Sri Guru Granth Sahib Ji — Ang 786 (punjabi)
ਪਉੜੀ ॥
pauVI[
ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥
ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ ।
ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥
ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ ।
ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥
ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ,
ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥
ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ® ਹੋ ਜਾਂਦੇ ਹਨ ।
ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ ।੨।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥
ਕਸੰੁਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਜਿਨ੍ਹਾਂ ਦੇ ਅੰਦਰ ਮਾਇਆ ਦਾ ਮੋਹ ਹੈ ਤੇ ਭੈੜੀ ਮਤਿ ਹੈ ਉਹਨਾਂ ਨੂੰ ਸੰਸਾਰ ਚੁਹਚੁਹਾ ਜਾਪਦਾ ਹੈ (ਭਾਵ ਉਹਨਾਂ ਨੂੰ ਦੁਨੀਆ ਦਾ ਮੋਹ ਖਿੱਚ ਪਾਂਦਾ ਹੈ);
ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥
ਪਰ ਇਹ ਕਸੁੰਭਾ-ਰੰਗ ਝੂਠਾ ਹੈ ਪਲ ਵਿਚ ਨਾਸ ਹੋ ਜਾਂਦਾ ਹੈ ਜਿਵੇਂ ਰੁੱਖ ਦੀ ਛਾਂ ਨਹੀਂ ਟਿਕਦੀ ।
ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥
ਜੋ ਜੀਵ-ਇਸਤ®ੀ ਗੁਰੂ ਦੇ ਸਨਮੁਖ ਹੁੰਦੀ ਹੈ ਉਸਨੂੰ ਨਿਰੋਲ ਪੱਕਾ ਲਾਲ (ਨਾਮ) ਰੰਗ ਚੜ੍ਹਦਾ ਹੈ ਜਿਵੇਂ ਉਹ ਮਜੀਠ ਦੇ ਰੰਗ ਵਿਚ (ਰੰਗੀ ਹੁੰਦੀ) ਹੈ ।
ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥
ਉਹ ਮਾਇਆ ਵਲੋਂ ਪਰਤ ਕੇ ਪਰਮਾਤਮਾ ਦੇ ਸਰੂਪ ਵਿਚ ਟਿਕਦੀ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਅੰਮ੍ਰਿਤ ਨਾਮ ਵੱਸਦਾ ਹੈ ।
ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥
ਹੇ ਨਾਨਕ! ਆਪਣੇ ਗੁਰੂ ਤੋਂ ਸਦਕੇ ਹੋਵੀਏ ਜਿਸ ਨੂੰ ਮਿਲਿਆਂ ਪਰਮਾਤਮਾ ਦੇ ਗੁਣ ਗਾਵੀਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥
(ਜਿਵੇਂ) ਚੁਹਚੁਹਾ ਰੰਗ (ਇਸਤ®ੀ ਦੇ ਮਨ ਨੂੰ ਖਿੱਚ ਪਾਂਦਾ ਹੈ, ਤਿਵੇਂ) ਵਿਕਾਰ (ਜੀਵ-ਇਸਤ®ੀ ਨੂੰ) ਖਿੱਚਦਾ ਹੈ (ਇਸ ਖਿੱਚ ਵਿਚ ਫਸਿਆਂ) ਖਸਮ-ਪ੍ਰਭੂ ਨਹੀਂ ਮਿਲ ਸਕਦਾ,
ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥
(ਵਿਕਾਰ ਦੇ) ਇਸ (ਚੁਹਚੁਹੇ ਰੰਗ) ਦੇ ਉਤਰਦਿਆਂ ਢਿੱਲ ਭੀ ਨਹੀਂ ਲੱਗਦੀ (ਸੋ) ਮਾਇਆ ਦੇ ਮੋਹ ਵਿਚ (ਫਸੀ ਜੀਵ-ਇਸਤ®ੀ ਨੂੰ) ਰੰਡੀ ਹੋਈ ਜਾਣੋ ।
ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥
। ਜੋ (ਮਾਇਆ ਦੇ) ਚੁਹਚੁਹੇ ਵੇਸ ਵਿਚ ਲੁਭਿਤ ਹੈ ਉਹ (ਜੀਵ-) ਇਸਤ®ੀ ਅੰਞਾਣੀ ਹੈ ਉਸ ਦਾ ਮਨ ਸਦਾ ਡੋਲਦਾ ਹੈ ।
ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥
(ਜੋ ਜੋ ਜੀਵ-ਇਸਤ®ੀ) ਸੱਚੇ ਸਬਦ ਦੀ ਰਾਹੀਂ (ਪ੍ਰਭੂ-ਨਾਮ ਦਾ ਪੱਕਾ) ਲਾਲ ਰੰਗ ਬਣਾ ਕੇ, ਪ੍ਰਭੂ ਦੇ ਡਰ ਤੇ ਪ੍ਰੇਮ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਂਦੀ ਹੈ,
ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥
ਜੋ ਸਤਿਗੁਰੂ ਦੇ ਪਿਆਰ ਵਿਚ (ਇਸ ਜੀਵਨ-ਪੰਧ ਤੇ) ਤੁਰਦੀਆਂ ਹਨ, ਹੇ ਨਾਨਕ! ਉਹ ਸਦਾ ਸੁਹਾਗ ਭਾਗ ਵਾਲੀਆਂ ਹਨ ।੨।
ਪਉੜੀ ॥
pauVI[
ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥
ਪ੍ਰਭੂ ਨੇ ਆਪ ਹੀ (ਸਾਰੇ ਜੀਵ) ਪੈਦਾ ਕੀਤੇ ਹਨ ਉਹ ਆਪ ਹੀ (ਇਹਨਾਂ ਦੀ) ਕਦਰ ਜਾਣਦਾ ਹੈ;
ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥
ਉਸ ਪ੍ਰਭੂ ਦਾ ਅੰਤ ਨਹੀਂ ਪੈ ਸਕਦਾ (ਭਾਵ, ਉਸ ਦੀ ਇਸ ਖੇਡ ਦੀ ਸਮਝ ਨਹੀਂ ਪੈ ਸਕਦੀ), ਗੁਰੂ ਦੇ ਸਬਦ ਦੀ ਰਾਹੀਂ ਸਮਝ (ਆਪ ਹੀ) ਬਖ਼ਸ਼ਦਾ ਹੈ ।
ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥
ਮਾਇਆ ਦਾ ਮੋਹ (ਮਾਨੋ) ਘੁੱਪ ਹਨੇਰਾ ਹੈ (ਇਸ ਹਨੇਰੇ ਵਿਚ ਤੁਰ ਕੇ ਜੀਵ ਜ਼ਿੰਦਗੀ ਦਾ ਅਸਲ ਰਾਹ ਭੁੱਲ ਕੇ) ਹੋਰ ਪਾਸੇ ਭਟਕਣ ਲੱਗ ਪੈਂਦਾ ਹੈ ।
ਮਨਮੁਖ ਠਉਰ ਨ ਪਾਇਨੑੀ ਫਿਰਿ ਆਵੈ ਜਾਈ ॥
ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਜ਼ਿੰਦਗੀ ਦੇ ਸਫ਼ਰ ਦੀ) ਅਸਲ ਮੰਜ਼ਲ ਨਹੀਂ ਲੱਭਦੀ, ਮਨਮੁਖ ਮਨੁੱਖ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।
ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
(ਪਰ ਕੁਝ ਕਿਹਾ ਨਹੀਂ ਜਾ ਸਕਦਾ) ਜੋ ਉਸ ਪ੍ਰਭੂ ਨੂੰ ਭਾਂਦਾ ਹੈ ਉਹੀ ਹੁੰਦਾ ਹੈ, ਸਾਰੀ ਸ੍ਰਿਸ਼ਟੀ ਉਸ ਦੀ ਰਜ਼ਾ ਵਿਚ ਤੁਰ ਰਹੀ ਹੈ ।੩।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥
(ਮਾਇਆ ਦੇ) ਚੁਹਚੁਹੇ ਵੇਸ ਵਿਚ (ਮਸਤ ਜੀਵ-ਇਸਤ®ੀ, ਮਾਨੋ,) ਬਦਕਾਰ ਇਸਤ®ੀ ਹੈ ਜੋ ਪ੍ਰਭੂ (ਖਸਮ) ਨੂੰ ਵਿਸਾਰ ਕੇ ਪਰਾਏ ਮਨੁੱਖ ਨਾਲ ਪਿਆਰ ਕਰਦੀ ਹੈ;
ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥
ਉਸ ਦਾ ਨਾਹ ਚੰਗਾ ਆਚਰਨ ਹੈ, ਨਾਹ ਜੁਗਤਿ ਵਾਲਾ ਜੀਵਨ ਹੈ, ਸਦਾ ਝੂਠ ਬੋਲਦੀ ਹੈ, ਆਪ-ਹੁਦਰੇ ਕੰਮਾਂ ਕਰਕੇ ਖ਼ੁਆਰ ਹੁੰਦੀ ਹੈ ।
ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥
ਜਿਸ ਦੇ ਮੱਥੇ ਤੇ ਧੁਰ ਦਰਗਾਹੋਂ ਭਾਗ ਹੋਣ, ਉਸ ਨੂੰ ਗੁਰੂ ਰਾਖਾ ਮਿਲ ਪੈਂਦਾ ਹੈ,
ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥
ਫਿਰ ਉਹ ਚੁਹਚੁਹਾ ਵੇਸ ਸਾਰਾ ਲਾਹ ਦੇਂਦੀ ਹੈ ਤੇ ਸਹਿਣ-ਸ਼ੀਲਤਾ ਦਾ ਗਹਣਾ ਗਲ ਵਿਚ ਪਾਂਦੀ ਹੈ ।
ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥
ਇਸ ਲੋਕ ਤੇ ਪਰਲੋਕ ਵਿਚ ਉਸ ਦੀ ਬੜੀ ਇੱਜ਼ਤ ਹੁੰਦੀ ਹੈ, ਸਾਰਾ ਜਗਤ ਉਸ ਦਾ ਆਦਰ ਕਰਦਾ ਹੈ ।
ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥
ਜਿਸ ਨੂੰ ਸਾਰੇ ਜਗ ਦਾ ਪੈਦਾ ਕਰਨ ਵਾਲਾ ਖਸਮ ਮਿਲ ਜਾਏ, ਉਸ ਦਾ ਜੀਵਨ ਨਿਰਾਲਾ ਹੀ ਹੋ ਜਾਂਦਾ ਹੈ;
ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥
ਹੇ ਨਾਨਕ! ਜਿਸ ਦੇ ਸਿਰ ਤੇ ਕਦੇ ਨਾਹ ਮਰਨ ਵਾਲਾ ਖਸਮ ਹੋਵੇ, ਜੋ ਸਦਾ ਗੁਰੂ ਦੇ ਹੁਕਮ ਵਿਚ ਤੁਰੇ ਉਹ ਜੀਵ-ਇਸਤ®ੀ ਸਦਾ ਸੁਹਾਗ ਭਾਗ ਵਾਲੀ ਹੁੰਦੀ ਹੈ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥
(ਮਾਇਆ ਦਾ) ਚੁਹਚੁਹਾ ਰੰਗ (ਮਾਨੋ) ਰਾਤ ਦਾ ਸੁਫ਼ਨਾ ਹੈ, (ਮਾਨੋ) ਧਾਗੇ ਤੋਂ ਬਿਨਾ ਹਾਰ ਗਲ ਵਿਚ ਪਾਇਆ ਹੋਇਆ ਹੈ;
ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥
ਗੁਰੂ ਦੇ ਸਨਮੁਖ ਹੋ ਕੇ ਰੱਬ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ, (ਮਾਨੋ) ਮਜੀਠ ਦਾ ਪੱਕਾ ਰੰਗ ਹੈ ।
ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥
ਹੇ ਨਾਨਕ! ਜੋ ਜੀਵ-ਇਸਤ®ੀ (ਪ੍ਰਭੂ ਦੇ) ਪਿਆਰ ਦੇ ਮਹਾ ਰਸ ਵਿਚ ਭਿੱਜੀ ਹੋਈ ਹੈ ਉਸ ਦੇ ਸਾਰੇ ਭੈੜ (ਸੜ ਕੇ) ਸੁਆਹ ਹੋ ਜਾਂਦੇ ਹਨ ।੨।
ਪਉੜੀ ॥
pauVI[
ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥
ਹੈਰਾਨ ਕਰਨ ਵਾਲੇ ਕੌਤਕ ਕਰ ਕੇ ਪ੍ਰਭੂ ਨੇ ਆਪ ਇਹ ਜਗਤ ਪੈਦਾ ਕੀਤਾ,
ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥
ਇਸ ਵਿਚ ਪੰਜ ਤੱਤ ਪਾ ਦਿੱਤੇ ਜੋ ਮੋਹ ਝੂਠ ਤੇ ਗੁਮਾਨ (ਆਦਿਕ ਦਾ ਮੂਲ) ਹਨ ।
ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥
ਗਿਆਨ-ਹੀਨ ਆਪ-ਹੁਦਰਾ ਮਨੁੱਖ (ਇਹਨਾਂ ਵਿਚ ਫਸ ਕੇ) ਭਟਕਦਾ ਹੈ ਤੇ ਜੰਮਦਾ ਮਰਦਾ ਹੈ ।
ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥
ਕਈ ਜੀਵਾਂ ਨੂੰ ਪ੍ਰਭੂ ਨੇ ਗੁਰੂ ਦੇ ਸਨਮੁਖ ਕਰ ਕੇ ਆਪਣਾ ਗਿਆਨ ਆਪ ਸਮਝਾਇਆ ਹੈ
ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥
ਤੇ ਭਗਤੀ ਤੇ ਨਾਮ-ਰੂਪ ਖ਼ਜ਼ਾਨਾ ਹੈ ।੪।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
ਹੇ ਕਸੰੁਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ;