Sri Guru Granth Sahib Ji — Ang 849 (punjabi)
ਬਿਲਾਵਲੁ ਕੀ ਵਾਰ ਮਹਲਾ ੪
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਬਿਲਾਵਲ ਮੇਂ ਵਾਰ ਨਾਮਕ ਬਾਣੀ ਮੇਂ ਹਰੀ ਕਾ ਜਸ ਉਚਾਰਨ ਕਰਤੇ ਹੈਂ:
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸਲੋਕ ਮਃ ੪ ॥
ਸਲੋਕ ਚੌਥੀ ਪਾਤਿਸ਼ਾਹੀ।
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ,
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ ।
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥
ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ ।
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ ।
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥
ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ ।
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥
ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ ।
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥
ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ ।
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥
ਹੇ ਭਾਈ! (ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ।
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
ਹੇ ਨਾਨਕ! (ਆਖ—) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ ।੨।
ਪਉੜੀ ॥
pauVI[
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥
ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ ।
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥
(ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ!
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥
(ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ ।
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥
ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ ।
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥
ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂੁਲ ਨਹੀਂ ਹੁੰਦਾ
ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥
(ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ ।
ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥
(ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ ।
ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥
ਹੇ ਨਾਨਕ! (ਆਖ—ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ,
ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥
(ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ ।
ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥
ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥
ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ ।
ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥
(ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ,
ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥
(ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ ।
ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥
ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।
ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥
ਹੇ ਨਾਨਕ! (ਆਖ—ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।੧।
ਪਉੜੀ ॥
pauVI[
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥
ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ ।
ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥
ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) ।
ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥
ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ ।
ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥
ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ ।
ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥
ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ ।੨।