Sri Guru Granth Sahib Ji — Ang 951 (punjabi)
ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥
ਕੂੜੇ ਪਦਾਰਥਾਂ (ਦੇ ਮੋਹ) ਦੀ ਮੈਲ ਉਸ ਮਨੁੱਖ ਨੇ ਪ੍ਰਭੂ ਦੇ ਨਾਮ ਦੀ ਰਾਹੀਂ ਉਤਾਰ ਲਈ ਹੈ, ਨਾਮ ਜਪ ਕੇ ਉਹ ਸੱਚ ਦਾ ਵਪਾਰੀ ਬਣ ਗਿਆ ਹੈ ।
ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥
ਹੇ ਦਾਸ ਨਾਨਕ! (ਅਰਦਾਸ ਕਰ ਕਿ) ਜਿਸ ਪ੍ਰਭੂ ਦੇ ਨਾਮ ਵਿਚ ਇਹ ਬਰਕਤਾਂ ਹਨ ਉਹ ਦਾਤਾ ਜੀਊਂਦਾ ਰਹੇ (ਭਾਵ, ਸਦਾ ਅਸਾਡੇ ਸਿਰ ਤੇ ਹੱਥ ਰੱਖੀ ਰੱਖੇ) ।੨।
ਪਉੜੀ ॥
pauVI[
ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥
(ਹੇ ਪ੍ਰਭੂ!) ਤੇਰੇ ਜੇਡਾ ਕੋਈ ਦਾਤਾ ਨਹੀਂ, ਕਿਸ ਦੀ ਬਾਬਤ ਆਖ ਕੇ ਦੱਸੀਏ (ਕਿ ਉਹ ਤੇਰੇ ਜੇਡਾ ਦਾਤਾ ਹੈ)? (ਭਾਵ, ਸਭ ਦਾਤਾਂ ਤੈਥੋਂ ਮਿਲਦੀਆਂ ਹਨ, ਨਾਮ-ਅੰਮ੍ਰਿਤ ਦਾ ਦਾਤਾ ਭੀ ਤੂੰ ਹੀ ਹੈਂ, ।
ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥
(‘ਅੰਮ੍ਰਿਤ’) ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ, ਜਿਥੋਂ (ਭਾਵ, ਗੁਰੂ ਤੋਂ ਹੀ) ਹਉਮੈ ਨਾਸ ਹੁੰਦੀ ਹੈ;
ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥
(ਨਾਮ-ਅੰਮ੍ਰਿਤ ਦਾ ਦਾਤਾ ਪ੍ਰਭੂ) ਸਾਰੇ ਰਸਾਂ ਤੇ ਸੁਆਦਾਂ (ਦੇ ਪ੍ਰਭਾਵ) ਤੋਂ ਉਤਾਂਹ ਹੈ, ਉਸ ਦੀ ਬਜ਼ੁਰਗੀ ਸਦਾ ਕਾਇਮ ਰਹਿਣ ਵਾਲੀ ਹੈ ।
ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥
ਪ੍ਰਭੂ ਜਿਸ ਉੱਤੇ ਮੇਹਰ ਕਰਦਾ ਹੈ ਉਸ ਨੂੰ (ਅੰਮ੍ਰਿਤ) ਬਖ਼ਸ਼ਦਾ ਹੈ ਤੇ ਉਸ ਨੂੰ ਆਪ ਹੀ (ਆਪਣੇ ਵਿਚ) ਜੋੋੜ ਲੈਂਦਾ ਹੈ,
ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥
(ਉਂਞ ਤਾਂ ਇਹ) ਅੰਮ੍ਰਿਤ ਉਸ ਨੇ ਹਰੇਕ ਦੇ ਹਿਰਦੇ ਵਿਚ ਰੱਖਿਆ ਹੋਇਆ ਹੈ ਪਰ ਜਿਸ ਕਿਸੇ ਨੂੰ ਮਿਲਾਂਦਾ ਹੈ ਗੁਰੂ ਦੀ ਰਾਹੀਂ ਮਿਲਾਂਦਾ ਹੈ ।੯।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥
ਸਤਿਗੁਰੂ ਦੀਆਂ ਸਾਖੀਆਂ (ਸਿੱਖ-) ਪੁਤ®ਾਂ ਨੂੰ (ਗੁਰਮੁਖ) ਪੁੱਤਰ ਬਣਾ ਦੇਂਦੀਆਂ ਹਨ; (ਗੁਰ-ਸਾਖੀਆਂ ਦੀ ਬਰਕਤਿ ਨਾਲ, ਗੁਰਮੁਖ ਸਿੱਖ-ਪੁਤ®)
ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥
ਉਹਨਾਂ ਗੱਲਾਂ ਵਿਚ ਯਕੀਨ ਲਿਆਉਂਦੇ ਹਨ ਤੇ ਉਹ ਕੰਮ ਕਰਦੇ ਹਨ ਜੋ ਸਤਿਗੁਰੂ ਨੂੰ ਭਾਉਂਦੇ ਹਨ ।
ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥
(ਜੇ ਇਸ ਗੱਲ ਦੀ ਤਸਦੀਕ ਕਰਨੀ ਹੋਵੇ ਤਾਂ ਪੁਰਾਤਨ ਧਰਮ-ਪੁਸਤਕ) ਸਿਮ੍ਰਿਤੀਆਂ ਤੇ ਸ਼ਾਸਤ® (ਤੇ ਪੁਰਾਤਨ ਰਿਸ਼ੀ) ਵਿਆਸ ਸੁਕ ਤੇ ਨਾਰਦ (ਆਦਿਕਾਂ) ਨੂੰ ਪੁੱਛ ਵੇਖੋ (ਭਾਵ, ਉਹਨਾਂ ਦੀਆਂ ਲਿਖਤਾਂ ਪੜ੍ਹ ਵੇਖੋ) ਜੋ ਸਾਰੀ ਸ੍ਰਿਸ਼ਟੀ ਨੂੰ (ਸਾਂਝਾ) ਉਪਦੇਸ਼ ਕਰਦੇ ਰਹੇ ਹਨ ।
ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥
ਜਿਨ੍ਹਾਂ ਨੂੰ ਸੱਚੇ ਪ੍ਰਭੂ ਨੇ (ਸਤਿਗੁਰੂ ਦੇ ਕੌਤਕਾਂ ਦੀ ਯਾਦ ਵਿਚ) ਲਾਇਆ, ਉਹ ਸੱਚੇ ਪ੍ਰਭੂ ਵਿਚ (ਭੀ) ਜੁੜੇ, ਉਹ ਸਦਾ ਸੱਚੇ ਪ੍ਰਭੂ ਨੂੰ (ਭੀ) ਚੇਤੇ ਰੱਖਦੇ ਹਨ ।
ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥
ਹੇ ਨਾਨਕ! (ਉਹ ਨਿਰੇ ਆਪ ਨਹੀਂ ਤਰੇ, ਆਪਣੀਆਂ) ਸਾਰੀਆਂ ਕੁਲਾਂ ਭੀ ਤਾਰਦੇ ਹਨ, ਉਹਨਾਂ ਦਾ ਹੀ ਜਗਤ ਵਿਚ ਆਉਣਾ ਕਬੂਲ ਹੈ ।੧।
ਮਃ ੩ ॥
ਤੀਜੀ ਪਾਤਸ਼ਾਹੀ।
ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥
ਜਿਨ੍ਹਾਂ ਮਨੁੱਖਾਂ ਦਾ ਗੁਰੂ (ਆਪ) ਅਗਿਆਨੀ ਅੰਨ੍ਹਾ ਹੈ ਉਹ ਸਿੱਖ ਭੀ ਅੰਨ੍ਹੇ ਕੰਮ (ਭਾਵ, ਮੰਦੇ ਕੰਮ) ਹੀ ਕਰਦੇ ਹਨ;
ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥
(ਅੰਨ੍ਹੇ ਗੁਰੂ ਦੇ) ਉਹ (ਸਿੱਖ) ਆਪਣੀ ਮਰਜ਼ੀ ਦੇ ਮਗਰ ਲੱਗਦੇ ਹਨ, ਤੇ ਸਦਾ ਝੂਠ ਬੋਲਦੇ ਹਨ; ਝੂਠ ਤੇ ਠੱਗੀ ਕਮਾਂਦੇ ਹਨ,
ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥
ਸਦਾ ਦੂਜਿਆਂ ਦੀ ਨਿੰਦਿਆ ਕਰਦੇ ਹਨ;
ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥
ਦੂਜਿਆਂ ਦੀ ਨਿੰਦਾ ਕਰਨ ਵਾਲੇ ਉਹ ਮਨੁੱਖ ਆਪ ਭੀ ਡੁੱਬਦੇ ਹਨ ਤੇ ਆਪਣੀਆਂ ਸਾਰੀਆਂ ਕੁਲਾਂ ਭੀ ਗ਼ਰਕ ਕਰਦੇ ਹਨ ।
ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥
(ਪਰ) ਹੇ ਨਾਨਕ! ਉਹ ਬਿਚਾਰੇ ਕਰਨ ਭੀ ਕੀਹ? ਜਿਧਰ ਉਹਨਾਂ ਨੂੰ (ਪ੍ਰਭੂ ਨੇ) ਲਾਇਆ ਹੈ ਉਹ Eਧਰ ਹੀ ਲੱਗੇ ਹੋਏ ਹਨ ।੨।
ਪਉੜੀ ॥
pauVI[
ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥
(ਪ੍ਰਭੂ ਨੇ) ਜਿਤਨੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਸ ਸਾਰੀ ਨੂੰ ਆਪਣੀ ਨਜ਼ਰ ਹੇਠ ਰੱਖਦਾ ਹੈ;
ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥
ਉਸ ਨੇ ਕਈ ਜੀਵਾਂ ਨੂੰ ਝੂਠ ਤੇ ਠੱਗੀ ਵਿਚ ਲਾ ਰੱਖਿਆ ਹੈ, ਉਹ ਜੀਵ ਆਪਣੇ ਮਨ ਦੇ ਪਿੱਛੇ ਤੁਰ ਕੇ ਖ਼ੁਆਰ ਹੋ ਰਹੇ ਹਨ ।
ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦੇ ਹਨ ਉਹ ਸਦਾ ਪ੍ਰਭੂ ਨੂੰ ਧਿਆਉਂਦੇ ਹਨ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦੀ ਪ੍ਰੀਤ ਹੈ ।
ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥
ਜਿਨ੍ਹਾਂ ਦੇ ਪੱਲੇ (ਕੋਈ ਪਿਛਲੀ ਕੀਤੀ) ਭਲਾਈ ਹੈ ਉਹਨਾਂ ਦੇ ਮੂੰਹ ਵਿਚ (ਪ੍ਰਭੂ ਦੀ) ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ ।
ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥
ਹੇ ਨਾਨਕ! ਨਾਮ ਹੀ ਸਿਮਰਨਾ ਚਾਹੀਦਾ ਹੈ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਦਾ ਕਾਇਮ ਰਹਿਣ ਵਾਲੀ ਚੀਜ਼ ਹੈ ।੧੦।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਸ਼ਾਹੀ।
ਸਤੀ ਪਾਪੁ ਕਰਿ ਸਤੁ ਕਮਾਹਿ ॥
ਜੋ ਮਨੁੱਖ ਆਪਣੇ ਆਪ ਨੂੰ ਧਰਮੀ (ਭਾਵ, ਸੁੱਚੇ ਆਚਰਨ ਵਾਲੇ) ਅਖਵਾਂਦੇ ਹਨ ਉਹ (ਲੁਕ ਕੇ) ਵਿਕਾਰ ਕਰ ਕੇ ਭੀ (ਬਾਹਰ) ਜ਼ਾਹਰ ਇਹੀ ਕਰਦੇ ਹਨ ਕਿ ਧਰਮ ਕਮਾ ਰਹੇ ਹਨ ।
ਗੁਰ ਦੀਖਿਆ ਘਰਿ ਦੇਵਣ ਜਾਹਿ ॥
(ਆਪਣੇ ਆਪ ਨੂੰ) ਗੁਰੂ (ਕਹਾਣ ਵਾਲੇ) (ਮਾਇਆ ਦੀ ਖ਼ਾਤਰ) ਚੇਲਿਆਂ ਦੇ ਘਰ ਵਿਚ ਸਿੱਖਿਆ ਦੇਣ ਜਾਂਦੇ ਹਨ ।
ਇਸਤਰੀ ਪੁਰਖੈ ਖਟਿਐ ਭਾਉ ॥
(ਅਖਵਾਂਦੀ ਪਤਿਬ੍ਰਤਾ ਹੈ ਪਰ) ਇਸਤ®ੀ ਦਾ ਆਪਣੇ ਪਤੀ ਨਾਲ ਪਿਆਰ ਤਾਂ ਹੀ ਹੈ
ਭਾਵੈ ਆਵਉ ਭਾਵੈ ਜਾਉ ॥
ਜੇ ਉਹ ਖੱਟ ਕੇ ਲਿਆਵੇ (ਨਹੀਂ ਤਾਂ) ਪਤੀ ਚਾਹੇ ਘਰ ਆਵੇ ਚਾਹੇ ਚਲਾ ਜਾਏ (ਇਸਤ®ੀ ਪਰਵਾਹ ਨਹੀਂ ਕਰਦੀ) ।
ਸਾਸਤੁ ਬੇਦੁ ਨ ਮਾਨੈ ਕੋਇ ॥
(ਬ੍ਰਾਹਮਣ ਦਾ ਹਾਲ ਤੱਕੋ) ਕੋਈ ਭੀ ਵੇਦ ਸ਼ਾਸਤ® ਨਹੀਂ ਮੰਨ ਰਿਹਾ,
ਆਪੋ ਆਪੈ ਪੂਜਾ ਹੋਇ ॥
ਆਪੋ ਆਪਣੀ ਗ਼ਰਜ਼ ਦੀ ਹੀ ਪੂਜਾ ਹੋ ਰਹੀ ਹੈ ।
ਕਾਜੀ ਹੋਇ ਕੈ ਬਹੈ ਨਿਆਇ ॥
ਕਾਜ਼ੀ ਬਣ ਕੇ (ਦੂਜਿਆਂ ਦਾ) ਨਿਆਂ ਕਰਨ ਬੈਠਦਾ ਹੈ,
ਫੇਰੇ ਤਸਬੀ ਕਰੇ ਖੁਦਾਇ ॥
ਤਸਬੀ ਫੇਰਦਾ ਹੈ ਖ਼ੁਦਾ ਖ਼ੁਦਾ ਆਖਦਾ ਹੈ,
ਵਢੀ ਲੈ ਕੈ ਹਕੁ ਗਵਾਏ ॥
(ਪਰ ਨਿਆਂ ਕਰਨ ਵੇਲੇ) ਵੱਢੀ ਲੈ ਕੇ (ਦੂਜੇ ਦਾ) ਹੱਕ ਮਾਰਦਾ ਹੈ,
ਜੇ ਕੋ ਪੁਛੈ ਤਾ ਪੜਿ ਸੁਣਾਏ ॥
ਜੇ ਕੋਈ (ਉਸ ਦੇ ਇਸ ਕੰਮ ਤੇ) ਇਤਰਾਜ਼ ਕਰੇ ਤਾਂ (ਕੋਈ ਨ ਕੋਈ ਸ਼ਰ੍ਹਾ ਦੀ ਗੱਲ) ਪੜ੍ਹ ਕੇ ਸੁਣਾ ਦੇਂਦਾ ਹੈ ।
ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥
(ਹਿੰਦੂ ਆਗੂਆਂ ਦਾ ਹਾਲ ਤੱਕੋ, ਆਪਣੇ) ਕੰਨ ਤੇ ਹਿਰਦੇ ਵਿਚ (ਤਾਂ) ਤੁਰਕ (ਹਾਕਮਾਂ) ਦਾ ਹੁਕਮ ਟਿਕਾਈ ਰੱਖਦੇ ਹਨ,
ਲੋਕ ਮੁਹਾਵਹਿ ਚਾੜੀ ਖਾਹਿ ॥
ਲੋਕਾਂ ਨੂੰ ਲੁਟਾਂਦੇ ਹਨ ਉਹਨਾਂ ਦੀ ਚੁਗ਼ਲੀ (ਹਾਕਮਾਂ ਪਾਸ) ਕਰਦੇ ਹਨ,
ਚਉਕਾ ਦੇ ਕੈ ਸੁਚਾ ਹੋਇ ॥
(ਨਿਰਾ) ਚੌਕਾ ਦੇ ਕੇ ਹੀ ਸੁੱਚਾ ਬਣਿਆ ਫਿਰਦਾ ਹ
ਐਸਾ ਹਿੰਦੂ ਵੇਖਹੁ ਕੋਇ ॥
ਪਰ ਵੇਖੋ ਐਸੇ ਹਿੰਦੂ ਵਲ ।
ਜੋਗੀ ਗਿਰਹੀ ਜਟਾ ਬਿਭੂਤ ॥
ਜੋਗੀ ਨੇ ਜਟਾਂ ਰੱਖੀਆਂ ਹੋਈਆਂ ਹਨ, ਸੁਆਹ ਭੀ ਮਲੀ ਹੋਈ ਹੈ, ਪਰ ਹੈ ਗ੍ਰਿਹਸਤੀ,
ਆਗੈ ਪਾਛੈ ਰੋਵਹਿ ਪੂਤ ॥
ਉਸ ਦੇ ਅੱਗੇ ਪਿੱਛੇ ਅੰਞਾਣੇ ਰੋਂਦੇ ਫਿਰਦੇ ਹਨ,
ਜੋਗੁ ਨ ਪਾਇਆ ਜੁਗਤਿ ਗਵਾਈ ॥
ਜੋਗ-ਮਾਰਗ ਭੀ ਨਾਹ ਲੱਭਾ ਤੇ ਜੀਉਣ ਦੀ ਜੁਗਤਿ ਭੀ ਗਵਾ ਬੈਠਾ ਹੈ ।
ਕਿਤੁ ਕਾਰਣਿ ਸਿਰਿ ਛਾਈ ਪਾਈ ॥
ਸਿਰ ਉਤੇ ਸੁਆਹ ਉਸ ਨੇ ਕਾਹਦੇ ਲਈ ਪਾਈ ਹੈ?
ਨਾਨਕ ਕਲਿ ਕਾ ਏਹੁ ਪਰਵਾਣੁ ॥
ਹੇ ਨਾਨਕ! ਇਹ ਹੈ ਕਲਿਜੁਗ ਦਾ ਪ੍ਰਭਾਵ ਕਿ ਕਲਿਜੁਗ ਆਪ ਹੀ (ਭਾਵ, ਕਲਿਜੁਗੀ ਸੁਭਾਵ ਵਾਲਾ ਬੰਦਾ ਆਪ ਹੀ) ਚੌਧਰੀ ਹੈ
ਆਪੇ ਆਖਣੁ ਆਪੇ ਜਾਣੁ ॥੧॥
ਤੇ ਆਪ ਹੀ ਆਪਣੀ ਕਰਤੂਤ ਦੀ ਵਡਿਆਈ ਕਰਨ ਵਾਲਾ ਹੈ ।੧।
ਮਃ ੧ ॥
ਪਹਿਲੀ ਪਾਤਸ਼ਾਹੀ।
ਹਿੰਦੂ ਕੈ ਘਰਿ ਹਿੰਦੂ ਆਵੈ ॥
(ਕਿਸੇ ਖਤ®ੀ ਆਦਿਕ) ਹਿੰਦੂ ਦੇ ਘਰ ਵਿਚ ਬ੍ਰਾਹਮਣ ਆਉਂਦਾ ਹੈ
ਸੂਤੁ ਜਨੇਊ ਪੜਿ ਗਲਿ ਪਾਵੈ ॥
ਤੇ (ਮੰਤ® ਆਦਿਕ) ਪੜ੍ਹ ਕੇ (ਉਸ ਖੱਤ®ੀ ਦੇ) ਗਲ ਵਿਚ ਧਾਗਾ ਜਨੇਊ ਪਾ ਦੇਂਦਾ ਹੈ;
ਸੂਤੁ ਪਾਇ ਕਰੇ ਬੁਰਿਆਈ ॥
(ਇਹ ਮਨੁੱਖ ਜਨੇਊ ਤਾਂ ਪਾ ਲੈਂਦਾ ਹੈ, ਪਰ) ਜਨੇਊ ਪਾ ਕੇ ਭੀ ਮੰਦ-ਕਰਮ ਕਰੀ ਜਾਂਦਾ ਹੈ
ਨਾਤਾ ਧੋਤਾ ਥਾਇ ਨ ਪਾਈ ॥
(ਇਸ ਤਰ੍ਹਾਂ ਨਿੱਤ) ਨ੍ਹਾਉਣ ਧੋਣ ਨਾਲ ਉਹ (ਪ੍ਰਭੂ ਦੇ ਦਰ ਤੇ) ਕਬੂਲ ਨਹੀਂ ਹੋ ਜਾਂਦਾ ।
ਮੁਸਲਮਾਨੁ ਕਰੇ ਵਡਿਆਈ ॥
ਮੁਸਲਮਾਨ ਮਨੁੱਖ (ਦੀਨ ਦੀ) ਵਡਿਆਈ ਕਰਦਾ ਹੈ