Sri Guru Granth Sahib Ji — Ang 923 (punjabi)
ਰਾਮਕਲੀ ਸਦੁ
ਰਾਮਕਲੀ, ਮੌਤ ਦਾ ਬੁਲਾਵਾ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ, ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥
ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖ਼ਸ਼ਣ ਵਾਲਾ ਹੈ, ਜੋ ਤਿੰਨਾਂ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ,
ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥
ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ ।
ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥
ਸਤਿਗੁਰੂ ਦੇ ਸ਼ਬਦਿ ਦੀ ਬਰਕਤਿ ਨਾਲ (ਅਕਾਲ ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦੇ (ਰਹੇ) ਹਨ, ਕੇਵਲ ਇੱਕ ‘ਨਾਮ’ ਨੂੰ ਧਿਆਉਂਦੇ (ਰਹੇ) ਹਨ;
ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥
ਗੁਰੂ ਨਾਨਕ ਅਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ ।
ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥
ਜਿਹੜਾ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਧੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ;
ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥
(ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੋਲ ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ ।੧।
ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥
ਅਕਾਲ ਪੁਰਖ ਦੀ ਰਜ਼ਾ ਗੁਰੂ (ਅਮਰਦਾਸ ਜੀ) ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੋਲ ਜਾਣ ਨੂੰ ਤਿਆਰ ਹੋ ਪਏ ।
ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥
ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ :—‘(ਹੇ ਹਰੀ!) ਮੇਰੀ ਅਰਦਾਸਿ ਹੈ ਕਿ ਮੇਰੀ ਲਾਜ ਰੱਖ ।
ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥
ਹੇ ਹਰੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖ਼ਸ਼,
ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥
ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇਹਿ, ਜੋ ਅਖ਼ੀਰ ਚੱਲਣ ਵੇਲੇ ਸਾਥੀ ਬਣੇ ।’
ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥
ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ,
ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥
ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ—ਸ਼ਾਬਾਸ਼ੇ! ਤੂੰ ਧੰਨ ਹੈਂ, ਤੂੰ ਧੰਨ ਹੈਂ ।੨।
ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥
ਹੇ ਮੇਰੇ ਸਿੱਖੋ! ਹੇ ਮੇਰੇ ਪੁੱਤ®ੋ! ਹੇ ਮੇਰੇ ਭਰਾਵੋ! ਸੁਣੋ—“ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ :—) ‘ਮੇਰੇ ਕੋਲ ਆਉ’ ।
ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥
“ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ਼ ਦੇ ਰਿਹਾ ਹੈ ।
ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥
ਉਹੀ (ਮਨੁੱਖ) ਭਗਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲੱਗਦਾ ਹੈ;
ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥
(ਉਸ ਦੇ ਅੰਦਰ) ਆਨੰਦ ਦੇ ਵਾਜੇ ਇੱਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ ।
ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥
“ਤੁਸੀਂ ਮੇਰੇ ਪੁੱਤਰ ਹੋ, ਮੇਰੇ ਭਰਾ ਹੋ ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖਹੁ,
ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥
ਕਿ ਧੁਰੋਂ ਲਿਖਿਆ ਹੋਇਆ ਹੁਕਮ (ਕਦੇ) ਟਲ ਨਹੀਂ ਸਕਦਾ; (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ” ।੩।
ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥
ਗੁਰੂ (ਅਮਰਦਾਸ ਜੀ) ਨੇ ਬੈਠ ਕੇ ਆਪਣੀ ਮਰਜ਼ੀ ਨਾਲ (ਸਾਰੇ) ਪਰਵਾਰ ਨੂੰ ਸੱਦ ਘੱਲਿਆ;
ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥
ਤੇ ਆਖਿਆ—) ‘ਮਤਾਂ ਮੇਰੇ ਪਿਛੋਂ ਕੋਈ ਰੋਵੇ, ਮੈਨੂੰ ਉਹ (ਰੋਣ ਵਾਲਾ) ਉੱਕਾ ਹੀ ਚੰਗਾ ਨਹੀਂ ਲੱਗਣਾ ।
ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥
ਜਿਸ ਮਨੁੱਖ ਨੂੰ ਆਪਣੇ ਮਿਤ® ਦੀ ਵਡਿਆਈ (ਹੁੰਦੀ) ਚੰਗੀ ਲੱਗਦੀ ਹੈ, ਉਹ ਖ਼ੁਸ਼ ਹੁੰਦਾ ਹੈ (ਜਦੋਂ) ਉਸ ਦੇ ਮਿਤ® ਨੂੰ ਆਦਰ ਮਿਲਦਾ ਹੈ ।
ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥
ਤੁਸੀ ਭੀ, ਹੇ ਮੇਰੇ ਪੁਤਰੋ ਤੇ ਭਰਾਵੋ! (ਹੁਣ) ਵਿਚਾਰ ਕੇ ਵੇਖ ਲਵੋ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ ਵਾਸਤੇ ਤੁਸੀ ਭੀ ਖ਼ੁਸ਼ ਹੋਵੋ) ।’
ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥
(ਇਹ ਉਪਦੇਸ਼ ਦੇ ਕੇ, ਫਿਰ) ਗੁਰੂ (ਅਮਰਦਾਸ ਜੀ) ਨੇ ਸਰੀਰਕ ਜਾਮੇ ਵਿਚ ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਥਾਪ ਦਿੱਤੀ,
ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥
ਸਾਰੇ ਸਿੱਖਾਂ ਨੂੰ, ਸਾਕਾਂ-ਅੰਗਾਂ ਨੂੰ, ਪੁਤ®ਾਂ ਨੂੰ, ਅਤੇ ਭਰਾਵਾਂ ਨੂੰ (ਗੁਰੂ) ਰਾਮਦਾਸ ਜੀ ਦੀ ਚਰਨੀਂ ਲਾ ਦਿੱਤਾ ।੪।
ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥
ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ—(ਹੇ ਭਾਈ!) ‘ਮੇਰੇ ਪਿੱਛੋਂ ਨਿਰੋਲ ਕੀਰਤਨ ਕਰਿE,
ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥
ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿE, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ ।
ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥
ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ ।
ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥
ਗੁਰੂ (ਤਾਂ) ਪਿੰਡ ਪਤਲਿ, ਕਿਰਿਆ, ਦੀਵਾ ਅਤੇ ਫੁੱਲ—ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ ।’
ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ ।ਸਤਿਗੁਰੂ ਨੂੰ ਸੁਜਾਣ ਅਕਾਲ ਪੁਰਖ ਮਿਲ ਪਿਆ ।
ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥
ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ-ਰੂਪ ਸੱਚੀ ਰਾਹਦਾਰੀ ਬਖ਼ਸ਼ੀ ।੫।