Sri Guru Granth Sahib Ji — Ang 938 (punjabi)
ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥
ਜਿਹੜਾ ਵਿੱਦਿਆ ਦੀ ਰਾਹੀਂ ਆਪਣੇ ਅਸਲੇ ਦੀ ਵਿਚਾਰ ਕਰਦਾ ਹੈ, ਅਤੇ ਪਰਮਾਤਮਾ ਦੇ ਨਾਮ ਨਾਲ ਸੁਰਤਿ ਜੋੜ ਕੇ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ ।
ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥
(ਪਰ) ਜਿਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਵਿੱਦਿਆ ਨੂੰ (ਸਿਰਫ਼) ਵੇਚਦਾ ਹੀ ਹੈ (ਭਾਵ, ਸਿਰਫ਼ ਆਜੀਵਕਾ ਲਈ ਵਰਤਦਾ ਹੈ । ਵਿਦਿਆ ਦੇ ਵੱਟੇ ਆਤਮਕ ਮੌਤ ਲਿਆਉਣ ਵਾਲੀ) ਮਾਇਆ-ਜ਼ਹਿਰ ਹੀ ਖੱਟਦਾ ਕਮਾਂਦਾ ਹੈ ।
ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥
ਉਹ ਮੂਰਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ, ਸ਼ਬਦ ਦੀ ਸੁਧ-ਬੁਧ ਉਸ ਨੂੰ ਰਤਾ ਭੀ ਨਹੀਂ ਹੁੰਦੀ ।੫੩।
ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥
ਉਹ ਪਾਂਧਾ ਗੁਰਮੁਖਿ ਆਖਣਾ ਚਾਹੀਦਾ ਹੈ, (ਉਹ ਪਾਂਧਾ) ਦੁਨੀਆ ਵਿਚ (ਅਸਲ) ਨਫ਼ਾ ਖੱਟਦਾ ਹੈ ਜੋ ਆਪਣੇ ਸ਼ਾਗਿਰਦਾਂ ਨੂੰ ਇਹ ਸਿੱਖਿਆ ਦੇਂਦਾ ਹੈ
ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥
ਕਿ (ਹੇ ਵਿੱਦਿਆਰਥੀE!) ਪ੍ਰਭੂ ਦਾ ਨਾਮ ਜਪੋ ਅਤੇ ਨਾਮ-ਧਨ ਇਕੱਠਾ ਕਰੋ ।
ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥
ਸੱਚਾ ਪ੍ਰਭੂ ਮਨ ਵਿਚ ਵੱਸ ਪੈਣਾ—ਇਹੀ ਸੱਚੀ ਪੱਟੀ ਹੈ (ਜੋ ਪਾਂਧਾ ਆਪਣੇ ਚਾਟੜਿਆਂ ਨੂੰ ਪੜ੍ਹਾਏ) । (ਪ੍ਰਭੂ ਨੂੰ ਹਿਰਦੇ ਵਿਚ ਵਸਾਣ ਲਈ) ਸਤਿਗੁਰੂ ਦਾ ਸ੍ਰੇਸ਼ਟ ਸ਼ਬਦ ਪੜ੍ਹਨਾ ਚਾਹੀਦਾ ਹੈ ।
ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥
ਹੇ ਨਾਨਕ! ਉਹੀ ਮਨੁੱਖ ਵਿਦਵਾਨ ਹੈ ਉਹੀ ਪੰਡਿਤ ਹੈ ਤੇ ਸਿਆਣਾ ਹੈ ਜਿਸ ਦੇ ਗਲ ਵਿਚ ਪ੍ਰਭੂ ਦਾ ਨਾਮ-ਰੂਪ ਹਾਰ ਹੈ (ਭਾਵ, ਜੋ ਹਰ ਵੇਲੇ ਪ੍ਰਭੂ ਨੂੰ ਚੇਤੇ ਰੱਖਦਾ ਹੈ ਤੇ ਹਰ ਥਾਂ ਵੇਖਦਾ ਹੈ) ।੫੪।੧।
ਰਾਮਕਲੀ ਮਹਲਾ ੧ ਸਿਧ ਗੋਸਟਿ
ਏਕ ਸਮੈਂ ਮਾਝੇ ਮੇਂ ਵਟਾਲੇ ਸ਼ਹਰ ਪਾਸ ਅਚਲ ਨਾਮ ਸਥਾਨ ਹੈ, ਜਹਾਂ ਸਿਵਰਾਤ ਫਾਗੁਨ ਵਦੀ ਚੌਦਸ ਕਾ ਮੇਲਾ ਹੋਤਾ ਹੈ। ਤਹਾਂ ਸਿਧ ਸਭੀ ਆਏ ਥੇ। ਸ੍ਰੀ ਗੁਰੂ ਨਾਨਕ ਦੇਵ ਜੀ ਭੀ ਗਏ। ਤਹਾਂ ਸਿਧੋਂ ਸੇ ਚਰਚਾ ਹੂਈ, ਸੋ ਚਰਚਾ ਇਸ ਬਾਨੀ ਮੇਂ ਲਿਖੀ ਹੈ। ਇਸ ਕਰ ਕੇ ਇਸ ਬਾਣੀ ਕਾ ਨਾਮ ਸਿਧ ਗੋਸਟਿ ਹੈ। ਸੋ ਉਸ ਸਿਧ ਗੋਸਟ ਕੋ ਸਿਖੋਂ ਪ੍ਰਤੀ ਔਰ ਅਸਥਾਨ ਔਰ ਕਾਲ ਮੇਂ ਫਿਰ ਗੁਰੂ ਜੀ ਸੁਨਾਉਤੇ ਭਏ ਹੈਂ:
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥
(ਸਾਡੀ) ਨਮਸਕਾਰ ਉਹਨਾਂ ਸੰਤਾਂ ਦੀ ਸਭਾ ਨੂੰ ਹੈ ਜੋ ‘ਰੱਬੀ ਮਜਲਸ’ (ਸਤਸੰਗ) ਬਣਾ ਕੇ ਅਡੋਲ ਬੈਠੇ ਹਨ;
ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥
ਸਾਡੀ ਅਰਦਾਸ ਉਸ ਸੰਤ-ਸਭਾ ਅੱਗੇ ਹੈ ਜਿਸ ਵਿਚ ਸਦਾ ਕਾਇਮ ਰਹਿਣ ਵਾਲਾ ਅਪਰ ਅਪਾਰ ਪ੍ਰਭੂ (ਪ੍ਰਤੱਖ ਵੱਸਦਾ) ਹੈ ।
ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥
ਮੈਂ ਉਸ ਸੰਤ-ਸਭਾ ਅੱਗੇ ਸਿਰ ਕੱਟ ਕੇ ਧਰ ਦਿਆਂ, ਤਨ ਤੇ ਮਨ ਭੇਟਾ ਰੱਖ ਦਿਆਂ (ਤਾਕਿ) ਸੁਖੈਨ ਹੀ ਪ੍ਰਭੂ ਦੇ ਗੁਣ ਗਾ ਸਕਾਂ;
ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
(ਕਿਉਂਕਿ) ਹੇ ਨਾਨਕ! ਸੰਤ ਮਿਲ ਪਏ ਤਾਂ ਰੱਬ ਮਿਲ ਪੈਂਦਾ ਹੈ ।੧।
ਕਿਆ ਭਵੀਐ ਸਚਿ ਸੂਚਾ ਹੋਇ ॥
(ਹੇ ਚਰਪਟ! ਦੇਸ-ਦੇਸਾਂਤਰਾਂ ਅਤੇ ਤੀਰਥਾਂ ਤੇ) ਭੌਣ ਦਾ ਕੀਹ ਲਾਭ? ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜਿਆਂ ਹੀ ਪਵਿਤ® ਹੋਈਦਾ ਹੈ;
ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥
(ਸਤਿਗੁਰੂ ਦੇ) ਸੱਚੇ ਸ਼ਬਦ ਤੋਂ ਬਿਨਾ (“ਦੁਨੀਆ ਸਾਗਰ ਦੁਤਰ ਤੋਂ”) ਖ਼ਲਾਸੀ ਨਹੀਂ ਹੁੰਦੀ ।੧।ਰਹਾਉ।
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥
(ਚਰਪਟ ਜੋਗੀ ਨੇ ਪੁੱਛਿਆ—) ਤੁਸੀ ਕੌਣ ਹੋ? ਤੁਹਾਡਾ ਕੀਹ ਨਾਮ ਹੈ? ਤੁਹਾਡਾ ਕੀਹ ਮਤ ਹੈ? (ਉਸ ਮਤ ਦਾ) ਕੀਹ ਮਨੋਰਥ ਹੈ?
ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
(ਗੁਰੂ ਨਾਨਕ ਦੇਵ ਜੀ ਦਾ ਉੱਤਰ—) ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪਦਾ ਹਾਂ, ਸਾਡੀ (ਪ੍ਰਭੂ ਅਗੇ ਹੀ ਸਦਾ) ਅਰਦਾਸਿ ਹੈ ਤੇ ਮੈਂ ਸੰਤ ਜਨਾਂ ਤੋਂ ਸਦਕੇ ਜਾਂਦਾ ਹਾਂ (ਬੱਸ! ਇਹ ਮੇਰਾ ਮਤ ਹੈ) ।
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥
(ਨਾਨਕ ਆਖਦਾ ਹੈ—ਚਰਪਟ ਨੇ ਪੁੱਛਿਆ—) ਹੇ ਬਾਲਕ! ਤੁਸੀ ਕਿਸ ਦੇ ਆਸਰੇ ਸ਼ਾਂਤ-ਚਿੱਤ ਹੋ?
ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
ਤੁਹਾਡੀ ਸੁਰਤਿ ਕਿਸ ਵਿਚ ਜੁੜਦੀ ਹੈ? ਕਿੱਥੋਂ ਆਉਂਦੇ ਹੋ? ਕਿੱਥੇ ਜਾਂਦੇ ਹੋ? ਹੇ ਸੰਤ! ਸੁਣ, ਤੇਰਾ ਕੀਹ ਮਤ ਹੈ? ।੨।
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥
(ਸਤਿਗੁਰੂ ਜੀ ਦਾ ਉੱਤਰ—) (ਹੇ ਚਰਪਟ!) ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜ ਕੇ ਸਦਾ ਸ਼ਾਂਤ-ਚਿੱਤ ਰਹੀਦਾ ਹੈ । ਅਸੀ ਸਤਿਗੁਰੂ ਦੀ ਮਰਜ਼ੀ ਵਿਚ ਚੱਲਦੇ ਹਾਂ ।
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
ਹੇ ਨਾਨਕ! (ਆਖ—) ਪ੍ਰਭੂ ਦੇ ਹੁਕਮ ਵਿਚ ਸੁਤੇ ਹੀ (ਜਗਤ ਵਿਚ) ਆਏ, ਹੁਕਮ ਵਿਚ ਵਿਚਰ ਰਹੇ ਹਾਂ, ਸਦਾ ਉਸ ਦੀ ਰਜ਼ਾ ਵਿਚ ਹੀ ਰਹਿੰਦੇ ਹਾਂ ।
ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
(ਪੱਕੇ) ਆਸਣ ਵਾਲਾ, (ਸਦਾ) ਟਿਕੇ ਰਹਿਣ ਵਾਲਾ ਤੇ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਹੈ, ਅਸਾਂ ਇਹੀ ਗੁਰ-ਸਿੱਖਿਆ ਲਈ ਹੈ ।
ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਗਿਆਨਵਾਨ ਹੋ ਜਾਂਦਾ ਹੈ, ਆਪਣੇ ਆਪ ਨੂੰ ਪਛਾਣਦਾ ਹੈ, ਤੇ, ਸਦਾ ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੩।
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥
ਚਰਪਟ ਆਖਦਾ ਹੈ (ਭਾਵ, ਚਰਪਟ ਨੇ ਆਖਿਆ)—ਜਗਤ (ਇਕ ਐਸਾ) ਸਮੁੰਦਰ ਕਿਹਾ ਜਾਂਦਾ ਹੈ ਜਿਸ ਨੂੰ ਤਰਨਾ ਔਖਾ ਹੈ,
ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥
ਹੇ ਵਿਰਕਤ ਨਾਨਕ! ਠੀਕ ਵਿਚਾਰ ਦੱਸ ਕਿ (ਇਸ ਸਮੁੰਦਰ ਦਾ) ਪਾਰਲਾ ਕੰਢਾ ਕਿਵੇਂ ਲੱਭੇ ।
ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
ਉੱਤਰ :—(ਜੋ ਮਨੁੱਖ ਜੋ ਕੁਝ) ਆਪ ਆਖਦਾ ਹੈ ਤੇ ਆਪ ਹੀ (ਉਸ ਨੂੰ) ਸਮਝਦਾ (ਭੀ) ਹੈ ਉਸ ਨੂੰ (ਉਸ ਦੇ ਪ੍ਰਸ਼ਨ ਦਾ) ਉੱਤਰ ਦੇਣ ਦੀ ਲੋੜ ਨਹੀਂ ਹੁੰਦੀ;
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
(ਇਸ ਵਾਸਤੇ, ਹੇ ਚਰਪਟ!) ਤੇਰੇ (ਪ੍ਰਸ਼ਨ) ਵਿਚ ਕੋਈ ਉਕਾਈ ਲੱਭਣ ਦੀ ਲੋੜ ਨਹੀਂ, (ਉਂਝ ਉੱਤਰ ਇਹ ਹੈ ਕਿ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪੋ ਤਾਂ ਤੁਸੀਂ (ਇਸ ‘ਦੁਤਰੁ ਸਾਗਰੁ’ ਤੋਂ) ਪਾਰ ਲੰਘ ਜਾਉਗੇ ।੪।
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥
ਜਿਵੇਂ ਪਾਣੀ ਵਿਚ (ਉੱਗਿਆ ਹੋਇਆ) ਕੌਲ ਫੁੱਲ (ਪਾਣੀ ਨਾਲੋਂ) ਨਿਰਾਲਾ ਰਹਿੰਦਾ ਹੈ, ਜਿਵੇਂ ਨਦੀ ਵਿਚ (ਤਰਦੀ) ਮੁਰਗਾਈ (ਭਾਵ, ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਇਸੇ ਤਰ੍ਹਾਂ)
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਸੁਰਤਿ (ਜੋੜ ਕੇ) ਨਾਮ ਜਪਿਆਂ ਸੰਸਾਰ-ਸਮੁੰਦਰ ਤਰ ਸਕੀਦਾ ਹੈ ।
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥
(ਜੋ ਮਨੁੱਖ ਸੰਸਾਰ ਦੀਆਂ) ਆਸਾਂ ਵਲੋਂ ਨਿਰਾਸ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਇਕ ਪ੍ਰਭੂ ਹੀ ਵੱਸਦਾ ਹੈ (ਉਹ ਸੰਸਾਰ ਵਿਚ ਰਹਿੰਦੇ ਹੋਏ ਭੀ ਸੰਸਾਰ ਤੋਂ ਲਾਂਭੇ) ਇਕਾਂਤ ਵਿਚ ਵੱਸਦੇ ਹਨ ।
ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
(ਅਜੇਹੇ ਜੀਵਨ ਵਾਲਾ ਜੋ ਮਨੁੱਖ) ਅਗੰਮ ਤੇ ਅਗੋਚਰ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾਂ ਨੂੰ ਦਰਸ਼ਨ ਕਰਾਂਦਾ ਹੈ, ਨਾਨਕ ਉਸ ਦਾ ਦਾਸ ਹੈ ।੫।
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥
(ਚਰਪਟ ਦਾ ਪ੍ਰਸ਼ਨ :) ਹੇ ਸੁਆਮੀ! ਮੇਰੀ ਬੇਨਤੀ ਸੁਣ, ਮੈਂ ਸਹੀ ਵਿਚਾਰ ਪੁੱਛਦਾ ਹਾਂ;
ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥
(ਚਰਪਟ ਦਾ ਪ੍ਰਸ਼ਨ :) ਹੇ ਸੁਆਮੀ! ਮੇਰੀ ਬੇਨਤੀ ਸੁਣ, ਮੈਂ ਸਹੀ ਵਿਚਾਰ ਪੁੱਛਦਾ ਹਾਂ; ਗੁੱਸਾ ਨਾਹ ਕਰਨਾ, ਉੱਤਰ ਦੇਣਾ ਕਿ ਗੁਰੂ ਦਾ ਦਰ ਕਿਵੇਂ ਪ੍ਰਾਪਤ ਹੁੰਦਾ ਹੈ? (ਭਾਵ, ਕਿਵੇਂ ਪਤਾ ਲੱਗੇ ਕਿ ਗੁਰੂ ਦਾ ਦਰ ਪ੍ਰਾਪਤ ਹੋ ਗਿਆ ਹੈ)?
ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
(ਉੱਤਰ :) (ਜਦੋਂ ਸੱਚ-ਮੁਚ ਗੁਰੂ ਦਾ ਦਰ ਪ੍ਰਾਪਤ ਹੋ ਜਾਂਦਾ ਹੈ ਤਦੋਂ) ਹੇ ਨਾਨਕ! ਇਹ ਚੰਚਲ ਮਨ ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ, (ਪ੍ਰਭੂ ਦਾ) ਨਾਮ (ਜ਼ਿੰਦਗੀ ਦਾ) ਆਸਰਾ ਹੋ ਜਾਂਦਾ ਹੈ ।
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
(ਪਰ ਇਹੋ ਜਿਹਾ) ਪਿਆਰ ਸੱਚੇ ਪ੍ਰਭੂ ਵਿਚ (ਤਦੋਂ ਹੀ) ਲੱਗਦਾ ਹੈ (ਜਦੋਂ) ਕਰਤਾਰ ਆਪ (ਜੀਵ ਨੂੰ) ਆਪਣੀ ਯਾਦ ਵਿਚ ਜੋੜ ਲੈਂਦਾ ਹੈ ।੬।
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
ਜੋਗੀ ਨੇ (ਜੋਗ ਦਾ) ਗਿਆਨ-ਮਾਰਗ ਇਉਂ ਦੱਸਿਆ
ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥
ਅਸੀ (ਦੁਨੀਆ ਦੇ) ਮੇਲਿਆਂ-ਮਸਾਧਿਆਂ (ਭਾਵ, ਸੰਸਾਰਕ ਝੰਬੇਲਿਆਂ) ਤੋਂ ਵੱਖਰੇ ਜੰਗਲ ਵਿਚ ਕਿਸੇ ਰੁੱਖ-ਬਿਰਖ ਹੇਠ ਰਹਿੰਦੇ ਹਾਂ ਤੇ ਗਾਜਰ-ਮੂਲੀ ਉਤੇ ਗੁਜ਼ਾਰਾ ਕਰਦੇ ਹਾਂ;