Sri Guru Granth Sahib Ji — Ang 958 (punjabi)
ਮਃ ੫ ॥
ਪੰਜਵੀਂ ਪਾਤਸ਼ਾਹੀ।
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ;
ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥
(ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤਿ®ਸ਼ਨਾ ਮੁੱਕ ਜਾਏ ।
ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥
ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।
ਪਉੜੀ ॥
pauVI[
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥
ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ,
ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥
(ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ ।
ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥
ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।
ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥
ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ ।
ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥
ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ ।
ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥
ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ ।
ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥
(ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।
ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।
ਸਲੋਕੁ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥
ਉਹ ਸੋਹਣੇ ਰਾਗ ਮੁਬਾਰਿਕ ਹਨ ਜਿਨ੍ਹਾਂ ਦੇ ਗਾਂਵਿਆਂ (ਮਨ ਦੀ) ਤਿ®ਸ਼ਨਾ ਨਾਸ ਹੋ ਜਾਏ;
ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥
ਉਹ ਸੋਹਣੇ ਜੀਵ ਭਾਗਾਂ ਵਾਲੇ ਹਨ ਜੋ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਜਪਦੇ ਹਨ ।
ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥
ਮੈਂ ਉਹਨਾਂ ਬੰਦਿਆਂ ਤੋਂ ਸਦਾ ਸਦਕੇ ਹਾਂ ਜੋ ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ, ਅਸੀ (ਮੈਂ) ਉਹਨਾਂ ਦੇ ਚਰਨਾਂ ਦੀ ਧੂੜ ਚਾਹੁੰਦੇ (ਚਾਹੁੰਦਾ) ਹਾਂ,
ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥
ਪਰ ਇਹ ਧੂੜ ਪ੍ਰਭੂ ਦੀ ਮੇਹਰ ਨਾਲ ਮਿਲਦੀ ਹੈ ।
ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥
ਜੋ ਮਨੁੱਖ ਪਰਮਾਤਮਾ ਦੇ ਪਿਆਰ ਵਿਚ ਰੰਗੇ ਹੋਏ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ ਮੈਂ ਉਹਨਾਂ ਅੱਗੇ ਦਿਲ ਦਾ ਦੁੱਖ ਦੱਸਦਾ ਹਾਂ
ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥
(ਤੇ ਆਖਦਾ ਹਾਂ ਕਿ) ਮੈਨੂੰ ਪਿਆਰਾ ਪ੍ਰਭੂ ਪਾਤਿਸ਼ਾਹ ਮਿਲਾE ।
ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥
ਜਿਸ ਮਨੁੱਖ ਨੂੰ ਪੂਰੇ ਸਤਿਗੁਰੂ ਨੇ ਪ੍ਰਭੂ ਮਿਲਾ ਦਿੱਤਾ ਉਸ ਦਾ ਸਾਰੀ ਉਮਰ ਦਾ ਦੁੱਖ-ਕਲੇਸ਼ ਮਿਟ ਜਾਂਦਾ ਹੈ,
ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
ਤੇ, ਹੇ ਨਾਨਕ! ਉਸ ਮਨੁੱਖ ਨੂੰ ਅਪਹੁੰਚ ਪ੍ਰਭੂ ਮਿਲ ਪੈਂਦਾ ਹੈ ਤੇ ਉਹ ਕਿਸੇ ਹੋਰ ਪਾਸੇ ਨਹੀਂ ਭਟਕਦਾ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥
ਉਹ ਵੇਲਾ ਉਹ ਘੜੀ ਭਾਗਾਂ ਵਾਲੇ ਹਨ, ਉਹ ਮੁਹੂਰਤ ਮੁਬਾਰਿਕ ਹੈ,
ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥
ਉਹ ਪਲ ਸੋਹਣਾ ਹੈ, ਉਹ ਦਿਨ ਤੇ ਉਹ ਸੋਹਣਾ ਸੰਜੋਗ ਮੁਬਾਰਿਕ ਹਨ ਜਦੋਂ ਸਤਿਗੁਰੂ ਦਾ ਦਰਸ਼ਨ ਹੁੰਦਾ ਹੈ ।
ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥
ਉਹ ਪਲ ਸੋਹਣਾ ਹੈ, ਉਹ ਦਿਨ ਤੇ ਉਹ ਸੋਹਣਾ ਸੰਜੋਗ ਮੁਬਾਰਿਕ ਹਨ ਜਦੋਂ ਸਤਿਗੁਰੂ ਦਾ ਦਰਸ਼ਨ ਹੁੰਦਾ ਹੈ ।
ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥
ਹਉਮੈ ਨਾਸ ਹੋ ਜਾਂਦੀ ਹੈ, ਚੰਦਰਾ ਮੋਹ ਮੁੱਕ ਜਾਂਦਾ ਹੈ ਤੇ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਹੀ (ਜੀਵਨ ਦਾ) ਆਸਰਾ ਬਣ ਜਾਂਦਾ ਹੈ ।
ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥
ਦਾਸ ਨਾਨਕ ਭੀ (ਗੁਰੂ ਦੇ ਦੀਦਾਰ ਦੀ ਬਰਕਤਿ ਨਾਲ ਹੀ) ਪ੍ਰਭੂ ਦੇ ਸਿਮਰਨ ਵਿਚ ਲੱਗਾ ਹੈ (ਜਿਸ ਸਿਮਰਨ ਦਾ ਸਦਕਾ) ਸਾਰਾ ਜਗਤ (ਵਿਕਾਰ ਆਦਿਕ ਤੋਂ) ਬਚ ਜਾਂਦਾ ਹੈ ।੨।
ਪਉੜੀ ॥
pauVI[
ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥
ਸਿਫ਼ਤਿ-ਸਾਲਾਹ ਅਤੇ ਭਗਤੀ (ਦੀ ਦਾਤਿ) ਉਸ (ਪ੍ਰਭੂ) ਨੇ ਕਿਸੇ ਵਿਰਲੇ (ਭਾਗਾਂ ਵਾਲੇ) ਨੂੰ ਦਿੱਤੀ ਹੈ ।
ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥
ਜਿਸ (ਮਨੁੱਖ) ਨੂੰ ਉਸ ਨੇ (ਸਿਫ਼ਤਿ-ਸਾਲਾਹ ਦੇ) ਖ਼ਜ਼ਾਨੇ ਸੌਂਪੇ ਹਨ; ਉਸ ਪਾਸੋਂ ਫਿਰ ਕੀਤੇ ਕਰਮਾਂ ਦਾ ਲੇਖਾ ਨਹੀਂ ਲਿਆ, ਕਿਉਂਕਿ ਜਿਸ ਜਿਸ ਮਨੁੱਖ ਨੂੰ (ਸਿਫ਼ਤਿ-ਸਾਲਾਹ ਦਾ) ਇਸ਼ਕ-ਪਿਆਰ ਲੱਗ ਗਿਆ,
ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥
ਉਹ ਉਸੇ ਰੰਗ ਵਿਚ (ਸਦਾ ਲਈ) ਰੰਗੇ ਗਏ,
ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥
ਪ੍ਰਭੂ ਦੀ ਯਾਦ ਹੀ ਉਹਨਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ ਇਹੀ ਇਕ ਨਾਮ ਉਹਨਾਂ ਦੀ (ਆਤਮਕ) ਖ਼ੁਰਾਕ ਹੋ ਜਾਂਦਾ ਹੈ ।
ਓਨਾ ਪਿਛੈ ਜਗੁ ਭੁੰਚੈ ਭੋਗਈ ॥
ਅਜੇਹੇ ਬੰਦਿਆਂ ਦੇ ਪੂਰਨਿਆਂ ਤੇ ਤੁਰ ਕੇ (ਸਾਰਾ) ਜਗਤ (ਸਿਫ਼ਤਿ-ਸਾਲਾਹ ਦੀ) ਖ਼ੁਰਾਕ ਖਾਂਦਾ ਮਾਣਦਾ ਹੈ ।
ਓਨਾ ਪਿਆਰਾ ਰਬੁ ਓਨਾਹਾ ਜੋਗਈ ॥
ਉਹਨਾਂ ਨੂੰ ਰੱਬ (ਇਤਨਾ) ਪਿਆਰਾ ਲੱਗਦਾ ਹੈ ਕਿ ਰੱਬ ਉਹਨਾਂ ਦੇ ਪਿਆਰ ਦੇ ਵੱਸ ਵਿਚ ਹੋ ਜਾਂਦਾ ਹੈ ।
ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥
ਪਰ ਪ੍ਰਭੂ ਨਾਲ (ਸਿਰਫ਼) ਉਸ ਮਨੁੱਖ ਨੇ ਜਾਣ-ਪਛਾਣ ਪਾਈ ਹੈ ਜਿਸ ਨੂੰ ਗੁਰੂ ਆ ਕੇ ਮਿਲ ਪਿਆ ਹੈ ।
ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥
ਮੈਂ ਸਦਕੇ ਹਾਂ ਉਹਨਾਂ (ਸੁਭਾਗ) ਬੰਦਿਆਂ ਤੋਂ ਜੋ ਖਸਮ-ਪ੍ਰਭੂ ਨੂੰ ਚੰਗੇ ਲੱਗ ਗਏ ਹਨ ।੪।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥
ਮੇਰੀ ਇਕ ਪ੍ਰਭੂ ਨਾਲ ਹੀ ਮਿਤ®ਤਾ ਹੈ, ਸਿਰਫ਼ ਪ੍ਰਭੂ ਨਾਲ ਹੀ ਮੇਰਾ ਪਿਆਰ ਹੈ,
ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥
ਕੇਵਲ ਪ੍ਰਭੂ ਹੀ ਮੇਰਾ ਸੱਚਾ ਮਿਤ® ਹੈ ਇਕ ਪ੍ਰਭੂ ਨਾਲ ਹੀ ਮੇਰਾ ਸੱਚਾ ਸਾਥ ਹੈ,
ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥
ਤੇ ਕੇਵਲ ਪ੍ਰਭੂ ਨਾਲ ਹੀ ਮੇਰਾ ਮੇਲ-ਜੋਲ ਹੈ, (ਕਿਉਂਕਿ) ਉਹ ਪ੍ਰਭੂ ਕਦੇ ਮੂੰਹ ਮੋਟਾ ਨਹੀਂ ਕਰਦਾ,
ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥
ਕਦੇ ਮੱਥੇ ਵੱਟ ਨਹੀਂ ਪਾਂਦਾ, ਮੇਰੇ ਦਿਲ ਦੀ ਵੇਦਨ ਜਾਣਦਾ ਹੈ, ਉਹ ਕਦੇ ਮੇਰੇ ਪਿਆਰ ਨੂੰ ਧੱਕਾ ਨਹੀਂ ਲਾਂਦਾ ।
ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥
(ਸਭ ਜੀਵਾਂ ਨੂੰ) ਪੈਦਾ ਕਰਨ ਤੇ ਮਾਰਨ ਦੀ ਤਾਕਤ ਰੱਖਣ ਵਾਲਾ ਇਕ ਪਰਮਾਤਮਾ ਹੀ ਮੇਰਾ ਸਲਾਹਕਾਰ ਹੈ;
ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥
ਜਗਤ ਦੇ ਸਭ ਦਾਨੀਆਂ ਦੇ ਸਿਰ ਉਤੇ ਜਿਸ ਪ੍ਰਭੂ ਦਾ ਹੱਥ ਹੈ ਕੇਵਲ ਉਹੀ ਮੈਨੂੰ ਦਾਤਾਂ ਦੇਣ ਵਾਲਾ ਹੈ ।
ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥
ਜੋ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਬਲੀ ਹੈ ਮੈਨੂੰ ਕੇਵਲ ਉਸੇ ਦਾ ਹੀ ਆਸਰਾ ਹੈ,
ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥
ਉਹ ਸ਼ਾਂਤੀ ਦਾ ਸੋਮਾ ਪਰਮਾਤਮਾ ਸਤਿਗੁਰੂ ਨੇ ਮੇਰੇ ਮੱਥੇ ਉੱਤੇ ਹੱਥ ਰੱਖ ਕੇ ਮੈਨੂੰ ਮਿਲਾਇਆ ਹੈ,