Sri Guru Granth Sahib Ji — Ang 821 (punjabi)
ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥
ਹੇ ਭਾਈ! ਸੰਤ ਜਨ ਪ੍ਰਭੂ ਦਾ ਦਰਸਨ ਕਰ ਕੇ (ਮਾਇਆ ਦੀ ਤਿ®ਸਨਾ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ, ਸੰਤ ਜਨ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਦਾ ਸੁਆਦਲਾ ਭੋਜਨ ਖਾਂਦੇ ਹਨ ।
ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥
ਹੇ ਨਾਨਕ! (ਆਖ—) ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਚਰਨਾਂ ਦੀ ਸਰਨ ਪੈਂਦੇ ਹਨ, ਤੂੰ ਕਿਰਪਾ ਕਰ ਕੇ ਉਹਨਾਂ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਮਿਲਾ ਦੇਂਦਾ ਹੈਂ ।੨।੪।੮੪।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਰਾਖਿ ਲੀਏ ਅਪਨੇ ਜਨ ਆਪ ॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ ।
ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥
ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ।
ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥
ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ ।
ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
(ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ®ੜਾਂ ਜਨਮਾਂ ਦੀ (ਮਾਇਆ ਦੀ) ਤਿ®ਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧।
ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥
ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ ।
ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤਾਪੁ ਲਾਹਿਆ ਗੁਰ ਸਿਰਜਨਹਾਰਿ ॥
ਹੇ ਭਾਈ! ਗੁਰੂ ਨੇ ਕਰਤਾਰ ਨੇ (ਆਪ ਬਾਲਕ ਹਰਿਗੋਬਿੰਦ ਦਾ) ਤਾਪ ਉਤਾਰਿਆ ਹੈ ।
ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥
ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਸ ਨੇ ਸਾਰੇ ਸੰਸਾਰ ਵਿਚ (ਮੇਰੀ) ਇੱਜ਼ਤ ਰੱਖ ਲਈ ਹੈ (ਨਹੀਂ ਤਾਂ, ਭਰਮੀ ਲੋਕ ਤਾਂ, ਸੀਤਲਾ ਦੇਵੀ ਆਦਿਕ ਦੀ ਪੂਜਾ ਵਾਸਤੇ ਬਥੇਰੀ ਪ੍ਰੇਰਨਾ ਕਰਦੇ ਰਹੇ) ।੧।ਰਹਾਉ।
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
ਹੇ ਭਾਈ! ਪ੍ਰਭੂ ਨੇ ਆਪਣਾ ਹੱਥ (ਬਾਲਕ ਦੇ) ਸਿਰ ਉਤੇ ਰੱਖ ਕੇ ਬਾਲਕ ਨੂੰ (ਤਾਪ ਤੋਂ) ਬਚਾ ਲਿਆ (ਨਿਰਾ ਤਾਪ ਤੋਂ ਹੀ ਨਹੀਂ ਬਚਾਇਆ,
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
ਅੱਨ-ਪੂਜਾ ਤੋਂ ਬਚਾ ਕੇ) ਪ੍ਰਭੂ ਨੇ ਆਤਮਕ ਜੀਵਨ ਦੇਣ ਵਾਲਾ ਤੇ ਸਭ ਤੋਂ ਸ੍ਰੇਸ਼ਟ ਰਸ ਵਾਲਾ ਆਪਣਾ ਨਾਮ ਭੀ ਦਿੱਤਾ ਹੈ ।੧।
ਦਾਸ ਕੀ ਲਾਜ ਰਖੈ ਮਿਹਰਵਾਨੁ ॥
ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥
(ਹੇ ਭਾਈ! ਚੇਤਾ ਰੱਖ) ਗੁਰੂ ਨਾਨਕ (ਉਹੀ ਕੁਝ) ਆਖਦਾ ਹੈ (ਜੋ ਪਰਮਾਤਮਾ ਦੀ) ਦਰਗਾਹ ਵਿਚ ਪਰਵਾਨ ਹੈ (ਤੇ, ਗੁਰੂ ਨਾਨਕ ਆਖਦਾ ਹੈ ਕਿ) ਮਿਹਰਵਾਨ ਪ੍ਰਭੂ ਆਪਣੇ ਸੇਵਕ ਦੀ ਇੱਜ਼ਤ (ਜ਼ਰੂਰ) ਰੱਖਦਾ ਹੈ ।੨।੬।੮੬।
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ਰਾਗ ਬਿਲਾਵਲ ਪੰਜਵੀਂ ਪਾਤਿਸ਼ਾਹੀ ਚਉਪਦੇ ਦੁਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾ ਸਕਦਾ ਹੈ।
ਸਤਿਗੁਰ ਸਬਦਿ ਉਜਾਰੋ ਦੀਪਾ ॥
ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ,
ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥
ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ।
ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥
(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥
ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧।
ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ ।
ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥
ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨।
ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ ।
ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥
ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩।
ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥
ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ,
ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੯੭।
ਬਿਲਾਵਲੁ ਮਹਲਾ ੫ ॥
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਬਿਨੁ ਹਰਿ ਕਾਮਿ ਨ ਆਵਤ ਹੇ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਕੋਈ ਹੋਰ ਚੀਜ਼ ਤੇਰੇ ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦੀ ।
ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥
ਜਿਸ ਮਨ-ਮੋਹਣੀ ਮਾਇਆ ਨਾਲ ਤੂੰ ਰਚਿਆ ਮਿਚਿਆ ਰਹਿੰਦਾ ਹੈਂ, ਉਹ ਤਾਂ ਤੈਨੂੰ ਠੱਗ ਰਹੀ ਹੈ ।੧।ਰਹਾਉ।
ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥
ਹੇ ਭਾਈ! ਸੋਨਾ (ਧਨ-ਪਦਾਰਥ), ਇਸਤ®ੀ ਦੀ ਸੋਹਣੀ ਸੇਜ—ਇਹ ਤਾਂ ਇਕ ਛਿਨ ਵਿਚ ਛੱਡ ਕੇ ਮਨੁੱਖ ਇਥੋਂ ਤੁਰ ਪੈਂਦਾ ਹੈ ।
ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥
ਕਾਮ-ਵਾਸਨਾ ਦੇ ਸੁਆਦਾਂ ਦਾ ਪ੍ਰੇਰਿਆ ਹੋਇਆ ਤੂੰ ਕਾਮ-ਵਾਸਨਾ ਵਿਚ ਫਸਿਆ ਪਿਆ ਹੈਂ, ਅਤੇ ਵਿਸ਼ੇ-ਵਿਕਾਰਾਂ ਦੀ ਠਗ-ਬੂਟੀ ਖਾ ਰਿਹਾ ਹੈਂ (ਜਿਸ ਦੇ ਕਾਰਨ ਤੂੰ ਆਤਮਕ ਜੀਵਨ ਵਲੋਂ ਬੇ-ਹੋਸ਼ ਪਿਆ ਹੈਂ) ।੧।
ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥
ਹੇ ਭਾਈ! ਤੀਲਿਆਂ ਦਾ ਘਰ ਬਣਾ ਸਵਾਰ ਕੇ ਤੂੰ ਉਸ ਦੇ ਹੇਠ ਅੱਗ ਬਾਲ ਰਿਹਾ ਹੈਂ (ਇਸ ਸਰੀਰ ਵਿਚ ਕਾਮਾਦਿਕ ਵਿਕਾਰਾਂ ਦਾ ਭਾਂਬੜ ਮਚਾ ਕੇ ਆਤਮਕ ਜੀਵਨ ਨੂੰ ਸੁਆਹ ਕਰੀ ਜਾ ਰਿਹਾ ਹੈਂ ।
ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥
(ਵਿਕਾਰਾਂ ਵਿਚ ਸੜ ਰਹੇ) ਇਸ ਸਰੀਰ-ਕਿਲ੍ਹੇ ਵਿਚ ਆਕੜ ਕੇ ਹਠੀ ਹੋਇਆ ਬੈਠਾ ਤੂੰ ਮਾਣ ਕਰ ਕਰ ਕੇ ਹਾਸਲ ਤਾਂ ਕੁਝ ਭੀ ਨਹੀਂ ਕਰ ਰਿਹਾ ।੨।
ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥
ਹੇ ਅੰਨ੍ਹੇ ਅਗਿਆਨੀ! ਕਾਮਾਦਿਕ ਪੰਜੇ ਵੈਰੀ ਤੇਰੇ ਸਿਰ ਉਤੇ ਖਲੋਤੇ ਹੋਏ ਤੈਨੂੰ ਜ਼ਲੀਲ ਕਰ ਰਹੇ ਹਨ, ਪਰ ਤੈਨੂੰ ਉਹ ਦਿੱਸਦੇ ਨਹੀਂ,