Sri Guru Granth Sahib Ji — Ang 929 (punjabi)
ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥
ਹੇ ਨਾਨਕ! ਪ੍ਰਭੂ ਨੇ ਆਪ (ਹੀ) ਗੁਰੂ ਨੂੰ (ਜਗਤ ਵਿਚ) ਭੇਜਿਆ । (ਗੁਰੂ ਨੇ ਆ ਕੇ ਦੱਸਿਆ ਕਿ) ਪਰਮਾਤਮਾ ਅਸਾਂ ਜੀਵਾਂ ਤੋਂ ਦੂਰ ਨਹੀਂ ਹੈ,
ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥
(ਗੁਰੂ ਨੇ ਦੱਸਿਆ ਕਿ) ਸਰਬ-ਵਿਆਪਕ ਪਰਮਾਤਮਾ ਦਾ ਸਿਮਰਨ ਕਰਨ ਨਾਲ ਮਨ ਦੀਆਂ ਭਟਕਣਾਂ ਅਤੇ ਸਾਰੇ ਡਰ ਦੂਰ ਹੋ ਜਾਂਦੇ ਹਨ ।੨।
ਛੰਤੁ ॥
ਛੰਤੁ ।
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥
ਹੇ ਭਾਈ! ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ,
ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥
(ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ, ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤਿ®ਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ ।
ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ।
ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥
(ਜਿਵੇਂ ਪਤੀ-ਮਿਲਾਪ ਨਾਲ ਇਸਤ®ੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ®ੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ ।
ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥
ਹੇ ਭਾਈ! ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ ।
ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
ਨਾਨਕ ਬੇਨਤੀ ਕਰਦਾ ਹੈ—ਜਿਸ ਜੀਵ-ਇਸਤ®ੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ ।੬।
ਸਲੋਕ ॥
slok[
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥
ਹੇ ਨਾਨਕ! ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਜਿਸ ਜੀਵ-ਇਸਤ®ੀ ਦੇ ਹਿਰਦੇ-ਘਰ ਵਿਚ ਮਿੱਤਰ ਪ੍ਰਭੂ ਜੀ ਪਰਗਟ ਹੋ ਪਏ,
ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥
ਜਿਸ ਭਾਗਾਂ ਵਾਲੀ ਜੀਵ-ਇਸਤ®ੀ ਨੇ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ, ਉਸ ਦਾ ਚਿੱਤ (ਕਦੇ ਮਾਇਆ ਵਾਲੇ ਪਾਸੇ) ਡੋਲਦਾ ਨਹੀਂ ।੧।
ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥
ਹੇ ਨਾਨਕ! ਪਰਮਾਤਮਾ ਦਾ ਨਾਮ ਉਚਾਰਿਆਂ ਮਨ-ਮੰਗੀਆਂ ਮੁਰਾਦਾਂ ਮਿਲ ਜਾਂਦੀਆਂ ਹਨ,
ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥
ਪਿਆਰੇ ਪ੍ਰੀਤਮ-ਪ੍ਰਭੂ ਦੇ ਚਰਨਾਂ ਵਿਚ ਜੁੜਿਆਂ (ਮਾਨੋ, ਅਨੇਕਾਂ) ਰਾਗਾਂ ਤਮਾਸ਼ਿਆਂ ਤੇ ਕੌਤਕਾਂ ਦੇ ਆਨੰਦ (ਮਾਣ ਲਈਦੇ ਹਨ) ।੨।
ਛੰਤੁ ॥
ਛੰਤੁ ।
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥
(ਹੇ ਸਹੇਲੀE!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) ।
ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥
ਹੇ ਸਹੇਲੀE! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । (ਜਿਹੜੀ-ਜੀਵ-ਇਸਤ®ੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ ।
ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥
ਹੇ ਸਹੇਲੀE! (ਜਿਸ ਜੀਵ-ਇਸਤ®ੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ®ੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ ।
ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥
ਉਹ ਜੀਵ-ਇਸਤ®ੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ ।
ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥
ਹੇ ਸਹੇਲੀE! ਜਿਸ ਜੀਵ-ਇਸਤ®ੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ®ੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ® ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ।
ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀE! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ ।੭।
ਸਲੋਕ ॥
slok[
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥
ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ), (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ ।
ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥
ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸੇ੍ਰਸ਼ਟ ਮੰਨੇ ਜਾਂਦੇ ਹਨ ।੧।
ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ ।
ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥
ਹੇ ਨਾਨਕ! (ਆਖ—) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੨।
ਛੰਤੁ ॥
ਛੰਤੁ ।
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ ।
ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥
ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ ।
ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥
ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ ।
ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥
ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ ।
ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ
ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ), ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ ।੮।੧।੬।੮।
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ਰਾਮਕਲੀ ਪਹਿਲੀ ਪਾਤਿਸ਼ਾਹੀ ਦੱਖਣੀ Eਅੰਕਾਰ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਤੇ ਸਤਿ ਸਰੂਪ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਓਅੰਕਾਰਿ ਬ੍ਰਹਮਾ ਉਤਪਤਿ ॥
(ਹੇ ਪਾਂਡੇ! ਤੁਸੀ ਮੰਦਰ ਵਿਚ ਅਸਥਾਪਨ ਕੀਤੀ ਹੋਈ ਇਸ ਮੂਰਤੀ ਨੂੰ ‘Eਅੰਕਾਰ’ ਮਿਥ ਰਹੇ ਹੋ, ਤੇ ਆਖਦੇ ਹੋ ਕਿ ਸ੍ਰਿਸ਼ਟੀ ਨੂੰ ਬ੍ਰਹਮਾ ਨੇ ਪੈਦਾ ਕੀਤਾ ਸੀ । ਪਰ ‘Eਅੰਕਾਰ’ ਉਹ ਸਰਬ-ਵਿਆਪਕ ਪਰਮਾਤਮਾ ਹੈ ਜਿਸ) ਸਰਬ-ਵਿਆਪਕ ਪਰਮਾਤਮਾ ਤੋਂ ਬ੍ਰਹਮਾ ਦਾ (ਭੀ) ਜਨਮ ਹੋਇਆ,
ਓਅੰਕਾਰੁ ਕੀਆ ਜਿਨਿ ਚਿਤਿ ॥
ਉਸ ਬ੍ਰਹਮਾ ਨੇ ਭੀ ਉਸ ਸਰਬ-ਵਿਆਪਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਇਆ ।
ਓਅੰਕਾਰਿ ਸੈਲ ਜੁਗ ਭਏ ॥
ਇਹ ਸਾਰੀ ਸ੍ਰਿਸ਼ਟੀ ਤੇ ਸਮੇ ਦੀ ਵੰਡ ਉਸ ਸਰਬ-ਵਿਆਪਕ ਪਰਮਾਤਮਾ ਤੋਂ ਹੀ ਹੋਏ,
ਓਅੰਕਾਰਿ ਬੇਦ ਨਿਰਮਏ ॥
ਵੇਦ ਭੀ Eਅੰਕਾਰ ਤੋਂ ਹੀ ਬਣੇ ।