Sri Guru Granth Sahib Ji — Ang 765 (punjabi)
ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥
ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ ।
ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ । ਜੇਹੜੀ ਜੀਵ-ਇਸਤ®ੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ ।੧।
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥
ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ®ੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ®ੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ ।
ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥
ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ ।
ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥
ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ®ੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ ।
ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥
ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ
ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥
ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ®ੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ ।
ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ।੨।
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥
ਜਿਸ ਜੀਵ-ਇਸਤ®ੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) ।
ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥
ਜਿਸ ਜੀਵ-ਇਸਤ®ੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ®ੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ ।
ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥
ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ®ੀਆਂ ਉਸੇ ਦੀਆਂ ਹੀ ਹਨ ।
ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥
ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ ।
ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥
ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ ।
ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ ।੩।
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥
ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ ।
ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥
ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ । ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ ।
ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥
ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ)
ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥
(ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ । (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ ।
ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥
ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ ।
ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੪।੧।੩।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਰਾਗੁ ਸੂਹੀ ਛੰਦ ਪਹਿਲੀ ਪਾਤਿਸ਼ਾਹੀ।
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ ।
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ®ੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ । ਜਿਸ ਜੀਵ-ਇਸਤ®ੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।੧।
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ।
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ ।
ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥
ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ ।
ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ।
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ ।
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ।੨।
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ।
ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥
ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ ।