Sri Guru Granth Sahib Ji — Ang 790 (punjabi)
ਸਲੋਕ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ®ਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ;
ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥
ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ ।
ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥
(ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ) ।
ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥
ਹੇ ਨਾਨਕ! “ਕੂੜ” (ਦਾ ਸੂਤਰ) ਕੱਤਣ ਨਾਲ “ਕੂੜ” ਦਾ ਹੀ ਤਾਣਾ ਚਾਹੀਦਾ ਹੈ,
ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥
“ਕੂੜ” ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ “ਕੂੜ”-ਰੂਪ ਪੁਸ਼ਾਕ ਦੇ ਕਾਰਨ “ਕੂੜ” ਹੀ ਵਡਿਆਈ ਮਿਲਦੀ ਹੈ (ਭਾਵ, “ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ”) ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥
(ਮੁੱਲਾਂ) ਬਾਂਗ ਦੇ ਕੇ, (ਫ਼ਕੀਰ) ਤੂਤੀ ਵਜਾ ਕੇ, (ਜੋਗੀ) ਸਿੰਙੀ ਵਜਾ ਕੇ, (ਮਿਰਾਸੀ) ਕਲਾਣ ਕਰ ਕੇ (ਲੋਕਾਂ ਦੇ ਦਰ ਤੋਂ ਮੰਗਦੇ ਹਨ);
ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥
(ਸੰਸਾਰ ਵਿਚ ਇਸ ਤਰ੍ਹਾਂ ਦੇ) ਕਈ ਮੰਗਤੇ ਤੇ ਕਈ ਦਾਤੇ ਹਨ, ਪਰ ਮੈਨੂੰ ਤੇਰਾ ਨਾਮ ਹੀ ਚਾਹੀਦਾ ਹੈ ।
ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ ਸੁਣ ਕੇ ਉਸ ਵਿਚ ਮਨ ਨੂੰ ਜੋੜ ਲਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ।੨।
ਪਉੜੀ ॥
pauVI[
ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥
ਮਾਇਆ ਦਾ ਮੋਹ ਨਿਰੋਲ ਇਕ ਛਲ ਹੈ, (ਆਖ਼ਰ) ਛਲ ਹੀ (ਸਾਬਤ) ਹੁੰਦਾ ਹੈ,
ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥
ਪਰ ਪ੍ਰਭੂ ਨੇ (ਮਾਇਆ ਦੇ ਮੋਹ ਵਿਚ ਜੀਵ ਫਸਾ ਕੇ) ‘ਹਉਮੈ’ ਦਾ ਗੇੜ ਪੈਦਾ ਕਰ ਦਿੱਤਾ ਹੈ ਇਸ ਗੇੜ ਵਿਚ (ਪੈ ਕੇ) ਜਗਤ ਦੁਖੀ ਹੋ ਰਿਹਾ ਹੈ ।
ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥
ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਸ ਦਾ ਇਹ ਝੰਬੇਲਾ ਪ੍ਰਭੂ ਨੇ ਆਪ ਮੁਕਾ ਦਿੱਤਾ ਹੈ, ਉਸ ਨੂੰ ਇਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ;
ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥
ਗੁਰਮੁਖ ਹਰ ਥਾਂ ਪਰਮਾਤਮਾ ਨੂੰ ਹੀ ਪਛਾਣਦਾ ਹੈ ਤੇ ਇਸ ਤਰ੍ਹਾਂ ਇਸ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ;
ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥
ਉਸ ਦੀ ਆਤਮਾ ਪਰਮਾਤਮਾ ਵਿਚ ਲੀਨ ਹੁੰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ।੪।
ਸਲੋਕ ਮਃ ੧ ॥
ਪਹਿਲੀ ਪਾਤਿਸ਼ਾਹੀ।
ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥
ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ),
ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥
ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕੋ੍ਰਧ ਦੂਰ ਹੋ ਜਾਏ ।
ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥
(ਹੇ ਗੁਰੂ! ਤੇਰੇ ਦਰ ਤੋਂ ਮੈਨੂੰ) ਪ੍ਰਭੂ ਦਾ ਨਾਮ (ਜ਼ਿੰਦਗੀ ਲਈ) ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ ।
ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥
ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ (ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ) ‘ਨਾਮ’ ਪਵਿਤ® ਹੈ, ਇਹ ਕਦੇ ਮੈਲਾ ਨਹੀਂ ਹੁੰਦਾ (ਤਾਹੀਏਂ),
ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥
ਹੇ ਨਾਨਕ! ‘ਨਾਮ’ ਜਪਿਆਂ (ਹਉਮੈ ਦੇ) ਗੇੜ ਤੋਂ ਬਚੀਦਾ ਹੈ । ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥
ਜਿਤਨੀਆਂ ਭੀ ਜੀਵ-ਇਸਤ®ੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ । ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ ।
ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥
ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ (ਇਕ ਦੂਜੀ ਪਾਸੋਂ) ਪੁੱਛਦੀਆਂ ਹਨ ।੨।
ਮਃ ੧ ॥
ਪਹਿਲੀ ਪਾਤਿਸ਼ਾਹੀ।
ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥
ਸਾਰੀਆਂ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀਆਂ ਹੋਈਆਂ ਹਨ, (ਉਹਨਾਂ ਸੋਹਾਗਣਾਂ ਦੇ ਸਾਮ੍ਹਣੇ) ਮੈਂ ਮੰਦੇ ਭਾਗਾਂ ਵਾਲੀ ਕਿਸ ਗਿਣਤੀ ਵਿਚ ਹਾਂ?
ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥
ਮੇਰੇ ਸਰੀਰ ਵਿਚ ਇਤਨੇ ਔਗੁਣ ਹਨ ਕਿ ਖਸਮ ਮੇਰੇ ਵਲ ਧਿਆਨ ਭੀ ਨਹੀਂ ਕਰਦਾ ।੩।
ਮਃ ੧ ॥
ਪਹਿਲੀ ਪਾਤਿਸ਼ਾਹੀ।
ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥
ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਦੇ ਮੂੰਹ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ ।
ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥
(ਹੇ ਪ੍ਰਭੂ!) ਤੂੰ ਸਾਰੀਆਂ ਰਾਤਾਂ ਸੁਹਾਗਣਾਂ ਨੂੰ ਦੇ ਰਿਹਾ ਹੈਂ, ਇਕ ਰਾਤ ਮੈਨੂੰ ਛੁੱਟੜ ਨੂੰ ਭੀ ਦੇਹ ।੪।
ਪਉੜੀ ॥
pauVI[
ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥
ਹੇ ਪ੍ਰਭੂ! ਮੈਂ ਮੰਗਤਾ ਤੇਰੇ ਬੂਹੇ ਤੇ (ਆ ਕੇ) ਖ਼ੈਰ ਮੰਗਦਾ ਹਾਂ, ਮਿਹਰ ਕਰ ਕੇ ਮੈਨੂੰ ਖ਼ੈਰ ਪਾ;
ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥
ਮੈਨੂੰ ਗੁਰੂ ਦੇ ਸਨਮੁਖ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈ, ਮੈਂ ਤੇਰਾ ਸੇਵਕ ਤੇਰਾ ਨਾਮ ਪ੍ਰਾਪਤ ਕਰ ਲਵਾਂ;
ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥
ਤੇਰੀ ਜੋਤਿ ਵਿਚ ਆਪਣੀ ਆਤਮਾ ਟਿਕਾ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਇਕ-ਰਸ ਗੀਤ ਗਾਵਾਂ,
ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥
ਤੇਰੀ ਜੈ ਜੈਕਾਰ ਦੀ ਬਾਣੀ ਤੇ ਗੁਣ ਮੈਂ ਹਿਰਦੇ ਵਿਚ ਗਾਵਾਂ,
ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥
ਮੈਂ ਤੇਰੇ ਨਾਲ ਪਿਆਰ ਕਰਾਂ (ਤੇ ਇਸ ਤਰ੍ਹਾਂ ਮੈਨੂੰ ਯਕੀਨ ਬਣੇ ਕਿ) ਜਗਤ ਵਿਚ ਪ੍ਰਭੂ ਆਪ ਹਰ ਥਾਂ ਮੌਜੂਦ ਹੈ ।੧੫।
ਸਲੋਕ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥
ਜਿਨ੍ਹਾਂ ਜੀਵ-ਇਸਤ®ੀਆਂ ਨੇ ਪ੍ਰਭੂ ਦੇ ਪਿਆਰ ਦਾ ਆਨੰਦ ਨਾਹ ਮਾਣਿਆ, ਜਿਨ੍ਹਾਂ ਨੇ ਖਸਮ-ਪ੍ਰਭੂ ਦੇ ਮਿਲਾਪ ਦਾ ਸੁਆਦ ਨਾਹ ਚੱਖਿਆ
ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥
(ਉਹ ਇਸ ਮਨੁੱਖਾ ਸਰੀਰ ਵਿਚ ਆ ਕੇ ਇਉਂ ਹੀ ਖ਼ਾਲੀ ਗਈਆਂ) ਜਿਵੇਂ ਕਿਸੇ ਸੁੰਞੇ ਘਰ ਵਿਚ ਆਇਆ ਪਰਾਹੁਣਾ ਜਿਵੇਂ ਆਉਂਦਾ ਹੈ ਤਿਵੇਂ ਤੁਰ ਜਾਂਦਾ ਹੈ (Eਦੋਂ ਉਸ ਨੂੰ ਖਾਣ ਪੀਣ ਨੂੰ ਕੁਝ ਭੀ ਹਾਸਲ ਨਹੀਂ ਹੁੰਦਾ) ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨਿੑ ਸਹੰਸ ॥
(ਦਿਨੇ ਰਾਤ ਮੰਦ ਕਰਮ ਕਰਦਾ ਰਿਹਾ ਹੈ, ਸੋ, ਇਹਨਾਂ) ਦਿਨ ਦੇ ਵੇਲੇ (ਕੀਤੇ ਮੰਦ ਕਰਮਾਂ ਦੇ ਇਸ ਨੂੰ) ਸੌ ਉਲਾਮੇ ਮਿਲਦੇ ਹਨ ਤੇ ਰਾਤ ਵੇਲੇ (ਕੀਤਿਆਂ) ਦੇ ਹਜ਼ਾਰਾਂ ।
ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥
(ਜੀਵ-) ਹੰਸ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਰੂਪ ਮੋਤੀ) ਛੱਡ ਕੇ (ਵਿਕਾਰ ਰੂਪ) ਮੁਰਦਾਰਾਂ (ਦੇ ਖਾਣ) ਵਿਚ ਲੱਗਾ ਹੋਇਆ ਹੈ
ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥
ਫਿਟੇ-ਮੂੰਹ ਅਜੇਹੇ ਜੀਊਣ ਨੂੰ ਜਿਸ ਵਿਚ ਸਿਰਫ਼ ਖਾ ਖਾ ਕੇ ਹੀ ਢਿੱਡ ਵਧਾ ਲਿਆ ।
ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥
ਹੇ ਨਾਨਕ! ਪ੍ਰਭੂ ਦੇ ਇਸ ਨਾਮ ਤੋਂ ਵਾਂਜੇ ਰਹਿਣ ਕਰਕੇ ਇਹ ਸਾਰਾ ਮੋਹ ਵੈਰੀ ਹੋ ਢੁਕਦਾ ਹੈ ।੨।
ਪਉੜੀ ॥
pauVI[
ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥
ਢਾਢੀ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾਂਦਾ ਹੈ;
ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥
ਗੁਰੂ ਦੀ ਰਾਹੀਂ ਉਹ ਪ੍ਰਭੂ ਦੀ ਬੰਦਗੀ ਕਰ ਕੇ ਸਿਫ਼ਤਿ-ਸਾਲਾਹ ਕਰ ਕੇ ਸੱਚੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,