Sri Guru Granth Sahib Ji — Ang 792 (punjabi)
ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥
ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧।
ਮਃ ੨ ॥
ਦੂਜੀ ਪਾਤਿਸ਼ਾਹੀ।
ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮੑਾਲਿਓਇ ॥
ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ,
ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥
ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ®ੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ ।੨।
ਪਉੜੀ ॥
pauVI[
ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥
ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ?
ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥
ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ ।
ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥
ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ,
ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥
ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ ।
ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ।੨੦।੧।
ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥
ਰਾਗ ਸੂਹੀ। ਬਾਣੀ ਪੂਜ਼ਯ ਮਹਾਰਾਜ ਕਬੀਰ ਅਤੇ ਸਮੂੲ ਸੰਤਾਂ ਦੀ।
ਕਬੀਰ ਕੇ
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਅਵਤਰਿ ਆਇ ਕਹਾ ਤੁਮ ਕੀਨਾ ॥
ਜਗਤ ਵਿਚ ਆ ਕੇ ਜਨਮ ਲੈ ਕੇ ਤੂੰ ਕੀਹ ਕੀਤਾ? (ਭਾਵ, ਤੂੰ ਕੁਝ ਭੀ ਨਾਹ ਖੱਟਿਆ)
ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥
(ਹੇ ਭਾਈ!) ਤੂੰ ਪਰਮਾਤਮਾ ਦਾ ਨਾਮ (ਤਾਂ) ਕਦੇ ਸਿਮਰਿਆ ਨਹੀਂ
ਰਾਮ ਨ ਜਪਹੁ ਕਵਨ ਮਤਿ ਲਾਗੇ ॥
ਤੂੰ ਪ੍ਰਭੂ ਦਾ ਨਾਮ ਨਹੀਂ ਸਿਮਰਦਾ, ਕਿਹੜੀ (ਕੋਝੀ) ਮੱਤੇ ਲੱਗਾ ਹੋਇਆ ਹੈਂ?
ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥
ਹੇ ਭਾਗ-ਹੀਣ ਬੰਦੇ! ਤੂੰ ਮਰਨ ਦੇ ਵੇਲੇ ਲਈ ਕੀਹ ਤਿਆਰੀ ਕਰ ਰਿਹਾ ਹੈਂ?
ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥
ਕਈ ਤਰ੍ਹਾਂ ਦੀਆਂ ਔਖਿਆਈਆਂ ਸਹਾਰ ਕੇ ਤੂੰ (ਸਾਰੀ ਉਮਰ) ਕੁਟੰਬ ਹੀ ਪਾਲਦਾ ਰਿਹਾ,
ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥
ਪਰ ਮਰਨ ਵੇਲੇ ਤੈਨੂੰ ਇਕੱਲਿਆਂ ਹੀ (ਆਪਣੀਆਂ ਗ਼ਲਤੀਆਂ ਬਦਲੇ) ਦੁੱਖ ਸਹਾਰਨਾ ਪਿਆ (ਭਾਵ, ਪਏਗਾ) ।੨।
ਕੰਠ ਗਹਨ ਤਬ ਕਰਨ ਪੁਕਾਰਾ ॥
ਕਬੀਰ ਆਖਦਾ ਹੈ—(ਜਦੋਂ ਜਮਾਂ ਨੇ ਤੈਨੂੰ) ਗਲੋਂ ਆ ਫੜਿਆ (ਭਾਵ, ਜਦੋਂ ਮੌਤ ਸਿਰ ਤੇ ਆ ਗਈ), ਤਦੋਂ ਰੋਣ ਪੁਕਾਰਨ (ਤੋਂ ਕੋਈ ਲਾਭ ਨਹੀਂ ਹੋਵੇਗਾ);
ਕਹਿ ਕਬੀਰ ਆਗੇ ਤੇ ਨ ਸੰਮੑਾਰਾ ॥੩॥੧॥
(ਉਹ ਵੇਲਾ ਆਉਣ ਤੋਂ) ਪਹਿਲਾਂ ਹੀ ਕਿਉਂ ਤੂੰ ਪਰਮਾਤਮਾ ਨੂੰ ਯਾਦ ਨਹੀਂ ਕਰਦਾ? ।੩।੧।
ਸੂਹੀ ਕਬੀਰ ਜੀ ॥
sUhI kbIr jI[
ਥਰਹਰ ਕੰਪੈ ਬਾਲਾ ਜੀਉ ॥
(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ
ਨਾ ਜਾਨਉ ਕਿਆ ਕਰਸੀ ਪੀਉ ॥੧॥
ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ ।੧।
ਰੈਨਿ ਗਈ ਮਤ ਦਿਨੁ ਭੀ ਜਾਇ ॥
(ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ । (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ
ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥
(ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ ।
ਕਾਚੈ ਕਰਵੈ ਰਹੈ ਨ ਪਾਨੀ ॥
(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ
ਹੰਸੁ ਚਲਿਆ ਕਾਇਆ ਕੁਮਲਾਨੀ ॥੨॥
(ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ।੨।
ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥
ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ,
ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥
ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ)
ਕਾਗ ਉਡਾਵਤ ਭੁਜਾ ਪਿਰਾਨੀ ॥
(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ
ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
ਕਬੀਰ ਆਖਦਾ ਹੈ — (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ ।੪।੨।
ਸੂਹੀ ਕਬੀਰ ਜੀਉ ॥
sUhI kbIr jI[
ਅਮਲੁ ਸਿਰਾਨੋ ਲੇਖਾ ਦੇਨਾ ॥
(ਹੇ ਜੀਵ! ਜਗਤ ਵਿਚ) ਮੁਲਾਜ਼ਮਤ ਦਾ ਸਮਾ (ਭਾਵ, ਉਮਰ ਦਾ ਨਿਯਤ ਸਮਾ) ਲੰਘ ਗਿਆ ਹੈ, (ਇੱਥੇ ਜੇ ਕੁਝ ਕਰਦਾ ਰਿਹਾ ਹੈਂ) ਉਸ ਦਾ ਹਿਸਾਬ ਦੇਣਾ ਪਏਗਾ;
ਆਏ ਕਠਿਨ ਦੂਤ ਜਮ ਲੇਨਾ ॥
ਕਰੜੇ ਜਮ-ਦੂਤ ਲੈਣ ਆ ਗਏ ਹਨ ।
ਕਿਆ ਤੈ ਖਟਿਆ ਕਹਾ ਗਵਾਇਆ ॥
ਇੱਥੇ ਰਹਿ ਕੇ ਤੂੰ ਕੀਹ ਖੱਟੀ ਖੱਟੀ ਹੈ, ਤੇ ਕਿੱਥੇ ਗਵਾਇਆ ਹੈ?
ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥
(ਉਹ ਆਖਣਗੇ—) ਛੇਤੀ ਚੱਲ, ਧਰਮਰਾਜ ਨੇ ਸੱਦਿਆ ਹੈ ।
ਚਲੁ ਦਰਹਾਲੁ ਦੀਵਾਨਿ ਬੁਲਾਇਆ ॥
ਛੇਤੀ ਚੱਲ, ਧਰਮ-ਰਾਜ ਨੇ ਸੱਦਿਆ ਹੈ;
ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥
ਪ੍ਰਭੂ ਦੀ ਦਰਗਾਹ ਦਾ ਹੁਕਮ ਆਇਆ ਹੈ
ਕਰਉ ਅਰਦਾਸਿ ਗਾਵ ਕਿਛੁ ਬਾਕੀ ॥
ਮੈਂ ਬੇਨਤੀ ਕਰਦਾ ਹਾਂ ਕਿ ਕੁਝ ਪਿੰਡ ਦਾ ਹਿਸਾਬ-ਕਿਤਾਬ ਰਹਿ ਗਿਆ ਹੈ,
ਲੇਉ ਨਿਬੇਰਿ ਆਜੁ ਕੀ ਰਾਤੀ ॥
(ਜੇ ਆਗਿਆ ਦੇਵੋ) ਤਾਂ ਮੈਂ ਅੱਜ ਰਾਤ ਹੀ ਉਹ ਹਿਸਾਬ ਮੁਕਾ ਲਵਾਂਗਾ,
ਕਿਛੁ ਭੀ ਖਰਚੁ ਤੁਮੑਾਰਾ ਸਾਰਉ ॥
ਕੁਝ ਤੁਹਾਡੇ ਲਈ ਭੀ ਖ਼ਰਚ ਦਾ ਪ੍ਰਬੰਧ ਕਰ ਲਵਾਂਗਾ,
ਸੁਬਹ ਨਿਵਾਜ ਸਰਾਇ ਗੁਜਾਰਉ ॥੨॥
ਤੇ ਸਵੇਰ ਦੀ ਨਿਮਾਜ਼ ਰਾਹ ਵਿਚ ਪੜ੍ਹ ਲਵਾਂਗਾ (ਭਾਵ, ਬਹੁਤ ਸਵਖਤੇ ਹੀ ਤੁਹਾਡੇ ਨਾਲ ਤੁਰ ਪਵਾਂਗਾ) ।੨।
ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥
ਜਿਸ ਮਨੁੱਖ ਨੂੰ ਸਤਸੰਗ ਵਿਚ ਰਹਿ ਕੇ ਪ੍ਰਭੂ ਦਾ ਪਿਆਰ ਪ੍ਰਾਪਤ ਹੁੰਦਾ ਹੈ, ਉਹ ਮਨੁੱਖ ਧੰਨ ਹੈ, ਭਾਗਾਂ ਵਾਲਾ ਹੈ ।
ਈਤ ਊਤ ਜਨ ਸਦਾ ਸੁਹੇਲੇ ॥
ਪ੍ਰਭੂ ਦੇ ਸੇਵਕ ਲੋਕ ਪਰਲੋਕ ਵਿਚ ਸੌਖੇ ਰਹਿੰਦੇ ਹਨ
ਜਨਮੁ ਪਦਾਰਥੁ ਜੀਤਿ ਅਮੋਲੇ ॥੩॥
ਕਿਉਂਕਿ ਉਹ ਇਸ ਅਮੋਲਕ ਜਨਮ-ਰੂਪ ਕੀਮਤੀ ਸ਼ੈ ਨੂੰ ਜਿੱਤ ਲੈਂਦੇ ਹਨ ।੩।
ਜਾਗਤੁ ਸੋਇਆ ਜਨਮੁ ਗਵਾਇਆ ॥
ਜੋ ਮਨੁੱਖ ਜਾਗਦਾ ਹੀ (ਮਾਇਆ ਦੀ ਨੀਂਦ ਵਿਚ) ਸੁੱਤਾ ਰਹਿੰਦਾ ਹੈ, ਉਹ ਮਨੁੱਖਾ ਜੀਵਨ ਅਜਾਈਂ ਗਵਾ ਲੈਂਦਾ ਹੈ;
ਮਾਲੁ ਧਨੁ ਜੋਰਿਆ ਭਇਆ ਪਰਾਇਆ ॥
(ਕਿਉਂਕਿ) ਉਸ ਦਾ ਸਾਰਾ ਮਾਲ ਧਨ ਇਕੱਠਾ ਕੀਤਾ ਹੋਇਆ (ਤਾਂ ਆਖ਼ਰ) ਬਿਗਾਨਾ ਹੋ ਜਾਂਦਾ ਹੈ ।
ਕਹੁ ਕਬੀਰ ਤੇਈ ਨਰ ਭੂਲੇ ॥
ਹੇ ਕਬੀਰ! ਆਖ—ਉਹ ਮਨੁੱਖ ਖੁੰਝ ਗਏ ਹਨ,
ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥੪॥੩॥
ਉਹ ਮਿੱਟੀ ਵਿਚ ਹੀ ਰੁਲ ਗਏ ਹਨ ਜਿਨ੍ਹਾਂ ਨੇ ਪਰਮਾਤਮਾ-ਪਤੀ ਨੂੰ ਵਿਸਾਰਿਆ ।੪।੩।