Sri Guru Granth Sahib Ji — Ang 916 (punjabi)
ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥
ਹੇ ਪ੍ਰਭੂ! (ਅਸੀ ਤੇਰੇ ਪੈਦਾ ਕੀਤੇ ਹੋਏ ਜੀਵ ਹਾਂ) ਆਪਣੇ ਪੈਦਾ ਕੀਤੇ ਜੀਵਾਂ ਦੀ ਤੂੰ ਆਪ ਹੀ ਸਦਾ ਸੰਭਾਲ ਕੀਤੀ ਹੈ, ਤੂੰ ਆਪ ਹੀ ਇਹਨਾਂ ਨੂੰ ਆਪਣੇ ਪੱØਲੇ ਲਾਂਦਾ ਹੈਂ ।੧੫।
ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥
(ਹੇ ਪ੍ਰਭੂ! ਤੇਰੀ ਮਿਹਰ ਨਾਲ ਹੀ ਜਿਨ੍ਹਾਂ ਨੇ) ਤੇਰੇ ਸਦਾ-ਥਿਰ ਨਾਮ ਦੇ ਸਿਮਰਨ ਦਾ ਜਹਾਜ਼ ਤਿਆਰ ਕਰ ਲਿਆ, ਤੂੰ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ।੧੬।
ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥
ਹੇ ਨਾਨਕ! (ਆਖ—ਹੇ ਭਾਈ!) ਉਹ ਮਾਲਕ-ਪ੍ਰਭੂ ਬੇਅੰਤ-ਗੁਣਾਂ ਦਾ ਮਾਲਕ ਹੈ ਬੇਅੰਤ ਹੈ । ਮੈਂ ਉਸ ਤੋਂ ਸਦਕੇ ਜਾਂਦਾ ਹਾਂ, ਸਦਾ ਸਦਕੇ ਜਾਂਦਾ ਹਾਂ ।੧੭।
ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥
(ਹੇ ਭਾਈ! ਜਿਹੜਾ) ਪਰਮਾਤਮਾ ਮੌਤ-ਰਹਿਤ ਹਸਤੀ ਵਾਲਾ ਹੈ, ਜੋ ਜੂਨਾਂ ਵਿਚ ਨਹੀਂ ਆਉਂਦਾ, ਜੋ ਆਪਣੇ ਆਪ ਤੋਂ ਪਰਗਟ ਹੁੰਦਾ ਹੈ, ਉਹ ਪ੍ਰਭੂ (ਗੁਰੂ ਦੀ) ਰਾਹੀਂ ਜਗਤ ਦੇ (ਮਾਇਆ ਦੇ ਮੋਹ ਦੇ) ਹਨੇਰੇ ਨੂੰ (ਦੂਰ ਕਰ ਕੇ ਆਤਮਕ ਜੀਵਨ ਦਾ ਚਾਨਣ ਕਰਦਾ ਹੈ ।੧੮।
ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥
ਹੇ ਭਾਈ! ਪਰਮਾਤਮਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, (ਗੁਰੂ ਦੀ ਸਰਨ ਪੈ ਕੇ ਉਸ ਦਾ) ਦਰਸਨ ਕੀਤਿਆਂ (ਮਾਇਆ ਦੀ ਤਿ®ਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਈਦਾ ਹੈ ।੧੯।
ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥
(ਹੇ ਭਾਈ! ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ) ਸਰਬ-ਵਿਆਪਕ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲਾ ਪਰਮਾਤਮਾ, ਕਿਸੇ ਤੋਂ ਭੀ ਨਾਹ ਡਰਨ ਵਾਲਾ ਪਰਮਾਤਮਾ ਜਲ ਵਿਚ ਥਲ ਵਿੱਚ ਹਰ ਥਾਂ ਮੌਜੂਦ ਹੈ ।੨੦।
ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥
ਹੇ ਮਾਂ! (ਗੁਰੂ ਦੀ ਰਾਹੀਂ ਹੀ ਪਰਮਾਤਮਾ ਨੇ ਆਪਣੀ) ਭਗਤੀ ਦਾ ਦਾਨ (ਆਪਣੇ) ਭਗਤਾਂ ਨੂੰ (ਸਦਾ) ਦਿੱਤਾ ਹੈ । (ਦਾਸ) ਨਾਨਕ ਭੀ (ਗੁਰੂ ਦੀ ਰਾਹੀਂ ਹੀ) ਉਸ ਪਰਮਾਤਮਾ ਪਾਸੋਂ (ਇਹ ਖ਼ੈਰ) ਮੰਗਦਾ ਹੈ ।੨੧।੧।੬।
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਸਲੋਕੁ ॥
slok[
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
ਹੇ ਪਿਆਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀ ਆਦਤ ਬਣਾE, ਇਹ ਸਿਫ਼ਤਿ-ਸਾਲਾਹ ਹੀ (ਮਨੁੱਖ ਵਾਸਤੇ) ਸਾਰੀ ਉਮਰ ਦਾ ਸਹਾਰਾ ਹੈ ।
ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥
ਹੇ ਨਾਨਕ! (ਆਖ—ਹੇ ਮਿੱਤਰੋ!) ਇਕ ਪਰਮਾਤਮਾ ਦਾ ਨਾਮ ਸਿਮਰਦਿਆਂ (ਲੋਕ ਪਰਲੋਕ ਵਿਚ) ਮੁਖ ਉਜਲਾ ਰਹਿੰਦਾ ਹੈ ਅਤੇ ਸਦਾ ਹੀ ਸੁਖੀ ਰਹਿੰਦਾ ਹੈ ।੧।
ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥
ਹੇ ਸੰਤ ਜਨੋ! ਜਿਸ ਮਨੁੱਖ ਦਾ ਮਨ ਤੇ ਤਨ ਪਿਆਰੇ ਪ੍ਰਭੂ ਦੇ ਪੇ੍ਰਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਪ੍ਰਭੂ ਦੀ ਪੇ੍ਰਮਾ-ਭਗਤੀ ਦੇ ਕਾਰਨ ਪ੍ਰਭੂ ਨਾਲ ਉਸ ਦੀ ਡੂੰਘੀ ਸਾਂਝ ਬਣ ਜਾਂਦੀ ਹੈ ।੧।
ਸਤਿਗੁਰਿ ਖੇਪ ਨਿਬਾਹੀ ਸੰਤਹੁ ॥
ਹੇ ਸੰਤ ਜਨੋ! ਜਿਸ ਮਨੁੱਖ ਦੀ ਪ੍ਰਭੂ ਨਾਲ ਸਾਂਝ ਗੁਰੂ ਨੇ ਸਿਰੇ ਚਾੜ੍ਹ ਦਿੱਤੀ,
ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥
ਉਸ ਸੇਵਕ ਨੂੰ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਲਾਭ ਬਖ਼ਸ਼ ਦਿੱਤਾ, ਤੇ, ਇਸ ਤਰ੍ਹਾਂ ਉਸ ਦੀ ਸਾਰੀ ਮਾਇਕ ਤਿ®ਸ਼ਨਾ ਮੁਕਾ ਦਿੱਤੀ ।੧।ਰਹਾਉ।
ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥
ਹੇ ਸੰਤ ਜਨੋ! (ਗੁਰੂ ਦੀ ਸਰਨ ਪੈ ਕੇ ਖੋਜਣ ਵਾਲੇ ਨੇ) ਖੋਜ ਕਰਦਿਆਂ ਕਰਦਿਆਂ ਪਰਮਾਤਮਾ ਦਾ ਨਾਮ-ਹੀਰਾ ਲੱਭ ਲਿਆ । ਉਸ ਲਾਲ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।੨।
ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥
ਹੇ ਸੰਤ ਜਨੋ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ) ਸੁਰਤਿ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਗਈ, ਸਦਾ-ਥਿਰ ਪ੍ਰਭੂ ਦੇ ਦਰਸ਼ਨ ਵਿਚ ਉਸ ਦੀ ਸਦਾ ਲਈ ਲੀਨਤਾ ਹੋ ਗਈ ।੩।
ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ ਗਾਂਦਿਆਂ ਤਨੋ ਮਨੋ ਖਿੜ ਜਾਈਦਾ ਹੈ, ਪਰਮਾਤਮਾ ਦਾ ਸਿਮਰਨ ਕਰਦਿਆਂ (ਮਾਇਆ ਦੀ ਤਿ®ਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।
ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥
ਹੇ ਸੰਤ ਜਨੋ! (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੂੰ) ਸਰਬ-ਵਿਆਪਕ ਪਰਮਾਤਮਾ ਸਭ ਜੀਵਾਂ ਦੇ ਅੰਦਰ ਵੱਸਦਾ ਦਿੱਸ ਪੈਂਦਾ ਹੈ, ਉਸਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੫।
ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥
ਹੇ ਸੰਤ ਜਨੋ! (ਗੁਰੂ ਨੇ ਜਿਸ ਮਨੁੱਖ ਦੀ ਖੇਪ ਤੋੜ ਸਿਰੇ ਚਾੜ੍ਹ ਦਿੱਤੀ, ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਸਭ ਦਾ ਮੁੱਢ ਹੈ, ਪਰਮਾਤਮਾ ਜੁਗਾਂ ਦੇ ਸ਼ੁਰੂ ਤੋਂ ਹੈ, ਪਰਮਾਤਮਾ ਇਸ ਵੇਲੇ ਵੀ ਮੌਜੂਦ ਹੈ, ਪਰਮਾਤਮਾ ਸਦਾ ਲਈ ਕਾਇਮ ਰਹੇਗਾ । ਉਹ ਪਰਮਾਤਮਾ ਸਭ ਜੀਵਾਂ ਨੂੰ ਸੁਖ ਦੇਣ ਵਾਲਾ ਹੈ ।੬।
ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥
ਹੇ ਸੰਤ ਜਨੋ! ਪਰਮਾਤਮਾ ਬੇਅੰਤ ਹੈ, ਉਸ ਦੇ ਗੁਣਾਂ ਦਾ ਅਖ਼ੀਰਲਾ ਬੰਨਾ ਲੱØਭਿਆ ਨਹੀਂ ਜਾ ਸਕਦਾ । ਉਹ ਪ੍ਰਭੂ ਸਭਨੀਂ ਥਾਈਂ ਵਿਆਪਕ ਹੈ ।੭।
ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥
ਹੇ ਨਾਨਕ! (ਆਖ—) ਹੇ ਸੰਤ ਜਨੋ! ਉਹ ਪਰਮਾਤਮਾ ਹੀ ਮੇਰਾ ਮਿੱਤਰ ਹੈ, ਮੇਰਾ ਸੱਜਣ ਹੈ, ਮੇਰਾ ਧਨ-ਮਾਲ ਹੈ, ਮੇਰਾ ਜੋਬਨ ਹੈ, ਮੇਰਾ ਪੁੱਤਰ ਹੈ, ਮੇਰਾ ਪਿਉ ਹੈ, ਮੇਰੀ ਮਾਂ ਹੈ (ਇਹਨੀਂ ਸਭਨੀਂ ਥਾਈਂ ਮੈਨੂੰ ਪਰਮਾਤਮਾ ਦਾ ਹੀ ਸਹਾਰਾ ਹੈ) ।੮।੨।੭।
ਰਾਮਕਲੀ ਮਹਲਾ ੫ ॥
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
ਹੇ ਭਾਈ! ਆਪਣੇ ਮਨ ਦੀ ਰਾਹੀਂ, ਆਪਣੇ ਹਰੇਕ ਬੋਲ ਦੀ ਰਾਹੀਂ, ਆਪਣੇ ਹਰੇਕ ਕੰਮ ਦੀ ਰਾਹੀਂ ਪਰਮਾਤਮਾ ਦਾ ਨਾਮ ਚੇਤੇ ਰੱØਖਿਆ ਕਰ ।
ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥
ਹੇ ਨਾਨਕ! (ਆਖ—ਹੇ ਭਾਈ! ਜਗਤ ਵਿਚ ਵਿਕਾਰਾਂ ਦੀਆਂ ਲਹਿਰਾਂ ਦੀ) ਬੜੀ ਭਿਆਨਕ ਘੁੰਮਣ-ਘੇਰੀ ਹੈ । ਗੁਰੂ ਦੀ ਸਰਨ ਪੈ ਕੇ (ਇਸ ਵਿਚੋਂ ਆਪਣੀ ਜ਼ਿੰਦਗੀ ਦੀ ਬੇੜੀ ਨੂੰ) ਪਾਰ ਲੰਘਾ ।੧।
ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਜਪ ਜਪ ਕੇ (ਕਾਮਾਦਿਕ) ਚੰਦਰੇ ਵੈਰੀ ਮਲੇ-ਦਲੇ ਜਾਂਦੇ ਹਨ, (ਤਦੋਂ) ਹਿਰਦੇ ਵਿਚ ਸਦਾ ਸੁਖ ਬਣਿਆ ਰਹਿੰਦਾ ਹੈ, ਦੁਨੀਆ ਨਾਲ ਵਰਤਦਿਆਂ ਭੀ ਸੁਖ ਹੀ ਟਿਕਿਆ ਰਹਿੰਦਾ ਹੈ ।੧।
ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥
ਹੇ ਭਾਈ! ਜਿਸ ਪ੍ਰਭੂ ਦੀ ਰਜ਼ਾ ਅਨੁਸਾਰ (ਇਹ ਚੰਦਰੇ ਵੈਰੀ) ਚੰਬੜਦੇ ਹਨ, ਉਹੀ ਪ੍ਰਭੂ ਜੀ ਆਪਣੀ ਕਿਰਪਾ ਕਰ ਕੇ ਇਹਨਾਂ ਨੂੰ ਦੂਰ ਕਰਦਾ ਹੈ ।੨।
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥
ਹੇ ਭਾਈ! ਸੰਤ ਜਨ ਤਾਂ ਪਰਮਾਤਮਾ ਦੀ ਸਰਨ ਪੈ ਜਾਂਦੇ ਹਨ ਉਹ ਤਾਂ (ਇਹਨਾਂ ਵੈਰੀਆਂ ਦੀ ਮਾਰ ਤੋਂ) ਬਚ ਜਾਂਦੇ ਹਨ, ਪਰ ਵੱØਡੇ ਅਹੰਕਾਰੀ ਮਨੁੱਖ (ਇਹਨਾਂ ਵਿਚ) ਸੜ ਕੇ ਆਤਮਕ ਮੌਤੇ ਮਰ ਜਾਂਦੇ ਹਨ ।੩।
ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥
ਹੇ ਭਾਈ! (ਸੰਤ ਜਨਾਂ ਨੇ) ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਫਲ ਲੱਭ ਲਿਆ, ਸਿਰਫ਼ ਹਰਿ-ਨਾਮ ਨੂੰ ਉਹਨਾਂ ਆਪਣੀ ਜ਼ਿੰਦਗੀ ਦਾ ਆਸਰਾ ਬਣਾਇਆ ।੪।
ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮੑਾਰੀ ॥੫॥
ਪਰ, ਹੇ ਪ੍ਰਭੂ! (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਲਿੱਸਾ ਹੈ । ਹਰ ਇਕ ਜੀਵ ਵਿਚ ਤੇਰੀ ਹੀ ਜੋਤਿ ਪਰਗਟ ਹੋ ਰਹੀ ਹੈ ।੫।
ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥
ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੀਆਂ ਤਾਕਤਾਂ ਬਿਆਨ ਤੋਂ ਪਰੇ ਹਨ, ਗਿਆਨ-ਇੰਦਿ®ਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਹੇ ਪ੍ਰਭੂ! ਤੂੰ ਆਪ ਸਭ ਜੀਵਾਂ ਵਿਚ ਵਿਆਪਕ ਹੈਂ ।੬।
ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥
ਹੇ ਕਰਤਾਰ! ਹੇ ਪ੍ਰਭੂ! ਕੋਈ ਜੀਵ ਤੇਰੀ ਕੀਮਤ ਨਹੀਂ ਪਾ ਸਕਦਾ । ਤੇਰਾ ਅੰਤ ਤੇਰਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੭।
ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਸੰਤ ਜਨਾਂ ਦੀ ਚਰਨ-ਧੂੜ ਲਿਆਂ ਤੇਰੇ ਨਾਮ ਦੀ ਦਾਤਿ ਮਿਲਦੀ ਹੈ, (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।੮।੩।੮।੨੨।