Sri Guru Granth Sahib Ji — Ang 814 (punjabi)
ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥
ਹੇ ਪ੍ਰਭੂ! ਤੇਰੇ ਸੇਵਕ ਤੇਰੀ ਸਿਫ਼ਤਿ-ਸਲਾਹ ਦੀ ਜੇਹੜੀ ਬਾਣੀ ਉਚਾਰਦੇ ਹਨ, ਤੇਰਾ ਦਾਸ ਉਸ ਬਾਣੀ ਨੂੰ ਹਰ ਵੇਲੇ ਸੁਣ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ ।
ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥
ਤੂੰ ਆਪਣੇ ਸੇਵਕ ਦੀ ਜੋ ਇੱਜ਼ਤ ਰੱਖਦਾ ਹੈਂ, ਉਹ ਸਾਰੇ ਸੰਸਾਰ ਵਿਚ ਉੱਘੜ ਪੈਂਦੀ ਹੈ ।੧।ਰਹਾਉ।
ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥
ਪਰਮਾਤਮਾ ਨੇ ਆਪ ਉਸ ਨੂੰ (ਵਿਕਾਰਾਂ ਦੀ) ਅੱਗ ਦੇ ਸਮੁੰਦਰ ਵਿਚੋਂ ਕੱਢ ਲਿਆ, ਪਰਮਾਤਮਾ ਨੇ ਆਪ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਸ਼ਾਂਤ ਕਰ ਦਿੱਤੀ ।
ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥
ਸਤਿਗੁਰੂ ਜੀ ਨੇ ਉਸ ਸੇਵਕ ਦੀ ਸਹਾਇਤਾ ਕੀਤੀ, ਤੇ (ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਿਆ ।੨।
ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥
ਉਸ ਨੇ ਜਨਮ ਮਰਨ ਦੇ ਗੇੜ ਦਾ ਦੁੱਖ ਕੱਟ ਲਿਆ, ਉਸ ਨੇ ਉਹ (ਆਤਮਕ) ਟਿਕਾਣਾ ਲੱਭ ਲਿਆ ਜਿਥੇ ਸੁਖ ਹੀ ਸੁਖ ਹੈ,
ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥
ਉਸ ਨੇ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੀ ਫਾਹੀ ਕੱਟ ਲਈ, ਉਹ ਸੇਵਕ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਿਆ ।੩।
ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥
ਕਿਤੇ ਇਹ ਨਾਹ ਸਮਝ ਲੈਣਾ (ਕਿ ਇਹੋ ਜਿਹਾ ਆਤਮਕ) ਆਨੰਦ ਮਾਣਨ ਵਾਸਤੇ ਅਸਾਂ ਜੀਵਾਂ ਦਾ) ਕੋਈ ਹੋਰ ਚਾਰਾ ਚੱਲ ਸਕਦਾ ਹੈ ,ਹਰੇਕ ਜੁਗਤਿ ਪਰਮਾਤਮਾ ਦੇ (ਆਪਣੇ) ਹੱਥ ਵਿਚ ਹੈ ।
ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥
ਹੇ ਨਾਨਕ! ਉਹੀ ਸੇਵਕ ਸਾਰੇ ਸੁਖ ਪ੍ਰਾਪਤ ਕਰਦਾ ਹੈ ਜੋ ਸੰਤ ਜਨਾਂ ਦੀ ਸੰਗਤਿ ਵਿਚ ਰਹਿੰਦਾ ਹੈ ਜੋ ਸੰਤ ਜਨਾਂ ਦੇ ਨਾਲ ਰਹਿੰਦਾ ਹੈ ।੪।੨੨।੫੨।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
(ਹੇ ਭਾਈ! ਜਿਸ ਮਨੁੱਖ ਉਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ) ਪ੍ਰਭੂ ਨੇ ਆਪ (ਉਸ ਦੇ ਸਾਰੇ) ਬੰਧਨ ਕੱਟ ਦਿੱਤੇ, ਪ੍ਰਭੂ ਉਸ ਮਨੁੱਖ ਉਤੇ ਦਇਆਵਾਨ ਹੋ ਗਿਆ ।
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥
(ਹੇ ਭਾਈ!) ਪ੍ਰਭੂ ਪਾਰਬ੍ਰਹਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ (ਜਿਸ ਭੀ ਗ਼ਰੀਬ ਉਤੇ ਪ੍ਰਭੂ ਨਿਗਾਹ ਕਰਦਾ ਹੈ) ਉਹ ਮਨੁੱਖ ਉਸ (ਪ੍ਰਭੂ) ਦੀ ਨਿਗਾਹ ਨਾਲ ਆਨੰਦ-ਭਰਪੂਰ ਹੋ ਜਾਂਦਾ ਹੈ ।੧।
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
ਹੇ ਭਾਈ! ਜਿਸ ਮਨੁੱਖ ਉੱਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ, ਧਿਆਵਣ-ਜੋਗ ਪ੍ਰਭੂ ਦਾ ਧਿਆਨ ਧਰ ਕੇ ਉਸ ਮਨੁੱਖ ਦਾ (ਹਰੇਕ) ਦੁੱਖ (ਹਰੇਕ) ਰੋਗ ਦੂਰ ਹੋ ਜਾਂਦਾ ਹੈ,
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥
ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਮਨੁੱਖ ਸੁਖੀ ਹੋ ਜਾਂਦਾ ਹੈ ।੧।ਰਹਾਉ।
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥
ਹੇ ਭਾਈ! ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜਿਸ ਦੀ ਬਰਕਤਿ ਨਾਲ (ਕੋਈ ਭੀ) ਰੋਗ ਜ਼ੋਰ ਨਹੀਂ ਪਾ ਸਕਦਾ ।
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥
ਜਦੋਂ ਗੁਰੂ ਦੀ ਸੰਗਤਿ ਵਿਚ ਟਿਕ ਕੇ (ਮਨੁੱਖ ਦੇ) ਮਨ ਵਿਚ ਤਨ ਵਿਚ (ਹਰਿ-ਨਾਮ) ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ (ਮਨੁੱਖ ਨੂੰ) ਕੋਈ ਦੁੱਖ ਮਹਿਸੂਸ ਨਹੀਂ ਹੁੰਦਾ ।੨।
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰ ਸੁਰਤਿ ਜੋੜ ਕੇ, ਸਦਾ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ ।
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥
(ਇਸ ਤਰ੍ਹਾਂ ਸਾਰੇ) ਪਾਪ (ਮਨ ਤੋਂ) ਲਹਿ ਜਾਂਦੇ ਹਨ, (ਮਨ) ਪਵਿੱਤਰ ਹੋ ਜਾਂਦਾ ਹੈ ।੩।
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥
ਹੇ ਭਾਈ! ਨਾਨਕ (ਇਕ) ਸਭ ਤੋਂ ਵੱਡਾ ਮੰਤ® ਦੱਸਦਾ ਹੈ (ਮੰਤ® ਇਹ ਹੈ ਕਿ ਜੇਹੜਾ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
ਪਰਮਾਤਮਾ ਦੇ ਨਾਮ ਦੀ ਵਡਿਆਈ ਸੁਣਦਿਆਂ ਤੇ ਜਪਦਿਆਂ ਉਸ ਮਨੁੱਖ ਦੀ ਹਰੇਕ ਬਲਾ (ਬਿਪਤਾ) ਦੂਰ ਹੋ ਜਾਂਦੀ ਹੈ ।੪।੨੩।੫੩।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਿਰਮਲ ਡਰ ਹਿਰਦੇ ਵਿਚ ਪੈਦਾ ਹੋ ਜਾਂਦਾ ਹੈ, ਉਸ) ਨਿਰਮਲ ਡਰ ਦੀ ਰਾਹੀਂ ਪ੍ਰਭੂ ਦੀ ਭਗਤੀ (ਹਿਰਦੇ ਵਿਚ) ਪੈਦਾ ਹੁੰਦੀ ਹੈ, ਅਤੇ ਮਨ ਵਿਚ ਠੰਡ ਪੈ ਜਾਂਦੀ ਹੈ ।
ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ (ਹਰੇਕ ਕਿਸਮ ਦਾ) ਭਰਮ ਭਟਕਣ ਨਾਸ ਹੋ ਜਾਂਦਾ ਹੈ ।੧।
ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥
ਹੇ ਭਾਈ! ਆਪਣੇ ਮਨ ਦੀ ਮਤਿ ਛੱਡ ਦੇਣੀ ਚਾਹੀਦੀ ਹੈ, (ਗੁਰੂ ਦਾ) ਉਪਦੇਸ਼ ਸੁਣਨਾ ਚਾਹੀਦਾ ਹੈ ।
ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥
ਜਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, (ਯਕੀਨ ਜਾਣੋ ਕਿ) ਉਸ (ਮਨੁੱਖ) ਦੇ ਹਿਰਦੇ ਵਿਚ ਸੁਖ ਨੇ ਪਰਵੇਸ਼ ਕਰ ਲਿਆ ।੧।ਰਹਾਉ।
ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥
ਹੇ ਭਾਈ! ਸਭ ਦਾਤਾਂ ਬਖ਼ਸ਼ਣ ਵਾਲੇ ਉਸ ਸਰਬ-ਵਿਆਪਕ ਪ੍ਰਭੂ ਨੂੰ ਹਰ ਵੇਲੇ ਹੀ ਸਿਮਰਦੇ ਰਹਿਣਾ ਚਾਹੀਦਾ ਹੈ ।
ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥
(ਹੇ ਭਾਈ! ਖ਼ਿਆਲ ਰੱਖ ਕਿ) ਉਹ ਬੇਅੰਤ ਅਕਾਲ ਪੁਰਖ ਕਦੇ ਭੀ ਮਨ ਤੋਂ ਨਾਹ ਭੁੱਲੇ ।੨।
ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥
ਹੇ ਭਾਈ! ਗੁਰੂ ਦੀ ਇਹ ਅਚਰਜ ਵਡਿਆਈ ਹੈ ਕਿ ਉਸ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪ੍ਰੀਤਿ ਬਣ ਜਾਂਦੀ ਹੈ ।
ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ (ਉਸ ਨੂੰ ਗੁਰੂ ਮਿਲਾਂਦਾ ਹੈਂ ਅਤੇ ਉਸ ਨੂੰ) ਤੂੰ ਆਪਣੀ ਸੇਵਾ-ਭਗਤੀ ਵਿਚ ਲਾ ਲੈਂਦਾ ਹੈਂ ।੩।
ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੇ) ਆਤਮਕ ਜੀਵਨ ਦੇਣ ਵਾਲਾ (ਉਹ) ਨਾਮ-ਜਲ ਪੀ ਲਿਆ (ਜੋ) ਸਾਰੇ ਖ਼ਜ਼ਾਨਿਆਂ ਦਾ ਖ਼ਜ਼ਾਨਾ ਹੈ, (ਉਸ ਮਨੁੱਖ ਦੇ) ਮਨ ਵਿਚ ਹਿਰਦੇ ਵਿਚ ਖ਼ੁਸ਼ੀ ਭਰੀ ਰਹਿੰਦੀ ਹੈ ।
ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥
ਹੇ ਨਾਨਕ! (ਖ਼ਿਆਲ ਰੱਖ ਕਿ) ਸਭ ਤੋਂ ਉੱਚੇ ਆਨੰਦ ਦਾ ਮਾਲਕ ਪਰਮਾਤਮਾ ਕਦੇ ਭੀ (ਮਨ ਤੋਂ) ਵਿਸਰ ਨਾਹ ਜਾਏ ।੪।੨੪।੫੪।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥
(ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਆਸਰਾ ਲਿਆ) ਗੁਰੂ ਨੇ ਉਸ ਦੀ ਸਹਾਇਤਾ ਕਰਨ ਦਾ ਨੇਮ ਨਿਬਾਹ ਦਿੱਤਾ, (ਉਸ ਦੇ ਅੰਦਰੋਂ ਮਾਇਆ ਦੀ) ਤਿ®ਸ਼ਨਾ ਮਿਟ ਗਈ, (ਮਾਇਆ ਵਾਲੀ) ਅਪਣੱਤ ਦੂਰ ਹੋ ਗਈ, ਉਸ ਦੇ ਸਾਰੇ ਡਰ ਵਹਿਮ ਨੱਸ ਗਏ,
ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥
ਉਸ ਨੇ ਆਤਮਕ ਅਡੋਲਤਾ ਹਾਸਲ ਕਰ ਲਈ, ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਗਿਆ ।੧।
ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥
ਹੇ ਭਾਈ! (ਜਿਸ ਭੀ ਮਨੁੱਖ ਨੇ) ਪੂਰੇ ਗੁਰੂ ਦਾ ਆਸਰਾ ਲਿਆ ਹੈ । ਉਸ ਦਾ (ਮਾਇਆ ਦੀ) ਮਮਤਾ ਵਾਲਾ ਦੁੱਖ ਦੂਰ ਹੋ ਜਾਂਦਾ ਹੈ ।
ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥
ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧।ਰਹਾਉ।
ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥
(ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਪੱਲਾ ਫੜਿਆ, ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ ਉਸ ਦਾ ਮਨ ਪਰਮਾਤਮਾ ਦਾ ਨਾਮ ਜਪ ਕੇ ਜਾਗ ਪਿਆ, ਉਸ ਨੇ (ਹਰ ਥਾਂ) ਅਚਰਜ-ਰੂਪ ਪਰਮਾਤਮਾ ਦਾ ਦਰਸਨ ਕਰ ਲਿਆ ।
ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਉਸ ਦਾ ਮਨ (ਮਾਇਆ ਵਲੋਂ) ਰੱਜ ਗਿਆ । ਹੇ ਭਾਈ! ਉਸ ਨਾਮ-ਅੰਮ੍ਰਿਤ ਦਾ ਸੁਆਦ ਹੈ ਹੀ ਅਚਰਜ ।੨।
ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਆਪ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਉਹ ਮਨੁੱਖ ਆਪਣੀਆਂ ਕੁਲਾਂ ਨੂੰ, ਆਪਣੇ ਪਰਵਾਰ ਨੂੰ ਪਾਰ ਲੰਘਾ ਲੈਂਦਾ ਹੈ ।
ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥
ਗੁਰੂ ਦੀ ਕੀਤੀ ਹੋਈ ਸੇਵਾ ਉਸ ਨੂੰ ਫਲ-ਦਾਇਕ ਸਾਬਤ ਹੋ ਜਾਂਦੀ ਹੈ, (ਪ੍ਰਭੂ ਦੀ) ਪਵਿੱਤਰ ਹਜ਼ੂਰੀ ਵਿਚ (ਉਸ ਨੂੰ ਥਾਂ ਮਿਲ ਜਾਂਦੀ ਹੈ) ।੩।
ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥
ਹੇ ਭਾਈ! ਮੈਂ ਨੀਚ ਸਾਂ, ਅਨਾਥ ਸਾਂ, ਅੰਞਾਨ ਸਾਂ, ਮੇਰੇ ਅੰਦਰ ਕੋਈ ਗੁਣ ਨਹੀਂ ਸਨ, ਮੈਂ ਗੁਣਾਂ ਤੋਂ ਸੱਖਣਾ ਸਾਂ (ਪਰ ਗੁਰੂ ਦੀ ਸਰਨ ਪੈਣ ਕਰ ਕੇ, ਮੈਂ)