Sri Guru Granth Sahib Ji — Ang 885 (punjabi)
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥
(ਹੇ ਭਾਈ! ਪ੍ਰਭੂ ਦੇ ਦਰ ਤੇ ਰਾਸ ਪਾਣ ਵਾਲਾ ਉਹ ਮਨੁੱਖ) ਸਿਰਫ਼ ਇਕ ਪਰਮਾਤਮਾ (ਦੇ ਚਰਨਾਂ) ਵਿਚ ਲਿਵ ਲਾਈ ਰੱਖਦਾ ਹੈ, ਸਿਰਫ਼ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ,
ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥
ਸਿਰਫ਼ ਪਰਮਾਤਮਾ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਇਕ ਪਰਮਾਤਮਾ ਦਾ ਹੀ ਉਪਦੇਸ਼ ਕਰਦਾ ਹੈ, (ਉਸ ਰਾਸਧਾਰੀਏ ਨੂੰ) ਇਕ ਪਰਮਾਤਮਾ ਹੀ ਹਰ ਥਾਂ ਵੱਸਦਾ ਦਿੱਸਦਾ ਹੈ ।
ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥
ਉਸ ਦੀ ਸੁਰਤਿ ਸਿਰਫ਼ ਪਰਮਾਤਮਾ ਵਿਚ ਹੀ ਲੱਗੀ ਰਹਿੰਦੀ ਹੈ, ਉਹ ਸਿਰਫ਼ ਪ੍ਰਭੂ ਦੀ ਹੀ ਭਗਤੀ ਕਰਦਾ ਹੈ । ਗੁਰੂ ਪਾਸੋਂ (ਸਿੱਖਿਆ ਲੈ ਕੇ) ਉਹ ਸਿਰਫ਼ ਪਰਮਾਤਮਾ ਦਾ ਹੀ ਨਾਮ ਜਪਦਾ ਰਹਿੰਦਾ ਹੈ ।੧।
ਭਲੋ ਭਲੋ ਰੇ ਕੀਰਤਨੀਆ ॥
ਉਹੀ ਹੈ ਸਭ ਤੋਂ ਚੰਗਾ ਰਾਸਧਾਰੀਆ
ਰਾਮ ਰਮਾ ਰਾਮਾ ਗੁਨ ਗਾਉ ॥
ਜੋ ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦਾ ਹੈ
ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥
ਮਾਇਆ ਦੇ ਧੰਧੇ ਛੱਡ ਕੇ, ਮਾਇਆ ਦੀ ਗ਼ਰਜ਼ ਛੱਡ ਕੇ ।੧।ਰਹਾਉ।
ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥
(ਹੇ ਭਾਈ! ਪ੍ਰਭੂ ਦੇ ਦਰ ਦਾ ਰਾਸਧਾਰੀਆ ਸਤ) ਸੰਤੋਖ (ਆਦਿਕ ਗੁਣਾਂ) ਨੂੰ ਪੰਜ (ਕਿਸਮ ਦੇ) ਸਾਜ ਬਣਾਂਦਾ ਹੈ, ਪ੍ਰਭੂ-ਚਰਨਾਂ ਵਿਚ ਲੀਨ ਰਹਿ ਕੇ ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੈ—ਇਹੀ ਉਸ ਵਾਸਤੇ (ਸਾ, ਰੇ ਆਦਿਕ) ਸੱਤ ਸੁਰਾਂ (ਦਾ ਆਲਾਪ ਹੈ) ।
ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥
ਉਹ ਮਨੁੱਖ ਆਪਣੀ ਤਾਕਤ ਦਾ ਭਰੋਸਾ ਤਿਆਗਦਾ ਹੈ—ਇਹੀ ਉਸ ਦਾ ਵਾਜਾ (ਵਜਾਣਾ) ਹੈ । ਉਹ ਮਨੁੱਖ ਮੰਦੇ ਪਾਸੇ ਪੈਰ ਨਹੀਂ ਧਰਦਾ—ਇਹੀ ਉਸ ਵਾਸਤੇ ਤਾਨ-ਪਲਟਾ (ਆਲਾਪ) ਹੈ ।
ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥
ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਪੱਲੇ ਬੰਨ੍ਹੀ ਰੱਖਦਾ ਹੈ (ਹਿਰਦੇ ਵਿਚ ਵਸਾਈ ਰੱਖਦਾ ਹੈ । ਇਸ ਸ਼ਬਦ ਦੀ ਬਰਕਤ ਨਾਲ ਉਸ ਨੂੰ) ਕਦੇ ਜਨਮ-ਮਰਨ ਦਾ ਗੇੜ ਨਹੀਂ ਹੁੰਦਾ—ਇਹੀ (ਰਾਸ ਪਾਣ ਵੇਲੇ) ਉਸ ਦੀ ਨਾਚ-ਭੁਆਂਟਣੀ ਹੈ ।੨।
ਨਾਰਦੀ ਨਰਹਰ ਜਾਣਿ ਹਦੂਰੇ ॥
(ਹੇ ਭਾਈ! ਪ੍ਰਭੂ ਦੇ ਦਰ ਦਾ ਰਾਸਧਾਰੀਆ) ਪਰਮਾਤਮਾ ਨੂੰ (ਸਦਾ ਆਪਣੇ) ਅੰਗ-ਸੰਗ ਜਾਣਦਾ ਹੈ—ਇਹ ਹੈ ਉਸ ਦੇ ਵਾਸਤੇ ਨਾਰਦ-ਭਗਤੀ ਵਾਲਾ ਨਾਚ ।
ਘੂੰਘਰ ਖੜਕੁ ਤਿਆਗਿ ਵਿਸੂਰੇ ॥
(ਇਸ ਤਰ੍ਹਾਂ) ਉਹ (ਦੁਨੀਆ ਦੇ ਸਾਰੇ) ਚਿੰਤਾ-ਝੋਰੇ ਤਿਆਗ ਦੇਂਦਾ ਹੈ—ਇਹ ਹੈ ਉਸ ਲਈ ਘੂੰਘਰੂਆਂ ਦੀ ਛਣਕਾਰ ।
ਸਹਜ ਅਨੰਦ ਦਿਖਾਵੈ ਭਾਵੈ ॥
(ਪ੍ਰਭੂ ਦੇ ਦਰ ਦਾ ਰਾਸਧਾਰੀਆ) ਆਤਮਕ ਅਡੋਲਤਾ ਦਾ ਸੁਖ ਮਾਣਦਾ ਹੈ (ਮਾਨੋ, ਉਹ) ਨਿਰਤਕਾਰੀ ਦੇ ਕਲੋਲ ਵਿਖਾ ਰਿਹਾ ਹੈ ।
ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥
ਹੇ ਭਾਈ! ਜੇਹੜਾ ਭੀ ਮਨੁੱਖ ਇਹ ਨਿਰਤਕਾਰੀ ਕਰਦਾ ਹੈ, ਉਹ ਜਨਮਾਂ ਦੇ ਗੇੜ ਵਿਚ ਨਹੀਂ ਪੈਂਦਾ ।੩।
ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥
ਹੇ ਭਾਈ! ਜੇ ਕ®ੋੜਾਂ ਵਿਚੋਂ ਕੋਈ ਮਨੁੱਖ ਆਪਣੇ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਤਾਂ ਉਹ (ਪ੍ਰਭੂ ਦਾ) ਇਹ ਕੀਰਤਨ ਗਾਂਦਾ ਹੈ ।
ਸਾਧਸੰਗਤਿ ਕੀ ਜਾਵਉ ਟੇਕ ॥
ਮੈਂ ਤਾਂ ਸਾਧ ਸੰਗਤਿ ਦੀ ਸਰਨੀਂ ਪੈਂਦਾ ਹਾਂ ।
ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥
ਹੇ ਨਾਨਕ! ਆਖ— (ਸਾਧ ਸੰਗਤਿ ਨੂੰ ਕੀਰਤਨ ਹੀ ਜ਼ਿੰਦਗੀ ਦਾ) ਇਕੋ ਇਕ ਸਹਾਰਾ ਹੈ ।੪।੮।
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥
ਹੇ ਭਾਈ! ਕੋਈ ਮਨੁੱਖ (ਪਰਮਾਤਮਾ ਦਾ ਨਾਮ) ‘ਰਾਮ ਰਾਮ’ ਉਚਾਰਦਾ ਹੈ, ਕੋਈ ਉਸ ਨੂੰ ‘ਖ਼ੁਦਾਇ, ਖ਼ੁਦਾਇ’ ਆਖਦਾ ਹੈ ।
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕੋਈ ਮਨੁੱਖ ਉਸ ਨੂੰ ‘ਗੋਸਾਈਂ’ ਆਖ ਕੇ ਉਸ ਦੀ ਭਗਤੀ ਕਰਦਾ ਹੈ, ਕੋਈ ‘ਅੱਲਾ’ ਆਖ ਕੇ ਬੰਦਗੀ ਕਰਦਾ ਹੈ ।੧।
ਕਾਰਣ ਕਰਣ ਕਰੀਮ ॥
ਹੇ ਸਾਰੇ ਜਗਤ ਦੇ ਮੂਲ! ਹੇ ਬਖ਼ਸ਼ਿੰਦ!
ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਹੇ ਕਿਰਪਾਲ! ਹੇ ਰਹਿਮ ਕਰਨ ਵਾਲੇ! (ਜੀਵਾਂ ਨੇ ਆਪੋ ਆਪਣੇ ਧਰਮ-ਪੁਸਤਕਾਂ ਦੀ ਬੋਲੀ ਅਨੁਸਾਰ ਤੇਰੇ ਵਖ ਵਖ ਨਾਮ ਰੱਖੇ ਹੋਏ ਹਨ, ਪਰ ਤੂੰ ਸਭ ਦਾ ਸਾਂਝਾ ਹੈਂ) ।੧।ਰਹਾਉ।
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥
ਹੇ ਭਾਈ! ਕੋਈ ਮਨੁੱਖ ਕਿਸੇ ਤੀਰਥ ਉਤੇ ਇਸ਼ਨਾਨ ਕਰਦਾ ਹੈ, ਕੋਈ ਮਨੁੱਖ (ਮੱਕੇ) ਹੱਜ ਕਰਨ ਵਾਸਤੇ ਜਾਂਦਾ ਹੈ ।
ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਮਨੁੱਖ (ਪ੍ਰਭੂ ਦੀ ਮੂਰਤੀ ਬਣਾ ਕੇ) ਪੂਜਾ ਕਰਦਾ ਹੈ, ਕੋਈ ਨਮਾਜ਼ ਪੜ੍ਹਦਾ ਹੈ ।੨।
ਕੋਈ ਪੜੈ ਬੇਦ ਕੋਈ ਕਤੇਬ ॥
ਹੇ ਭਾਈ! ਕੋਈ (ਹਿੰਦੂ) ਵੇਦ ਆਦਿਕ ਧਰਮ-ਪੁਸਤਕ ਪੜ੍ਹਦਾ ਹੈ, ਕੋਈ (ਮੁਸਲਮਾਨ ਆਦਿਕ) ਕੁਰਾਨ ਅੰਜੀਲ ਆਦਿਕ ਪੜ੍ਹਦਾ ਹੈ ।
ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ (ਮੁਸਲਮਾਨ ਹੋ ਕੇ) ਨੀਲੇ ਕੱਪੜੇ ਪਹਿਨਦਾ ਹੈ, ਕੋਈ (ਹਿੰਦੂ) ਚਿੱਟੇ ਬਸਤ® ਪਾਂਦਾ ਹੈ ।੩।
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥
ਹੇ ਭਾਈ! ਕੋਈ ਮਨੁੱਖ ਆਖਦਾ ਹੈ ‘ਮੈਂ ਮੁਸਲਮਾਨ ਹਾਂ’, ਕੋਈ ਆਖਦਾ ਹੈ ‘ਮੈਂ ਹਿੰਦੂ ਹਾਂ’ ।
ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕੋਈ ਮਨੁੱਖ (ਪਰਮਾਤਮਾ ਪਾਸੋਂ) ਬਹਿਸ਼ਤ ਮੰਗਦਾ ਹੈ, ਕੋਈ ਸੁਰਗ ਮੰਗਦਾ ਹੈ ।੪।
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਪਰਮਾਤਮਾ ਦਾ ਹੁਕਮ ਪਛਾਣਿਆ ਹੈ,
ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
ਉਸ ਨੇ ਮਾਲਕ-ਪ੍ਰਭੂ ਦਾ ਭੇਤ ਪਾ ਲਿਆ ਹੈ (ਕਿ ਉਸ ਨੂੰ ਕਿਵੇਂ ਪ੍ਰਸੰਨ ਕਰ ਸਕੀਦਾ ਹੈ) ।੯।
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਪਵਨੈ ਮਹਿ ਪਵਨੁ ਸਮਾਇਆ ॥
ਹੇ ਭਾਈ! (ਜਦੋਂ ਅਸੀ ਇਹ ਸਮਝਦੇ ਹਾਂ ਕਿ ਕੋਈ ਪ੍ਰਾਣੀ ਮਰ ਗਿਆ ਹੈ, ਅਸਲ ਵਿਚ ਇਹ ਹੁੰਦਾ ਹੈ ਕਿ ਉਸ ਦੇ ਪੰਜ-ਤੱਤੀ ਸਰੀਰ ਵਿਚੋਂ) ਸੁਆਸ ਹਵਾ ਵਿਚ ਮਿਲ ਜਾਂਦਾ ਹੈ,
ਜੋਤੀ ਮਹਿ ਜੋਤਿ ਰਲਿ ਜਾਇਆ ॥
ਜੀਵਾਤਮਾ (ਸਰਬ-ਵਿਆਪਕ) ਜੋਤਿ ਨਾਲ ਜਾ ਰਲਦਾ ਹੈ ।
ਮਾਟੀ ਮਾਟੀ ਹੋਈ ਏਕ ॥
(ਸਰੀਰ ਦੀ) ਮਿੱਟੀ (ਧਰਤੀ ਦੀ) ਮਿੱਟੀ ਨਾਲ ਮਿਲ ਜਾਂਦੀ ਹੈ,
ਰੋਵਨਹਾਰੇ ਕੀ ਕਵਨ ਟੇਕ ॥੧॥
(ਮੁਏ ਨੂੰ) ਰੋਣ ਵਾਲਾ ਭੁਲੇਖੇ ਦੇ ਕਾਰਨ ਹੀ ਰੋਂਦਾ ਹੈ ।੧।
ਕਉਨੁ ਮੂਆ ਰੇ ਕਉਨੁ ਮੂਆ ॥
ਹੇ ਭਾਈ! (ਅਸਲ ਵਿਚ) ਕੋਈ ਭੀ ਜੀਵਾਤਮਾ ਮਰਦਾ ਨਹੀਂ, ਇਹ ਪੱਕੀ ਗੱਲ ਹੈ ।
ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
ਜੇਹੜਾ ਕੋਈ ਗੁਰਮੁਖਿ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੂੰ ਮਿਲ ਕੇ (ਬੇ-ਸ਼ੱਕ) ਵਿਚਾਰ ਕਰ ਲਵੋ, (ਜੰਮਣ ਮਰਨ ਵਾਲੀ ਤਾਂ) ਇਹ ਇਕ ਖੇਡ ਬਣੀ ਹੋਈ ਹੈ ।੧।ਰਹਾਉ।
ਅਗਲੀ ਕਿਛੁ ਖਬਰਿ ਨ ਪਾਈ ॥
(ਹੇ ਭਾਈ! ਕਿਸੇ ਦੇ ਸਰੀਰਕ ਵਿਛੋੜੇ ਤੇ ਰੋਣ ਵਾਲਾ ਪ੍ਰਾਣੀ ਉਸ ਵੇਲੇ) ਅਗਾਂਹ (ਸਦਾ) ਬੀਤਣ ਵਾਲੀ ਗੱਲ ਨਹੀਂ ਸਮਝਦਾ
ਰੋਵਨਹਾਰੁ ਭਿ ਊਠਿ ਸਿਧਾਈ ॥
ਕਿ ਜੇਹੜਾ (ਹੁਣ ਕਿਸੇ ਦੇ ਵਿਛੋੜੇ ਤੇ) ਰੋ ਰਿਹਾ ਹੈ (ਆਖ਼ਰ) ਉਸ ਨੇ ਭੀ ਇਥੋਂ ਕੂਚ ਕਰ ਜਾਣਾ ਹੈ ।
ਭਰਮ ਮੋਹ ਕੇ ਬਾਂਧੇ ਬੰਧ ॥
(ਹੇ ਭਾਈ! ਜੀਵਾਂ ਨੂੰ) ਭਰਮ ਅਤੇ ਮੋਹ ਦੇ ਬੰਧਨ ਬੱਝੇ ਹੋਏ ਹਨ,
ਸੁਪਨੁ ਭਇਆ ਭਖਲਾਏ ਅੰਧ ॥੨॥
(ਜੀਵਾਤਮਾ ਅਤੇ ਸਰੀਰ ਦਾ ਮਿਲਾਪ ਤਾਂ ਸੁਪਨੇ ਵਾਂਗ ਹੈ, ਇਹ ਆਖ਼ਰ) ਸੁਪਨਾ ਹੋ ਕੇ ਬੀਤ ਜਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ (ਵਿਅਰਥ ਹੀ) ਬਰੜਾਂਦਾ ਹੈ ।੨।
ਇਹੁ ਤਉ ਰਚਨੁ ਰਚਿਆ ਕਰਤਾਰਿ ॥
ਹੇ ਭਾਈ! ਇਹ ਜਗਤ ਤਾਂ ਕਰਤਾਰ ਨੇ ਇਕ ਖੇਡ ਰਚੀ ਹੋਈ ਹੈ ।
ਆਵਤ ਜਾਵਤ ਹੁਕਮਿ ਅਪਾਰਿ ॥
ਉਸ ਕਰਤਾਰ ਦੇ ਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਵਿਚ ਹੀ ਜੀਵ ਇਥੇ ਆਉਂਦੇ ਰਹਿੰਦੇ ਹਨ ਤੇ ਇਥੋਂ ਜਾਂਦੇ ਰਹਿੰਦੇ ਹਨ ।
ਨਹ ਕੋ ਮੂਆ ਨ ਮਰਣੈ ਜੋਗੁ ॥
ਉਂਞ ਕੋਈ ਭੀ ਜੀਵਾਤਮਾ ਕਦੇ ਮਰਦਾ ਨਹੀਂ ਹੈ, ਕਿਉਂਕਿ ਇਹ ਮਰਨ-ਜੋਗਾ ਹੀ ਨਹੀਂ ।
ਨਹ ਬਿਨਸੈ ਅਬਿਨਾਸੀ ਹੋਗੁ ॥੩॥
ਇਹ ਜੀਵਾਤਮਾ ਕਦੇ ਨਾਸ ਨਹੀਂ ਹੁੰਦਾ, ਇਸ ਦਾ ਅਸਲਾ ਜੁ ਸਦਾ ਕਾਇਮ ਰਹਿਣ ਵਾਲਾ ਹੀ ਹੋਇਆ ।੩।
ਜੋ ਇਹੁ ਜਾਣਹੁ ਸੋ ਇਹੁ ਨਾਹਿ ॥
ਹੇ ਭਾਈ! ਤੁਸੀ ਇਸ ਜੀਵਾਤਮਾ ਨੂੰ ਜਿਹੋ ਜਿਹਾ ਸਮਝ ਰਹੇ ਹੋ, ਇਹ ਉਹੋ ਜਿਹਾ ਨਹੀਂ ਹੈ ।
ਜਾਨਣਹਾਰੇ ਕਉ ਬਲਿ ਜਾਉ ॥
ਮੈਂ ਉਸ ਮਨੁੱਖ ਤੋਂ ਕੁਰਬਾਨ ਹਾਂ, ਜਿਸ ਨੇ ਇਹ ਅਸਲੀਅਤ ਸਮਝ ਲਈ ਹੈ ।
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥
ਹੇ ਨਾਨਕ! ਆਖ—ਗੁਰੂ ਨੇ ਜਿਸ ਦਾ ਭੁਲੇਖਾ ਦੂਰ ਕਰ ਦਿੱਤਾ ਹੈ,
ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ ।੪।੧੦।
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਜਪਿ ਗੋਬਿੰਦੁ ਗੋਪਾਲ ਲਾਲੁ ॥
ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ ।
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥
ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ®ੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈ।