Sri Guru Granth Sahib Ji — Ang 928 (punjabi)
ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥
ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ । ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ ।
ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥
ਹੇ ਸਹੇਲੀਏ! ਜਿਸ ਜੀਵ-ਇਸਤ®ੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ ।
ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ—ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ।੨।
ਸਲੋਕ ॥
slok[
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥
ਹੇ ਨਾਨਕ! ਗੁਰੂ ਦੀ ਸੰਗਤਿ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ®ੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ ।
ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥
ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ®ੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ ।੧।
ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥
ਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ,
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥
(ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ । (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ ।੨।
ਛੰਤੁ ॥
ਛੰਤੁ ।
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥
(ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ,
ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥
ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ®ੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪੇ੍ਰਮ ਦੀ ਅਣਹੋਂਦ ਸਾੜਦੀ ਹੈ ।
ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥
ਜਿਸ ਜੀਵ-ਇਸਤ®ੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ ।
ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥
ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ ।
ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥
(ਹੇ ਸਹੇਲੀਏ! ਜਿਹੜੀ ਜੀਵ-ਇਸਤ®ੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ ।
ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
ਨਾਨਕ ਬੇਨਤੀ ਕਰਦਾ ਹੈ—ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।੩।
ਸਲੋਕ ॥
slok[
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥
ਹੇ ਨਾਨਕ! (ਜਿਸ ਜੀਵ-ਇਸਤ®ੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ ।
ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥
ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ ।੧।
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥
ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ®ੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ,
ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥
ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ ।੨।
ਛੰਤੁ ॥
ਛੰਤੁ ।
ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥
(ਹੇ ਸਹੇਲੀਏ! ਜਿਵੇਂ) ਵਰਖਾ-ਰੁੱੱਤ ਬੜੀ ਸੁਖਦਾਈ ਹੁੰਦੀ ਹੈ, ਸਾਵਣ ਭਾਦਰੋਂ ਦੇ ਮਹੀਨਿਆਂ ਵਿਚ (ਵਰਖਾ ਦੇ ਕਾਰਨ) ਬੜੀਆਂ ਮੌਜਾਂ ਬਣੀਆਂ ਰਹਿੰਦੀਆਂ ਹਨ,
ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥
ਬੱਦਲ ਝੁਕ ਝੁਕ ਕੇ ਵਰ੍ਹਦੇ ਹਨ, ਤਲਾਬਾਂ-ਛੱਪੜਾਂ ਵਿਚ, ਧਰਤੀ ਦੇ ਟੋਇਆਂ ਵਿਚ ਹਰ ਥਾਂ ਸੁਗੰਧੀ-ਭਰਿਆ ਪਾਣੀ ਹੀ ਪਾਣੀ ਭਰ ਜਾਂਦਾ ਹੈ,
ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥
(ਤਿਵੇਂ ਜਿਨ੍ਹਾਂ ਦੇ ਹਿਰਦੇ-) ਘਰ ਪਰਮਾਤਮਾ ਦੇ ਨਾਮ ਦੇ ਨੌ ਖ਼ਜ਼ਾਨਿਆਂ ਨਾਲ ਨਕਾ-ਨਕਾ ਭਰ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਸਭਨੀਂ ਥਾਈਂ ਦਿੱਸਣ ਲੱਗ ਪੈਂਦਾ ਹੈ ।
ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥
ਸਭਨਾਂ ਦੇ ਦਿਲ ਦੀ ਜਾਣਨ ਵਾਲੇ ਮਾਲਕ-ਪ੍ਰਭੂ ਦਾ ਨਾਮ ਸਿਮਰ ਕੇ ਉਹਨਾਂ ਦੀਆਂ ਸਾਰੀਆਂ ਹੀ ਕੁਲਾਂ ਤਰ ਜਾਂਦੀਆਂ ਹਨ ।
ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥
ਹੇ ਸਹੇਲੀਏ! ਜਿਹੜੇ ਵਡਭਾਗੀ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਟਿਕ ਕੇ ਮਾਇਆ ਦੇ ਮੋਹ ਦੇ ਹੱਲਿਆਂ ਵੱਲੋਂ) ਸੁਚੇਤ ਹੋ ਜਾਂਦੇ ਹਨ, ਉਹਨਾਂ ਨੂੰ ਵਿਕਾਰਾਂ ਦੇ ਕੋਈ ਦਾਗ਼ ਨਹੀਂ ਲੱਗਦੇ, ਦਇਆ ਦਾ ਘਰ ਪ੍ਰਭੂ ਸਦਾ ਉਹਨਾਂ ਉਤੇ ਤ੍ਰੱüਠਿਆ ਰਹਿੰਦਾ ਹੈ ।
ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥
ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! ਉਹਨਾਂ ਨੂੰ ਮਨ ਵਿਚ ਸਦਾ ਪਿਆਰਾ ਲੱਗਣ ਵਾਲਾ ਖਸਮ-ਪ੍ਰਭੂ ਮਿਲ ਪੈਂਦਾ ਹੈ ।੪।
ਸਲੋਕ ॥
slok[
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥
ਹੇ ਨਾਨਕ! (ਆਖ—ਪ੍ਰਭੂ ਦੇ ਦਰਸ਼ਨ ਦੀ) ਆਸ (ਰੱਖ ਕੇ) ਦਰਸ਼ਨ ਦੀ ਤਾਂਘ ਨਾਲ ਮੈਂ (ਭਾਲ ਕਰਦੀ) ਫਿਰਦੀ ਹਾਂ ਕਿ ਕਦੋਂ ਮੈਂ ਗੋਪਾਲ-ਪ੍ਰਭੂ ਦਾ ਦਰਸ਼ਨ ਕਰ ਸਕਾਂ ।
ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥
(ਮੈਂ ਭਾਲਦੀ ਹਾਂ ਕਿ) ਕੋਈ ਸੱਜਣ ਸੰਤ ਜਨ ਮੈਨੂੰ ਲੱਭ ਪਏ ਜੋ ਮੈਨੂੰ ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੋਵੇ ।੧।
ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥
ਹੇ ਨਾਨਕ! (ਆਖ—ਪਰਮਾਤਮਾ ਨੂੰ) ਮਿਲਣ ਤੋਂ ਬਿਨਾ (ਹਿਰਦੇ ਵਿਚ) ਠੰਢ ਨਹੀਂ ਪੈਂਦੀ, ਰਤਾ ਜਿਤਨੇ ਸਮੇ ਲਈ ਭੀ (ਸ਼ਾਂਤੀ ਨਾਲ) ਰਿਹਾ ਨਹੀਂ ਜਾ ਸਕਦਾ ।
ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥
ਪ੍ਰਭੂ ਦੇ ਸੰਤ ਜਨਾਂ ਦੀ ਸਰਨੀ ਪਿਆਂ (ਕੋਈ ਨ ਕੋਈ ਗੁਰਮੁਖ ਦਰਸ਼ਨ ਦੀ) ਆਸ ਪੂਰੀ ਕਰ (ਹੀ) ਦੇਂਦਾ ਹੈ ।੨।
ਛੰਤੁ ॥
ਛੰਤੁ ।
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥
(ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ ।
ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥
(ਜਿਸ ਜੀਵ-ਇਸਤ®ੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ ।
ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥
ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ ।
ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥
ਇਸਤ®ੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ ।
ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥
(ਇਹੀ ਹਾਲ ਹੁੰਦਾ ਹੈ ਜੀਵ-ਇਸਤ®ੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ ।
ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
(ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ—ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ ।੫।
ਸਲੋਕ ॥
slok[
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥
ਹੇ ਨਾਨਕ! (ਜਿਨ੍ਹਾਂ ਮਨੁੱਖਾਂ ਨੂੰ) ਪੂਰਨ ਪ੍ਰਭੂ ਜੀ ਮਿਲ ਪਏ (ਉਹਨਾਂ ਦੇ ਅੰਦਰੋਂ) ਹੋਰ ਹੋਰ ਪਾਸੇ ਦੀ ਭਟਕਣਾ ਦੂਰ ਹੋ ਗਈ; (ਉਹਨਾਂ ਦੇ ਅੰਦਰੋਂ) ਤਿ®ਸ਼ਨਾ ਦੀ ਅੱਗ ਬੁੱਝ ਗਈ,
ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥
(ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਗਏ, (ਉਹਨਾਂ ਦੇ) ਮਨ ਵਿਚ (ਉਹਨਾਂ ਦੇ) ਤਨ ਵਿਚ ਸ਼ਾਂਤੀ ਪੈਦਾ ਹੋ ਗਈ ।੧।