Sri Guru Granth Sahib Ji — Ang 941 (punjabi)
ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥
(ਇਹ ਭੇਤ) ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦੇ ਕਾਰਨ ਉਹ ਮਨੁੱਖ (ਹਉਮੈ ਤੋਂ) ਆਜ਼ਾਦ ਹੋ ਜਾਂਦਾ ਹੈ ।
ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥
ਹੇ ਨਾਨਕ! ਜਿਸ ਨੇ ਹਉਮੈ ਤੇ ਦੂਜਾ-ਭਾਵ ਤਿਆਗ ਦਿੱਤਾ ਹੈ ਉਸ ਨੂੰ ਤਾਰਣਹਾਰ ਪ੍ਰਭੂ ਤਾਰ ਲੈਂਦਾ ਹੈ ।੨੫।
ਮਨਮੁਖਿ ਭੂਲੈ ਜਮ ਕੀ ਕਾਣਿ ॥
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ (ਜੀਵਨ ਦਾ ਸਹੀ ਰਸਤਾ) ਖੁੰਝ ਜਾਂਦਾ ਹੈ ਤੇ ਜਮ ਦੀ ਮੁਥਾਜੀ ਵਿਚ ਹੋ ਜਾਂਦਾ ਹੈ
ਪਰ ਘਰੁ ਜੋਹੈ ਹਾਣੇ ਹਾਣਿ ॥
ਪਰਾਇਆ ਘਰ ਤੱਕਦਾ ਹੈ, ਉਸ ਨੂੰ (ਇਸ ਕੁਕਰਮ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ ।
ਮਨਮੁਖਿ ਭਰਮਿ ਭਵੈ ਬੇਬਾਣਿ ॥
ਭੁਲੇਖੇ ਵਿਚ ਪਿਆ ਹੋਇਆ ਮਨਮੁਖ (ਮਾਨੋ) ਜੰਗਲ ਵਿਚ ਭਟਕ ਰਿਹਾ ਹੈ,
ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥
ਕੁਰਾਹੇ ਪੈ ਕੇ (ਇਉਂ) ਠੱਗਿਆ ਜਾ ਰਿਹਾ ਹੈ ਜਿਵੇਂ ਮਸਾਣ ਵਿਚ ਮੰਤ® ਪੜ੍ਹਨ ਵਾਲਾ ਮਨੁੱਖ (ਭੈੜੇ ਪਾਸੇ ਪਿਆ ਹੈ) ।
ਸਬਦੁ ਨ ਚੀਨੈ ਲਵੈ ਕੁਬਾਣਿ ॥
(ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ (ਭਾਵ, ਗੁਰੂ ਦੇ ਸ਼ਬਦ ਦੀ ਉਸ ਨੂੰ ਕਦਰ ਨਹੀਂ ਪੈਂਦੀ), ਤੇ ਦੁਰਬਚਨ ਹੀ ਬੋਲਦਾ ਹੈ ।
ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥
ਹੇ ਨਾਨਕ! ਸੁਖ ਉਸ ਨੂੰ (ਮਿਲਿਆ) ਜਾਣੋ ਜੋ ਸੱਚੇ ਪ੍ਰਭੂ ਵਿਚ ਰੰਗਿਆ ਹੋਇਆ ਹੈ ।੨੬।
ਗੁਰਮੁਖਿ ਸਾਚੇ ਕਾ ਭਉ ਪਾਵੈ ॥
ਜੋ ਮਨੁੱਖ ਸਤਿਗੁਰੂ ਦੇ ਅਨੁਸਾਰ ਹੋ ਕੇ ਤੁਰਦਾ ਹੈ
ਗੁਰਮੁਖਿ ਬਾਣੀ ਅਘੜੁ ਘੜਾਵੈ ॥
ਉਹ ਸੱਚੇ ਪ੍ਰਭੂ ਦਾ ਡਰ ਆਪਣੇ ਹਿਰਦੇ ਵਿਚ ਟਿਕਾਂਦਾ ਹੈ,
ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
ਗੁਰੂ ਦੀ ਬਾਣੀ ਦੀ ਰਾਹੀਂ ਅਮੋੜ-ਮਨ ਨੂੰ ਸੁਚੱਜਾ ਬਣਾਂਦਾ ਹੈ,
ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
ਨਿਰਮਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ (ਤੇ ਇਸ ਤਰ੍ਹਾਂ) ਪਵਿਤ® ਤੇ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ ।
ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
ਗੁਰਮੁਖਿ ਮਨੁੱਖ ਤਨੋਂ ਮਨੋਂ ਪਰਮਾਤਮਾ ਨੂੰ ਯਾਦ ਕਰਦਾ ਹੈ,
ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥
ਹੇ ਨਾਨਕ! (ਬੰਦਗੀ ਦੀ ਰਾਹੀਂ) ਗੁਰਮੁਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ ।੨੭।
ਗੁਰਮੁਖਿ ਪਰਚੈ ਬੇਦ ਬੀਚਾਰੀ ॥
ਜੋ ਮਨੁੱਖ ਗੁਰੂ ਨਾਲ ਡੂੰਘੀ ਸਾਂਝ ਬਣਾ ਲੈਂਦਾ ਹੈ (ਭਾਵ, ਜਿਸ ਨੂੰ ਸਤਿਗੁਰੂ ਵਿਚ ਪੂਰਨ ਵਿਸ਼ਵਾਸ ਹੋ ਜਾਂਦਾ ਹੈ) ਉਹ (ਮਾਨੋ) ਵੇਦਾਂ ਦਾ ਗਿਆਤਾ ਹੋ ਗਿਆ ਹੈ (ਉਸ ਨੂੰ ਵੇਦਾਂ ਦੀ ਲੋੜ ਨਹੀਂ ਰਹਿ ਜਾਂਦੀ) ।
ਗੁਰਮੁਖਿ ਪਰਚੈ ਤਰੀਐ ਤਾਰੀ ॥
ਗੁਰੂ ਨਾਲ ਡੂੰਘੀ ਸਾਂਝ ਬਣਾਇਆਂ ਸੰਸਾਰ-ਸਮੁੰਦਰ ਤੋਂ ਤਰ ਜਾਈਦਾ ਹੈ,
ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥
ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਜਾਣ-ਪਛਾਣ ਵਾਲਾ ਹੋ ਜਾਈਦਾ ਹੈ
ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
ਤੇ ਅੰਦਰਲੇ ਦੀ ਸੂਝ ਪੈ ਜਾਂਦੀ ਹੈ ।
ਗੁਰਮੁਖਿ ਪਾਈਐ ਅਲਖ ਅਪਾਰੁ ॥
ਗੁਰੂ ਦੇ ਸਨਮੁਖ ਹੋਇਆਂ ਅਦਿ®ਸ਼ਟ ਤੇ ਬੇ-ਅੰਤ ਪ੍ਰਭੂ ਮਿਲ ਪੈਂਦਾ ਹੈ;
ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥
ਹੇ ਨਾਨਕ! ਗੁਰੂ ਦੀ ਰਾਹੀਂ ਹੀ (ਹਉਮੈ ਤੋਂ) ਖ਼ਲਾਸੀ ਦਾ ਰਸਤਾ ਲੱਭਦਾ ਹੈ ।੨੮।
ਗੁਰਮੁਖਿ ਅਕਥੁ ਕਥੈ ਬੀਚਾਰਿ ॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਗੁਰੂ ਦੀ ਦੱਸੀ) ਵੀਚਾਰ ਨਾਲ ਉਸ ਪ੍ਰਭੂ ਦੇ ਗੁਣ ਗਾਉਂਦਾ ਹੈ
ਗੁਰਮੁਖਿ ਨਿਬਹੈ ਸਪਰਵਾਰਿ ॥
ਜਿਸ ਦਾ ਸਹੀ ਸਰੂਪ ਬਿਆਨ ਨਹੀਂ ਹੋ ਸਕਦਾ, (ਇਸ ਤਰ੍ਹਾਂ) ਗੁਰਮੁਖ ਘਰਬਾਰੀ ਹੁੰਦਾ ਹੋਇਆ ਹੀ (ਜ਼ਿੰਦਗੀ ਦੀ ਬਾਜ਼ੀ ਵਿਚ) ਪੁੱਗ ਜਾਂਦਾ ਹੈ ।
ਗੁਰਮੁਖਿ ਜਪੀਐ ਅੰਤਰਿ ਪਿਆਰਿ ॥
ਗੁਰੂ ਦੇ ਸਨਮੁਖ ਹੋਇਆਂ ਹੀ ਹਿਰਦੇ ਵਿਚ ਪਿਆਰ ਨਾਲ ਪ੍ਰਭੂ ਨੂੰ ਜਪ ਸਕੀਦਾ ਹੈ,
ਗੁਰਮੁਖਿ ਪਾਈਐ ਸਬਦਿ ਅਚਾਰਿ ॥
ਤੇ ਗੁਰਸ਼ਬਦ ਦੀ ਰਾਹੀਂ ਉੱਚਾ ਆਚਰਣ ਬਣ ਕੇ ਪ੍ਰਭੂ ਮਿਲਦਾ ਹੈ ।
ਸਬਦਿ ਭੇਦਿ ਜਾਣੈ ਜਾਣਾਈ ॥
(ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ) ਗੁਰੂ ਦੇ ਸ਼ਬਦ ਨਾਲ (ਆਪਣੇ ਮਨ ਨੂੰ) ਪ੍ਰੋ ਕੇ (ਪ੍ਰਭੂ ਨੂੰ) ਪਛਾਣਦਾ ਹੈ ਤੇ ਹੋਰਨਾਂ ਨੂੰ ਪਛਾਣ ਕਰਾਂਦਾ ਹੈ ।
ਨਾਨਕ ਹਉਮੈ ਜਾਲਿ ਸਮਾਈ ॥੨੯॥
ਹੇ ਨਾਨਕ! ਗੁਰਮੁਖ (ਆਪਣੀ) ਹਉਮੈ (ਖ਼ੁਦ-ਗ਼ਰਜ਼ੀ) ਸਾੜ ਕੇ (ਪ੍ਰਭੂ ਵਿਚ) ਲੀਨ ਰਹਿੰਦਾ ਹੈ ।੨੯।
ਗੁਰਮੁਖਿ ਧਰਤੀ ਸਾਚੈ ਸਾਜੀ ॥
ਸੱਚੇ ਪ੍ਰਭੂ ਨੇ ਗੁਰਮੁਖ ਮਨੁੱਖ (ਪੈਦਾ ਕਰਨ) ਵਾਸਤੇ ਧਰਤੀ ਬਣਾਈ ਹੈ;
ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥
ਇਸ ਧਰਤੀ ਵਿਚ ਉਤਪੱਤੀ ਤੇ ਨਾਸ (ਗੁਰਮੁਖਤਾ ਦੇ ਵਿਕਾਸ ਲਈ) ਇਕ ਖੇਡ ਹੈ;
ਗੁਰ ਕੈ ਸਬਦਿ ਰਪੈ ਰੰਗੁ ਲਾਇ ॥
ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਪਿਆਰ ਜੋੜ ਕੇ (ਪ੍ਰਭੂ ਦੇ ਰੰਗ ਵਿਚ) ਰੰਗਿਆ ਜਾਂਦਾ ਹੈ
ਸਾਚਿ ਰਤਉ ਪਤਿ ਸਿਉ ਘਰਿ ਜਾਇ ॥
ਤਾਂ ਸੱਚੇ ਵਿਚ ਰੱਤਾ ਹੋਇਆ (ਗੁਰਮੁਖ) ਇੱਜ਼ਤ ਲੈ ਕੇ ਆਪਣੇ ਘਰ ਵਿਚ ਅੱਪੜਦਾ ਹੈ (ਤੇ ਉਸ ਦੀ ਘੜਨ ਭੱਜਣ ਦੀ ਖੇਡ ਮੁੱਕ ਜਾਂਦੀ ਹੈ) ।
ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥
ਸੱਚੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਇਜ਼ਤ ਹਾਸਲ ਨਹੀਂ ਕਰ ਸਕਦਾ ।
ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਪ੍ਰਭੂ ਵਿਚ ਮਨੁੱਖ ਕਿਵੇਂ ਸਮਾ ਸਕਦਾ ਹੈ? (ਨਹੀਂ ਸਮਾ ਸਕਦਾ) ।੩੦।
ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥
ਗੁਰੂ ਦੇ ਦੱਸੇ ਹੋਏ ਰਾਹ ਤੇ ਤੁਰਨਾ ਹੀ ਸਾਰੀਆਂ ਅੱਠੇ ਕਰਾਮਾਤੀ ਤਾਕਤਾਂ ਤੇ ਅਕਲਾਂ ਦੀ ਪ੍ਰਾਪਤੀ ਹੈ,
ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥
ਗੁਰੂ ਦੇ ਸਨਮੁਖ ਹੋਇਆਂ ਸੰਸਾਰ-ਸਮੁੰਦਰ ਤਰ ਜਾਈਦਾ ਹੈ ਅਤੇ ਸੱਚੇ ਦੀ ਸੋਹਣੀ ਮੱਤ ਆ ਜਾਂਦੀ ਹੈ ।
ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਚੰਗੇ ਮੰਦੇ ਸਮੇ ਦਾ ਹਾਲਤ ਜਾਣ ਲੈਂਦਾ ਹੈ,
ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥
ਤੇ ਪਛਾਣ ਲੈਂਦਾ ਹੈ ਕਿ ਕੀਹ ਛੱਡਣਾ ਹੈ ਤੇ ਕੀਹ ਗ੍ਰਹਣ ਕਰਨਾ ਹੈ ।
ਗੁਰਮੁਖਿ ਤਾਰੇ ਪਾਰਿ ਉਤਾਰੇ ॥
ਗੁਰਮੁਖ ਮਨੁੱਖ (ਹੋਰਨਾਂ ਨੂੰ ਭੀ ਸੰਸਾਰ-ਸਮੁੰਦਰ ਤੋਂ) ਤਾਰ ਕੇ ਪਾਰਲੇ ਕੰਢੇ ਲਾ ਦੇਂਦਾ ਹੈ ।
ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥
ਹੇ ਨਾਨਕ! ਗੁਰੂ ਦੀ ਸਿੱਖਿਆ ਤੇ ਤੁਰਨ ਵਾਲਾ ਬੰਦਾ (ਗੁਰੂ ਦੇ) ਸ਼ਬਦ ਦੀ ਰਾਹੀਂ (ਦੂਜਿਆਂ ਨੂੰ ਭੀ) ਤਾਰ ਦੇਂਦਾ ਹੈ ।੩੧।
ਨਾਮੇ ਰਾਤੇ ਹਉਮੈ ਜਾਇ ॥
(ਪ੍ਰਭੂ ਦੇ) ਨਾਮ ਵਿਚ ਹੀ ਰੱਤੇ ਹੋਏ ਦੀ ਹਉਮੈ ਨਾਸ ਹੁੰਦੀ ਹੈ ।
ਨਾਮਿ ਰਤੇ ਸਚਿ ਰਹੇ ਸਮਾਇ ॥
ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ ਉਹ ਪ੍ਰਭੂ ਵਿਚ ਸਮਾਏ ਰਹਿੰਦੇ ਹਨ ।
ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥
ਜੋ ਪ੍ਰਾਣੀ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਹਨ ਉਹਨਾਂ ਨੂੰ ਹੀ ਜੋਗ ਦੀ ਜੁਗਤਿ ਤੇ ਸਹੀ ਵੀਚਾਰ ਪ੍ਰਾਪਤ ਹੋਈ ਹੈ ।
ਨਾਮਿ ਰਤੇ ਪਾਵਹਿ ਮੋਖ ਦੁਆਰੁ ॥
ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਬੰਦੇ ਹੀ ਹਉਮੈ ਤੋਂ ਛੁਟਕਾਰਾ ਪਾਣ ਦਾ ਰਾਹ ਲੱਭਦੇ ਹਨ,
ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥
(ਕਿਉਂਕਿ) ਨਾਮ ਵਿਚ ਰੱਤੇ ਬੰਦਿਆਂ ਨੂੰ ਤਿ®ਲੋਕੀ ਦੀ ਸੂਝ ਪੈ ਜਾਂਦੀ ਹੈ (ਭਾਵ, ਆਪਣੀ ਨਿੱਕੀ ਜਿਹੀ ਅਪਣੱਤ ਦੇ ਥਾਂ ਸਾਰੀ ਤਿ®ਲੋਕੀ ਹੀ ਉਹਨਾਂ ਨੂੰ ਰੱਬੀ ਸਾਂਝ ਦੇ ਕਾਰਨ ਆਪਣੀ ਦਿੱਸਦੀ ਹੈ)
ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤੇ ਹੋਏ ਨੂੰ ਸਦਾ ਟਿਕੇ ਰਹਿਣ ਵਾਲਾ ਸੁਖ ਮਿਲਦਾ ਹੈ ।੩੨।
ਨਾਮਿ ਰਤੇ ਸਿਧ ਗੋਸਟਿ ਹੋਇ ॥
(ਪ੍ਰਭੂ ਦੇ) ਨਾਮ ਵਿਚ ਰੱਤਿਆਂ ਹੀ ਪ੍ਰਭੂ ਨਾਲ ਮਿਲਾਪ ਹੁੰਦਾ ਹੈ ।
ਨਾਮਿ ਰਤੇ ਸਦਾ ਤਪੁ ਹੋਇ ॥
ਪ੍ਰਭੂ-ਨਾਮ ਵਿਚ ਰੰਗੇ ਰਹਿਣਾ ਹੀ ਸਦਾ ਕਾਇਮ ਰਹਿਣ ਵਾਲਾ ਪੁੰਨ-ਕਰਮ ਹੈ ।
ਨਾਮਿ ਰਤੇ ਸਚੁ ਕਰਣੀ ਸਾਰੁ ॥
ਨਾਮ ਵਿਚ ਲੱਗਣਾ ਹੀ ਸੱਚੀ ਤੇ ਉੱਤਮ ਕਰਣੀ ਹੈ ।
ਨਾਮਿ ਰਤੇ ਗੁਣ ਗਿਆਨ ਬੀਚਾਰੁ ॥
ਨਾਮ ਵਿਚ ਰੱਤੇ ਰਿਹਾਂ ਹੀ ਪ੍ਰਭੂ ਦੇ ਗੁਣਾਂ ਨਾਲ ਜਾਣ-ਪਛਾਣ ਹੁੰਦੀ ਹੈ ਤੇ ਸਾਂਝ ਬਣਦੀ ਹੈ ।
ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥
(ਪ੍ਰਭੂ ਦੇ) ਨਾਮ ਤੋਂ ਬਿਨਾ ਮਨੁੱਖ ਜੋ ਬੋਲਦਾ ਹੈ ਵਿਅਰਥ ਹੈ ।
ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥
ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਨੂੰ (ਸਾਡੀ) ਨਮਸਕਾਰ ਹੈ ।੩੩।
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
(ਪ੍ਰਭੂ ਦਾ) ਨਾਮ ਗੁਰੂ ਤੋਂ ਮਿਲਦਾ ਹੈ;
ਜੋਗ ਜੁਗਤਿ ਸਚਿ ਰਹੈ ਸਮਾਇ ॥
ਸੱਚੇ ਪ੍ਰਭੂ ਵਿਚ ਲੀਨ ਰਹਿਣਾ—ਇਹੀ ਹੈ (ਅਸਲ) ਜੋਗ ਦੀ ਜੁਗਤੀ ।
ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥
(ਪਰ) ਜੋਗੀ ਲੋਕ (ਆਪਣੇ) ਬਾਰਾਂ ਫ਼ਿਰਕਿਆਂ (ਦੀ ਵੰਡ) ਵਿਚ (ਇਸ ਅਸਲ ਨਿਸ਼ਾਨੇ ਤੋਂ) ਭੁੱਲ ਰਹੇ ਹਨ ਤੇ ਸੰਨਿਆਸੀ ਲੋਕ (ਆਪਣੇ) ਦਸ ਫ਼ਿਰਕਿਆਂ (ਦੇ ਵਖੋ ਵੱਖ ਸਾਧਨਾਂ) ਵਿਚ ।
ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਾਇਆ ਵਲੋਂ) ਮਰ ਕੇ ਜਿਊਂਦਾ ਹੈ ਉਹ (ਹਉਮੈ ਤੋਂ) ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ।