Sri Guru Granth Sahib Ji — Ang 819 (punjabi)
ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥
(ਉਸ ਦੇ ਨਿਰੇ ਮਨੋਰਥ ਹੀ ਪੂਰੇ ਨਹੀਂ ਹੁੰਦੇ) ਸਾਰੇ ਜਗਤ ਵਿਚ ਉਸ ਦੀ ਸੋਭਾ ਪਈ ਹੁੰਦੀ ਹੈ ।੧।
ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥
ਹੇ ਨਾਨਕ! ਜੇਹੜਾ ਪ੍ਰਭੂ (ਸਭ ਤੋਂ) ਉੱਚਾ ਹੈ, ਬੇਅੰਤ ਹੈ, ਜਿਸ ਦੇ ਗੁਣ ਗਿਣੇ ਨਹੀਂ ਜਾ ਸਕਦੇ, ਸਾਰੇ ਹੀ ਜੀਵ ਜਿਸ ਦੇ ਵੱਸ ਵਿਚ ਹਨ ।
ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥
(ਤੂੰ ਉਸ) ਪ੍ਰਭੂ ਦੀ ਸਰਨ ਪਿਆ ਰਹੁ (ਤੇ, ਯਕੀਨ ਰੱਖ ਕਿ) ਉਹ ਪ੍ਰਭੂ ਹਰ ਥਾਂ ਮੇਰੇ ਅੰਗ-ਸੰਗ ਹੈ ।੨।੧੦।੭੪।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ,
ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥
ਜਿਸ ਮਨੁੱਖ ਨੂੰ ਗੁਰੂ ਨੇ (ਸਹੀ ਜੀਵਨ ਦਾ) ਰਸਤਾ ਦੱਸ ਦਿੱਤਾ, ਉਸ ਦੀਆਂ ਜਮ ਵਾਲੀਆਂ ਸਾਰੀਆਂ ਫਾਹੀਆਂ ਟੁੱਟ ਜਾਂਦੀਆਂ ਹਨ (ਉਸ ਦੇ ਉਹ ਮਾਨਸਕ ਬੰਧਨ ਟੁੱਟ ਜਾਂਦੇ ਹਨ, ਜੇਹੜੇ ਆਤਮਕ ਮੌਤ ਲਿਆਉਂਦੇ ਹਨ) ।੧।
ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਦੁੱਖ, ਸਾਰੀਆਂ ਭੁੱਖਾਂ, ਸਾਰੇ ਸਹਿਮ ਮਿਟ ਜਾਂਦੇ ਹਨ ।
ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥
(ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦੇ ਸੁਖ ਆਨੰਦ ਸੁਆਦ (ਪ੍ਰਾਪਤ ਹੋ ਜਾਂਦੇ ਹਨ) । ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ ।੧।ਰਹਾਉ।
ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥
(ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦਾ ਨਾਮ ਸਿਮਰਿਆ) ਪ੍ਰਭੂ ਨੇ ਆਪ (ਉਸ ਦੀ ਜਮ ਜਾਲ ਤੋਂ) ਰਾਖੀ ਕੀਤੀ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਮਿਟ ਗਈ, ਉਸ ਦਾ ਮਨ ਠੰਢਾ-ਠਾਰ ਹੋ ਗਿਆ ।
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥
ਹੇ ਨਾਨਕ! ਜਿਸ ਪ੍ਰਭੂ ਵਿਚ ਇਤਨੀ ਵੱਡੀ ਤਾਕਤ ਹੈ ਤੂੰ ਭੀ ਉਸ ਦੀ ਸਰਨ ਪਿਆ ਰਹੁ ।੨।੧੧।੭੫।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥
(ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ®ੇ ਸੁਚੱਜੇ ਹੋ ਜਾਂਦੇ ਹਨ),
ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥
ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੧।
ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥
ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ ।
ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥
(ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ ।੧।ਰਹਾਉ।
ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥
ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ ।
ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ ।੨।੧੨।੭੬।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥
ਹੇ ਭਾਈ! ਉਹ ਪਰਮਾਤਮਾ ਵੱਡੇ ਪਰਤਾਪ ਵਾਲਾ ਹੈ, ਅਚਰਜ ਸਰੂਪ ਵਾਲਾ ਹੈ, ਉਸੇ ਨੇ ਹੀ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ ।
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੑੀ ਦਾਤਿ ॥੧॥
ਪ੍ਰਭੂ ਨੇ ਆਪ ਹੀ (ਮੇਰੇ ਪਿਆਰੇ ਦਾ) ਰੋਗ ਦੂਰ ਕੀਤਾ ਹੈ, (ਉਸੇ ਦੀ ਮੇਹਰ ਨਾਲ) ਸੁਖ ਮਿਲਿਆ ਹੈ ਸ਼ਾਂਤੀ ਮਿਲੀ ਹੈ ।੧।
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥
ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਦਾ ਹੀ ਆਸਰਾ ਲਿਆ ਹੋਇਆ ਹੈ, ਜੋ ਸਦਾ ਸਹਾਇਤਾ ਕਰਨ ਵਾਲਾ ਹੈ ।
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥
(ਵੇਖੋ, ਉਸ ਦੀ ਮੇਹਰ ਕਿ) ਗੁਰੂ ਨੇ ਪਰਮਾਤਮਾ ਨੇ (ਹੀ ਮੇਰੇ ਉੱਤੇ) ਕਿਰਪਾ ਕੀਤੀ ਹੈ, ਮੇਰੇ ਪਿਆਰੇ ਨੂੰ (ਹੱਥ ਦੇ ਕੇ) ਬਚਾ ਲਿਆ ਹੈ ।੧।ਰਹਾਉ।
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥
ਹੇ ਨਾਨਕ! (ਆਖ—ਹੇ ਭਾਈ! ਪ੍ਰਭੂ ਦੇ ਦਰ ਦੇ ਹੀ ਸੇਵਕ ਬਣੇ ਰਹੋ) ਸੇਵਕ ਦੀ ਅਰਜ਼ੋਈ ਕਦੇ ਖ਼ਾਲੀ ਨਹੀਂ ਜਾਂਦੀ (ਪ੍ਰਭੂ ਜ਼ਰੂਰ ਸਹਾਇਤਾ ਕਰਦਾ ਹੈ, ਤੇ, ਰੋਗ ਆਦਿਕਾਂ ਤੋਂ ਆਪ ਹੀ ਬਚਾਂਦਾ ਹੈ) ।
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥
ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ । ਮੈਨੂੰ ਤਾਂ ਉਸ ਪਰਮਾਤਮਾ ਦਾ ਹੀ ਆਸਰਾ ਹੈ ।੨।੧੩।੭੭।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਜ਼ਿੰਦਗੀ ਦੇਣ ਵਾਲਾ ਪਰਮਾਤਮਾ ਭੁੱਲ ਜਾਂਦਾ ਹੈ, ਉਹ ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।
ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥
ਪਰ ਪ੍ਰਭੂ ਦੇ ਸੇਵਕ ਨੇ ਪ੍ਰਭੂ ਨੂੰ ਹਰ ਵੇਲੇ ਸਿਮਰਿਆ ਹੈ, (ਪ੍ਰਭੂ ਦਾ ਸੇਵਕ ਪ੍ਰਭੂ ਦੇ) ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ ।੧।
ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥
(ਹੇ ਭਾਈ! ਸੇਵਕ ਨੇ) ਗੁਣਾਂ ਦੇ ਖ਼ਜ਼ਾਨੇ ਹਰੀ (ਦਾ ਨਾਮ) ਸਾਧ ਸੰਗਤਿ ਵਿਚ ਸਿਮਰਦਿਆਂ (ਸਦਾ) ਆਤਮਕ ਆਨੰਦ ਪ੍ਰਾਪਤ ਕੀਤਾ ਹੈ ।
ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥
(ਸੇਵਕ ਦੇ ਹਿਰਦੇ ਵਿਚ) ਸ਼ਾਂਤੀ, ਆਤਮਕ ਅਡੋਲਤਾ ਤੇ ਬਹੁਤ ਆਨੰਦ ਬਣਿਆ ਰਹਿੰਦਾ ਹੈ । (ਸੇਵਕ ਦੀ) ਹਰੇਕ ਕਾਮਨਾ ਪੂਰੀ ਹੋ ਜਾਂਦੀ ਹੈ ।੧।ਰਹਾਉ।
ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ ॥
ਹੇ ਸੁਆਮੀ! ਨਾਨਕ ਦੇ ਮਾਲਕ! ਤੂੰ ਹਰ ਥਾਂ ਵਿਚ ਵੱਸਦਾ ਹੈਂ, ਤੂੰ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ (ਆਪਣੇ) ਸੇਵਕ ਦੀ ਅਰਦਾਸ (ਸਦਾ) ਸੁਣਦਾ ਹੈਂ ।੨।੧੪।੧੮।
ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥
ਸ੍ਰੀ ਗੁਰੂ ਜੀ ਕਹਤੇ ਹੈਂ: ਹੇ ਮੈਂ ਜਨ ਕੇ ਸੁਆਮੀ! ਆਪ ਸਰਬ ਅਸਥਾਨੋਂ ਕੇ ਅੰਤਰ ਬਾਹਰ (ਰਵਿ ਰਹੇ) ਪੂਰਨ ਹੋ ਰਹੇ ਹੈਂ॥੨॥੧੪॥੭੮॥Çਸਤਿਗੁਰੋਂ ਕੀ ਔ ਹਰੀ ਕੀ ਮਹਿਮਾਂ ਉਚਾਰਨ ਕਰਤੇ ਹੈਂ:
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ (ਵਿਆਧੀਆਂ ਦਾ) ਸੇਕ ਨਹੀਂ ਲੱਗਦਾ ।
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਹੇ ਭਾਈ! ਅਸਾਂ ਜੀਵਾਂ ਦੇ ਦੁਆਲੇ ਪਰਮਾਤਮਾ ਦਾ ਨਾਮ (ਮਾਨੋ) ਇਕ ਲਕੀਰ ਹੈ (ਜਿਸ ਦੀ ਬਰਕਤਿ ਨਾਲ) ਕੋਈ ਦੁੱਖ ਪੋਹ ਨਹੀਂ ਸਕਦਾ ।੧।
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
ਹੇ ਭਾਈ! ਜਿਸ ਗੁਰੂ ਨੇ (ਪਰਮਾਤਮਾ ਦਾ ਨਾਮ-ਦਵਾਈ ਦੇ ਕੇ ਜੀਵਾਂ ਦੇ ਰੋਗ ਦੂਰ ਕਰਨ ਦੀ) ਵਿEਂਤ ਬਣਾ ਰੱਖੀ ਹੈ, ਉਹ ਪੂਰਾ ਗੁਰੂ (ਜਿਸ ਮਨੁੱਖ ਨੂੰ) ਮਿਲ ਪੈਂਦਾ ਹੈ
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥
ਅਤੇ ਪਰਮਾਤਮਾ ਦਾ ਨਾਮ-ਦਵਾਈ ਦੇਂਦਾ ਹੈ, ਉਹ ਮਨੁੱਖ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ।
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
ਹੇ ਨਾਨਕ! ਆਖ—(ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਉਸ ਨੂੰ) ਉਸ ਰੱਖਣਹਾਰ ਪ੍ਰਭੂ ਨੇ ਬਚਾ ਲਿਆ, (ਉਸ ਦੇ ਅੰਦਰੋਂ) ਹਰੇਕ ਰੋਗ ਦੂਰ ਕਰ ਦਿੱਤਾ,
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥
ਉਸ ਮਨੁੱਖ ਉਤੇ ਪ੍ਰਭੂ ਦੀ ਕਿਰਪਾ ਹੋ ਗਈ, ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣ ਗਿਆ ।੨।੧੫।੭੯।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ ।
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ।੧।ਰਹਾਉ।