Sri Guru Granth Sahib Ji — Ang 960 (punjabi)
ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥
(ਹੇ ਪ੍ਰਭੂ!) ਦਾਸ ਨਾਨਕ ਭੀ (ਤੇਰੇ ਦਰ ਤੋਂ) ਇਕ ਖੈਰ ਮੰਗਦਾ ਹੈ—ਮੈਨੂੰ ਦੀਦਾਰ ਦੇਹ ਤੇ ਮੈਨੂੰ ਮਨ ਵਿਚ ਆਪਣਾ ਪਿਆਰ ਬਖ਼ਸ਼ ।੨।
ਪਉੜੀ ॥
pauVI[
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
ਹੇ ਪ੍ਰਭੂ! ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ, ਉਸ ਨੂੰ ਸਦਾ ਦੇ ਸੁਖ ਮਿਲ ਜਾਂਦੇ ਹਨ,
ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥
ਉਸ ਨੂੰ ਮੌਤ ਦੇ ਡਰ-ਸਹਿਮ ਨਹੀਂ ਰਹਿ ਜਾਂਦੇ,
ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥
ਉਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ,
ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥
ਕਿਉਂਕਿ ਕਰਤਾਰ ਆਪ ਜਿਸ ਦਾ ਮਿੱਤਰ ਬਣ ਜਾਏ, ਉਸ ਦੇ ਸਾਰੇ ਕਾਰਜ ਸੰਵਰ ਜਾਂਦੇ ਹਨ ।
ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥
ਹੇ ਪ੍ਰਭੂ! ਜਿਸ ਮਨੁੱਖ ਦੇ ਅੰਦਰ ਤੇਰੀ ਯਾਦ ਟਿਕ ਜਾਏ, ਉਹ ਮਨੁੱਖ (ਤੇਰੀਆਂ ਨਜ਼ਰਾਂ ਵਿਚ) ਕਬੂਲ ਹੋ ਗਿਆ,
ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥
ਉਸ ਦੇ ਕੋਲ ਤੇਰਾ ਨਾਮ-ਧਨ ਬੇਅੰਤ ਇਕੱਠਾ ਹੋ ਜਾਂਦਾ ਹੈ,
ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥
(ਤੇਰੀ ਯਾਦ ਦੀ ਬਰਕਤਿ ਨਾਲ) ਸਾਰਾ ਜਗਤ ਹੀ ਉਸ ਨੂੰ ਆਪਣਾ ਪਰਵਾਰ ਦਿੱਸਦਾ ਹੈ,
ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
ਉਸ ਨੇ ਆਪਣੀਆਂ (ਭੀ) ਸਾਰੀਆਂ ਕੁਲਾਂ (ਦੇ ਜੀਵਾਂ) ਨੂੰ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲਿਆ ਹੈ ।੬।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥
ਜੇ ਮਨੁੱਖ ਮਨੋਂ ਮਾਇਆ ਵਿਚ ਫਸਿਆ ਹੋਇਆ ਹੈ ਤੇ ਕਰਤੂਤਾਂ ਭੀ ਕਾਲੀਆਂ ਹਨ, ਪਰ ਝੂਠੀ ਮੂਠੀ (ਬਿਸ਼ਨ-ਪਦੇ) ਗਾਉਂਦਾ ਹੈ,
ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥
ਸਰੀਰ ਨੂੰ ਇਸ਼ਨਾਨ ਕਰਾਉਂਦਾ ਹੈ (ਪਿੰਡ ਉਤੇ) ਚੱਕਰ ਬਣਾਉਂਦਾ ਹੈ, ਤੇ ਉਂਞ ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ,
ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥
(ਇਹਨਾਂ ਚੱਕ® ਆਦਿਕਾਂ ਨਾਲ) ਮਨ ਵਿਚੋਂ ਹਉਮੈ ਦੀ ਮੈਲ ਨਹੀਂ ਉਤਰਦੀ, ਉਹ ਮੁੜ ਮੁੜ ਜਨਮ ਦੇ ਚੱਕ® ਵਿਚ ਪਿਆ ਰਹਿੰਦਾ ਹੈ;
ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥
ਗ਼ਫ਼ਲਤਿ ਦੀ ਨੀਂਦ ਦਾ ਦੱਬਿਆ ਹੋਇਆ, ਕਾਮ ਦਾ ਮਾਰਿਆ ਹੋਇਆ, ਮੂੰਹ ਨਾਲ ਹੀ ‘ਹਰੇ! ਹਰੇ!’ ਆਖਦਾ ਹੈ,
ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥
ਆਪਣਾ ਨਾਮ ਭੀ ਵੈਸ਼ਨੋ (ਵਿਸ਼ਨੂੰ ਦਾ ਭਗਤ) ਰੱਖਿਆ ਹੋਇਆ ਹੈ, ਪਰ ਕਰਤੂਤਾਂ ਕਰਕੇ ਹਉਮੈ ਵਿਚ ਜਕੜਿਆ ਪਿਆ ਹੈ, (ਸੋ, ਸਰੀਰ ਧੋਣ, ਚੱਕ® ਬਨਾਉਣ ਆਦਿਕ ਕਰਮ ਤੋਹ ਕੁੱਟਣ ਸਮਾਨ ਹਨ) ਤੋਹ ਕੁੱਟਿਆਂ (ਉਹਨਾਂ ਵਿਚੋਂ) ਚਉਲ ਨਹੀਂ ਲੱਭ ਪੈਣੇ ।
ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥
ਹੰਸਾਂ ਵਿਚ ਬੈਠਾ ਹੋਇਆ ਬਗਲਾ ਹੰਸ ਨਹੀਂ ਬਣ ਜਾਂਦਾ, (ਹੰਸਾਂ ਵਿਚ) ਬੈਠਾ ਹੋਇਆ ਭੀ ਉਹ ਸਦਾ ਮੱਛੀ (ਫੜਨ) ਲਈ ਤਾੜੀ ਲਾਂਦਾ ਹੈ;
ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥
ਜਦੋਂ ਹੰਸ ਰਲ ਕੇ ਵਿਚਾਰ ਕਰ ਕੇ ਵੇਖਦੇ ਹਨ ਤਾਂ (ਇਹੀ ਸਿੱਟਾ ਨਿਕਲਦਾ ਹੈ ਕਿ) ਬਗਲਿਆਂ ਨਾਲ ਉਹਨਾਂ ਦਾ ਜੋੜ ਫਬਦਾ ਨਹੀਂ,
ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥
(ਕਿਉਂਕਿ) ਹੰਸਾਂ ਦੀ ਖ਼ੁਰਾਕ ਹੀਰੇ ਮੋਤੀ ਹਨ ਤੇ ਬਗਲਾ ਡੱਡੀਆਂ ਲੱਭਣ ਜਾਂਦਾ ਹੈ; ਵਿਚਾਰਾ ਬਗਲਾ (ਆਖ਼ਰ ਹੰਸਾਂ ਦੀ ਡਾਰ ਵਿਚੋਂ) ਉੱਡ ਹੀ ਜਾਂਦਾ ਹੈ ਕਿ ਮਤਾਂ ਮੇਰਾ ਪਾਜ ਖੁਲ੍ਹ ਨ ਜਾਏ ।
ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥
ਪਰ, ਦੋਸ ਕਿਸ ਨੂੰ ਦਿੱਤਾ ਜਾਏ? ਪਰਮਾਤਮਾ ਨੂੰ ਵੀ ਇਹੀ ਗੱਲ ਚੰਗੀ ਲੱਗਦੀ ਹੈ;
ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥
ਜਿੱਧਰ ਕੋਈ ਜੀਵ ਲਾਇਆ ਜਾਂਦਾ ਹੈ Eਧਰ ਹੀ ਉਹ ਲੱਗਦਾ ਹੈ ।
ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥
ਸਤਿਗੁਰੂ (ਮਾਨੋ) ਇਕ ਸਰੋਵਰ ਹੈ ਜੋ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ, ਜਿਸ ਦੇ ਭਾਗ ਹੋਣ ਉਸੇ ਨੂੰ ਹੀ ਮਿਲਦਾ ਹੈ ।
ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥
ਸਤਿਗੁਰੂ ਦੇ ਹੁਕਮ ਅਨੁਸਾਰ ਹੀ ਸਿੱਖ-ਹੰਸ (ਗੁਰੂ ਦੀ ਸਰਨ-ਰੂਪ) ਸਰੋਵਰ ਵਿਚ ਆ ਇਕੱਠੇ ਹੁੰਦੇ ਹਨ,
ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥
ਉਸ ਸਰੋਵਰ ਵਿਚ (ਪ੍ਰਭੂ ਦੇ ਗੁਣ ਰੂਪ) ਹੀਰੇ-ਮੋਤੀ ਨਕਾ-ਨਕ ਭਰੇ ਹੋਏ ਹਨ, ਸਿੱਖ ਇਹਨਾਂ ਨੂੰ ਆਪ ਵਰਤਦੇ ਤੇ ਹੋਰਨਾਂ ਨੂੰ ਵੰਡਦੇ ਹਨ ਇਹ ਹੀਰੇ-ਮੋਤੀ ਮੁੱਕਦੇ ਨਹੀਂ ।
ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥
ਕਰਤਾਰ ਨੂੰ ਇਉਂ ਹੀ ਭਾਉਂਦਾ ਹੈ ਕਿ ਸਿੱਖ-ਹੰਸ ਗੁਰੂ-ਸਰੋਵਰ ਤੋਂ ਦੂਰ ਨਹੀਂ ਜਾਂਦਾ ।
ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥
ਹੇ ਨਾਨਕ! ਧੁਰੋਂ ਜਿਸ ਦੇ ਮੱਥੇ ਉਤੇ ਲਿਖਿਆ ਲੇਖ ਹੋਵੇ ਉਹ ਸਿੱਖ ਸਤਿਗੁਰੂ ਦੀ ਸਰਨੀਂ ਆਉਂਦਾ ਹੈ, (ਗੁਰ-ਸਰਨ ਆ ਕੇ) ਉਹ ਆਪ ਤਰ ਜਾਂਦਾ ਹੈ,
ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥
ਸਾਰੇ ਸਨਬੰਧੀਆਂ ਨੂੰ ਤਾਰ ਲੈਂਦਾ ਹੈ ਤੇ ਸਾਰੇ ਜਗਤ ਨੂੰ ਬਚਾ ਲੈਂਦਾ ਹੈ ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥
ਬਹੁਤੇ ਸ਼ਾਸਤ® ਆਦਿਕ ਪੜ੍ਹਨ ਕਰ ਕੇ (ਹੀ ਜੇ ਆਪਣੇ ਆਪ ਨੂੰ ਕੋਈ ਮਨੁੱਖ) ਪੰਡਿਤ ਅਖਵਾਉਂਦਾ ਹੈ (ਪਰ) ਹੈ ਉਹ ਕੋੜਕੂ ਮੋਠ ਵਰਗਾ (ਜੋ ਰਿੰਨ੍ਹਿਆਂ ਗਲਦਾ ਨਹੀਂ),
ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥
ਉਸ ਦੇ ਮਨ ਵਿਚ ਮੋਹ (ਪ੍ਰਬਲ) ਹੈ, ਉਸ ਪੰਡਿਤ ਦੀ (ਵਿੱਦਿਆ ਵਾਲੀ) ਸਾਰੀ ਦੌੜ-ਭੱਜ ਝੂਠ-ਮੂਠ ਹੈ (ਕਿਉਂਕਿ) ਉਸ ਨੂੰ ਸਦਾ ਮਾਇਆ ਦੀ ਹੀ ਝਾਕ ਲੱਗੀ ਰਹਿੰਦੀ ਹੈ ।
ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥
ਜੇ ਕੋਈ ਉਸ ਨੂੰ ਇਹ ਅਸਲੀਅਤ ਦੱਸੇ ਤਾਂ ਉਸ ਨੂੰ ਖਿੱਝ ਆਉਂਦੀ ਹ
ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥
(ਕਿਉਂਕਿ ਸ਼ਾਸਤ® ਆਦਿਕ ਪੜ੍ਹ ਕੇ ਭੀ) ਉਸ ਦੇ ਮਨ ਵਿਚ ਗੁੱਸਾ ਬਹੁਤ ਹੈ ।
ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥
(ਅਜੇਹਾ ਪੰਡਿਤ ਅਸਲ ਵਿਚ) ਭੈੜੀ ਕੋਝੀ ਮਤਿ ਦਾ ਮਾਰਿਆ ਹੋਇਆ ਮਹਾ ਮੂਰਖ ਹੁੰਦਾ ਹੈ ਕਿਉਂਕਿ ਉਸ ਦੇ ਮਨ ਵਿਚ ਮਾਇਆ ਦਾ ਮੋਹ (ਬਲਵਾਨ) ਹੈ;
ਠਗੈ ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥
ਅਜੇਹੇ ਠੱਗ ਨਾਲ ਇਕ ਹੋਰ ਇਹੋ ਜਿਹਾ ਹੀ ਠੱਗ ਰਲ ਪੈਂਦਾ ਹੈ, ਦੋਹਾਂ ਦਾ ਵਾਹ-ਵਾਹ ਮੇਲ ਬਣ ਜਾਂਦਾ ਹੈ ।
ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥
ਜਦੋਂ ਸਰਾਫ਼ ਸਤਿਗੁਰੂ ਗਹੁ ਨਾਲ ਪਰਖ ਕਰਦਾ ਹੈ ਤਾਂ (ਇਹ ਬਾਹਰੋਂ ਵਿੱਦਿਆ ਨਾਲ ਚਮਕਦਾ ਸੋਨਾ ਦਿੱਸਣ ਵਾਲਾ, ਪਰ ਅੰਦਰੋਂ) ਲੋਹਾ ਉੱਘੜ ਆਉਂਦਾ ਹੈ ।
ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥
ਕਈ ਥਾਈਂ ਭਾਵੇਂ ਇਸ ਨੂੰ ਰਲਾ ਰਲਾ ਕੇ ਰੱਖੀਏ, ਪਰ ਇਸ ਦਾ ਪਾਜ ਖੁਲ੍ਹ ਕੇ ਅਸਲੀਅਤ ਅੱਗੇ ਆ ਹੀ ਜਾਂਦੀ ਹੈ ।
ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥
(ਅਜੇਹਾ ਬੰਦਾ ਭੀ) ਜੇ ਸਤਿਗੁਰੂ ਦੀ ਸਰਨ ਵਿਚ ਆ ਜਾਏ ਤਾਂ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦਾ ਹੈ ।
ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥
ਸਤਿਗੁਰੂ ਨੂੰ ਕਿਸੇ ਨਾਲ ਵੈਰ ਨਹੀਂ, ਉਸ ਨੂੰ ਪੁਤ® ਤੇ ਵੈਰੀ ਇਕੋ ਜਿਹੇ ਪਿਆਰੇ ਹਨ (ਜੋ ਕੋਈ ਭੀ ਉਸ ਦੀ ਸਰਨ ਆਵੇ ਉਸ ਦੇ) ਔਗੁਣ ਕੱਟ ਕੇ (ਗੁਰੂ) ਉਸ ਦੇ ਸਰੀਰ ਨੂੰ ਸੁੱਧ ਕਰ ਦੇਂਦਾ ਹੈ ।
ਨਾਨਕ ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਧੁਰੋਂ ਲੇਖ ਲਿਖਿਆ ਹੋਇਆ ਹੋਵੇ, ਉਸ ਦਾ ਗੁਰੂ ਨਾਲ ਪ੍ਰੇਮ ਬਣਦਾ ਹੈ;