Sri Guru Granth Sahib Ji — Ang 964 (punjabi)
ਪਉੜੀ ॥
pauVI[
ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥
ਜਦੋਂ ਹੇ ਪ੍ਰਭੂ! ਤੇਰੀ ਯਾਦ ਤੋਂ ਖੁੰਝ ਜਾਈਏ ਤਾਂ (ਮਨ ਨੂੰ) ਸਾਰੇ ਦੁੱਖ-ਕਲੇਸ਼ (ਆ ਵਾਪਰਦੇ ਹਨ) ।
ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥
(ਤੇਰੀ ਯਾਦ ਤੋਂ ਬਿਨਾ ਹੋਰ) ਜੇ ਲੱਖਾਂ ਉਪਰਾਲੇ ਭੀ ਕੀਤੇ ਜਾਣ, ਕਿਸੇ ਭੀ ਉਪਾਵ ਨਾਲ (ਉਹਨਾਂ ਦੁੱਖਾਂ-ਕਲੇਸ਼ਾਂ ਤੋਂ) ਖ਼ਲਾਸੀ ਨਹੀਂ ਹੁੰਦੀ ।
ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥
(ਹੇ ਭਾਈ!) ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ (ਸਿਮਰਨਾ) ਭੁੱਲ ਜਾਏ ਉਹ ਕੰਗਾਲ ਕਿਹਾ ਜਾਂਦਾ ਹੈ
ਜਿਸ ਨੋ ਵਿਸਰੈ ਨਾਉ ਸੋ ਜੋਨੀ ਹਾਂਢੀਐ ॥
(ਜਿਵੇਂ ਕੋਈ ਕੰਗਾਲ ਮੰਗਤਾ ਦਰ ਦਰ ਤੇ ਰੁਲਦਾ ਹੈ, ਤਿਵੇਂ) ਉਹ ਜੂਨਾਂ ਵਿਚ ਭਟਕਦਾ ਫਿਰਦਾ ਹੈ ।
ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥
ਜਿਸ ਮਨੁੱਖ ਦੇ ਚਿੱਤ ਵਿਚ ਖਸਮ-ਪ੍ਰਭੂ ਨਹੀਂ ਆਉਂਦਾ ਉਸ ਨੂੰ ਜਮਰਾਜ ਸਜ਼ਾ ਦੇਂਦਾ ਹੈ
ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥
(ਕਿਉਂਕਿ) ਅਜੇਹੇ ਬੰਦੇ ਰੋਗੀ ਗਿਣੇ ਜਾਂਦੇ ਹਨ, ਅਜੇਹਾ ਬੰਦਾ ਬੜਾ ਅਹੰਕਾਰੀ ਹੁੰਦਾ ਹੈ (ਹਰ ਵੇਲੇ ‘ਮੈਂ ਮੈਂ’ ਹੀ ਕਰਦਾ ਹੈ) ।
ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥
ਜਿਸ ਮਨੁੱਖ ਦੇ ਚਿੱਤ ਵਿਚ ਖਸਮ-ਪ੍ਰਭੂ ਨਹੀਂ ਆਉਂਦਾ ਉਸ ਨੂੰ ਜਮਰਾਜ ਸਜ਼ਾ ਦੇਂਦਾ ਹੈ (ਕਿਉਂਕਿ) ਅਜੇਹੇ ਬੰਦੇ ਰੋਗੀ ਗਿਣੇ ਜਾਂਦੇ ਹਨ, ਅਜੇਹਾ ਬੰਦਾ ਬੜਾ ਅਹੰਕਾਰੀ ਹੁੰਦਾ ਹੈ (ਹਰ ਵੇਲੇ ‘ਮੈਂ ਮੈਂ’ ਹੀ ਕਰਦਾ ਹੈ) ।
ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥
ਜਿਸ ਮਨੁੱਖ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ ਉਹੀ ਜਗਤ ਵਿਚ ਦੁਖੀ ਹੈ ।੧੪।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥
ਹੇ (ਗੁਰੂ) ਨਾਨਕ (ਜੀ)! ਤੇਰੀ ਕੋਈ ਗੱਲ ਮੈਨੂੰ ਬੰਨ੍ਹਣ ਨਹੀਂ ਜਾਪਦੀ, ਮੈਂ ਤਾਂ ਤੈਨੂੰ (ਸਗੋਂ) ਮਨ ਵਿਚ ਪਿਆਰਾ ਲੱਗਣ ਵਾਲਾ ਵੇਖਿਆ ਹੈ ।
ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥
ਮੈਂ ਉਸ ਪਿਆਰੇ ਵਿਚੋਲੇ (ਗੁਰੂ) ਤੋਂ ਸਦਕੇ ਹਾਂ ਜਿਸ ਨੂੰ ਮਿਲ ਕੇ ਮੈਂ ਆਪਣਾ ਖਸਮ-ਪ੍ਰਭੂ ਪਛਾਣਿਆ ਹੈ (ਖਸਮ-ਪ੍ਰਭੂ ਨਾਲ ਸਾਂਝ ਪਾਈ ਹੈ) ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥
ਉਹ ਪੈਰ ਸੋਹਣੇ ਲੱਗਦੇ ਹਨ ਜੋ ਤੇਰੇ ਪਾਸੇ ਵਲ ਤੁਰਦੇ ਹਨ, ਉਹ ਸਿਰ ਭਾਗਾਂ ਵਾਲਾ ਹੈ ਜੋ ਤੇਰੇ ਕਦਮਾਂ ਉਤੇ ਡਿੱਗਦਾ ਹੈ;
ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥੨॥
ਮੂੰਹ ਸੋਹਣਾ ਲੱਗਦਾ ਹੈ ਜਦੋਂ ਤੇਰਾ ਜਸ ਗਾਂਦਾ ਹੈ, ਜਿੰਦ ਸੁੰਦਰ ਜਾਪਦੀ ਹੈ ਜਦੋਂ ਤੇਰੀ ਸਰਨ ਪੈਂਦੀ ਹੈ ।੨।
ਪਉੜੀ ॥
pauVI[
ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥
ਜਿਸ ਜੀਵ-ਇਸਤ®ੀ ਨੇ ਸਤਸੰਗ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆ,
ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ ॥
ਉਸ ਦੇ ਸਰੀਰ-ਘਰ ਦਾ ਠੁਕ ਬਣ ਗਿਆ (ਭਾਵ, ਉਸ ਦੇ ਸਾਰੇ ਗਿਆਨ ਇੰਦ®ੇ ਉਸ ਦੇ ਵੱਸ ਵਿਚ ਆ ਗਏ),
ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥
ਉਹ ਫਿਰ (ਮਾਇਆ ਪਿੱਛੇ) ਭਟਕਦੀ ਨਹੀਂ, (ਉਸ ਦੇ ਅੰਦਰੋਂ) ਭੈੜੀ ਮਤਿ ਪਾਪ ਤੇ ਨਾਸਵੰਤ ਪਦਾਰਥਾਂ ਦੀ ਝਾਕ ਮੁੱਕ ਜਾਂਦੀ ਹੈ ।
ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥
ਅਜੇਹੀ ਜੀਵ-ਇਸਤ®ੀ ਚੰਗੇ ਸੁਭਾਵ ਵਾਲੀ ਹੋ ਜਾਂਦੀ ਹੈ, (ਸਹੇਲੀਆਂ ਵਿਚ) ਆਦਰ-ਮਾਣ ਪਾਂਦੀ ਹੈ,
ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥
ਉਸ ਦੇ ਹਿਰਦੇ ਵਿਚ ਪ੍ਰਭੂ ਦੀ ਲਗਨ ਟਿਕੀ ਰਹਿੰਦੀ ਹੈ, ਉਸ ਨੂੰ ਆਪਣੇ ਅੰਦਰ ਤੇ ਸਾਰੀ ਸ੍ਰਿਸ਼ਟੀ ਵਿਚ ਇਕ ਪ੍ਰਭੂ ਹੀ ਦਿੱਸਦਾ ਹੈ, ਬੱਸ! ਇਹੀ ਉਸ ਦੀ ਜੀਵਨ-ਜੁਗਤੀ ਬਣ ਜਾਂਦੀ ਹੈ ।
ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥
ਉਸ ਜੀਵ-ਇਸਤ®ੀ ਦੇ ਮਨ ਵਿਚ ਪ੍ਰਭੂ ਦੇ ਦੀਦਾਰ ਦੀ ਤਾਂਘ ਬਣੀ ਰਹਿੰਦੀ ਹੈ, ਉਹ ਪ੍ਰਭੂ ਦੇ ਚਰਨਾਂ ਦੀ ਹੀ ਦਾਸੀ ਬਣੀ ਰਹਿੰਦੀ ਹੈ ।
ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥
ਜਦੋਂ ਉਸ ਜੀਵ-ਇਸਤ®ੀ ਨੂੰ ਖਸਮ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਤਾਂ ਇਹ ਮਿਲਾਪ ਹੀ ਉਸ ਲਈ ਸੋਭਾ ਤੇ ਸਿੰਗਾਰ ਹੁੰਦਾ ਹੈ!
ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥
ਜਦੋਂ ਉਸ ਪ੍ਰਭੂ ਨੂੰ ਉਹ ਜਿੰਦ-ਵਹੁਟੀ ਪਿਆਰੀ ਲੱਗ ਪੈਂਦੀ ਹੈ, ਤਾਂ ਪ੍ਰਭੂ ਦੀ ਸੰਜੋਗ-ਸੱਤਾ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ ।੧੫।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥
ਹੇ ਨਾਨਕ! (ਆਖ—ਹੇ ਪ੍ਰਭੂ) ਜੀ! ਸਾਰੇ ਗੁਣ ਤੇਰੇ ਹੀ ਹਨ, ਤੈਥੋਂ ਹੀ ਮੈਨੂੰ ਮਿਲੇ ਹਨ, ਮੈਥੋਂ ਗੁਣ-ਹੀਨ ਤੋਂ ਕੁਝ ਨਹੀਂ ਹੋ ਸਕਦਾ,
ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥
ਤੇਰੇ ਜੇਡਾ ਕੋਈ ਹੋਰ ਦਾਤਾ ਨਹੀਂ ਹੈ, ਮੈਂ ਮੰਗਤੇ ਨੇ ਸਦਾ ਤੈਥੋਂ ਮੰਗਣਾ ਹੀ ਮੰਗਣਾ ਹੈ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਦੇਹ ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥
ਮੇਰਾ ਸਰੀਰ ਢਹਿੰਦਾ ਜਾ ਰਿਹਾ ਸੀ, ਚਿੱਤ ਵਿਚ ਖੋਹ ਪੈ ਰਹੀ ਸੀ ਤੇ ਚਿੰਤਾਤੁਰ ਹੋ ਰਿਹਾ ਸੀ;
ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥
ਪਰ ਜਦੋਂ ਪਿਆਰੇ ਸਤਿਗੁਰੂ ਨੇ ਜਿੰਦ ਨੂੰ ਧਰਵਾਸ ਦਿੱਤਾ ਤਾਂ (ਹੁਣ) ਸਾਰੇ ਹੀ ਸੁਖ ਹੋ ਗਏ ਹਨ, ਮੈਂ ਸੌਖਾ ਟਿਕਿਆ ਹੋਇਆ ਹਾਂ, (ਇਉਂ ਜਾਪਦਾ ਹੈ ਜਿਵੇਂ ਮੈਂ) ਸਾਰਾ ਜਹਾਨ ਜਿੱਤ ਲਿਆ ਹੈ ।੨।
ਪਉੜੀ ॥
pauVI[
ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਹੇ ਪ੍ਰਭੂ! ਤੇਰਾ ਦਰਬਾਰ ਵੱਡਾ ਹੈ, ਤੇਰਾ ਤਖ਼ਤ ਸਦਾ-ਥਿਰ ਰਹਿਣ ਵਾਲਾ ਹੈ,
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
ਤੇਰਾ ਚਵਰ ਤੇ ਛਤਰ ਅਟੱਲ ਹੈ, ਤੂੰ (ਦੁਨੀਆ ਦੇ ਸਾਰੇ) ਸ਼ਾਹਾਂ ਦੇ ਸਿਰ ਉਤੇ ਪਾਤਿਸ਼ਾਹ ਹੈਂ ।
ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥
(ਹੇ ਭਾਈ!) ਉਹੀ ਇਨਸਾਫ਼ ਅਟੱਲ ਹੈ ਜੋ ਪਰਮਾਤਮਾ ਨੂੰ ਚੰਗਾ ਲੱਗਦਾ ਹੈ,
ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥
ਜੇ ਉਸ ਨੂੰ ਚੰਗਾ ਲੱਗੇ ਤਾਂ ਨਿਆਸਰਿਆਂ ਨੂੰ ਆਸਰਾ ਮਿਲ ਜਾਂਦਾ ਹੈ ।
ਜੋ ਕੀਨੑੀ ਕਰਤਾਰਿ ਸਾਈ ਭਲੀ ਗਲ ॥
(ਜੀਵਾਂ ਵਾਸਤੇ) ਉਹੀ ਗੱਲ ਚੰਗੀ ਹੈ ਜੋ ਕਰਤਾਰ ਨੇ (ਆਪ ਉਹਨਾਂ ਵਾਸਤੇ) ਕੀਤੀ ਹੈ ।
ਜਿਨੑੀ ਪਛਾਤਾ ਖਸਮੁ ਸੇ ਦਰਗਾਹ ਮਲ ॥
ਜਿਨ੍ਹਾਂ ਬੰਦਿਆਂ ਨੇ ਖ਼ਸਮ-ਪ੍ਰਭੂ ਨਾਲ ਸਾਂਝ ਪਾ ਲਈ, ਉਹ ਹਜ਼ੂਰੀ ਪਹਿਲਵਾਨ ਬਣ ਜਾਂਦੇ ਹਨ (ਕੋਈ ਵਿਕਾਰ ਉਹਨਾਂ ਨੂੰ ਪੋਹ ਨਹੀਂ ਸਕਦਾ) ।
ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥
ਹੇ ਪ੍ਰਭੂ! ਤੇਰਾ ਹੁਕਮ (ਸਦਾ) ਠੀਕ ਹੁੰਦਾ ਹੈ, ਕਿਸੇ ਜੀਵ ਨੇ (ਕਦੇ) ਉਹ ਮੋੜਿਆ ਨਹੀਂ ।
ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥
ਹੇ ਸ੍ਰਿਸ਼ਟੀ ਦੇ ਰਚਨਹਾਰ! ਹੇ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲੇ! (ਇਹ ਸਾਰੀ) ਤੇਰੀ ਹੀ (ਰਚੀ ਹੋਈ) ਕੁਦਰਤਿ ਹੈ ।੧੬।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਸ਼ਾਹੀ।
ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥
(ਹੇ ਪ੍ਰਭੂ!) ਤੇਰੀਆਂ ਸੋਆਂ ਸੁਣ ਕੇ ਮੇਰਾ ਤਨ ਮਨ ਹਰਿਆ ਹੋ ਆਉਂਦਾ ਹੈ, ਤੇਰਾ ਨਾਮ ਜਪਦਿਆਂ ਮੈਨੂੰ ਖ਼ੁਸ਼ੀ ਦੀ ਲਾਲੀ ਚੜ੍ਹ ਜਾਂਦੀ ਹੈ,
ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥
ਤੇਰੇ ਰਾਹ ਉਤੇ ਤੁਰਦਿਆਂ ਮੇਰਾ ਹਿਰਦਾ ਠਰ ਜਾਂਦਾ ਹੈ ਤੇ ਸਤਿਗੁਰੂ ਦਾ ਦੀਦਾਰ ਕਰ ਕੇ ਮੇਰਾ ਮਨ ਖਿੜ ਪੈਂਦਾ ਹੈ ।੧।
ਮਃ ੫ ॥
ਪੰਜਵੀਂ ਪਾਤਸ਼ਾਹੀ।
ਹਠ ਮੰਝਾਹੂ ਮੈ ਮਾਣਕੁ ਲਧਾ ॥
ਮੈਂ ਆਪਣੇ ਹਿਰਦੇ ਵਿਚ ਇਕ ਲਾਲ ਲੱਭਾ ਹੈ,
ਮੁਲਿ ਨ ਘਿਧਾ ਮੈ ਕੂ ਸਤਿਗੁਰਿ ਦਿਤਾ ॥
(ਪਰ ਮੈਂ ਕਿਸੇ) ਮੁੱਲ ਤੋਂ ਨਹੀਂ ਲਿਆ, (ਇਹ ਲਾਲ) ਮੈਨੂੰ ਸਤਿਗੁਰੂ ਨੇ ਦਿੱਤਾ ਹੈ,
ਢੂੰਢ ਵਞਾਈ ਥੀਆ ਥਿਤਾ ॥
(ਇਸ ਦੀ ਬਰਕਤਿ ਨਾਲ) ਮੇਰੀ ਭਟਕਣਾ ਮੁੱਕ ਗਈ ਹੈ, ਮੈਂ ਟਿਕ ਗਿਆ ਹਾਂ,
ਜਨਮੁ ਪਦਾਰਥੁ ਨਾਨਕ ਜਿਤਾ ॥੨॥
ਹੇ ਨਾਨਕ! ਮੈਂ ਮਨੁੱਖਾ ਜੀਵਨ-ਰੂਪ ਕੀਮਤੀ ਚੀਜ਼ (ਦਾ ਲਾਭ) ਹਾਸਲ ਕਰ ਲਿਆ ਹੈ ।੨।
ਪਉੜੀ ॥
pauVI[
ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥
ਜਿਸ ਮਨੁੱਖ ਦੇ ਮੱਥੇ ਉਤੇ ਪ੍ਰਭੂ ਦੀ ਬਖ਼ਸ਼ਸ਼ (ਦਾ ਲੇਖ) ਹੋਵੇ ਉਹ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗਦਾ ਹੈ ।
ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥
ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦਾ ਹਿਰਦਾ-ਕੰਵਲ ਖਿੜ ਪੈਂਦਾ ਹੈ, ਉਹ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦਾ ਹੈ ।
ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥
ਜਿਸ ਮਨੁੱਖ (ਦੇ ਮਨ) ਵਿਚ ਪ੍ਰਭੂ ਦੇ ਸੋਹਣੇ ਚਰਨਾਂ ਦਾ ਪਿਆਰ ਪੈਦਾ ਹੁੰਦਾ ਹੈ, ਉਸ ਦੀ ਭਟਕਣਾ ਉਸ ਦਾ ਡਰ ਭਉ ਦੂਰ ਹੋ ਜਾਂਦਾ ਹੈ,