Sri Guru Granth Sahib Ji — Ang 844 (punjabi)
ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ ।
ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
ਹੇ ਨਾਨਕ! (ਆਖ—ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ ।੧।॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥
ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ®ੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ ।
ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥
ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ®ੀਏ! (ਵੇਖ, ਜਿਸ ਜੀਵ-ਇਸਤ®ੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ,
ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥
ਜਿਹੜੀ ਜੀਵ-ਇਸਤ®ੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ®ੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ,
ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥
ਉਹ ਜੀਵ-ਇਸਤ®ੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ।
ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥
ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ ।
ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ—ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨।
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥
ਹੇ ਸੋਹਣੇ ਨੇਤ®ਾਂ ਵਾਲੀ ਜੀਵ-ਇਸਤ®ੀਏ! (ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ ।
ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥
ਜਿਸ (ਜੀਵ-ਇਸਤ®ੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ ।
ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥
ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।
ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥
ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ,
ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥
ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ । ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ,
ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ ।੩।
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥
ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ®ੀਏ! (ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ ।
ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥
ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ ।
ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥
ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ ।
ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥
ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ ।
ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥
ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ ।
ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ ।੪।੨।
ਛੰਤ ਬਿਲਾਵਲੁ ਮਹਲਾ ੪ ਮੰਗਲ
ਛੰਤ ਬਿਲਾਵਲ ਚੌਥੀ ਪਾਤਿਸ਼ਾਹੀ। ਖੁਸ਼ੀ ਦਾ ਗੀਤ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਰਾਪਤ ਹੁੰਦਾ ਹੈ।
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
ਹੇ ਸਹੇਲੀਏ! (ਜਿਸ ਭਾਗਾਂ ਵਾਲੀ ਜੀਵ-ਇਸਤ®ੀ ਦੇ ਹਿਰਦੇ ਦੀ) ਸੇਜ ਉਤੇ ਪਿਆਰਾ ਹਰੀ-ਪ੍ਰਭੂ ਆ ਬੈਠਾ, ਉਸ ਦਾ ਮਨ ਆਤਮਕ ਆਨੰਦ ਵਿਚ ਮਗਨ ਹੋ ਜਾਂਦਾ ਹੈ ।
ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥
ਗੁਰੂ ਦੇ ਪ੍ਰਸੰਨ ਹੋਇਆਂ ਜਿਸ (ਜੀਵ-ਇਸਤ®ੀ) ਨੂੰ ਹਰੀ-ਪ੍ਰਭੂ ਮਿਲ ਪਿਆ, ਉਹ ਪ੍ਰੇਮ ਵਿਚ (ਮਸਤ ਹੋ ਕੇ ਪ੍ਰਭੂ ਦੇ ਮਿਲਾਪ ਦਾ) ਸੁਆਦ ਮਾਣਦੀ ਹੈ ।
ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥
ਹੇ ਨਾਨਕ! (ਆਖ—ਹੇ ਸਹੇਲੀਏ!) ਜਿਨ੍ਹਾਂ ਦੇ ਮੱਥੇ ਉੱਤੇ ਹਰਿ (-ਮਿਲਾਪ ਦਾ) ਮੋਤੀ (ਚਮਕ ਪੈਂਦਾ) ਹੈ, ਉਹ ਵੱਡੇ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸੁਹਾਗਣਾਂ ਬਣ ਜਾਂਦੀਆਂ ਹਨ ।
ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
ਹਰੀ-ਪ੍ਰਭੂ ਖਸਮ (ਉਹਨਾਂ ਦੇ ਸਿਰ ਉੱਤੇ) ਕਾਇਮ ਹੋ ਜਾਂਦਾ ਹੈ, ਉਹਨਾਂ ਨੂੰ ਪ੍ਰਭੂ-ਖਸਮ ਮਨ ਵਿਚ ਪਿਆਰਾ ਲੱਗ ਪੈਂਦਾ ਹੈ ।੧।
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ,
ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥
ਅਤੇ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਹਰਿ-ਪ੍ਰਭੂ ਉਸ ਦੇ ਆਪੇ ਵਿਚ (ਜਿੰਦ ਵਿਚ) ਸਦਾ ਟਿਕਿਆ ਰਹਿੰਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਜਿਨ੍ਹਾਂ ਨੂੰ ਕੋਈ ਆਦਰ ਨਹੀਂ ਦੇਂਦਾ, ਪਰਮਾਤਮਾ ਉਹਨਾਂ ਦਾ ਆਦਰ-ਸਹਾਰਾ ਬਣ ਜਾਂਦਾ ਹੈ ।
ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥
(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਮੇਰਾ ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ ।
ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
ਦਾਸ ਨਾਨਕ (ਆਖਦਾ ਹੈ—ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਉਹ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ ।੨।
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥
ਹੇ ਭਾਈ! ਮਨੁੱਖਾ ਜਨਮ ਵਿਚ (ਹੀ) ਪਰਮਾਤਮਾ ਨੂੰ ਮਿਲ ਸਕੀਦਾ ਹੈ ।(ਮਨੁੱਖਾ ਜਨਮ ਹੀ) ਪਰਮਾਤਮਾ ਦਾ ਮਿਲਾਪ ਮਾਣਨ ਦਾ ਸਮਾ ਹੈ ।
ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥
ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ®ੀਏ! ਗੁਰੂ ਦੀ ਰਾਹੀਂ ਪ੍ਰਭੂ ਨੂੰ ਮਿਲ । (ਗੁਰੂ ਦੀ ਸਰਨ ਪਿਆਂ ਮਿਲਾਪ ਦਾ ਪ੍ਰੇਮ-) ਰੰਗ ਬਹੁਤ ਚੜ੍ਹਦਾ ਹੈ ।
ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥
ਹੇ ਭਾਈ! ਜਿਨ੍ਹਾਂ ਨੇ ਮਨੁੱਖਾ ਜਨਮ ਵਿਚ ਪਰਮਾਤਮਾ ਦਾ ਮਿਲਾਪ ਹਾਸਲ ਨਾਹ ਕੀਤਾ, ਉਹਨਾਂ ਦੀ ਖੋਟੀ ਕਿਸਮਤ ਜਾਣੋ ।
ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
ਹੇ ਹਰੀ! ਹੇ ਪ੍ਰਭੂ! ਨਾਨਕ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ, ਨਾਨਕ ਤੇਰਾ ਦਾਸ ਹੈ ।੩।
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਨੇ ਅਪਹੁੰਚ ਹਰੀ ਪ੍ਰਭੂ (ਦਾ ਨਾਮ) ਪੱਕਾ ਕਰ ਦਿੱਤਾ, ਉਸ ਦਾ ਮਨ ਉਸ ਦਾ ਤਨ (ਪਰਮਾਤਮਾ ਦੇ ਪ੍ਰੇਮ-) ਰੰਗ ਵਿਚ ਭਿੱਜਾ ਰਹਿੰਦਾ ਹੈ ।