Sri Guru Granth Sahib Ji — Ang 902 (punjabi)
ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥
(ਹੇ ਮੇਰੇ ਮਨ! ਵੇਖ, ਪੁਰਾਣੀ ਪ੍ਰਸਿੱਧ ਕਥਾ ਹੈ ਕਿ) ਅਖ਼ੀਰਲੇ ਵੇਲੇ (ਪਾਪੀ) ਅਜਾਮਲ ਨੂੰ ਪਰਮਾਤਮਾ ਦੇ ਨਾਮ ਦੀ ਸੂਝ ਆ ਗਈ, ਉਸ ਨੇ ਉਹ ਉੱਚੀ
ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥
ਉਸ ਨੇ ਉਹ ਉੱਚੀ ਆਤਮਕ ਅਵਸਥਾ ਇਕ ਪਲਕ ਵਿਚ ਹਾਸਲ ਕਰ ਲਈ, ਜਿਸ ਆਤਮਕ ਅਵਸਥਾ ਨੂੰ ਵੱਡੇ ਵੱਡੇ ਜੋਗੀ ਤਾਂਘਦੇ ਰਹਿੰਦੇ ਹਨ ।੨।
ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥
ਹੇ ਨਾਨਕ! (ਆਖ—ਹੇ ਮੇਰੇ ਮਨ! ਗਜ ਦੀ ਕਥਾ ਭੀ ਸੁਣ । ਗਜ ਵਿਚ) ਨਾਹ ਕੋਈ ਗੁਣ ਸੀ, ਨਾਹ ਹੀ ਉਸ ਨੂੰ ਕੋਈ ਵਿੱਦਿਆ ਪ੍ਰਾਪਤ ਸੀ ।
ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥
(ਉਸ ਵਿਚਾਰੇ) ਗਜ ਨੇ ਕਿਹੜਾ ਧਾਰਮਿਕ ਕੰਮ ਕਰਨਾ ਸੀ? ਪਰ ਵੇਖ ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ, ਪਰਮਾਤਮਾ ਨੇ ਉਸ ਗਜ ਨੂੰ ਨਿਰਭੈਤਾ ਦੀ ਪਦਵੀ ਬਖ਼ਸ਼ ਦਿੱਤੀ ।੩।੧।
ਰਾਮਕਲੀ ਮਹਲਾ ੯ ॥
ਰਾਮਕਲੀ ਮਹਲਾ ੯ ॥
ਸਾਧੋ ਕਉਨ ਜੁਗਤਿ ਅਬ ਕੀਜੈ ॥
ਹੇ ਸੰਤ ਜਨੋ! ਹੁਣ (ਇਸ ਮਨੁੱਖਾ ਜਨਮ ਵਿਚ ਉਹ) ਕਿਹੜੀ ਵਿEਂਤ ਕੀਤੀ ਜਾਏ,
ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥
ਜਿਸ ਦੇ ਕਰਨ ਨਾਲ (ਮਨੁੱਖ ਦੇ ਅੰਦਰੋਂ) ਸਾਰੀ ਖੋਟੀ ਮਤਿ ਨਾਸ ਹੋ ਜਾਏ, ਅਤੇ (ਮਨੁੱਖ ਦਾ) ਮਨ ਪਰਮਾਤਮਾ ਦੀ ਭਗਤੀ ਵਿਚ ਰਚ-ਮਿਚ ਜਾਏ? ।੧।ਰਹਾਉ।
ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥
ਹੇ ਸੰਤ ਜਨੋ! (ਆਮ ਤੌਰ ਤੇ ਮਨੁੱਖ ਦਾ) ਮਨ ਮਾਇਆ (ਦੇ ਮੋਹ) ਵਿਚ ਉਲਝਿਆ ਰਹਿੰਦਾ ਹੈ,
ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥
ਮਨੁੱਖ ਰਤਾ ਭਰ ਭੀ ਸਿਆਣਪ ਦੀ ਇਹ ਗੱਲ ਨਹੀਂ ਵਿਚਾਰਦਾ ਕਿ ਉਹ ਕਿਹੜਾ ਨਾਮ ਹੈ ਜਿਸ ਦਾ ਸਿਮਰਨ ਕਰਨ ਨਾਲ ਜਗਤ ਵਾਸਨਾ-ਰਹਿਤ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੧।
ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥
ਹੇ ਭਾਈ! ਜਦੋਂ ਸੰਤ ਜਨ (ਕਿਸੇ ਭਾਗਾਂ ਵਾਲੇ ਉਤੇ) ਦਇਆਵਾਨ ਹੁੰਦੇ ਹਨ ਕਿਰਪਾਲ ਹੁੰਦੇ ਹਨ, ਤਦੋਂ ਉਹ (ਉਸ ਮਨੁੱਖ ਨੂੰ) ਇਹ ਗੱਲ ਦੱਸਦੇ ਹਨ ਕਿ—ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ,
ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥
ਇਉਂ ਮਿਥ ਲਵੋ ਕਿ ਉਸ ਨੇ ਸਾਰੇ ਹੀ ਧਾਰਮਿਕ ਕੰਮ ਕਰ ਲਏ ।੨।
ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥
ਹੇ ਨਾਨਕ! (ਆਖ—ਹੇ ਭਾਈ! ਜਿਹੜਾ) ਮਨੁੱਖ ਦਿਨ ਰਾਤ ਵਿਚ ਅੱਖ ਦੇ ਇਕ ਫੋਰ ਲਈ ਭੀ ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਂਦਾ ਹੈ
ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥
ਉਹ ਮਨੁੱਖ ਆਪਣਾ (ਮਨੁੱਖਾ) ਜਨਮ ਸਫਲ ਕਰ ਲੈਂਦਾ ਹੈ, ਉੇਸ ਮਨੁੱਖ ਦੇ ਦਿਲ ਵਿਚੋਂ ਮੌਤ ਦਾ ਸਹਿਮ ਦੂਰ ਹੋ ਜਾਂਦਾ ਹੈ ।੩।੨।
ਰਾਮਕਲੀ ਮਹਲਾ ੯ ॥
ਰਾਮਕਲੀ ਮਹਲਾ ੯ ॥
ਪ੍ਰਾਨੀ ਨਾਰਾਇਨ ਸੁਧਿ ਲੇਹਿ ॥
ਹੇ ਭਾਈ! ਪਰਮਾਤਮਾ ਦੀ ਯਾਦ ਹਿਰਦੇ ਵਿਚ ਵਸਾਈ ਰੱਖ ।
ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥
ਪ੍ਰਭੂ ਦੀ ਯਾਦ ਤੋਂ ਬਿਨਾ ਤੇਰਾ ਮਨੁੱਖਾ) ਸਰੀਰ ਵਿਅਰਥ ਜਾ ਰਿਹਾ ਹੈ । ਦਿਨੇ ਰਾਤ ਇਕ ਇਕ ਛਿਨ ਕਰ ਕੇ ਤੇਰੀ ਉਮਰ ਘਟਦੀ ਜਾ ਰਹੀ ਹੈ ।੧।ਰਹਾਉ।
ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥
(ਦੀ ਉਮਰ) ਵਿਸ਼ੇ-ਵਿਕਾਰਾਂ ਵਿਚ ਗਵਾ ਲਈ, ਬਾਲ-ਉਮਰ ਅੰਞਾਣ-ਪੁਣੇ ਵਿਚ (ਗਵਾ ਲਈ ।
ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥
ਹੁਣ) ਬੁੱਢਾ ਹੋ ਗਿਆ ਹੈ, ਪਰ ਅਜੇ ਭੀ ਨਹੀਂ ਸਮਝਦਾ । (ਪਤਾ ਨਹੀਂ ਇਹ) ਕਿਸ ਖੋਟੀ ਮਤਿ ਵਿਚ ਫਸਿਆ ਪਿਆ ਹੈ ।੧।
ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥
ਹੇ ਪ੍ਰਾਣੀ! ਜਿਸ ਠਾਕੁਰ-ਪ੍ਰਭੂ ਨੇ (ਤੈਨੂੰ) ਮਨੁੱਖਾ ਜਨਮ ਦਿੱਤਾ ਹੋਇਆ ਹੈ, ਤੂੰ ਉਸ ਨੂੰ ਕਿਉਂ ਭੁਲਾ ਰਿਹਾ ਹੈਂ?
ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥
ਹੇ ਨਰ! ਜਿਸ ਪਰਮਾਤਮਾ ਦਾ ਨਾਮ ਸਿਮਰਨ ਨਾਲ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹੁੰਦੀ ਹੈ ਤੂੰ ਅੱਖ ਦੇ ਇਕ ਫੋਰ ਲਈ ਭੀ ਉਸ (ਦੀ ਸਿਫ਼ਤਿ-ਸਾਲਾਹ) ਨੂੰ ਨਹੀਂ ਗਾਂਦਾ ।੨।
ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥
ਹੇ ਪ੍ਰਾਣੀ! ਕਿਉਂ ਮਾਇਆ ਦਾ (ਇਤਨਾ) ਮਾਣ ਤੂੰ ਕਰ ਰਿਹਾ ਹੈਂ? (ਇਹ ਤਾਂ) ਕਿਸੇ ਦੇ ਨਾਲ ਭੀ (ਅਖ਼ੀਰ ਵੇਲੇ) ਨਹੀਂ ਜਾਂਦੀ ।
ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥
ਨਾਨਕ ਆਖਦਾ ਹੈ—ਹੇ ਭਾਈ! ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਅੰਤ ਵੇਲੇ ਉਹ ਤੇਰਾ ਮਦਦਗਾਰ ਹੋਵੇਗਾ ।੩।੩।੮੧।
ਰਾਮਕਲੀ ਮਹਲਾ ੧ ਅਸਟਪਦੀਆ
ਰਾਮਕਲੀ ਮਹਲਾ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
<> ਸਤਿਗੁਰ ਪ੍ਰਸਾਦਿ ॥
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥
(ਜਿਸ ਅਸਲ ਕਲਿਜੁਗ ਦਾ ਜ਼ਿਕਰ ਅਸਾਂ ਕੀਤਾ ਹੈ ਉਸ) ਕਲਿਜੁਗ ਦਾ ਪ੍ਰਭਾਵ ਹੀ ਜੀਵਾਂ ਦੇ ਮਨਾਂ ਵਿਚ (ਖੇਡਾਂ) ਖੇਡਦਾ ਹੈ ਕਿਸੇ ਖ਼ਾਸ ਥਾਵਾਂ ਵਿਚ ਨਹੀਂ ਖੇਡ ਸਕਦਾ (ਕਿਉਂਕਿ ਸਤਜੁਗ ਤੇ®ਤਾ ਦੁਆਪੁਰ ਆਦਿਕ ਸਾਰੇ ਹੀ ਸਮਿਆਂ ਵਿਚ) ਉਹੀ ਚੰਦ®ਮਾ ਚੜ੍ਹਦਾ ਆਇਆ ਹੈ, ਉਹੀ ਤਾਰੇ ਚੜ੍ਹਦੇ ਆ ਰਹੇ ਹਨ, ਉਹੀ ਸੂਰਜ ਚਮਕਦਾ ਆ ਰਿਹਾ ਹੈ,
ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥
ਉਹੀ ਧਰਤੀ ਹੈ ਤੇ ਉਹੀ ਹਵਾ ਝੁਲਦੀ ਆ ਰਹੀ ਹੈ ।੧।
ਜੀਵਨ ਤਲਬ ਨਿਵਾਰਿ ॥
ਹੇ ਪੰਡਿਤ! ਆਪਣੇ ਮਨ ਵਿਚੋਂ) ਖ਼ੁਦ-ਗ਼ਰਜ਼ੀ ਦੂਰ ਕਰ (ਇਹ ਖ਼ੁਦ-ਗ਼ਰਜ਼ੀ ਕਲਿਜੁਗ ਹੈ ।
ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥
ਖ਼ੁਦ-ਗ਼ਰਜ਼ੀ ਤੇ ਦੂਜਿਆਂ ਉਤੇ ਧੱਕਾ—ਹੇ ਪੰਡਿਤ! ਇਹਨਾਂ ਨੂੰ) ਕਲਿਜੁਗ ਦੇ ਲੱਛਣ ਸਮਝ ।੧।ਰਹਾਉ।
ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥
ਕਿਸੇ ਨੇ ਕਦੇ ਨਹੀਂ ਸੁਣਿਆ ਕਿ ਕਲਿਜੁਗ ਕਿਸੇ ਖ਼ਾਸ ਦੇਸ ਵਿਚ ਆਇਆ ਹੋਇਆ ਹੈ, ਕਿਸੇ ਖ਼ਾਸ ਤੀਰਥ ਕੋਲ ਬੈਠਾ ਹੋਇਆ ਹੈ ।
ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥
ਜਿਥੇ ਕੋਈ ਦਾਨੀ ਦਾਨ ਕਰਦਾ ਹੈ ਉਥੇ ਭੀ ਬੈਠਾ ਹੋਇਆ ਕਿਸੇ ਨਹੀਂ ਸੁਣਿਆ, ਕਿਸੇ ਥਾਂ ਕਲਿਜੁਗ ਮਹਲ ਉਸਾਰ ਕੇ ਨਹੀਂ ਬੈਠ ਰਿਹਾ ।੨।
ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥
ਜੇ ਕੋਈ ਮਨੁੱਖ ਆਪਣਾ ਆਚਰਨ ਉੱਚਾ ਬਣਾਂਦਾ ਹੈ ਤਾਂ ਉਹ (ਸਗੋਂ ਲੋਕਾਂ ਦੀਆਂ ਨਜ਼ਰਾਂ ਵਿਚ) ਡਿੱਗਦਾ ਹੈ, ਜੇ ਕੋਈ ਤਪੀ ਹੋਣ ਦਾ ਦਾਹਵਾ ਕਰਦਾ ਹੈ ਤਾਂ ਉਸ ਦੇ ਇੰਦ®ੁੇ ਆਪਣੇ ਵੱਸ ਵਿਚ ਨਹੀਂ ਹਨ,
ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥
ਜੇ ਜੋਈ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਾਂ (ਲੋਕਾਂ ਵਿਚ ਸਗੋਂ ਉਸ ਦੀ) ਬਦਨਾਮੀ ਹੁੰਦੀ ਹੈ । (ਹੇ ਪੰਡਿਤ! ਭੈੜਾ ਆਚਰਨ, ਇੰਦ®ੇ ਵੱਸ ਵਿਚ ਨਾਹ ਹੋਣੇ, ਪ੍ਰਭੂ-ਨਾਮ ਵੱਲੋਂ ਨਫ਼ਰਤ—) ਇਹ ਹਨ ਕਲਿਜੁਗ ਦੇ ਲੱਛਣ ।੩।
ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥
(ਪਰ ਇਹ ਖ਼ੁਦ-ਗ਼ਰਜ਼ੀ ਤੇ ਕਮਜ਼ੋਰਾਂ ਉਤੇ ਧੱਕਾ ਸੁਖੀ ਜੀਵਨ ਦਾ ਰਸਤਾ ਨਹੀਂ) ਜਿਸ ਮਨੁੱਖ ਨੂੰ ਦੂਜਿਆਂ ਉਤੇ ਸਰਦਾਰੀ ਮਿਲਦੀ ਹੈ (ਤੇ ਉਹ ਕਮਜ਼ੋਰਾਂ ਉਤੇ ਧੱਕਾ ਕਰਦਾ ਹੈ) ਉਸ ਦੀ ਹੀ (ਇਸ ਧੱਕੇ-ਜ਼ੁਲਮ ਦੇ ਕਾਰਨ ਆਖ਼ਰ) ਦੁਰਗਤਿ ਹੁੰਦੀ ਹੈ । ਨੌਕਰਾਂ ਨੂੰ (ਉਸ ਦੁਰਗਤਿ ਤੋਂ ਕੋਈ) ਖ਼ਤਰਾ ਨਹੀਂ ਹੁੰਦਾ ।
ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥
ਜਦੋਂ ਉਸ ਸਰਦਾਰ ਦੇ ਗਲ ਵਿਚ ਫਾਹਾ ਪੈਂਦਾ ਹੈ, ਤਾਂ ਉਹ ਉਹਨਾਂ ਨੌਕਰਾਂ ਦੇ ਹੱਥੋਂ ਹੀ ਮਰਦਾ ਹੈ ।੪।