Sri Guru Granth Sahib Ji — Ang 961 (punjabi)
ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥
ਪੂਰੇ ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਸ ਮਨੁੱਖ ਦੇ ਹਿਰਦੇ ਵਿਚ ਵੱਸਦੀ ਹੈ ਜਿਸ ਉਤੇ ਗੁਰੂ ਮੇਹਰ ਕਰੇ ।
ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥
ਉਸ ਮਨੁੱਖ ਦਾ ਜਨਮ ਮਰਨ ਦੇ ਗੇੜ ਮੁੱਕ ਜਾਂਦਾ ਹੈ, ਉਸ ਨੂੰ ਸਦਾ ਹੀ ਸੁਖ ਪ੍ਰਾਪਤ ਹੁੰਦਾ ਹੈ ।੨।
ਪਉੜੀ ॥
pauVI[
ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥
ਹੇ ਪ੍ਰਭੂ! ਜੇਹੜਾ ਜੀਵ ਤੈਨੂੰ ਪਿਆਰਾ ਲੱਗਦਾ ਹੈ, ਉਹ ਤੇਰੇ ਨਾਲ ਸਾਂਝ ਪਾ ਲੈਂਦਾ ਹੈ,
ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥
ਉਹ (ਜੀਵਨ-ਸਫ਼ਰ ਵਿਚ) ਕਾਮਯਾਬ (ਹੋ ਕੇ) ਤੇਰੀ ਹਜ਼ੂਰੀ ਵਿਚ ਪਹੁੰਚਦਾ ਹੈ ।
ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥
ਜਿਸ ਉਤੇ ਤੇਰੀ ਮੇਹਰ ਦੀ ਨਜ਼ਰ ਹੋਵੇ, ਉਸ ਦਾ ਆਪਾ-ਭਾਵ ਦੂਰ ਹੋ ਜਾਂਦਾ ਹੈ ।
ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥
ਜਿਸ ਉਤੇ ਤੂੰ ਖ਼ੁਸ਼ ਹੋ ਜਾਏਂ ਉਸ ਦੇ ਸਾਰੇ ਪਾਪ ਮੁੱਕ ਜਾਂਦੇ ਹਨ ।
ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥
(ਹੇ ਭਾਈ!) ਮਾਲਕ-ਪ੍ਰਭੂ ਜਿਸ ਮਨੁੱਖ ਦੇ ਪੱਖ ਤੇ ਹੋਵੇ, ਉਹ (ਦੁਨੀਆ ਦੇ ਡਰ-ਸਹਿਮਾਂ ਵਲੋਂ) ਨਿਡਰ ਹੋ ਜਾਂਦਾ ਹੈ ।
ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥
ਹੇ ਪ੍ਰਭੂ! ਜਿਸ ਉਤੇ ਤੂੰ ਦਿਆਲ ਹੋਵੇਂ, ਉਹ (ਮਾਇਆ ਦੇ ਹੱਲਿਆਂ ਅੱਗੇ) ਅਡੋਲ ਹੋ ਜਾਂਦਾ ਹੈ,
ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥
ਜਿਸ ਉਤੇ ਮੇਹਰ ਹੋਵੇ ਉਸ ਨੂੰ (ਮਾਇਆ ਦੀ) ਅੱਗ ਪੋਹ ਹੀ ਨਹੀਂ ਸਕਦੀ ।
ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥
ਪਰ, (ਹੇ ਪ੍ਰਭੂ!) ਤੂੰ ਉਸੇ ਉਤੇ ਸਦਾ ਦਿਆਲ ਹੈਂ, ਜਿਸ ਨੇ ਗੁਰੂ ਪਾਸੋਂ (ਮਨੁੱਖਾ ਜੀਵਨ ਜੀਊਣ ਦੀ) ਅਕਲ ਸਿੱਖੀ ।੭।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥
ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ,
ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥
ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।
ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥
(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ;
ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥
ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।
ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥
(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ,
ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।
ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥
(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ,
ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥
ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।
ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥
ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼,
ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
(ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥
ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ ।
ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥
ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ ।
ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥
ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ ।
ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥
ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।
ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥
ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ ।
ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥
ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।
ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥
ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ ।
ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।
ਪਉੜੀ ॥
pauVI[
ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ,
ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥
ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।
ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥
(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ,
ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥
ਉਹ ਬੜੇ ਹੀ ਪਵਿਤ® ਜੀਵਨ ਵਾਲਾ ਬਣ ਗਿਆ ਹੈ ।
ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥
(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ,
ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥
ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।
ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥
ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ
ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
(ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।
ਸਲੋਕ ਮਹਲਾ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥
ਹੇ ਮੇਰੇ ਸੁਆਮੀ! ਮੇਰੇ ਉਤੇ ਦਇਆ ਕਰ, ਮੇਰੀ ਉਮਰ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਬੀਤੇ ।
ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥
ਜੋ ਮਨੁੱਖ ਤੈਥੋਂ ਵਿੱਛੜ ਜਾਂਦੇ ਹਨ ਉਹ ਸਦਾ ਜੰਮਦੇ ਮਰਦੇ ਰਹਿੰਦੇ ਹਨ, ਉਹਨਾਂ ਦੇ ਹਾਹੁਕੇ ਕਦੇ ਮੁੱਕਦੇ ਨਹੀਂ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥
(ਹੇ ਭਾਈ!) ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਉੱਠਦਿਆਂ ਬੈਠਦਿਆਂ ਹਰ ਸਮੇ (ਹਰ ਥਾਂ) ਚੇਤੇ ਰੱਖੋ ।
ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥
ਪਰਮਾਤਮਾ ਦਾ ਨਾਮ ਸਿਮਰਿਆਂ ਜ਼ਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾ ਸਕਦਾ ।੨।
ਪਉੜੀ ॥
pauVI[