Sri Guru Granth Sahib Ji — Ang 963 (punjabi)
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸਾਹੀ।
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥
(ਅਸਲ) ਗੁਣਵਾਨ ਉਹੀ ਢਾਢੀ ਹੈ ਜਿਸ ਨੂੰ ਪ੍ਰਭੂ ਦਾ ਪਿਆਰ ਹਾਸਲ ਹੈ ।੧੧।
ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥
(ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ ।
ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥
ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ ।
ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥
ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾE, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ ।
ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥
ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ ।
ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥
ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ;
ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥
(ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ ।
ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ ।
ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥
ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ ।
ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥
ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ,
ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥
ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ ।
ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥
ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ ।
ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥
ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ ।੨।
ਪਉੜੀ ॥
pauVI[
ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥
ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ
ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥
(ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ), (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ ।
ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥
ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ,
ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥
ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ®ੇਹ ਮਿਟ ਜਾਂਦੀ ਹੈ ।
ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ ।
ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥
ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ ।
ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥
ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ!
ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।੧੨।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥
ਹੇ ਨਾਨਕ ਜੀ! ਮੈ ਕਸੁੰਭੇ (ਵਰਗੀ ਮਾਇਆ) ਦੇ ਰੰਗ ਵਿਚ ਉਕਾਈ ਖਾ ਗਈ ਤੇ ਪਿਆਰਾ ਮਿੱਤਰ ਪ੍ਰਭੂ ਵਿਸਾਰ ਕੇ ਗੰਵਾ ਬੈਠੀ ।
ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ ॥੧॥
ਹੇ ਸੱਜਣ ਪ੍ਰਭੂ! (ਇਸ ਉਕਾਈ ਵਿਚ) ਮੈਥੋਂ ਤੇਰੀ ਕਦਰ ਨਾਹ ਪੈ ਸਕੀ, ਪਰ ਤੈਥੋਂ ਬਿਨਾ ਭੀ ਮੈਂ ਅੱਧੀ ਦਮੜੀ ਦੀ ਭੀ ਨਹੀਂ ਹਾਂ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥
ਹੇ ਨਾਨਕ ਜੀ! ਅਵਿੱਦਿਆ (ਜੀਵ-ਇਸਤ®ੀ ਦੀ) ਵੈਰਨ ਹੈ, ਸਰੀਰ ਦਾ ਮੋਹ (ਸਰੀਰ ਦੀ ਪਾਲਣਾ ਲਈ ਨਿੱਤ) ਝਗੜਾ ਕਰਦਾ ਹੈ (ਭਾਵ, ਖਾਣ ਨੂੰ ਮੰਗਦਾ ਹੈ), ਮੌਤ ਦਾ ਡਰ ਮੁੜ ਮੁੜ ਦੁਖੀ ਕਰਦਾ ਹੈ ।
ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥
ਪਰ, (ਹੇ ਪ੍ਰਭੂ!) ਜੇ ਤੂੰ ਮੇਰਾ ਮਿੱਤ® ਬਣੇਂ, ਤਾਂ ਇਹ ਸਾਰੇ ਬੇਸ਼ਕ ਖੇਹ ਛਾਣਦੇ ਫਿਰਨ (ਭਾਵ, ਮੇਰੇ ਉਤੇ ਇਹ ਸਾਰੇ ਹੀ ਜ਼ੋਰ ਨਹੀਂ ਪਾ ਸਕਦੇ) ।੨।
ਪਉੜੀ ॥
pauVI[
ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥
ਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੂੰ ਵੱਸ ਪੈਂਦਾ ਹੈਂ ਉਸ ਦੇ ਮਨ ਦਾ ਦੁੱਖ-ਦਰਦ ਤੂੰ ਦੂਰ ਕਰ ਦੇਂਦਾ ਹੈਂ,
ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥
ਉਹ ਮਨੁੱਖਾ ਜਨਮ ਦੀ ਬਾਜ਼ੀ ਕਦੇ ਹਾਰਦਾ ਨਹੀਂ ।
ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥
(ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, (ਗੁਰੂ) ਉਸ ਨੂੰ ਜ਼ਰੂਰ (ਸੰਸਾਰ-ਸਮੁੰਦਰ ਤੋਂ) ਬਚਾ ਲੈਂਦਾ ਹ
ਜਿਸ ਨੋ ਲਾਏ ਸਚਿ ਤਿਸੁ ਸਚੁ ਸਮੑਾਲਣੋ ॥
(ਕਿਉਂਕਿ ਗੁਰੂ) ਜਿਸ ਮਨੁੱਖ ਨੂੰ ਸੱਚੇ ਹਰੀ ਵਿਚ ਜੋੜਦਾ ਹੈ, ਉਹ ਸਦਾ ਹਰੀ ਨੂੰ (ਆਪਣੇ ਮਨ ਵਿਚ) ਸੰਭਾਲ ਰੱਖਦਾ ਹੈ ।
ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥
(ਹੇ ਭਾਈ! ਜਿਸ ਮਨੁੱਖ ਦੇ ਹੱਥ ਵਿਚ ਨਾਮ-ਖ਼ਜ਼ਾਨਾ ਆ ਜਾਂਦਾ ਹੈ, ਉਹ ਮਾਇਆ ਦੀ ਭਟਕਣਾ ਵਲੋਂ ਹਟ ਜਾਂਦਾ ਹੈ ।
ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥
ਉਸੇ ਮਨੁੱਖ ਨੂੰ ਭਗਤ ਸਮਝੋ ਜਿਸ ਦੇ ਮਨ ਵਿਚ (ਮਾਇਆ ਦੇ ਥਾਂ) ਇਕ ਪ੍ਰਭੂ ਦਾ ਹੀ ਪਿਆਰ ਹੈ,
ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥
ਪ੍ਰਭੂ ਦੇ ਚਰਨਾਂ ਦਾ ਉਹ ਪ੍ਰੇਮੀ ਸਭਨਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ) ਹੈ ।
ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥
(ਪਰ) ਹੇ ਪ੍ਰਭੂ! ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ, ਇਹ ਸਾਰਾ ਤੇਰਾ ਹੀ ਖੇਲ ਹੈ ।੧੩।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥
ਹੇ ਨਾਨਕ! (ਆਖ—ਹੇ ਪ੍ਰਭੂ) ਜੀ! ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਆਖਣਾ—ਇਹ ਮੈਂ ਸਭ ਕੁਝ ਛੱਡ ਦਿੱਤਾ ਹੈ, ਤਿਆਗ ਦਿੱਤਾ ਹੈ;
ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥
ਮੈਂ ਵੇਖ ਲਿਆ ਹੈ ਕਿ (ਦੁਨੀਆ ਦੇ) ਸਾਰੇ ਸਾਕ ਝੂਠੇ ਹਨ (ਭਾਵ, ਕੋਈ ਤੋੜ ਨਿਭਣ ਵਾਲਾ ਨਹੀਂ), ਇਸ ਲਈ (ਹੇ ਪ੍ਰਭੂ!) ਮੈਂ ਤੇਰੇ ਲੜ ਆ ਲੱਗੀ ਹਾਂ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥
ਹੇ ਨਾਨਕ ਜੀ! ਮੈਂ ਭਟਕਦੀ ਭਟਕਦੀ ਤੇ ਹੋਰ ਹੋਰ ਦੇਸਾਂ ਦੇ ਪੈਂਡੇ ਝਾਗਦੀ ਝਾਗਦੀ ਪਾਗਲ ਜਿਹੀ ਹੋ ਗਈ ਸਾਂ,
ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥
ਪਰ ਜਦੋਂ ਸਤਿਗੁਰੂ ਜੀ ਨੂੰ ਮਿਲ ਕੇ ਮੈਨੂੰ ਸੱਜਣ-ਪ੍ਰਭੂ ਲੱਭ ਪਿਆ ਤਾਂ ਮੈਂ ਬੜੇ ਸੁਖ ਨਾਲ ਸੌਂ ਗਈ (ਭਾਵ, ਮੇਰੇ ਅੰਦਰ ਪੂਰਨ ਆਤਮਕ ਆਨੰਦ ਬਣ ਗਿਆ) ।੨।