮਾਂ ਅਲਾਹ ਤੂ ਗਨਂੀ ॥
ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ,
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ॥੧॥
ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?) ।੧।
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥
ਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ;
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ) ।੨।
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ?
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥
ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ।
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
ਹੇ ਸੱਜਣ! ਹੇ ਪਿਆਰੇ! ਤੇਰੀ ਸੋਇ ਠੰਢ ਪਾਣ ਵਾਲੀ ਹੈ (ਭਾਵ, ਤੇਰੀਆਂ ਕਥਾਂ ਕਹਾਣੀਆਂ ਸੁਣ ਕੇ ਮੈਨੂੰ ਠੰਡ ਪੈਂਦੀ ਹੈ); ਮੈਂ ਤੈਥੋਂ ਸਦਾ ਸਦਕੇ ਹਾਂ, ਕੁਰਬਾਨ ਹਾਂ ।
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
(ਹੇ ਮਿੱਤਰ!) ਤੇਰਾ ਨਾਮ (ਮੈਨੂੰ) ਸਭ ਤੋਂ ਵਧੀਕ ਪਿਆਰਾ (ਲੱਗਦਾ) ਹੈ,
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥
(ਇਸ ਨਾਮ ਦੀ ਬਰਕਤ ਨਾਲ ਹੀ, ਦੁਨੀਆ ਦੀ ਕਿਰਤ ਵਾਲੀ) ਤੇਰੀ ਦਿੱਤੀ ਹੋਈ ਵਿਗਾਰ ਭੀ (ਮੈਨੂੰ) ਮਿੱਠੀ ਲੱਗਦੀ ਹੈ ।੧।ਰਹਾਉ।
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥
(ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ ਹੈਂ (ਭਾਵ, ਤੂੰ ਸਦਾ ਅਟੱਲ ਹੈਂ)
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥
ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ, ਕਿਸ਼ਨ ਭੀ ਤੂੰ ਆਪ ਹੀ ਹੈਂ) ।੧।
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ ਹਨ
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥
ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) ।੨।
ਚੰਦਂੀ ਹਜਾਰ ਆਲਮ ਏਕਲ ਖਾਨਾਂ ॥
(ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥
ਹੇ ਪਾਤਸ਼ਾਹ! ਇਹੋ ਜਿਹਾ ਹੀ ਸਾਉਲੇ ਰੰਗ ਵਾਲਾ ਕਿ®ਸ਼ਨ ਹੈ (ਭਾਵ, ਕਿ®ਸ਼ਨ ਭੀ ਤੂੰ ਆਪ ਹੀ ਹੈਂ) ।੩।
ਅਸਪਤਿ ਗਜਪਤਿ ਨਰਹ ਨਰਿੰਦ ॥
ਤੂੰ ਆਪ ਹੀ ਸੂਰਜ-ਦੇਵਤਾ ਹੈਂ, ਤੂੰ ਆਪ ਹੀ ਇੰਦ® ਹੈਂ, ਤੇ ਤੂੰ ਆਪ ਹੀ ਬ੍ਰਹਮਾ ਹੈਂ
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥
ਹੇ ਨਾਮਦੇਵ ਦੇ ਖਸਮ ਪ੍ਰਭੂ! ਤੂੰ ਆਪ ਹੀ ਮੀਰ ਹੈਂ ਤੂੰ ਆਪ ਹੀ ਕਿ®ਸ਼ਨ ਹੈਂ ।੪।੨।੩।