Sri Guru Granth Sahib Ji — Ang 867 (punjabi)
ਨਿਰਮਲ ਹੋਇ ਤੁਮੑਾਰਾ ਚੀਤ ॥
(ਨਾਮ ਦੀ ਬਰਕਤਿ ਨਾਲ) ਤੇਰਾ ਮਨ ਪਵਿੱਤਰ ਹੋ ਜਾਇਗਾ ।
ਮਨ ਤਨ ਕੀ ਸਭ ਮਿਟੈ ਬਲਾਇ ॥
(ਹੇ ਮਿੱਤਰ! ਨਾਮ ਜਪਿਆਂ) ਮਨ ਦੀ ਸਰੀਰ ਦੀ ਹਰੇਕ ਬਿਪਤਾ ਮਿਟ ਜਾਂਦੀ ਹੈ,
ਦੂਖੁ ਅੰਧੇਰਾ ਸਗਲਾ ਜਾਇ ॥੧॥
ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੇ ਮੋਹ ਦਾ) ਸਾਰਾ ਹਨੇਰਾ ਮੁੱਕ ਜਾਂਦਾ ਹੈ ।੧।
ਹਰਿ ਗੁਣ ਗਾਵਤ ਤਰੀਐ ਸੰਸਾਰੁ ॥
ਹੇ ਭਾਈ! ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਸੰਸਾਰ (-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ,
ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥
(ਭਾਗ ਜਾਗ ਪੈਂਦੇ ਹਨ) ਵੱਡੇ ਭਾਗਾਂ ਨਾਲ ਸਰਬ-ਵਿਆਪਕ ਬੇਅੰਤ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ।
ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥
ਹੇ ਮੇਰੇ ਮਿੱਤਰ! ਜੇਹੜਾ ਮਨੁੱਖ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ,
ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥
ਉਸ ਮਨੁੱਖ ਦਾ ਦੁਨੀਆ ਵਿਚ ਆਉਣਾ ਸਫਲ ਹੋ ਜਾਂਦਾ ਹੈ । (ਹੇ ਮਿੱਤਰ! ਤੂੰ ਭੀ) ਗੁਰੂ ਦੀ ਸਰਨ ਪੈ ਕੇ ਆਪਣੇ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਪਾਈ ਰੱਖ ।੨।
ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥
ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
ਕਾਮ ਕ੍ਰੋਧ ਮਿਟਹਿ ਉਨਮਾਦ ॥
ਉਸ ਦੇ ਅੰਦਰੋਂ ਕਾਮ ਕੋ੍ਰਧ (ਆਦਿਕ) ਝੱਲ-ਪੁਣੇ ਮਿਟ ਜਾਂਦੇ ਹਨ ।
ਸਦਾ ਹਜੂਰਿ ਜਾਣੁ ਭਗਵੰਤ ॥
(ਹੇ ਮਿੱਤਰ! ਤੰੂ ਭੀ) ਪੂਰੇ ਗੁਰੂ ਦਾ ਸੱਚਾ ਉਪਦੇਸ਼ ਲੈ ਕੇ,
ਪੂਰੇ ਗੁਰ ਕਾ ਪੂਰਨ ਮੰਤ ॥੩॥
ਭਗਵਾਨ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝਿਆ ਕਰ ।੩।
ਹਰਿ ਧਨੁ ਖਾਟਿ ਕੀਏ ਭੰਡਾਰ ॥
ਹੇ ਨਾਨਕ! ਗੁਰੂ ਨੂੰ ਮਿਲ ਕੇ ਜਿਸ ਮਨੁੱਖ ਨੇ ਹਰਿ-ਨਾਮ ਧਨ ਖੱਟ ਕੇ ਖ਼ਜ਼ਾਨੇ ਭਰ ਲਏ,
ਮਿਲਿ ਸਤਿਗੁਰ ਸਭਿ ਕਾਜ ਸਵਾਰ ॥
ਉਸ ਨੇ ਆਪਣੇ ਸਾਰੇ ਹੀ ਕੰਮ ਸੰਵਾਰ ਲਏ ।
ਹਰਿ ਕੇ ਨਾਮ ਰੰਗ ਸੰਗਿ ਜਾਗਾ ॥
ਹਰਿ-ਨਾਮ ਦੇ ਪ੍ਰੇਮ ਦੀ ਬਰਕਤਿ ਨਾਲ ਉਸ ਦਾ ਮਨ ਜਾਗ ਪੈਂਦਾ ਹੈ (ਕਾਮ ਕੋ੍ਰਧ ਆਦਿਕ ਵਿਕਾਰਾਂ ਵਲੋਂ ਉਹ ਸਦਾ ਸੁਚੇਤ ਰਹਿੰਦਾ ਹੈ)
ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੪।੧੪।੧੬।
ਗੋਂਡ ਮਹਲਾ ੫ ॥
ਗੋਂਡ ਪੰਜਵੀਂ ਪਾਤਿਸ਼ਾਹੀ।
ਭਵ ਸਾਗਰ ਬੋਹਿਥ ਹਰਿ ਚਰਣ ॥
ਹੇ ਭਾਈ! ਪਰਮਾਤਮਾ ਦੇ ਚਰਨ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਜਹਾਜ਼ ਹਨ ।
ਸਿਮਰਤ ਨਾਮੁ ਨਾਹੀ ਫਿਰਿ ਮਰਣ ॥
ਦਾ ਨਾਮ ਸਿਮਰਦਿਆਂ ਮੁੜ ਮੁੜ (ਆਤਮਕ) ਮੌਤ ਨਹੀਂ ਹੁੰਦੀ ।
ਹਰਿ ਗੁਣ ਰਮਤ ਨਾਹੀ ਜਮ ਪੰਥ ॥
ਪ੍ਰਭੂ ਦੇ ਗੁਣ ਗਾਂਦਿਆਂ ਜਮਾਂ ਦਾ ਰਸਤਾ ਨਹੀਂ ਫੜਨਾ ਪੈਂਦਾ ।
ਮਹਾ ਬੀਚਾਰ ਪੰਚ ਦੂਤਹ ਮੰਥ ॥੧॥
(ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਜੋ ਹੋਰ ਸਾਰੀਆਂ ਵਿਚਾਰਾਂ ਤੋਂ ਉੱਤਮ ਹੈ (ਕਾਮਾਦਿਕ) ਪੰਜ ਵੈਰੀਆਂ ਦਾ ਨਾਸ ਕਰ ਦੇਂਦੀ ਹੈ ।੧।
ਤਉ ਸਰਣਾਈ ਪੂਰਨ ਨਾਥ ॥
ਹੇ ਸਾਰੇ ਗੁਣਾਂ ਨਾਲ ਭਰਪੂਰ ਖਸਮ-ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ ।
ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥
(ਮੈਨੂੰ) ਆਪਣੇ ਪੈਦਾ ਕੀਤੇ ਗਰੀਬ ਸੇਵਕ ਨੂੰ ਕਿਰਪਾ ਕਰ ਕੇ ਆਪਣੇ ਹੱਥ ਫੜਾ ।੧।ਰਹਾਉ।
ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥
ਹੇ ਭਾਈ! ਸਿਮ੍ਰਿਤੀਆਂ, ਸ਼ਾਸਤਰ, ਵੇਦ, ਪੁਰਾਣ (ਆਦਿਕ ਸਾਰੇ ਧਰਮ-ਪੁਸਤਕ)
ਪਾਰਬ੍ਰਹਮ ਕਾ ਕਰਹਿ ਵਖਿਆਣ ॥
ਪਰਮਾਤਮਾ ਦੇ ਗੁਣਾਂ ਦਾ ਬਿਆਨ ਕਰਦੇ ਹਨ ।
ਜੋਗੀ ਜਤੀ ਬੈਸਨੋ ਰਾਮਦਾਸ ॥
ਜੋਗੀ ਜਤੀ, ਵੈਸ਼ਨਵ ਸਾਧੂ, (ਨਿਰਤ-ਕਾਰੀ ਕਰਨ ਵਾਲੇ) ਬੈਰਾਗੀ ਭਗਤ ਭੀ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰਦੇ ਹਨ,
ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥
ਪਰ ਉਸ ਅਬਿਨਾਸੀ ਪ੍ਰਭੂ ਦਾ ਕੋਈ ਭੀ ਅੰਤ ਨਹੀਂ ਪਾ ਸਕਦਾ ।੨।
ਕਰਣ ਪਲਾਹ ਕਰਹਿ ਸਿਵ ਦੇਵ ॥
ਹੇ ਭਾਈ! ਸ਼ਿਵ ਜੀ ਅਤੇ ਹੋਰ ਅਨੇਕਾਂ ਦੇਵਤੇ (ਉਸ ਪ੍ਰਭੂ ਦਾ ਅੰਤ ਲੱਭਣ ਵਾਸਤੇ) ਤਰਲੇ ਲੈਂਦੇ ਹਨ,
ਤਿਲੁ ਨਹੀ ਬੂਝਹਿ ਅਲਖ ਅਭੇਵ ॥
ਪਰ ਉਸ ਦੇ ਸਰੂਪ ਨੂੰ ਰਤਾ ਭਰ ਭੀ ਨਹੀਂ ਸਮਝ ਸਕਦੇ ।
ਪ੍ਰੇਮ ਭਗਤਿ ਜਿਸੁ ਆਪੇ ਦੇਇ ॥
ਪ੍ਰਭੂ ਦਾ ਸਰੂਪ ਸਹੀ ਤਰੀਕੇ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ,
ਜਗ ਮਹਿ ਵਿਰਲੇ ਕੇਈ ਕੇਇ ॥੩॥
ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ ।੩।
ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥
ਪ੍ਰਭੂ! (ਮੈਂ ਤਾਂ ਹਾਂ ਨਾ-ਚੀਜ਼ । ਭਲਾ ਮੈਂ ਤੇਰਾ ਅੰਤ ਕਿਵੇਂ ਪਾ ਸਕਾਂ?) ਮੈਂ ਗੁਣ-ਹੀਣ ਵਿਚ ਕੋਈ ਭੀ ਗੁਣ ਨਹੀਂ ਹੈ । (ਹਾਂ,)
ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥
ਤੇਰੀ ਮੇਹਰ ਦੀ ਨਿਗਾਹ ਵਿਚ ਸਾਰੇ ਖ਼ਜ਼ਾਨੇ ਹਨ (ਜਿਸ ਉਤੇ ਨਜ਼ਰ ਕਰਦਾ ਹੈਂ, ਉਸ ਨੂੰ ਪ੍ਰਾਪਤ ਹੋ ਜਾਂਦੇ ਹਨ) ।
ਨਾਨਕੁ ਦੀਨੁ ਜਾਚੈ ਤੇਰੀ ਸੇਵ ॥
ਹੇ ਸਭ ਤੋਂ ਵੱਡੇ ਦੇਵ! (ਤੇਰਾ ਦਾਸ) ਗਰੀਬ ਨਾਨਕ (ਤੈਥੋਂ) ਤੇਰੀ ਭਗਤੀ ਮੰਗਦਾ ਹੈ ।
ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥
ਮੇਹਰ ਕਰ ਕੇ ਇਹ ਖ਼ੈਰ ਪਾ ।੪।੧੫।੧੭।
ਗੋਂਡ ਮਹਲਾ ੫ ॥
ਗੋਂਡ ਪੰਜਵੀਂ ਪਾਤਿਸ਼ਾਹੀ।
ਸੰਤ ਕਾ ਲੀਆ ਧਰਤਿ ਬਿਦਾਰਉ ॥
ਹੇ ਭਾਈ! ਤਾਹੀਏਂ ਪਰਮਾਤਮਾ ਆਖਦਾ ਹੈ—) ਜਿਸ ਮਨੁੱਖ ਨੂੰ ਸੰਤ ਫਿਟਕਾਰ ਪਾਏ, ਮੈਂ ਉਸ ਦੀਆਂ ਜੜ੍ਹਾਂ ਪੁੱਟ ਦੇਂਦਾ ਹਾਂ ।
ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥
ਸੰਤ ਦੀ ਨਿੰਦਾ ਕਰਨ ਵਾਲੇ ਨੂੰ ਮ ੈਂ ਉੱਚੇ ਮਰਾਤਬੇ ਤੋਂ ਹੇਠਾਂ ਡੇਗ ਦੇਂਦਾ ਹਾਂ ।
ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥
ਸੰਤ ਨੂੰ ਮੈਂ ਸਦਾ ਆਪਣੀ ਜਿੰਦ ਦੇ ਨਾਲ ਰੱਖਦਾ ਹਾਂ ।
ਸੰਤ ਉਧਾਰਉ ਤਤਖਿਣ ਤਾਲਿ ॥੧॥
ਕਿਸੇ ਭੀ ਬਿਪਤਾ ਤੋਂ) ਸੰਤ ਨੂੰ ਮੈਂ ਤੁਰਤ ਉਸੇ ਵੇਲੇ ਬਚਾ ਲੈਂਦਾ ਹਾਂ ।੧।
ਸੋਈ ਸੰਤੁ ਜਿ ਭਾਵੈ ਰਾਮ ॥
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹੀ ਹੈ ਸੰਤ ।
ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥
ਸੰਤ ਦੇ ਹਿਰਦੇ ਵਿਚ ਅਤੇ ਗੋਬਿੰਦ ਦੇ ਮਨ ਵਿਚ ਇਕੋ ਜਿਹਾ ਕੰਮ ਹੁੰਦਾ ਹੈ ।੧।ਰਹਾਉ।
ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥
ਹੇ ਭਾਈ! ਪ੍ਰਭੂ ਆਪਣਾ ਹੱਥ (ਆਪਣੇ) ਸੰਤ ਉੱਤੇ ਰੱਖਦਾ ਹੈ।
ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥
ਪ੍ਰਭੂ ਆਪਣੇ ਸੰਤ ਦੇ ਨਾਲ ਦਿਨ ਰਾਤ (ਹਰ ਵੇਲੇ) ਵੱਸਦਾ ਹੈ ।
ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥
ਪ੍ਰਭੂ ਆਪਣੇ ਸੰਤਾਂ ਦੀ (ਉਹਨਾਂ ਦੇ) ਹਰੇਕ ਸਾਹ ਦੇ ਨਾਲ ਰਾਖੀ ਕਰਦਾ ਹੈ ।
ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥
ਸੰਤ ਦਾ ਬੁਰਾ ਮੰਗਣ ਵਾਲੇ ਨੂੰ ਪ੍ਰਭੂ ਰਾਜ ਤੋਂ (ਭੀ) ਹੇਠਾਂ ਡੇਗ ਦੇਂਦਾ ਹੈ ।੨।
ਸੰਤ ਕੀ ਨਿੰਦਾ ਕਰਹੁ ਨ ਕੋਇ ॥
ਹੇ ਭਾਈ! ਕੋਈ ਭੀ ਮਨੁੱਖ ਕਿਸੇ ਸੰਤ ਦੀ ਨਿੰਦਾ ਨਾਹ ਕਰਿਆ ਕਰੇ ।
ਜੋ ਨਿੰਦੈ ਤਿਸ ਕਾ ਪਤਨੁ ਹੋਇ ॥
ਜੇਹੜਾ ਭੀ ਮਨੁੱਖ ਨਿੰਦਾ ਕਰਦਾ ਹੈ, ਉਹ ਆਤਮਕ ਜੀਵਨ ਤੋਂ ਡਿੱਗ ਪੈਂਦਾ ਹੈ ।
ਜਿਸ ਕਉ ਰਾਖੈ ਸਿਰਜਨਹਾਰੁ ॥
ਕਰਤਾਰ ਆਪ ਜਿਸ ਮਨੁੱਖ ਦੀ ਰੱਖਿਆ ਕਰਦਾ ਹੈ।
ਝਖ ਮਾਰਉ ਸਗਲ ਸੰਸਾਰੁ ॥੩॥
ਸਾਰਾ ਸੰਸਾਰ (ਉਸ ਦਾ ਨੁਕਸਾਨ ਕਰਨ ਲਈ) ਬੇ-ਸ਼ੱਕ ਪਿਆ ਝਖਾਂ ਮਾਰੇ (ਉਸ ਦਾ ਕੋਈ ਵਿਗਾੜ ਨਹੀਂ ਕਰ ਸਕਦਾ) ।੩।
ਪ੍ਰਭ ਅਪਨੇ ਕਾ ਭਇਆ ਬਿਸਾਸੁ ॥
ਹੇ ਭਾਈ! ਜਿਸ ਮਨੁੱਖ ਨੂੰ ਆਪਣੇ ਪ੍ਰਭੂ ਉਤੇ ਭਰੋਸਾ ਬਣ ਜਾਂਦਾ ਹੈ ।
ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥
(ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪ੍ਰਭੂ ਦਾ ਦਿੱਤਾ ਹੋਇਆ ਹੀ ਸਰਮਾਇਆ ਹੈ ।
ਨਾਨਕ ਕਉ ਉਪਜੀ ਪਰਤੀਤਿ ॥
ਹੇ ਭਾਈ! ਨਾਨਕ ਦੇ ਹਿਰਦੇ ਵਿਚ ਭੀ ਇਹ ਯਕੀਨ ਬਣ ਗਿਆ ਹੈ,
ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥
ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਜੀਵਨ-ਬਾਜ਼ੀ ਵਿਚ) ਹਾਰ ਜਾਂਦਾ ਹੈ, ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਸਦਾ ਜਿੱਤ ਪ੍ਰਾਪਤ ਹੁੰਦੀ ਹੈ ।੪।੧੬।੧੮।
ਗੋਂਡ ਮਹਲਾ ੫ ॥
ਗੋਂਡ ਪੰਜਵੀਂ ਪਾਤਿਸ਼ਾਹੀ।
ਨਾਮੁ ਨਿਰੰਜਨੁ ਨੀਰਿ ਨਰਾਇਣ ॥
ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ ।
ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥
(ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ।