Sri Guru Granth Sahib Ji — Ang 871 (punjabi)
ਮਨ ਕਠੋਰੁ ਅਜਹੂ ਨ ਪਤੀਨਾ ॥
ਪਰ ਉਸ ਦੀ (ਫਿਰ ਭੀ) ਤਸੱਲੀ ਨਾਹ ਹੋਈ (ਕਿਉਂਕਿ ਉਹ) ਮਨ ਦਾ ਕਠੋਰ ਸੀ ।
ਕਹਿ ਕਬੀਰ ਹਮਰਾ ਗੋਬਿੰਦੁ ॥
ਕਬੀਰ ਆਖਦਾ ਹੈ—(ਕਾਜ਼ੀ ਨੂੰ ਇਹ ਸਮਝ ਨਾਹ ਆਈ ਕਿ) ਸਾਡਾ (ਪ੍ਰਭੂ ਦੇ ਸੇਵਕਾਂ ਦਾ ਰਾਖਾ) ਪਰਮਾਤਮਾ ਹੈ,
ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
ਪ੍ਰਭੂ ਦੇ ਦਾਸਾਂ ਦੀ ਜਿੰਦ ਸਦਾ ਪ੍ਰਭੂ ਦੇ ਚਰਨਾਂ ਵਿਚ ਟਿਕੀ ਰਹਿੰਦੀ ਹੈ (ਇਸ ਵਾਸਤੇ ਉਹਨਾਂ ਨੂੰ ਕੋਈ ਡਰਾ ਧਮਕਾ ਨਹੀਂ ਸਕਦਾ) ।੪।੧।੪।
ਗੋਂਡ ॥
goNf[
ਨਾ ਇਹੁ ਮਾਨਸੁ ਨਾ ਇਹੁ ਦੇਉ ॥
(ਕੀਹ ਮਨੁੱਖ, ਕੀਹ ਦੇਵਤਾ; ਕੀਹ ਜਤੀ, ਤੇ ਕੀਹ ਸ਼ਿਵ-ਉਪਾਸ਼ਕ; ਕੀਹ ਜੋਗੀ, ਤੇ ਕੀਹ ਤਿਆਗੀ; ਹਰੇਕ ਵਿਚ ਇੱਕ ਉਹੀ ਵੱਸਦਾ ਹੈ; ਪਰ ਫਿਰ ਭੀ ਸਦਾ ਲਈ) ਨਾਹ ਇਹ ਮਨੁੱਖ ਹੈ ਨਾਹ ਦੇਵਤਾ;
ਨਾ ਇਹੁ ਜਤੀ ਕਹਾਵੈ ਸੇਉ ॥
ਨਾਹ ਜਤੀ ਹੈ ਨਾਹ ਸ਼ਿਵ-ਉਪਾਸ਼ਕ, ਨਾਹ ਜੋਗੀ ਹੈ,
ਨਾ ਇਹੁ ਜੋਗੀ ਨਾ ਅਵਧੂਤਾ ॥
ਨਾਹ ਤਿਆਗੀ;
ਨਾ ਇਸੁ ਮਾਇ ਨ ਕਾਹੂ ਪੂਤਾ ॥੧॥
ਨਾਹ ਇਸ ਦੀ ਕੋਈ ਮਾਂ ਹੈ ਨਾਹ ਇਹ ਕਿਸੇ ਦਾ ਪੁੱਤਰ ।੧।
ਇਆ ਮੰਦਰ ਮਹਿ ਕੌਨ ਬਸਾਈ ॥
(ਸਾਡੇ) ਇਸ ਸਰੀਰ-ਰੂਪ ਘਰ ਵਿਚ ਕੌਣ ਵੱਸਦਾ ਹੈ? ਉਸ ਦਾ ਕੀਹ ਅਸਲਾ ਹੈ?
ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥
ਇਸ ਗੱਲ ਦੀ ਤਹਿ ਵਿਚ ਕੋਈ ਨਹੀਂ ਅੱਪੜਿਆ ।੧।ਰਹਾਉ।
ਨਾ ਇਹੁ ਗਿਰਹੀ ਨਾ ਓਦਾਸੀ ॥
(ਗ੍ਰਿਹਸਤੀ, ਉਦਾਸੀ; ਰਾਜਾ, ਕੰਗਾਲ; ਬ੍ਰਾਹਮਣ, ਖੱਤ®ੀ; ਸਭ ਵਿਚ ਇਹੀ ਵੱਸਦਾ ਹੈ; ਫਿਰ ਭੀ ਇਹਨਾਂ ਵਿਚ ਰਹਿਣ ਕਰ ਕੇ ਸਦਾ ਲਈ) ਨਾਹ ਇਹ ਗ੍ਰਿਹਸਤੀ ਹੈ ਨਾਹ ਉਦਾਸੀ,
ਨਾ ਇਹੁ ਰਾਜ ਨ ਭੀਖ ਮੰਗਾਸੀ ॥
ਨਾਹ ਇਹ ਰਾਜਾ ਹੈ ਨਾਹ ਮੰਗਤਾ;
ਨਾ ਇਸੁ ਪਿੰਡੁ ਨ ਰਕਤੂ ਰਾਤੀ ॥
ਨਾਹ ਇਸ ਦਾ ਕੋਈ ਸਰੀਰ ਹੈ ਨਾਹ ਇਸ ਵਿਚ ਰਤਾ ਭਰ ਭੀ ਲਹੂ ਹੈ
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥
ਨਾਹ ਇਹ ਬ੍ਰਾਹਮਣ ਹੈ ਨਾਹ ਖੱਤ®ੀ ।੨।
ਨਾ ਇਹੁ ਤਪਾ ਕਹਾਵੈ ਸੇਖੁ ॥
(ਤਪੇ, ਸ਼ੇਖ਼, ਸਭ ਵਿਚ ਇਹੀ ਹੈ; ਸਭ ਸਰੀਰਾਂ ਵਿਚ ਆ ਕੇ ਜੰਮਦਾ ਮਰਦਾ ਭੀ ਜਾਪਦਾ ਹੈ, ਫਿਰ ਭੀ ਸਦਾ ਲਈ) ਨਾਹ ਇਹ ਕੋਈ ਤਪਸ੍ਵੀ ਹੈ ਨਾਹ ਕੋਈ ਸ਼ੇਖ਼ ਹੈ;
ਨਾ ਇਹੁ ਜੀਵੈ ਨ ਮਰਤਾ ਦੇਖੁ ॥
ਇਹ ਜੰਮਦਾ ਹੈ ਨਾਹ ਮਰਦਾ ਹੈ ।
ਇਸੁ ਮਰਤੇ ਕਉ ਜੇ ਕੋਊ ਰੋਵੈ ॥
ਜਿਹੜਾ ਕੋਈ ਜੀਵ ਇਸ (ਅੰਦਰ-ਵੱਸਦੇ) ਨੂੰ ਮਰਦਾ ਸਮਝ ਕੇ ਰੋਂਦਾ ਹੈ
ਜੋ ਰੋਵੈ ਸੋਈ ਪਤਿ ਖੋਵੈ ॥੩॥
ਉਹ ਖ਼ੁਆਰ ਹੀ ਹੁੰਦਾ ਹੈ ।੩।
ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥
ਹੇ ਕਬੀਰ! ਆਖ—(ਜਦੋਂ ਦਾ) ਮੈਂ ਆਪਣੇ ਗੁਰੂ ਦੀ ਕਿਰਪਾ ਨਾਲ (ਜ਼ਿੰਦਗੀ ਦਾ ਸਹੀ) ਰਸਤਾ ਲੱਭਾ ਹੈ,
ਜੀਵਨ ਮਰਨੁ ਦੋਊ ਮਿਟਵਾਇਆ ॥
ਮੈਂ ਆਪਣਾ ਜਨਮ ਮਰਨ ਦੋਵੇਂ ਖ਼ਤਮ ਕਰਾ ਲਏ ਹਨ (ਭਾਵ, ਮੇਰਾ ਜਨਮ-ਮਰਨ ਦਾ ਗੇੜ ਮੁੱਕ ਗਿਆ ਹੈ;
ਕਹੁ ਕਬੀਰ ਇਹੁ ਰਾਮ ਕੀ ਅੰਸੁ ॥
ਮੈਨੂੰ ਸਮਝ ਆ ਗਈ ਹੈ ਕਿ) ਸਾਡੇ ਅੰਦਰ ਵੱਸਣ ਵਾਲਾ ਇਹ ਪਰਮਾਤਮਾ ਦੀ ਅੰਸ ਹੈ,
ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
ਤੇ ਇਹ ਦੋਵੇਂ ਆਪੋ ਵਿਚ ਇਉਂ ਜੁੜੇ ਹੋਏ ਹਨ ਜਿਵੇਂ ਕਾਗ਼ਜ਼ ਅਤੇ (ਕਾਗ਼ਜ਼ ਉੱਤੇ ਲਿਖੇ ਅੱਖਰਾਂ ਦੀ) ਸਿਆਹੀ ।੪।੨।੫।
ਗੋਂਡ ॥
goNf[
ਤੂਟੇ ਤਾਗੇ ਨਿਖੁਟੀ ਪਾਨਿ ॥
ਇਸ ਨੂੰ ਘਰ ਦੇ ਕੰਮ-ਕਾਜ ਦਾ ਕੋਈ ਫ਼ਿਕਰ ਹੀ ਨਹੀਂ, ਜੇ) ਤਾਣੀ ਦੇ ਧਾਗੇ ਟੁੱਟੇ ਪਏ ਹਨ (ਤਾਂ ਟੁੱਟੇ ਹੀ ਰਹਿੰਦੇ ਹਨ),
ਦੁਆਰ ਊਪਰਿ ਝਿਲਕਾਵਹਿ ਕਾਨ ॥
ਬੂਹੇ ਤੇ (ਸੱਖਣੇ) ਕਾਨੀ ਪਏ ਲਿਸ਼ਕਦੇ ਹਨ (ਵਰਤਣ ਖੁਣੋਂ ਪਏ ਹਨ);
ਕੂਚ ਬਿਚਾਰੇ ਫੂਏ ਫਾਲ ॥
ਵਿਚਾਰੇ ਕੁੱਚ ਤੀਲਾ ਤੀਲਾ ਹੋ ਰਹੇ ਹਨ;
ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥
(ਪਤਾ ਨਹੀਂ ਇਸ ਸਾਧੂ ਦਾ ਕੀਹ ਬਣੇਗਾ), ਇਸ ਸਾਧੂ ਦੇ ਸਿਰ ਮੌਤ ਸਵਾਰ ਹੋਈ ਜਾਪਦੀ ਹੈ ।੧।
ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥
(ਮੇਰਾ) ਇਹ (ਖਸਮ) ਸਾਧੂ ਸਾਰਾ (ਕਮਾਇਆ) ਧਨ ਗਵਾਈ ਜਾਂਦਾ ਹੈ
ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥
(ਇਸ ਦੇ ਸਤਸੰਗੀਆਂ ਦੀ) ਆਵਾਜਾਈ ਨਾਲ ਮੇਰੀ ਨੱਕ-ਜਿੰਦ ਆਈ ਪਈ ਹੈ ।੧।ਰਹਾਉ।
ਤੁਰੀ ਨਾਰਿ ਕੀ ਛੋਡੀ ਬਾਤਾ ॥
ਤੁਰੀ ਤੇ ਨਾਲਾਂ (ਦੇ ਵਰਤਣ) ਦਾ ਇਸ ਨੂੰ ਚੇਤਾ ਹੀ ਨਹੀਂ (ਭਾਵ, ਕੱਪੜਾ ਉਣਨ ਦਾ ਇਸ ਨੂੰ ਕੋਈ ਖ਼ਿਆਲ ਹੀ ਨਹੀਂ ਹੈ),
ਰਾਮ ਨਾਮ ਵਾ ਕਾ ਮਨੁ ਰਾਤਾ ॥
ਇਸ ਦਾ ਮਨ ਸਦਾ ਰਾਮ-ਨਾਮ ਵਿਚ ਰੰਗਿਆ ਰਹਿੰਦਾ ਹੈ,
ਲਰਿਕੀ ਲਰਿਕਨ ਖੈਬੋ ਨਾਹਿ ॥
(ਘਰ ਵਿਚ) ਕੁੜੀ ਮੁੰਡਿਆਂ ਦੇ ਖਾਣ ਜੋਗਾ ਕੁਝ ਨਹੀਂ (ਰਹਿੰਦਾ)
ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥
ਇਸ ਦੇ ਸਤਸੰਗੀ ਹਰ ਰੋਜ਼ ਰੱਜ ਕੇ ਜਾਂਦੇ ਹਨ ।੨।
ਇਕ ਦੁਇ ਮੰਦਰਿ ਇਕ ਦੁਇ ਬਾਟ ॥
ਜੇ ਇੱਕ ਦੋ ਸਾਧੂ (ਸਾਡੇ) ਘਰ ਬੈਠੇ ਹਨ ਤਾਂ ਇਕ ਦੋ ਤੁਰੇ ਭੀ ਆ ਰਹੇ ਹਨ, (ਹਰ ਵੇਲੇ ਆਵਾਜਾਈ ਲੱਗੀ ਰਹਿੰਦੀ ਹੈ),
ਹਮ ਕਉ ਸਾਥਰੁ ਉਨ ਕਉ ਖਾਟ ॥
ਸਾਨੂੰ ਭੁੰਞੇ ਸੌਣਾ ਪੈਂਦਾ ਹੈ, ਉਹਨਾਂ ਨੂੰ ਮੰਜੇ ਦਿੱਤੇ ਜਾਂਦੇ ਹਨ ।
ਮੂਡ ਪਲੋਸਿ ਕਮਰ ਬਧਿ ਪੋਥੀ ॥
ਉਹ ਸਾਧੂ ਲੱਕਾਂ ਨਾਲ ਪੋਥੀਆਂ ਲਮਕਾਈਆਂ ਹੋਈਆਂ ਸਿਰਾਂ ਤੇ ਹੱਥ ਫੇਰਦੇ ਤੁਰੇ ਆਉਂਦੇ ਹਨ ।
ਹਮ ਕਉ ਚਾਬਨੁ ਉਨ ਕਉ ਰੋਟੀ ॥੩॥
(ਕਈ ਵਾਰ ਉਹਨਾਂ ਦੇ ਕੁਵੇਲੇ ਆ ਜਾਣ ਤੇ) ਸਾਨੂੰ ਤਾਂ ਭੁੱਜੇ ਦਾਣੇ ਚੱਬਣੇ ਪੈਂਦੇ ਹਨ, ਉਹਨਾਂ ਨੂੰ ਰੋਟੀਆਂ ਮਿਲਦੀਆਂ ਹਨ ।੩।
ਮੁੰਡੀਆ ਮੁੰਡੀਆ ਹੂਏ ਏਕ ॥
(ਆਖ—ਇਹਨਾਂ ਸਤ-ਸੰਗੀਆਂ ਨਾਲ ਇਹ ਪਿਆਰ ਇਸ ਵਾਸਤੇ ਹੈ ਕਿ) ਸਤ ਸੰਗੀਆਂ ਦੇ ਦਿਲ ਆਪੋ ਵਿਚ ਮਿਲੇ ਹੋਏ ਹਨ,
ਏ ਮੁੰਡੀਆ ਬੂਡਤ ਕੀ ਟੇਕ ॥
ਤੇ ਇਹ ਸਤ-ਸੰਗੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚ) ਡੁੱਬਦਿਆਂ ਦਾ ਸਹਾਰਾ ਹਨ ।
ਸੁਨਿ ਅੰਧਲੀ ਲੋਈ ਬੇਪੀਰਿ ॥
ਹੇ ਅੰਨ੍ਹੀ ਨਿਗੁਰੀ ਲੋਈ! ਸੁਣ,
ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥
ਹੇ ਕਬੀਰ! ਤੂੰ ਭੀ ਇਹਨਾਂ ਸਤ-ਸੰਗੀਆਂ ਦੀ ਸ਼ਰਨ ਪਉ ।੪।੩।੬।
ਗੋਂਡ ॥
goNf[
ਖਸਮੁ ਮਰੈ ਤਉ ਨਾਰਿ ਨ ਰੋਵੈ ॥
(ਪਰ ਇਸ ਮਾਇਆ ਨੂੰ ਇਸਤ®ੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀ
ਉਸੁ ਰਖਵਾਰਾ ਅਉਰੋ ਹੋਵੈ ॥
ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) ।
ਰਖਵਾਰੇ ਕਾ ਹੋਇ ਬਿਨਾਸ ॥
(ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ,
ਆਗੈ ਨਰਕੁ ਈਹਾ ਭੋਗ ਬਿਲਾਸ ॥੧॥
ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ ।੧।
ਏਕ ਸੁਹਾਗਨਿ ਜਗਤ ਪਿਆਰੀ ॥
(ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ।
ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥
ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ®ੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।
ਸੋਹਾਗਨਿ ਗਲਿ ਸੋਹੈ ਹਾਰੁ ॥
ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) ।
ਸੰਤ ਕਉ ਬਿਖੁ ਬਿਗਸੈ ਸੰਸਾਰੁ ॥
(ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ ।
ਕਰਿ ਸੀਗਾਰੁ ਬਹੈ ਪਖਿਆਰੀ ॥
ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ,
ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥
ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ ।੨।
ਸੰਤ ਭਾਗਿ ਓਹ ਪਾਛੈ ਪਰੈ ॥
(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ,
ਗੁਰ ਪਰਸਾਦੀ ਮਾਰਹੁ ਡਰੈ ॥
ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ)
ਸਾਕਤ ਕੀ ਓਹ ਪਿੰਡ ਪਰਾਇਣਿ ॥
ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ,
ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥
ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ ।੩।
ਹਮ ਤਿਸ ਕਾ ਬਹੁ ਜਾਨਿਆ ਭੇਉ ॥
ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ ।
ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥
ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ।
ਕਹੁ ਕਬੀਰ ਅਬ ਬਾਹਰਿ ਪਰੀ ॥
ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ—ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ੍ਹੇ।
ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥
ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ ।੪।੪।੭।