Sri Guru Granth Sahib Ji — Ang 772 (punjabi)
ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥
ਹੇ ਨਾਨਕ! ਜਿਸ ਜੀਵ-ਇਸਤ®ੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ ।੩।
ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥
ਜਿਸ ਜੀਵ-ਇਸਤ®ੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ ।
ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥
ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ® ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ ।
ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥
ਉਹ ਜੀਵ-ਇਸਤ®ੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ,
ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥
ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ । ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ®ੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ ।
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥
ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ®ੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ ।
ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥
ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ®ੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ ।੪।੫।੬।
ਸੂਹੀ ਮਹਲਾ ੩ ॥
ਸੂਹੀ ਤੀਜੀ ਪਾਤਿਸ਼ਾਹੀ।
ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਨੰਦ ਦੀ ਲਹਿਰ ਚੱਲੀ ਰਹਿੰਦੀ ਹੈ ।
ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ (ਦੇ ਪਿਆਰ-ਰਸ) ਵਿਚ ਭਿੱਜ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨੂੰ ਪਿਆਰ ਕਰਦਾ ਹੈ ।
ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥
ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਕਰਦਾ ਹੈ । ਪਰਮਾਤਮਾ ਦਾ ਨਾਮ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਹ ਆਪਣੇ ਮੂੰਹ ਨਾਲ ਉਚਾਰਦਾ ਹੈ, ਤੇ, ਆਪਣੀਆਂ ਸਾਰੀਆਂ ਕੁਲਾਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥
ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹ ਆਪਣੇ ਹਿਰਦੇ-ਘਰ ਵਿਚ ਇਕ-ਰਸ ਆਨੰਦ ਮਾਣਦਾ ਰਹਿੰਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦੀ ਹੈ ।
ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥
ਹੇ ਨਾਨਕ! ਪਰਮਾਤਮਾ ਉਸ ਮਨੁੱਖ ਉਤੇ ਮੇਹਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ ।
ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦੀ ਰੌ ਚੱਲ ਪੈਂਦੀ ਹੈ ।੧।
ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥
ਹੇ ਭਾਈ! ਅਸੀ ਜੀਵ-ਇਸਤ®ੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ, ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਫਿਰ ਸਾਡਾ ਉਸ ਨਾਲ ਮਿਲਾਪ ਕਿਵੇਂ ਹੋ ਸਕੇ?
ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥
(ਉੱਤਰ) ਜਿਸ ਉਤੇ ਗੁਰੂ ਨੇ ਕਿਰਪਾ ਕਰ ਦਿੱਤੀ, ਉਸ ਨੂੰ (ਪ੍ਰਭੂ-ਚਰਨਾਂ ਵਿਚ) ਜੋੜ ਦਿੱਤਾ । ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ®ੀ ਪ੍ਰਭੂ ਦੇ ਪਿਆਰ ਵਿਚ ਲੀਨ ਹੋ ਜਾਂਦੀ ਹੈ ।
ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ®ੀ ਪ੍ਰਭੂ ਵਿਚ ਮਿਲ ਕੇ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦੀ ਹੈ, ਅਤੇ ਪ੍ਰੇਮ ਵਿਚ ਪ੍ਰਭੂ ਦਾ ਮਿਲਾਪ ਮਾਣਦੀ ਹੈ ।
ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥
ਜਦੋਂ ਉਸ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਉਸ ਦੇ ਹਿਰਦੇ ਦੀ ਸੇਜ ਆਨੰਦ-ਭਰਪੂਰ ਹੋ ਜਾਂਦੀ ਹੈ, ਉਹ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦੀ ਹੈ ।
ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥
ਹੇ ਨਾਨਕ! ਸੁਹਾਗ-ਭਾਗ ਵਾਲੀ ਜੀਵ-ਇਸਤ®ੀ ਜਦੋਂ ਗੁਰੂ ਦੀ ਰਜ਼ਾ ਅਨੁਸਾਰ ਤੁਰਦੀ ਹੈ ਤਾਂ ਉਹ ਵੱਡੀ ਕਿਸਮਤ ਵਾਲੀ ਬਣ ਜਾਂਦੀ ਹੈ ।
ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥
(ਉਂਞ ਤਾਂ) ਅਸੀ ਜੀਵ-ਇਸਤ®ੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਉਸ ਨਾਲ ਸਾਡਾ ਮੇਲ ਨਹੀਂ ਹੋ ਸਕਦਾ ।੨।
ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥
ਹੇ ਭਾਈ! ਹਰੇਕ ਸਰੀਰ ਵਿਚ, ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ ।
ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥
ਪਰ, ਕਈ ਜੀਵਾਂ ਨੂੰ ਉਹ ਪ੍ਰਭੂ ਕਿਤੇ ਦੂਰ ਵੱਸਦਾ ਜਾਪਦਾ ਹੈ, ਤੇ, ਕਈ ਜੀਵਾਂ ਦੇ ਮਨ ਵਿਚ ਉਸ ਪ੍ਰਭੂ ਦਾ ਹੀ ਆਸਰਾ ਹੈ ।
ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥
ਸਭ ਨੂੰ ਪੈਦਾ ਕਰਨ ਵਾਲਾ ਪ੍ਰਭੂ ਹੀ ਕਈ ਜੀਵਾਂ ਦੇ ਮਨ ਦਾ ਸਹਾਰਾ ਹੈ (ਕਿਉਂਕਿ ਉਹਨਾਂ ਨੇ) ਵੱਡੇ ਭਾਗਾਂ ਨਾਲ ਗੁਰੂ ਲੱਭ ਲਿਆ ਹੈ ।
ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥
ਹੇ ਭਾਈ! ਹਰੇਕ ਸਰੀਰ ਵਿਚ ਇਕ ਮਾਲਕ-ਪ੍ਰਭੂ ਹੀ ਵੱਸਦਾ ਹੈ, ਗੁਰੂ ਦੀ ਸਰਨ ਰਹਿਣ ਵਾਲੇ ਮਨੁੱਖ ਨੇ ਉਸ ਅਦਿ®ਸ਼ਟ ਪ੍ਰਭੂ ਨੂੰ (ਹਰੇਕ ਸਰੀਰ ਵਿਚ ਵੱਸਦਾ) ਵੇਖ ਲਿਆ ਹੈ ।
ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥
ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ, ਉਸ ਦਾ ਮਨ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਿਚ ਪਤੀਜਿਆ ਰਹਿੰਦਾ ਹੈ ।
ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥
ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ ।੩।
ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥
ਹੇ ਭਾਈ! ਜੇਹੜੇ ਮਨੁੱਖ ਹਰਿ-ਨਾਮ ਦੀ ਦਾਤਿ ਦੇਣ ਵਾਲੇ ਗੁਰੂ ਦੀ ਸਰਨ ਪੈਂਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ।
ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥
ਹੇ ਹਰੀ! ਮੈਨੂੰ ਭੀ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ ।
ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥
ਗੁਰੂ ਅਸਾਂ ਪਾਪੀ ਜੀਵਾਂ ਨੂੰ (ਵਿਕਾਰਾਂ ਤੋਂ) ਆਜ਼ਾਦ ਕਰ ਦੇਂਦਾ ਹੈ । ਗੁਰੂ ਵਿਕਾਰੀ ਜੀਵਾਂ ਨੂੰ ਵਿਕਾਰਾਂ ਤੋਂ ਸੁਤੰਤਰ ਕਰ ਦੇਂਦਾ ਹੈ, (ਉਹਨਾਂ ਦੇ ਅੰਦਰੋਂ) ਆਪਾ-ਭਾਵ ਦੂਰ ਕਰ ਦੇਂਦਾ ਹੈ । (ਗੁਰੂ ਦੀ ਸਰਨ ਆਏ ਮਨੁੱਖ) ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦੇ ਹਨ ।
ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥
(ਗੁਰੂ ਪਾਸੋਂ) ਚੰਗੇ ਮੰਦੇ ਕੰਮ ਦੀ ਪਰਖ ਕਰ ਸਕਣ ਵਾਲੀ ਅਕਲ ਪ੍ਰਾਪਤ ਕਰ ਕੇ ਉਹਨਾਂ ਦੀ (ਜ਼ਿੰਦਗੀ ਦੀ) ਰਾਤ ਆਨੰਦ ਵਿਚ ਬੀਤਦੀ ਹੈ । ਗੁਰੂ ਦੀ ਮਤਿ ਦਾ ਸਦਕਾ ਹਰਿ-ਨਾਮ ਦੀ ਰਾਹੀਂ (ਉਹਨਾਂ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ।
ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਨੂੰ ਹਰਿ-ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਦਿਨ ਰਾਤ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ,
ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥
ਜੇਹੜੇ ਮਨੁੱਖ ਹਰਿ-ਨਾਮ ਦੀ ਦਾਤਿ ਦੇਣ ਵਾਲੇ ਗੁਰੂ ਦੀ ਸਰਨ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋਏ ਰਹਿੰਦੇ ਹਨ ।੪।੬।੭।੫।੭।੧੨।