Sri Guru Granth Sahib Ji — Ang 843 (punjabi)
ਮਨਮੁਖ ਮੁਏ ਅਪਣਾ ਜਨਮੁ ਖੋਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।
ਸਤਿਗੁਰੁ ਸੇਵੇ ਭਰਮੁ ਚੁਕਾਏ ॥
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ,
ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥
ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ।੯।
ਆਪੇ ਪੂਰਾ ਕਰੇ ਸੁ ਹੋਇ ॥
ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ (ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ)
ਏਹਿ ਥਿਤੀ ਵਾਰ ਦੂਜਾ ਦੋਇ ॥
ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ ।
ਸਤਿਗੁਰ ਬਾਝਹੁ ਅੰਧੁ ਗੁਬਾਰੁ ॥
ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ,
ਥਿਤੀ ਵਾਰ ਸੇਵਹਿ ਮੁਗਧ ਗਵਾਰ ॥
(ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ ।
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ,
ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥
ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੦।੨।
ਬਿਲਾਵਲੁ ਮਹਲਾ ੧ ਛੰਤ ਦਖਣੀ
ਸਖੀ ਭਾਵ ਕਰ ਪਤੀ ਕਾ (ਛੰਤ) ਜਸ ਉਚਾਰ ਕਰ ਵਾ ਦਖਣੀ ਛੰਤ ਕੀ ਚਾਲ ਮੇਂ ਉਪਦੇਸ਼ ਕਰਤੇ ਹੈਂ:
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥
ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ®ੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ,
ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥
ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ,
ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥
ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ ।
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥
ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ ।
ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥
ਅਜਿਹੀ ਜੀਵ-ਇਸਤ®ੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕੋ®ਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ ।
ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
ਹੇ ਨਾਨਕ! ਪਵਿਤ® ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ®ੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ।੧।
ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥
ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ®ੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ)
ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥
ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ ।ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ ।
ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥
(ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ®ੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) ।
ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥
(ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ । ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ ।
ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥
ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ®ੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ ।
ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥
ਹੇ ਨਾਨਕ! ਜਿਸ ਸੁਭਾਗ ਜੀਵ-ਇਸਤ®ੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ।੨।
ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥
(ਹੇ ਭਾਈ! ਜਿਹੜੀ ਜੀਵ-ਇਸਤ®ੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ®ੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ®ੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ
ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥
ਉਹ ਜੀਵ-ਇਸਤ®ੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ ।
ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥
ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ®ੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ,
ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥
ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ ।
ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥
(ਉਸ ਜੀਵ-ਇਸਤ®ੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ®ੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) ।
ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ®ੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ ।੩।
ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥
ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ ।
ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥
ਉਹ ਅਦਿ®ਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ ।
ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥
ਹੇ ਸਹੇਲੀਏ! ਉਹ ਪਰਮਾਤਮਾ ਅਦਿ®ਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ । ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ ।
ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥
ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ ।
ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥
(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ—) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ ।
ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
ਹੇ ਨਾਨਕ! (ਆਖ—ਹੇ ਸਹੇਲੀਏ! ਜਿਹੜੀ ਜੀਵ-ਇਸਤ®ੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤਿ®ਸ਼ਨਾ ਵਲੋਂ) ਰੱਜ ਜਾਂਦੀ ਹੈ ।੪।੧।
ਬਿਲਾਵਲੁ ਮਹਲਾ ੧ ॥
ਬਲਾਵਲ ਪਹਿਲੀ ਪਾਤਿਸ਼ਾਹੀ।
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ,
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ ।
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥
ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ ।
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥
ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ ।