Sri Guru Granth Sahib Ji — Ang 914 (punjabi)
ਕਾਹੂ ਬਿਹਾਵੈ ਮਾਇ ਬਾਪ ਪੂਤ ॥
ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ;
ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥
ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ ।
ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥
(ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ ।੧।
ਰਚਨਾ ਸਾਚੁ ਬਨੀ ॥
ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ।
ਸਭ ਕਾ ਏਕੁ ਧਨੀ ॥੧॥ ਰਹਾਉ ॥
ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ । ਇਕ ਉਹੀ ਹਰੇਕ ਜੀਵ ਦਾ ਮਾਲਕ ਹੈ ।੧।ਰਹਾਉ।
ਕਾਹੂ ਬਿਹਾਵੈ ਬੇਦ ਅਰੁ ਬਾਦਿ ॥
ਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ;
ਕਾਹੂ ਬਿਹਾਵੈ ਰਸਨਾ ਸਾਦਿ ॥
ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ;
ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥
ਕਿਸੇ ਦੀ ਉਮਰ ਇਸਤ®ੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ ।
ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥
ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰØਦੇ ਹਨ ।੨।
ਕਾਹੂ ਬਿਹਾਵੈ ਖੇਲਤ ਜੂਆ ॥
ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ;
ਕਾਹੂ ਬਿਹਾਵੈ ਅਮਲੀ ਹੂਆ ॥
ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ;
ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥
ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ;
ਹਰਿ ਜਨ ਬਿਹਾਵੈ ਨਾਮ ਧਿਆਏ ॥੩॥
ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ ।੩।
ਕਾਹੂ ਬਿਹਾਵੈ ਜੋਗ ਤਪ ਪੂਜਾ ॥
ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ;
ਕਾਹੂ ਰੋਗ ਸੋਗ ਭਰਮੀਜਾ ॥
ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ;
ਕਾਹੂ ਪਵਨ ਧਾਰ ਜਾਤ ਬਿਹਾਏ ॥
ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ;
ਸੰਤ ਬਿਹਾਵੈ ਕੀਰਤਨੁ ਗਾਏ ॥੪॥
ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ ।੪।
ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥
ਹੇ ਭਾਈ! ਕਿਸੇ ਦੀ ਉਮਰ ਬੀਤਦੀ ਹੈ ਦਿਨੇ ਰਾਤ ਤੁਰਦਿਆਂ;
ਕਾਹੂ ਬਿਹਾਵੈ ਸੋ ਪਿੜੁ ਮਾਲਤ ॥
ਪਰ ਕਿਸੇ ਦੀ ਲੰਘਦੀ ਹੈ ਇਕੋ ਥਾਂ ਮੱਲ ਕੇ ਬੈਠੇ ਰਿਹਾਂ;
ਕਾਹੂ ਬਿਹਾਵੈ ਬਾਲ ਪੜਾਵਤ ॥
ਕਿਸੇ ਮਨੁੱਖ ਦੀ ਉਮਰ ਮੁੰØਡੇ ਪੜ੍ਹਾਉਂਦਿਆਂ ਲੰਘ ਜਾਂਦੀ ਹੈ;
ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥
ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਿਆਂ ।੫।
ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥
ਕਿਸੇ ਮਨੁੱਖ ਦੀ ਜ਼ਿੰਦਗੀ ਨਟਾਂ ਵਾਲੇ ਨਾਟਕ ਅਤੇ ਨਾਚ ਕਰਦਿਆਂ ਗੁਜ਼ਰਦੀ ਹੈ;
ਕਾਹੂ ਬਿਹਾਵੈ ਜੀਆਇਹ ਹਿਰਤੇ ॥
ਕਿਸੇ ਮਨੁੱਖ ਦੀ ਇਹ ਉਮਰ ਡਾਕੇ ਮਾਰਦਿਆਂ ਲੰਘ ਜਾਂਦੀ ਹੈ;
ਕਾਹੂ ਬਿਹਾਵੈ ਰਾਜ ਮਹਿ ਡਰਤੇ ॥
ਕਿਸੇ ਮਨੁੱਖ ਦੀ ਜ਼ਿੰਦਗੀ ਰਾਜ-ਦਰਬਾਰ ਵਿਚ (ਰਹਿ ਕੇ) ਥਰ-ਥਰ ਕੰਬਦਿਆਂ ਹੀ ਗੁਜ਼ਰਦੀ ਹੈ;
ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥
ਸੰਤ ਦੀ ਉਮਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਲੰਘਦੀ ਹੈ ।੬।
ਕਾਹੂ ਬਿਹਾਵੈ ਮਤਾ ਮਸੂਰਤਿ ॥
(ਦੁਨੀਆ ਦੀਆਂ ਔਖਿਆਈਆਂ ਦੇ ਕਾਰਨ) ਕਿਸੇ ਦੀ ਉਮਰ ਗਿਣਤੀਆਂ ਗਿਣਦਿਆਂ ਲੰਘ ਜਾਂਦੀ ਹੈ;
ਕਾਹੂ ਬਿਹਾਵੈ ਸੇਵਾ ਜਰੂਰਤਿ ॥
(ਜ਼ਿੰਦਗੀ ਦੀਆਂ) ਲੋੜਾਂ ਪੂਰੀਆਂ ਕਰਨ ਲਈ ਕਿਸੇ ਦੀ ਜ਼ਿੰਦਗੀ ਨੌਕਰੀ ਕਰਦਿਆਂ ਗੁਜ਼ਰ ਜਾਂਦੀ ਹੈ;
ਕਾਹੂ ਬਿਹਾਵੈ ਸੋਧਤ ਜੀਵਤ ॥
ਕਿਸੇ ਮਨੁੱਖ ਦੀ ਸਾਰੀ ਉਮਰ ਖੋਜ-ਭਾਲ ਕਰਦਿਆਂ ਬੀਤਦੀ ਹੈ;
ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥
ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦਾ ਨਾਮ-ਅੰØਮ੍ਰਿਤ ਪੀਂਦਿਆਂ ।੭।
ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥
ਜਿਸ ਕੰਮ ਵਿਚ ਪਰਮਾਤਮਾ ਨੇ ਕਿਸੇ ਨੂੰ ਲਾਇਆ ਹੈ ਉਸੇ ਵਿਚ ਹੀ ਉਹ ਲੱਗਾ ਹੋਇਆ ਹੈ ।
ਨਾ ਕੋ ਮੂੜੁ ਨਹੀ ਕੋ ਸਿਆਨਾ ॥
ਪਰ, ਹੇ ਭਾਈ! ਨਾਹ ਕੋਈ ਜੀਵ ਮੂਰਖ ਹੈ, ਨਾਹ ਕੋਈ ਸਿਆਣਾ ਹੈ;
ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
ਹੇ ਨਾਨਕ (ਆਖ—) ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਨਾਮ ਬਖ਼ਸ਼ਦਾ ਹੈ, ਮੈਂ ਉਸ ਤੋਂ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ।੮।੩।
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਦਾਵਾ ਅਗਨਿ ਰਹੇ ਹਰਿ ਬੂਟ ॥
ਹੇ ਭਾਈ! ਜੰਗਲ ਦੀ ਅੱਗ ਹਰੇ ਬੂਟੇ ਵਿਚ ਟਿਕੀ ਰਹਿੰਦੀ ਹੈ (ਉਸ ਨੂੰ ਨਹੀਂ ਸਾੜਦੀ । ਬਾਕੀ ਜੰਗਲ ਨੂੰ ਸਾੜਦੀ ਹੈ);
ਮਾਤ ਗਰਭ ਸੰਕਟ ਤੇ ਛੂਟ ॥
ਬੱਚਾ ਮਾਂ ਦੇ ਪੇਟ ਦੇ ਦੁੱਖਾਂ ਤੋਂ ਬਚਿਆ ਰਹਿੰਦਾ ਹੈ;
ਜਾ ਕਾ ਨਾਮੁ ਸਿਮਰਤ ਭਉ ਜਾਇ ॥
; ਇਸੇ ਤਰ੍ਹਾਂ ਉਹ ਪ੍ਰਭੂ ਪਾਤਿਸ਼ਾਹ ਜਿਸ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ,
ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥
ਆਪਣੇ ਸੰਤ ਜਨਾਂ ਦੀ ਰੱØਖਿਆ ਕਰਦਾ ਹੈ ।੧।
ਐਸੇ ਰਾਖਨਹਾਰ ਦਇਆਲ ॥
ਹੇ ਸਭ ਦੀ ਰੱØਖਿਆ ਕਰਨ ਦੇ ਸਮਰੱਥ ਪ੍ਰਭੂ! ਤੂੰ ਬੜਾ ਹੀ ਦਇਆ ਦਾ ਘਰ ਹੈਂ ।
ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥
ਮੈਂ ਜਿੱਧਰ ਵੇਖਦਾ ਹਾਂ, ਤੂੰ ਹੀ ਸਭ ਦੀ ਪਾਲਣਾ ਕਰਦਾ ਹੈਂ ।੧।ਰਹਾਉ।
ਜਲੁ ਪੀਵਤ ਜਿਉ ਤਿਖਾ ਮਿਟੰਤ ॥
ਹੇ ਭਾਈ! ਜਿਵੇਂ ਪਾਣੀ ਪੀਤਿਆਂ ਤ੍ਰੇਹ ਮਿਟ ਜਾਂਦੀ ਹੈ,
ਧਨ ਬਿਗਸੈ ਗ੍ਰਿਹਿ ਆਵਤ ਕੰਤ ॥
ਜਿਵੇਂ ਪਤੀ ਘਰ ਆਇਆਂ ਇਸਤ®ੀ ਖ਼ੁਸ਼ ਹੋ ਜਾਂਦੀ ਹੈ,
ਲੋਭੀ ਕਾ ਧਨੁ ਪ੍ਰਾਣ ਅਧਾਰੁ ॥
ਜਿਵੇਂ ਧਨ-ਪਦਾਰਥ ਲੋਭੀ ਮਨੁੱਖ ਦੀ ਜ਼ਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ,
ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥
ਤਿਵੇਂ ਪ੍ਰਭੂ ਦੇ ਭਗਤਾਂ ਦਾ ਪ੍ਰਭੂ ਦੇ ਨਾਮ ਨਾਲ ਪਿਆਰ ਹੁੰਦਾ ਹੈ ।੨।
ਕਿਰਸਾਨੀ ਜਿਉ ਰਾਖੈ ਰਖਵਾਲਾ ॥
ਹੇ ਭਾਈ! ਜਿਵੇਂ ਰਾਖਾ ਖੇਤੀ ਦੀ ਰਾਖੀ ਕਰਦਾ ਹੈ,
ਮਾਤ ਪਿਤਾ ਦਇਆ ਜਿਉ ਬਾਲਾ ॥
ਜਿਵੇਂ ਮਾਪੇ ਆਪਣੇ ਬੱØਚੇ ਨਾਲ ਪਿਆਰ ਕਰਦੇ ਹਨ,
ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥
ਜਿਵੇਂ ਕੋਈ ਮਿੱਤਰ ਆਪਣੇ ਮਿੱਤਰ ਨੂੰ ਵੇਖ ਕੇ (ਉਸ ਨੂੰ) ਮਿਲ ਕੇ ਜਾਂਦਾ ਹੈ,
ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥
ਤਿਵੇਂ ਪਰਮਾਤਮਾ ਆਪਣੇ ਭਗਤਾਂ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੩।
ਜਿਉ ਅੰਧੁਲੇ ਪੇਖਤ ਹੋਇ ਅਨੰਦ ॥
ਹੇ ਭਾਈ! ਜਿਵੇਂ ਜੇ ਕਿਸੇ ਅੰØਨ੍ਹੇ ਨੂੰ ਵੇਖ ਸਕਣ ਦੀ ਸ਼ਕਤੀ ਮਿਲ ਜਾਏ ਤਾਂ ਉਹ ਖ਼ੁਸ਼ ਹੁੰਦਾ ਹੈ,
ਗੂੰਗਾ ਬਕਤ ਗਾਵੈ ਬਹੁ ਛੰਦ ॥
ਜੇ ਗੂੰਗਾ ਬੋਲਣ ਲੱਗ ਪਏ (ਤਾਂ ਉਹ ਖ਼ੁਸ਼ ਹੁੰਦਾ ਹੈ, ਤੇ) ਕਈ ਗੀਤ ਗਾਣ ਲੱਗ ਪੈਂਦਾ ਹੈ,
ਪਿੰਗੁਲ ਪਰਬਤ ਪਰਤੇ ਪਾਰਿ ॥
ਕੋਈ ਲੂਲ੍ਹਾ ਪਹਾੜਾਂ ਤੋਂ ਪਾਰ ਲੰਘ ਸਕਣ ਨਾਲ ਖ਼ੁਸ਼ ਹੁੰਦਾ ਹੈ,
ਹਰਿ ਕੈ ਨਾਮਿ ਸਗਲ ਉਧਾਰਿ ॥੪॥
ਇਸੇ ਤਰ੍ਹਾਂ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ (ਜਿਹੜੀ) ਲੋਕਾਈ ਦਾ ਨਿਸਤਾਰਾ ਹੁੰਦਾ ਹੈ (ਉਹ ਬਹੁਤ ਪ੍ਰਸੰਨ ਹੁੰਦੀ ਹੈ) ।੪।
ਜਿਉ ਪਾਵਕ ਸੰਗਿ ਸੀਤ ਕੋ ਨਾਸ ॥
ਹੇ ਭਾਈ! ਜਿਵੇਂ ਅੱਗ ਨਾਲ ਠੰਢ ਦਾ ਨਾਸ ਹੋ ਜਾਂਦਾ ਹੈ,
ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥
ਤਿਵੇਂ ਸੰਤਾਂ ਦੀ ਸੰਗਤ ਕੀਤਿਆਂ ਪਾਪਾਂ ਦਾ ਨਾਸ ਹੋ ਜਾਂਦਾ ਹੈ ।
ਜਿਉ ਸਾਬੁਨਿ ਕਾਪਰ ਊਜਲ ਹੋਤ ॥
। ਹੇ ਭਾਈ! ਜਿਵੇਂ ਸਾਬਣ ਨਾਲ ਕੱਪੜੇ ਸਾਫ਼-ਸੁਥਰੇ ਹੋ ਜਾਂਦੇ ਹਨ,
ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥
ਤਿਵੇਂ ਪਰਮਾਤਮਾ ਦਾ ਨਾਮ ਜਪਦਿਆਂ ਹਰੇਕ ਵਹਿਮ ਹਰੇਕ ਡਰ ਦੂਰ ਹੋ ਜਾਂਦਾ ਹੈ ।੫।
ਜਿਉ ਚਕਵੀ ਸੂਰਜ ਕੀ ਆਸ ॥
ਹੇ ਭਾਈ! ਜਿਵੇਂ ਚਕਵੀ (ਚਕਵੇ ਨੂੰ ਮਿਲਣ ਵਾਸਤੇ) ਸੂਰਜ (ਦੇ ਚੜ੍ਹਨ) ਦੀ ਉਡੀਕ ਕਰਦੀ ਰਹਿੰਦੀ ਹੈ,
ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥
ਜਿਵੇਂ (ਪਿਆਸ ਬੁਝਾਣ ਲਈ) ਪਪੀਹੇ ਨੂੰ ਵਰਖਾ ਦੀਆਂ ਬੂੰਦਾਂ ਦੀ ਲਾਲਸਾ ਹੁੰਦੀ ਹੈ,
ਜਿਉ ਕੁਰੰਕ ਨਾਦ ਕਰਨ ਸਮਾਨੇ ॥
ਜਿਵੇਂ ਹਰਨ ਦੇ ਕੰਨ ਘੰØਡੇਹੇੜੇ ਦੀ ਆਵਾਜ਼ ਵਿਚ ਮਸਤ ਰਹਿੰਦੇ ਹਨ,
ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥
ਤਿਵੇਂ ਸੰਤ ਜਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ।੬।