Sri Guru Granth Sahib Ji — Ang 762 (punjabi)
ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥
ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ ।
ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ ।੫।
ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ।
ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ ।੬।
ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥
ਹੇ ਭਾਈ! ਕੋ®ੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ,
ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ ।੭।
ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥
ਮੈਨੂੰ ਆਪਣਾ ਨਾਮ ਬਖ਼ਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ ।
ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ ।
ਰਾਗੁ ਸੂਹੀ ਮਹਲਾ ੧ ਕੁਚਜੀ
(ਕੁਚਜੀ) ਸੁਭ ਅਚਾਰ ਰਹਿਤ ਕਾ ਨਾਮ ਹੈ ਅਰਥਾਤ ਮੰਦ ਅਧਿਕਾਰੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
(ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ?
ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥
(ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ ।
ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥
ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ
ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥
ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?
ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥
ਹੇ ਪ੍ਰਭੂ-ਪਤੀ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ)
ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥
ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ ।
ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥
(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ—
ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥
ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ ।
ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥
ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ—ਇਹੀ ਮੈਂ ਆਪਣੀ ਰਾਸ-ਪੰੂਜੀ ਬਣਾ ਲਏ ।
ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥
ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ ।
ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥
ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ®ੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ,
ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥
ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?
ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥
ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ ।
ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥
ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ ।
ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥
ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ
ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
ਕਿ ਭਾਗਾਂ ਵਾਲੀਆਂ ਜੀਵ-ਇਸਤ®ੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।
ਸੂਹੀ ਮਹਲਾ ੧ ਸੁਚਜੀ ॥
(ਸੁਚਜੀ) ਸ੍ਰੇਸਟ ਆਚਾਰ ਵਾਲੀ ਅਰਥਾਤ ਉਤਮੁ ਅਧਕਾਰੀ ਬੇਨਤੀ ਸਹਿਤ ਪਰਮੇਸਰ ਕੇ ਸਨਮੁਖ ਅਪਨਾ ਹਾਲ ਕਹਤੀ ਹੈ:
ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
ਹੇ ਪ੍ਰਭੂ! ਜਦੋਂ ਤੂੰ (ਮੇਰੇ ਵਲ ਹੁੰਦਾ ਹੈਂ) ਤਦੋਂ ਹਰੇਕ ਜੀਵ ਮੈਨੂੰ (ਆਦਰ ਦੇਂਦਾ ਹੈ) । ਤੂੰ ਹੀ ਮੇਰਾ ਮਾਲਕ ਹੈਂ, ਤੂੰ ਹੀ ਮੇਰਾ ਸਰਮਾਇਆ ਹੈਂ ।
ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥
ਜਦੋਂ ਮੈਂ ਤੈਨੂੰ ਆਪਣੇ ਹਿਰਦੇ ਵਿਚ ਵਸਾ ਲੈਂਦੀ ਹਾਂ ਤਦੋਂ ਮੈਂ ਸੁਖੀ ਵਸਦੀ ਹਾਂ ਜਦੋਂ ਤੂੰ ਮੇਰੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈਂ ਤਦੋਂ ਮੈਨੂੰ (ਹਰ ਥਾਂ) ਸੋਭਾ ਮਿਲਦੀ ਹੈ ।
ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥
ਪ੍ਰਭੂ ਦੀ ਰਜ਼ਾ ਵਿਚ ਹੀ ਕੋਈ ਤਖ਼ਤ ਉਤੇ ਬੈਠਾ ਹੈ ਤੇ ਵਡਿਆਈਆਂ ਮਿਲ ਰਹੀਆਂ ਹਨ, ਉਸ ਦੀ ਰਜ਼ਾ ਵਿਚ ਹੀ ਕੋਈ ਵਿਰਕਤ ਹੋ ਕੇ (ਦਰ ਦਰ ਤੇ) ਭਿੱਛਿਆ ਮੰਗਦਾ ਫਿਰਦਾ ਹੈ ।
ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥
ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਸੁੱਕੀ ਧਰਤੀ ਉਤੇ ਸਰੋਵਰ ਚਲ ਪੈਂਦਾ ਹੈ ਤੇ ਕੌਲ ਫੁੱਲ ਆਕਾਸ਼ ਵਿਚ ਖਿੜ ਆਉਂਦਾ ਹੈ (ਭਾਵ, ਕਿਸੇ ਅਹੰਕਾਰੀ ਪ੍ਰੇਮ-ਹੀਣ ਹਿਰਦੇ ਵਿਚ ਪ੍ਰੇਮ ਦਾ ਪ੍ਰਵਾਹ ਚੱਲ ਪੈਂਦਾ ਹੈ) ।
ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥
ਪ੍ਰਭੂ ਦੀ ਰਜ਼ਾ ਵਿਚ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ; ਉਸ ਦੀ ਰਜ਼ਾ ਅਨੁਸਾਰ ਹੀ ਵਿਕਾਰਾਂ ਨਾਲ ਭਰੀਜ ਕੇ ਵਿੱਚੇ ਹੀ ਡੁੱਬ ਜਾਈਦਾ ਹੈ ।
ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥
ਉਸ ਦੀ ਰਜ਼ਾ ਵਿਚ ਹੀ ਕਿਸੇ ਜੀਵ-ਇਸਤ®ੀ ਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗਦਾ ਹੈ, ਰਜ਼ਾ ਅਨੁਸਾਰ ਹੀ ਕੋਈ ਜੀਵ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀਆਂ ਸਿਫ਼ਤਾਂ ਵਿਚ ਮਸਤ ਰਹਿੰਦਾ ਹੈ ।
ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥
ਇਹ ਭੀ ਉਸ ਦੀ ਰਜ਼ਾ ਵਿਚ ਹੀ ਹੈ ਕਿ ਕਦੇ ਉਹ ਖਸਮ ਮੈਨੂੰ ਜੀਵ-ਇਸਤ®ੀ ਨੂੰ ਡਰਾਉਣਾ ਲੱਗਦਾ ਹੈ, ਤੇ ਮੈਂ ਜਨਮ ਮਰਨ ਦੇ ਗੇੜ ਵਿਚ ਪੈ ਕੇ ਆਤਮਕ ਮੌਤੇ ਮਰਦੀ ਹਾਂ ।
ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥
ਹੇ ਪ੍ਰਭੂ-ਪਤੀ! ਤੂੰ ਅਪਹੁੰਚ ਹੈਂ, ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ । ਮੈਂ ਅਰਦਾਸਾਂ ਕਰ ਕਰ ਕੇ ਤੇਰੇ ਹੀ ਦਰ ਤੇ ਢਹਿ ਪਈ ਹਾਂ (ਮੈਂ ਤੇਰਾ ਹੀ ਆਸਰਾ-ਪਰਨਾ ਲਿਆ ਹੈ) ।
ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥
ਮੈਂ ਤੇਰੇ ਦਰ ਤੋਂ ਹੋਰ ਕੀਹ ਮੰਗਾਂ? ਤੈਨੂੰ ਹੋਰ ਕੀਹ ਆਖਾਂ ਜੋ ਤੂੰ ਸੁਣੇਂ? ਮੈਨੂੰ ਤੇਰੇ ਦੀਦਾਰ ਦੀ ਭੁੱਖ ਹੈ, ਮੈਂ ਤੇਰੇ ਦਰਸਨ ਦੀ ਪਿਆਸੀ ਹਾਂ ।
ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥
ਤੂੰ ਸਦਾ-ਥਿਰ ਰਹਿਣ ਵਾਲਾ ਖਸਮ ਗੁਰੂ ਦੇ ਸ਼ਬਦ ਦੀ ਰਾਹੀਂ ਮਿਲਦਾ ਹੈਂ । ਮੇਰੀ ਨਾਨਕ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਮੈਨੂੰ ਭੀ ਗੁਰੂ ਦੀ ਸਰਨ ਪਾ ਕੇ ਮਿਲ ।੨।