Sri Guru Granth Sahib Ji — Ang 927 (punjabi)
ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥
ਹੇ ਭਾਈ! ਸਿਰਫ਼ ਇਕ ਪਰਮਾਤਮਾ ਦਾ ਆਸਰਾ ਲੈਣਾ ਚਾਹੀਦਾ ਹੈ, ਆਪਣਾ ਆਪ ਉਸਦੇ ਹਵਾਲੇ ਕਰ ਦੇਣਾ ਚਾਹੀਦਾ ਹੈ, ਸਾਰੀ ਸ੍ਰਿਸ਼ਟੀ ਦੇ ਆਸਰੇ ਉਸ ਪ੍ਰਭੂ ਦੀ ਹੀ ਆਸ ਰੱਖਣੀ ਚਾਹੀਦੀ ਹੈ ।
ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥
ਜਿਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।
ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥
ਉਸ ਮਨੁੱਖ ਦੇ ਜਨਮ ਮਰਨ ਦੇ ਗੇੜ ਉਸ ਦੇ ਪਿਛਲੇ ਕੀਤੇ ਸਾਰੇ ਕੁਕਰਮ ਮੁੱਕ ਜਾਂਦੇ ਹਨ, ਮੁੜ ਕਦੇ ਉਸ ਨੂੰ ਵਿਕਾਰਾਂ ਦਾ ਦਾਗ਼ ਨਹੀਂ ਲੱਗਦਾ ।
ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥
ਹੇ ਭਾਈ! ਜਿਸ ਪਰਮਾਤਮਾ ਦਾ ਪਤੀ ਵਾਲਾ ਸਹਾਰਾ ਸਦਾ (ਜੀਵਾਂ ਦੇ ਸਿਰ ਉਤੇ) ਕਾਇਮ ਰਹਿੰਦਾ ਹੈ, ਨਾਨਕ ਉਸ ਸਰਬ-ਗੁਣ-ਭਰਪੂਰ ਸਰਬ-ਵਿਆਪਕ ਪ੍ਰਭੂ ਤੋਂ ਸਦਕੇ ਜਾਂਦਾ ਹੈ ।੩।
ਸਲੋਕੁ ॥
slok[
ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥
ਹੇ ਨਾਨਕ! (ਦੁਨੀਆ ਦੇ ਪ੍ਰਸਿੱਧ ਚਾਰ ਪਦਾਰਥ) ਧਰਮ ਅਰਥ ਕਾਮ ਅਤੇ ਮੋਖ ਦਾ ਮਾਲਕ ਪ੍ਰਭੂ ਆਪ ਹੈ ।
ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥
ਜਿਸ ਮਨੁੱਖ ਦੇ ਮੱਥੇ ਉੱਤੇ ਲੇਖ ਲਿਖਿਆ ਹੋਇਆ ਹੋਵੇ (ਉਸ ਨੂੰ ਉਹ ਪ੍ਰਭੂ ਆ ਮਿਲਦਾ ਹੈ ਅਤੇ) ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ ।੧।
ਛੰਤੁ ॥
ਛੰਤੁ ।
ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥
ਹੇ ਭਾਈ! ਨਿਰਲੇਪ ਪ੍ਰਭੂ-ਪਾਤਿਸ਼ਾਹ (ਜਦੋਂ ਦਾ) ਮੈਨੂੰ ਮਿਲਿਆ ਹੈ, ਮੇਰੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ ।
ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥
ਹੇ ਵੱਡੇ ਭਾਗਾਂ ਵਾਲੇ ਸੱਜਣੋ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਆ ਵੱਸਦੇ ਹਨ, ਉਸਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ ।
ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥
ਪਰ, ਹੇ ਭਾਈ! ਉਸ ਦੇ ਹਿਰਦੇ-ਘਰ ਵਿਚ ਸੋਹਣਾ ਪਾਤਿਸ਼ਾਹ ਆ ਕੇ ਵੱਸਦਾ ਹੈ ਜਿਸ ਨੇ ਪੂਰਬਲੇ ਜਨਮ ਵਿਚ ਨੇਕ ਕਰਮ ਕਮਾਏ ਹੁੰਦੇ ਹਨ ।
ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥
ਮੈਂ ਉਸ ਪ੍ਰਭੂ ਦੀ ਕੋਈ ਵਡਿਆਈ ਕਰਨ-ਜੋਗ ਨਹੀਂ ਹਾਂ । ਉਹ ਬੇਅੰਤ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਆਤਮਕ ਅਡੋਲਤਾ ਦੇ ਆਨੰਦ ਬਖ਼ਸ਼ਣ ਵਾਲਾ ਹੈ । ਮੈਂ ਆਪਣੀ ਜੀਭ ਨਾਲ ਉਸ ਦੇ ਕਿਹੜੇ ਕਿਹੜੇ ਗੁਣ ਬਿਆਨ ਕਰਾਂ?
ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥
ਹੇ ਭਾਈ! ਉਹ ਆਪ ਹੀ (ਕਿਸੇ ਵਡਭਾਗੀ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ, ਉਸ ਨੂੰ ਫੜ ਕੇ ਆਪਣੇ ਗਲ ਨਾਲ ਲਾਂਦਾ ਹੈ ।
ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥
ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਹੋਰ ਕੋਈ (ਮੇਰਾ) ਸਹਾਰਾ ਨਹੀਂ । ਨਾਨਕ ਸਦਾ ਉਸ ਕਰਤਾਰ ਤੋਂ ਸਦਕੇ ਜਾਂਦਾ ਹੈ, ਉਹ ਸਭਨਾਂ ਜੀਵਾਂ ਵਿਚ ਵਿਆਪਕ ਹੈ ।੪।੪।
ਰਾਗੁ ਰਾਮਕਲੀ ਮਹਲਾ ੫ ॥
ਰਾਗੁ ਰਾਮਕਲੀ ਪੰਜਵੀਂ ਪਾਤਿਸ਼ਾਹੀ।
ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥
ਹੇ ਸਹੇਲੀਹੋ! ਹੇ ਸਤਸੰਗੀE! ਇਕ ਪਰਮਾਤਮਾ ਦਾ ਧਿਆਨ ਧਰੋ; ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ (ਉਹ) ਸੋਹਣਾ ਗੀਤ ਗਾਵੋ (ਜਿਸ ਦੀ ਬਰਕਤ ਨਾਲ ਵਿਕਾਰਾਂ ਦਾ ਟਾਕਰਾ ਕਰ ਸਕੋ) ।
ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥
ਹੇ ਸਹੇਲੀਹੋ! ਗੁਰੂ ਦੀ ਸਰਨ ਪਵੋ, (ਇਸ ਤਰ੍ਹਾਂ ਵਿਕਾਰਾਂ ਦੇ ਟਾਕਰੇ ਤੇ ਜਿੱਤ ਪ੍ਰਾਪਤ ਕਰਨ ਦਾ ਇਹ) ਮਨ-ਇੱਛਤ ਫਲ ਪ੍ਰਾਪਤ ਕਰ ਲਵੋਗੀਆਂ ।
ਰਾਮਕਲੀ ਮਹਲਾ ੫ ਰੁਤੀ ਸਲੋਕੁ
ਖਟ ਰੁਤੋਂ ਮੇਂ ਪਰਮੇਸ੍ਵਰ ਕੇ ਸਿਮਰਣ ਕਾ ਸਰਬ ਜੀਵੋਂ ਕੋ ਉਪਦੇਸ ਕਰਤੇ ਹੂਏ ਪ੍ਰਥਮ ਮੰਗਲ ਕਰਤੇ ਹੈਂ:
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥
ਹੇ ਨਾਨਕ! (ਆਖ—ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ,
ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ।੧।
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥
ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ,
ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ । ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ।੨।
ਛੰਤੁ ॥
ਛੰਤੁ ।
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥
ਹੇ ਵੱਡੇ ਭਾਗਾਂ ਵਾਲਿE! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ । ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ ।
ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥
ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ ।
ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥
ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ ।
ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥
ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ ।
ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥
ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ ।
ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ । (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ।੧।
ਸਲੋਕ ॥
slok[
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥
ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ), ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ ।
ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥
ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ । ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ ।੧।
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥
ਹੇ ਨਾਨਕ! (ਆਖ—) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ ।
ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥
(ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ ।੨।
ਛੰਤੁ ॥
ਛੰਤੁ ।
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥
(ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ ।
ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥
ਹੇ ਸਹੇਲੀਏ! ਜਿਸ ਜੀਵ-ਇਸਤ®ੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ;
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥
ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ ।