Sri Guru Granth Sahib Ji — Ang 738 (punjabi)
ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥
ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ ।
ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ®ੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ ।੩।
ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥
ਹੇ ਨਾਨਕ! ਆਖ—ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ । ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ ।
ਬੂਝੀ ਤਪਤਿ ਘਰਹਿ ਪਿਰੁ ਪਾਇਆ ॥
ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ ।
ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥
ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ ।
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
ਹੇ ਨਾਨਕ! ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ ।੪।
ਜਹ ਦੇਖਾ ਤਹ ਪਿਰੁ ਹੈ ਭਾਈ ॥
ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ ।
ਖੋਲਿੑਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥
ਹੇ ਭਾਈ! (ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ ।
ਸੂਹੀ ਮਹਲਾ ੫ ॥
ਸੂਹੀ ਪੰਜਵੀਂ ਪਾਤਿਸ਼ਾਹੀ।
ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥
ਮੈਂ ਗੁਣ-ਹੀਨ ਦੇ ਹੇ ਦਾਤਾਰ! ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ? (ਮੈਂ ਤਾਂ ਤੇਰਾ ਮੁੱਲ-ਖ਼ਰੀਦਿਆ ਸੇਵਕ ਹਾਂ) ਮੁੱਲ-ਖ਼ਰੀਦਿਆ ਨੌਕਰ ਕੋਈ ਚਲਾਕੀ ਦੀ ਗੱਲ ਨਹੀਂ ਕਰ ਸਕਦਾ
ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥
(ਹੇ ਦਾਤਾਰ! ਮੇਰਾ) ਇਹ ਸਰੀਰ ਤੇ ਮੇਰੀ ਇਹ ਜਿੰਦ ਸਭ ਤੇਰੇ ਹੀ ਦਿੱਤੇ ਹੋਏ ਹਨ ।੧।
ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥
ਹੇ ਚੋਜੀ ਲਾਲ! ਹੇ ਪ੍ਰੀਤਮ! ਹੇ ਮਨ ਨੂੰ ਮੋਹ ਲੈਣ ਵਾਲੇ! ਅਸੀ ਜੀਵ ਤੇਰੇ ਦਰਸਨ ਤੋਂ ਕੁਰਬਾਨ ਹਾਂ ।੧।ਰਹਾਉ।
ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥
(ਹੇ ਦਾਤਾਰ!) ਤੂੰ ਮਾਲਕ ਹੈਂ, ਦਾਤਾਂ ਦੇਣ ਵਾਲਾ ਹੈਂ, ਮੈਂ (ਤੇਰੇ ਦਰ ਤੇ) ਕੰਗਾਲ ਮੰਗਤਾ ਹਾਂ, ਤੂੰ ਸਦਾ ਹੀ ਤੂੰ ਸਦਾ ਹੀ ਮੇਰੇ ਉਤੇ ਮੇਹਰਬਾਨੀਆਂ ਕਰਦਾ ਹੈਂ
ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥
ਹੇ ਮੇਰੇ ਅਪਹੁੰਚ ਅਤੇ ਬੇਅੰਤ ਮਾਲਕ! ਕੋਈ ਐਸਾ ਕੰਮ ਨਹੀਂ ਜੋ (ਤੇਰੀ ਮਦਦ ਤੋਂ ਬਿਨਾ) ਮੈਥੋਂ ਹੋ ਸਕੇ ।੨।
ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥
ਹੇ ਪ੍ਰਭੂ! ਮੈਂ ਤੇਰੀ ਕੇਹੜੀ ਸੇਵਾ ਕਰਾਂ? ਮੈਂ ਕੀਹ ਆਖ ਕੇ ਤੈਨੂੰ ਖ਼ੁਸ਼ ਕਰਾਂ? ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਹਾਸਲ ਕਰਾਂ? ਤੇਰੀ ਹਸਤੀ ਦਾ ਮਾਪ ਨਹੀਂ ਲੱਭ ਸਕਦਾ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ
ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥
ਮੇਰਾ ਮਨ ਸਦਾ ਤੇਰੇ ਚਰਨਾਂ ਵਿਚ ਪਏ ਰਹਿਣ ਨੂੰ ਤਰਸਦਾ ਹੈ ।੩।
ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥
ਹੇ ਪ੍ਰਭੂ! ਮੈਂ ਢੀਠ ਹੋ ਕੇ (ਮੁੜ ਮੁੜ, ਤੇਰੇ ਦਰ ਤੋਂ) ਮੰਗਦਾ ਹਾਂ, ਮੈਨੂੰ ਇਹ ਦਾਨ ਮਿਲ ਜਾਏ ਕਿ ਮੇਰੇ ਮੱਥੇ ਉਤੇ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਲੱਗਦੀ ਰਹ
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥
ਹੇ ਨਾਨਕ! (ਆਖ—) ਜਿਸ ਦਾਸ ਉਤੇ ਗੁਰੂ ਨੇ ਮੇਹਰ ਕਰ ਦਿੱਤੀ, ਪ੍ਰਭੂ ਨੇ (ਉਸ ਨੂੰ ਆਪਣੇ) ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ।੪।੬।
ਸੂਹੀ ਮਹਲਾ ੫ ਘਰੁ ੩
ਸੂਹੀ ਪੰਜਵੀਂ ਪਾਤਿਸ਼ਾਹੀ, ਘਰੁ ੩।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਇਹ ਪਰਾਪਤ ਹੁੰਦਾ ਹੈ।
ਸੇਵਾ ਥੋਰੀ ਮਾਗਨੁ ਬਹੁਤਾ ॥
ਹੇ ਭਾਈ! ਇਹ ਮੂਰਖ ਕੰਮ ਤਾਂ ਥੋੜਾ ਕਰਦਾ ਹੈ, ਪਰ ਉਸ ਦੇ ਇਵਜ਼ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ
ਮਹਲੁ ਨ ਪਾਵੈ ਕਹਤੋ ਪਹੁਤਾ ॥੧॥
ਪ੍ਰਭੂ ਦੇ ਚਰਨਾਂ ਤਕ ਪਹੁੰਚ ਤਾਂ ਹਾਸਲ ਨਹੀਂ ਕਰ ਸਕਦਾ, ਪਰ ਆਖਦਾ ਹੈ ਕਿ ਮੈਂ (ਪ੍ਰਭੂ ਦੀ ਹਜ਼ੂਰੀ ਵਿਚ) ਪਹੁੰਚਿਆ ਹੋਇਆ ਹਾਂ ।੧।
ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥
ਹੇ ਭਾਈ! ਝੂਠੇ ਮੂਰਖ ਮਨੁੱਖ ਦੇ ਹਠ ਦੀ ਗੱਲ (ਸੁਣ)
ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥
ਇਹ ਉਹਨਾਂ ਦੀ ਰੀਸ ਕਰਦਾ ਹੈ ਜੇਹੜੇ ਪਿਆਰੇ ਪ੍ਰਭੂ ਦੇ ਦਰ ਤੋਂ ਸਤਕਾਰ ਹਾਸਲ ਕਰ ਚੁਕੇ ਹਨ ।੧।ਰਹਾਉ।
ਭੇਖ ਦਿਖਾਵੈ ਸਚੁ ਨ ਕਮਾਵੈ ॥
(ਹੇ ਭਾਈ! ਝੂਠਾ ਮੂਰਖ ਹੋਰਨਾਂ ਨੂੰ ਆਪਣੇ ਧਰਮੀ ਹੋਣ ਦੇ ਨਿਰੇ) ਭੇਖ ਵਿਖਾ ਰਿਹਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਨਹੀਂ ਕਰਦਾ
ਕਹਤੋ ਮਹਲੀ ਨਿਕਟਿ ਨ ਆਵੈ ॥੨॥
ਮੂੰਹੋਂ ਆਖਦਾ ਹੈ ਕਿ ਮੈਂ ਹਜ਼ੂਰੀ ਵਿਚ ਪਹੁੰਚਿਆ ਹੋਇਆ ਹਾਂ, ਪਰ (ਪ੍ਰਭੂ-ਚਰਨਾਂ ਦੇ ਕਿਤੇ) ਨੇੜੇ ਭੀ ਨਹੀਂ ਢੁਕਿਆ ।੨।
ਅਤੀਤੁ ਸਦਾਏ ਮਾਇਆ ਕਾ ਮਾਤਾ ॥
ਹੇ ਭਾਈ! ਵੇਖ ਮੂਰਖ ਦੀ ਹਠ ਦੀ ਗੱਲ! ਇਹ ਆਪਣੇ ਆਪ ਨੂੰ) ਤਿਆਗੀ ਅਖਵਾਂਦਾ ਹੈ ਪਰ ਮਾਇਆ (ਦੀ ਲਾਲਸਾ) ਵਿਚ ਮਸਤ ਰਹਿੰਦਾ ਹੈ
ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥
ਇਸ ਦੇ) ਮਨ ਵਿਚ (ਪ੍ਰਭੂ-ਚਰਨਾਂ ਦਾ) ਪਿਆਰ ਨਹੀਂ ਹੈ, ਪਰ ਮੂੰਹੋਂ ਆਖਦਾ ਹੈ ਕਿ ਮੈਂ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਹੋਇਆ ਹਾਂ ।੩।
ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥
ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਬੇਨਤੀ ਸੁਣ (ਜੀਵ ਵਿਚਾਰਾ ਕੁਝ ਕਰਨ-ਜੋਗਾ ਨਹੀਂ, ਇਹ) ਮੰਦ-ਕਰਮੀ ਹੈ, ਨਿਰਦਈ ਹੈ
ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥
ਵਸ਼ਈ ਹੈ (ਫਿਰ ਭੀ ਤੇਰਾ) ਹੈ ਇਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼ ।੪।
ਦਰਸਨ ਦੇਖੇ ਕੀ ਵਡਿਆਈ ॥
ਹੇ ਪੁਰਖ ਪ੍ਰਭੂ! ਤੂੰ ਸਭ ਸੁਖ ਦੇਣ-ਜੋਗ ਹੈਂ, ਤੂੰ ਪਿਆਰ-ਭਰਪੂਰ ਹੈਂ
ਤੁਮੑ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥
ਅਸਾਂ ਜੀਵਾਂ ਨੂੰ) ਇਹ ਵਡਿਆਈ ਬਖ਼ਸ਼ ਕਿ ਤੇਰਾ ਦਰਸਨ ਕਰ ਸਕੀਏ ।੧।ਰਹਾਉ ਦੂਜਾ ।੧।੭।
ਸੂਹੀ ਮਹਲਾ ੫ ॥
ਸੂਹੀ ਪੰਜਵੀਂ ਪਾਤਿਸ਼ਾਹੀ।
ਬੁਰੇ ਕਾਮ ਕਉ ਊਠਿ ਖਲੋਇਆ ॥
ਹੇ ਭਾਈ! ਮੂਰਖ ਮਨੁੱਖ ਮੰਦੇ ਕੰਮ ਕਰਨ ਲਈ (ਤਾਂ) ਛੇਤੀ ਤਿਆਰ ਹੋ ਪੈਂਦਾ ਹੈ
ਨਾਮ ਕੀ ਬੇਲਾ ਪੈ ਪੈ ਸੋਇਆ ॥੧॥
ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ (ਅੰਮ੍ਰਿਤ ਵੇਲੇ) ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ (ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ) ।੧।
ਅਉਸਰੁ ਅਪਨਾ ਬੂਝੈ ਨ ਇਆਨਾ ॥
ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ
ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥
ਇਹ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ (ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ) ।੧।ਰਹਾਉ।
ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥
ਹੇ ਭਾਈ! (ਅੰਦਰ ਉੱਠ ਰਹੀ) ਲੋਭ ਦੀ ਲਹਿਰ ਦੇ ਕਾਰਨ (ਮਾਇਕ ਲਾਭ ਦੀ ਆਸ ਤੇ) ਖ਼ੁਸ਼ ਹੋ ਕੇ ਫੁੱਲ ਫੁੱਲ ਬੈਠਦਾ ਹੈ
ਸਾਧ ਜਨਾ ਕਾ ਦਰਸੁ ਨ ਡੀਠਾ ॥੨॥
ਕਦੇ ਸੰਤ ਜਨਾਂ ਦਾ ਦਰਸਨ (ਭੀ) ਨਹੀਂ ਕਰਦਾ ।੨।
ਕਬਹੂ ਨ ਸਮਝੈ ਅਗਿਆਨੁ ਗਵਾਰਾ ॥
ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਸੱਖਣਾ ਮੂਰਖ ਮਨੁੱਖ (ਆਪਣੇ ਅਸਲ ਭਲੇ ਦੀ ਗੱਲ) ਕਦੇ ਭੀ ਨਹੀਂ ਸਮਝਦਾ
ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥
ਮੁੜ ਮੁੜ (ਮਾਇਆ ਦੇ) ਧੰਧਿਆਂ ਵਿਚ ਰੁੱਝਾ ਰਹਿੰਦਾ ਹੈ ।੧।ਰਹਾਉ।
ਬਿਖੈ ਨਾਦ ਕਰਨ ਸੁਣਿ ਭੀਨਾ ॥
ਹੇ ਭਾਈ! (ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ) ਵਿਸ਼ੇ-ਵਿਕਾਰਾਂ ਦੇ ਗੀਤ ਕੰਨੀਂ ਸੁਣ ਕੇ ਖ਼ੁਸ਼ ਹੁੰਦਾ ਹੈ
ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥
ਪਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੋਂ ਮਨ ਵਿਚ ਆਲਸ ਕਰਦਾ ਹੈ ।੩।
ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥
ਹੇ ਅੰਨ੍ਹੇ! ਤੂੰ ਅੱਖਾਂ ਨਾਲ (ਕਿਉਂ) ਨਹੀਂ ਵੇਖਦਾ ਕਿ ਇਹ ਸਾਰੇ (ਦੁਨੀਆ ਵਾਲੇ)
ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥
ਧੰਧੇ ਛੱਡ ਕੇ (ਆਖ਼ਰ ਇਥੋਂ) ਚਲਾ ਜਾਏਂਗਾ? ।੧।ਰਹਾਉ।
ਕਹੁ ਨਾਨਕ ਪ੍ਰਭ ਬਖਸ ਕਰੀਜੈ ॥
ਹੇ ਨਾਨਕ! ਆਖ—ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ