Sri Guru Granth Sahib Ji — Ang 770 (punjabi)
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥
ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) ।
ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥
ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ®ੀ ਉਸ ਇੱਕ ਨਾਲ ਹੀ ਡੰੂਘੀ ਸਾਂਝ ਬਣਾਂਦੀ ਹੈ ।
ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥
ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ®ੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ®ੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ ।
ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ®ੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ ।
ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥
ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ®ੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।੧।
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥
ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ ।
ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥
ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ!
ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥
ਕੋਈ ਵਿਰਲੀ ਜੀਵ-ਇਸਤ®ੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ ।
ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥
ਉਹ ਜੀਵ-ਇਸਤ®ੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ®ੀ ਪਛਾਣ ਪਾਈ ਰੱਖਦੀ ਹੈ ।
ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥
ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ®ੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ ।
ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥
ਹੇ ਨਾਨਕ! ਉਹ ਜੀਵ-ਇਸਤ®ੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ।੨।
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥
ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ ।
ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥
ਜੇਹੜੀ ਜੀਵ-ਇਸਤ®ੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ ।
ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥
ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ ।
ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥
ਉਹ ਜੀਵ-ਇਸਤ®ੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ ।
ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ®ੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) ।
ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥
ਹੇ ਨਾਨਕ! ਉਹ ਜੀਵ-ਇਸਤ®ੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।੩।
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥
ਹੇ ਭਾਈ! ਜਿਸ ਅੰਞਾਣ ਜੀਵ-ਇਸਤ®ੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ।
ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥
ਉਸ ਜੀਵ-ਇਸਤ®ੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ । ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ®ੀ ਨੇ ਆਪਣੇ ਮਨ ਵਿਚ ਵਸਾ ਲਿਆ,
ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥
ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ®ੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ ।
ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥
ਉਹ ਜੀਵ-ਇਸਤ®ੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ ।
ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥
ਜੇਹੜੀ ਜੀਵ ਇਸਤ®ੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ® ਜੀਵਨ ਵਾਲੀ ਬਣ ਜਾਂਦੀ ਹੈ ।
ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਹੇ ਨਾਨਕ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ।੪।੩।੪।
ਸੂਹੀ ਮਹਲਾ ੩ ॥
ਸੂਹੀ ਤੀਜੀ ਪਾਤਿਸ਼ਾਹੀ।
ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥
ਹੇ ਭਾਈ! ਸਦਾ ਪਰਮਾਤਮਾ ਦੇ ਗੁਣ ਗਾਇਆ ਕਰੋ । (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।
ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥
ਹੇ ਭਾਈ! ਇਕ-ਰਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ । ਹੇ (ਮੇਰੇ) ਗਿਆਨ-ਇੰਦਿ®E! ਤੁਸੀ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ ।
ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥
ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੇ ਵਾਜੇ ਇਕ-ਰਸ ਵਜਾਂਦਾ ਰਹਿੰਦਾ ਹੈ, ਪਰਮਾਤਮਾ ਉਸ ਦੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ । ਹੇ (ਮੇਰੇ) ਗਿਆਨ-ਇੰਦਿ®E! ਤੁਸੀ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ ।
ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥
ਜੇਹੜੀਆਂ ਜੀਵ-ਇਸਤ®ੀਆਂ ਗੁਰੂ ਦੇ ਸਨਮੁਖ ਹੋ ਕੇ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੀਆਂ ਹਨ, ਉਹ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ ।
ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ,
ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥
ਉਹਨਾਂ ਦੇ ਹਿਰਦੇ-ਘਰ ਵਿਚ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਪ੍ਰਭੂ ਕਿਰਪਾ ਕਰ ਕੇ ਉਹਨਾਂ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ ।੧।
ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥
ਹੇ ਭਾਈ! ਪ੍ਰਭੂ ਦੇ ਭਗਤਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਸਦਾ ਸੁਰਤਿ ਜੋੜੀ ਰੱਖਦੇ ਹਨ ।
ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥
ਗੁਰੂ ਦੀ ਰਾਹੀਂ ਪਰਮਾਤਮਾ ਦੇ ਪਵਿਤ® ਗੁਣ ਗਾ ਗਾ ਕੇ ਉਹਨਾਂ ਦਾ ਮਨ ਪਵਿਤ® ਹੋ ਜਾਂਦਾ ਹੈ । ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ,
ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥
ਪ੍ਰਭੂ ਦੇ ਪਵਿਤ® ਗੁਣ ਗਾ ਗਾ ਕੇ, ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾ ਕੇ (ਉਹਨਾਂ ਦਾ ਮਨ ਪਵਿਤ® ਹੋ ਜਾਂਦਾ ਹੈ) ।
ਜਿਨੑ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ ।