Sri Guru Granth Sahib Ji — Ang 967 (punjabi)
ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥
(ਬਾਬਾ ਲਹਣਾ ਜੀ) ਅਕਾਲ ਪੁਰਖ ਦੀ ਦਿੱਤੀ ਹੋਈ ਨਾਮ-ਦਾਤਿ ਵੰਡ ਰਹੇ ਹਨ, ਆਪ (ਭੀ) ਵਰਤਦੇ ਹਨ ਤੇ (ਹੋਰਨਾਂ ਨੂੰ ਭੀ) ਦਬਾ-ਦਬ ਦਾਨ ਕਰ ਰਹੇ ਹਨ, (ਗੁਰੂ ਨਾਨਕ ਦੀ ਹੱਟੀ ਵਿਚ) ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ ਦਾ) ਲੰਗਰ ਚੱਲ ਰਿਹਾ ਹੈ,
ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥
(ਪਰ ਬਾਬਾ ਲਹਣਾ ਜੀ ਦੀ) ਨਾਮ-ਕਮਾਈ ਵਿਚ ਕੋਈ ਘਾਟਾ ਨਹੀਂ ਪੈਂਦਾ ।
ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥
(ਗੁਰੂ ਅੰਗਦ ਸਾਹਿਬ ਦੇ ਦਰਬਾਰ ਵਿਚ) ਮਾਲਕ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਹੋ ਰਹੀ ਹੈ, ਰੂਹਾਨੀ ਦੇਸਾਂ ਤੋਂ (ਉਸ ਦੇ ਦਰ ਤੇ) ਨੂਰ ਝੜ ਰਿਹਾ ਹੈ ।
ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥
ਹੇ ਸੱਚੇ ਸਤਿਗੁਰੂ (ਅੰਗਦ ਦੇਵ ਜੀ)! ਤੇਰਾ ਦੀਦਾਰ ਕੀਤਿਆਂ ਕਈ ਜਨਮਾਂ ਦੀ (ਵਿਕਾਰਾਂ ਦੀ) ਮੈਲ ਕੱਟੀ ਜਾ ਰਹੀ ਹੈ ।
ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥
(ਹੇ ਗੁਰੂ ਅੰਗਦ ਸਾਹਿਬ ਜੀ!) ਗੁਰੂ (ਨਾਨਕ ਸਾਹਿਬ) ਨੇ ਜੋ ਭੀ ਹੁਕਮ ਕੀਤਾ, ਆਪ ਨੇ ਸੱਚ (ਕਰਕੇ ਮੰਨਿਆ, ਅਤੇ ਆਪ ਨੇ) ਉਸ ਦੇ ਮੰਨਣ ਤੋਂ ਨਾਂਹ ਨਹੀਂ ਕੀਤੀ;
ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥
(ਸਤਿਗੁਰੂ ਜੀ ਦੇ) ਪੁਤ®ਾਂ ਨੇ ਬਚਨ ਨ ਮੰਨਿਆ, ਉਹ ਗੁਰੂ ਵਲ ਪਿੱਠ ਦੇ ਕੇ ਹੀ (ਹੁਕਮ) ਮੋੜਦੇ ਰਹੇ ।
ਦਿਲਿ ਖੋਟੈ ਆਕੀ ਫਿਰਨਿੑ ਬੰਨਿੑ ਭਾਰੁ ਉਚਾਇਨਿੑ ਛਟੀਐ ॥
ਜੋ ਲੋਕ ਖੋਟਾ ਦਿਲ ਹੋਣ ਦੇ ਕਾਰਨ (ਗੁਰੂ ਵੱਲੋਂ) ਆਕੀ ਹੋਏ ਫਿਰਦੇ ਹਨ, ਉਹ ਲੋਕ (ਦੁਨੀਆ ਦੇ ਧੰਧਿਆਂ ਦੀ) ਛੱਟ ਦਾ ਭਾਰ ਬੰਨ੍ਹ ਕੇ ਚੁੱਕੀ ਰੱਖਦੇ ਹਨ । (ਪਰ ਜੀਵਾਂ ਦੇ ਕੀਹ ਵੱਸ ਹੈ? ਆਪਣੀ ਸਮਰੱਥਾ ਦੇ ਆਸਰੇ, ਇਸ ਹੁਕਮ-ਖੇਡ ਵਿਚ) ਨ ਕੋਈ ਹਾਰਨ ਵਾਲਾ ਹੈ ਤੇ ਨ ਕੋਈ ਜਿੱਤਣ-ਜੋਗਾ ਹੈ ।
ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥
ਜਿਸ ਗੁਰੂ ਨਾਨਕ ਨੇ ਇਹ ਰਜ਼ਾ-ਮੰਨਣ ਦਾ ਹੁਕਮ ਫੁਰਮਾਇਆ, ਉਹ ਆਪ ਹੀ ਕਾਰ ਕਰਨ ਵਾਲਾ ਸੀ, ਜਿਸ ਨੇ ਇਹ (ਹੁਕਮ-ਖੇਡ) ਰਚੀ, ਉਸ ਨੇ ਆਪ ਹੀ ਬਾਬਾ ਲਹਣਾ ਜੀ ਨੂੰ ਹੁਕਮ ਮੰਨਣ ਦੇ) ਸਮਰੱਥ ਬਣਾਇਆ ।੨।
ਕਉਣੁ ਹਾਰੇ ਕਿਨਿ ਉਵਟੀਐ ॥੨॥
ਜਿਸ ਨੇ ਇਹ (ਹੁਕਮ-ਖੇਡ) ਰਚੀ, ਉਸ ਨੇ ਆਪ ਹੀ ਬਾਬਾ ਲਹਣਾ ਜੀ ਨੂੰ ਹੁਕਮ ਮੰਨਣ ਦੇ) ਸਮਰੱਥ ਬਣਾਇਆ ।੨।
ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥
ਜਿਸ (ਗੁਰੂ ਅੰਗਦ ਦੇਵ ਜੀ) ਨੇ (ਨਿਮ੍ਰਤਾ ਵਿਚ ਰਹਿ ਕੇ ਸਤਿਗੁਰੂ ਦਾ ਹੁਕਮ ਮੰਨਣ ਦੀ ਘਾਲ-ਕਮਾਈ) ਕੀਤੀ, ਉਹ ਮੰਨਣ-ਜੋਗ ਹੋ ਗਿਆ । (ਦੋਹਾਂ ਵਿਚੋਂ) ਕੌਣ ਸੇ੍ਰਸ਼ਟ ਹੈ? ਜਿਵਾਂਹ ਕਿ ਮੁੰਜੀ? (ਮੁੰਜੀ ਹੀ ਚੰਗੀ ਹੈ, ਜੋ ਨੀਵੇਂ ਥਾਂ ਪਲਦੀ ਹੈ । ਇਸੇ ਤਰ੍ਹਾਂ ਜੋ ਨੀਵਾਂ ਰਹਿ ਕੇ ਹੁਕਮ ਮੰਨਦਾ ਹੈ ਉਹ ਆਦਰ ਪਾ ਲੈਂਦਾ ਹੈ) ।
ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥
ਗੁਰੂ ਅੰਗਦ ਸਾਹਿਬ ਧਰਮ ਦਾ ਰਾਜਾ ਹੋ ਗਿਆ ਹੈ, ਧਰਮ ਦਾ ਦੇਵਤਾ ਹੋ ਗਿਆ ਹੈ, ਜੀਵਾਂ ਦੀਆਂ ਅਰਜ਼ੋਈਆਂ ਸੁਣ ਕੇ ਪਰਮਾਤਮਾ ਨਾਲ ਜੋੜਨ ਦਾ ਵਿਚੋਲਾ-ਪਨ ਕਰ ਰਿਹਾ ਹੈ ।
ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥
(ਹੁਣ) ਸਤਿਗੁਰੂ (ਅੰਗਦ ਦੇਵ) ਜੋ ਬਚਨ ਬੋਲਦਾ ਹੈ ਅਕਾਲ ਪੁਰਖ ਉਹੀ ਕਰਦਾ ਹੈ, ਉਹੀ ਗੱਲ ਤੁਰਤ ਹੋ ਜਾਂਦੀ ਹੈ ।
ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥
ਗੁਰੂ ਅੰਗਦ ਦੇਵ (ਜੀ) ਵਡਿਆਈ ਦੀ ਧੁੰਮ ਪੈ ਗਈ ਹੈ, ਸੱਚੇ ਕਰਤਾਰ ਨੇ ਪੱਕੀ ਕਰ ਕੇ ਕਾਇਮ ਕਰ ਦਿੱਤੀ ਹੈ ।
ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥
ਸੈਂਕੜੇ ਸੇਵਕਾਂ ਵਾਲਾ ਗੁਰੂ ਨਾਨਕ ਸਰੀਰ ਵਟਾ ਕੇ (ਭਾਵ, ਗੁਰੂ ਅੰਗਦ ਦੇਵ ਜੀ ਦੇ ਸਰੂਪ ਵਿਚ) ਗੱਦੀ ਸੰਭਾਲ ਕੇ ਬੈਠਾ ਹੋਇਆ ਹੈ (ਗੁਰੂ ਅੰਗਦ ਦੇਵ ਜੀ ਦੇ ਅੰਦਰ ਗੁਰੂ ਨਾਨਕ ਸਾਹਿਬ ਵਾਲੀ ਹੀ ਜੋਤਿ ਹੈ, ਕੇਵਲ ਸਰੀਰ ਪਲਟਿਆ ਹੈ) ।
ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥
ਸੰਗਤਿ (ਗੁਰੂ ਅੰਗਦ ਦੇਵ ਜੀ ਦਾ) ਦਰ (ਮੱਲ ਕੇ) ਪ੍ਰੇਮ ਨਾਲ ਸੇਵਾ ਕਰ ਰਹੀ ਹੈ (ਅਤੇ ਆਪਣੇ ਆਤਮਾ ਨੂੰ ਪਵਿਤ® ਕਰ ਰਹੀ ਹੈ, ਜਿਵੇਂ) ਜੰਗਾਲੀ ਹੋਈ ਧਾਤ ਮਸਕਲੇ ਨਾਲ (ਸਾਫ਼) ਹੋ ਜਾਂਦੀ ਹੈ ।
ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥
(ਗੁਰੂ ਨਾਨਕ ਦੇ) ਦਰ ਤੇ (ਗੁਰੂ ਅੰਗਦ) ਨਾਮ ਦੀ ਦਾਤਿ ਦਾ ਸੁਆਲੀ ਹੈ । ਅਕਾਲ ਪੁਰਖ ਦਾ ਸੱਚਾ ਨਾਮ ਸਿਮਰਨ ਦੀ ਬਰਕਤਿ ਨਾਲ (ਗੁਰੂ ਅੰਗਦ ਸਾਹਿਬ ਦੇ ਮੂੰਹ ਉਤੇ) ਲਾਲੀ ਬਣੀ ਹੋਈ ਹੈ ।
ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥
ਹੇ ਬਲਵੰਡ! (ਗੁਰੂ ਅੰਗਦ ਦੇਵ ਜੀ ਦੀ ਪਤਨੀ) (ਮਾਤਾ) ਖੀਵੀ ਜੀ (ਭੀ ਆਪਣੇ ਪਤੀ ਵਾਂਗ) ਬੜੇ ਭਲੇ ਹਨ, ਮਾਤਾ ਖੀਵੀ ਜੀ ਦੀ ਛਾਂ ਬਹੁਤ ਪੱਤ®ਾਂ ਵਾਲੀ (ਸੰਘਣੀ) ਹੈ (ਭਾਵ, ਮਾਤਾ ਖੀਵੀ ਜੀ ਦੇ ਪਾਸ ਬੈਠਿਆਂ ਭੀ ਹਿਰਦੇ ਵਿਚ ਸ਼ਾਂਤੀ-ਠੰਢ ਪੈਦਾ ਹੁੰਦੀ ਹੈ) ।
ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥
(ਜਿਵੇਂ ਗੁਰੂ ਅੰਗਦ ਦੇਵ ਜੀ ਦੇ ਸਤਸੰਗ-ਰੂਪ) ਲੰਗਰ ਵਿਚ (ਨਾਮ ਦੀ) ਦੌਲਤ ਵੰਡੀ ਜਾ ਰਹੀ ਹੈ, ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਵੰਡਿਆ ਜਾ ਰਿਹਾ ਹੈ (ਤਿਵੇਂ ਮਾਤਾ ਖੀਵੀ ਜੀ ਦੀ ਸੇਵਾ ਸਦਕਾ ਲੰਗਰ ਵਿਚ ਸਭ ਨੂੰ) ਘਿਉ ਵਾਲੀ ਖੀਰ ਵੰਡੀ ਜਾ ਰਹੀ ਹੈ ।
ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥
(ਗੁਰੂ ਅੰਗਦ ਦੇਵ ਜੀ ਦੇ ਦਰ ਤੇ ਆ ਕੇ) ਗੁਰਸਿੱਖਾਂ ਦੇ ਮੱਥੇ ਤਾਂ ਖਿੜੇ ਹੋਏ ਹਨ, ਪਰ ਗੁਰੂ ਵਲੋਂ ਬੇਮੁਖਾਂ ਦੇ ਮੰੂਹ (ਈਰਖਾ ਦੇ ਕਾਰਨ) ਪੀਲੇ ਪੈਂਦੇ ਹਨ ।
ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥
ਮਾਤਾ ਖੀਵੀ ਜੀ ਦਾ ਉਹ ਪਤੀ (ਗੁਰੂ ਅੰਗਦ ਦੇਵ ਐਸਾ ਸੀ) ਜਿਸ ਨੇ (ਸਾਰੀ) ਧਰਤੀ (ਦਾ ਭਾਰ) ਚੁੱਕ ਲਿਆ ਹੋਇਆ ਸੀ ।
ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
ਜਦੋਂ (ਗੁਰੂ ਅੰਗਦ ਦੇਵ ਜੀ ਨੇ) ਮਰਦਾਂ ਵਾਲੀ ਘਾਲ ਘਾਲੀ ਤਾਂ ਉਹ ਆਪਣੇ ਸਤਿਗੁਰੂ (ਗੁਰੂ ਨਾਨਕ) ਦੇ ਦਰ ਤੇ ਕਬੂਲ ਹੋਏ ।੩।
ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥
ਦੁਨੀਆ ਆਖਦੀ ਹੈ ਜਗਤ ਦੇ ਨਾਥ ਗੁਰੂ ਨਾਨਕ ਨੇ ਹੱਦ ਦਾ ਉੱਚਾ ਬਚਨ ਬੋਲਿਆ ਹੈ
ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥
ਉਸ ਨੇ ਹੋਰ ਪਾਸੇ ਵਲੋਂ ਹੀ ਗੰਗਾ ਚਲਾ ਦਿੱਤੀ ਹੈ । ਇਹ ਉਸ ਨੇ ਕੀਹ ਕੀਤਾ ਹੈ?
ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥
ਉਸ (ਗੁਰੂ ਨਾਨਕ) ਨੇ ਉੱਚੀ ਸੁਰਤਿ ਨੂੰ ਮਧਾਣੀ ਬਣਾ ਕੇ, (ਮਨ-ਰੂਪ) ਬਾਸਕ ਨਾਗ ਨੂੰ ਨੇਤੇ® ਵਿਚ ਪਾ ਕੇ (ਭਾਵ, ਮਨ ਨੂੰ ਕਾਬੂ ਕਰ ਕੇ) ‘ਸ਼ਬਦ’ ਵਿਚ ਰੇੜਕਾ ਪਾਇਆ (ਭਾਵ, ‘ਸ਼ਬਦ’ ਨੂੰ ਵਿਚਾਰਿਆ; ਇਸ ਤਰ੍ਹਾਂ) ਉਸ (ਗੁਰੂ ਨਾਨਕ) ਨੇ (ਇਸ ‘ਸ਼ਬਦ’-ਸਮੁੰਦਰ ਵਿਚੋਂ ‘ਰੱਬੀ ਗੁਣ’-ਰੂਪ)
ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥
ਚੌਦਾਂ ਰਤਨ (ਜਿਵੇਂ ਸਮੁੰਦਰ ਵਿਚੋਂ ਦੇਵਤਿਆਂ ਨੇ ਚੌਦਾਂ ਰਤਨ ਕੱਢੇ ਸਨ) ਕੱਢੇ ਤੇ (ਇਹ ਉੱਦਮ ਕਰ ਕੇ) ਸੰਸਾਰ ਨੂੰ ਸੋਹਣਾ ਬਣਾ ਦਿੱਤਾ ।
ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥
ਉਸ (ਗੁਰੂ ਨਾਨਕ) ਨੇ ਐਸੀ ਸਮਰੱਥਾ ਵਿਖਾਈ ਕਿ (ਪਹਿਲਾਂ ਬਾਬਾ ਲਹਣਾ ਜੀ ਦਾ ਮਨ) ਜਿੱਤ ਕੇ ਇਤਨੀ ਉੱਚੀ ਆਤਮਾ ਨੂੰ ਪਰਖਿਆ,
ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥
(ਫਿਰ) ਬਾਬਾ ਲਹਣਾ ਜੀ ਦੇ ਸਿਰ ਉਤੇ (ਗੁਰਿਆਈ ਦਾ) ਛਤਰ ਧਰਿਆ ਤੇ (ਉਹਨਾਂ ਦੀ) ਸੋਭਾ ਅਸਮਾਨ ਤਕ ਅਪੜਾਈ ।
ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥
(ਗੁਰੂ ਨਾਨਕ ਸਾਹਿਬ ਦੀ) ਆਤਮਾ (ਬਾਬਾ ਲਹਣਾ ਜੀ ਦੀ) ਆਤਮਾ ਵਿਚ ਇਉਂ ਮਿਲ ਗਈ ਕਿ ਗੁਰੂ ਨਾਨਕ ਨੇ ਆਪਣੇ ਆਪ ਨੂੰ ਆਪਣੇ ‘ਆਪੇ’ (ਬਾਬਾ ਲਹਣਾ ਜੀ) ਨਾਲ ਸਾਂਵਾਂ ਕਰ ਲਿਆ ।
ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥
ਹੇ ਸਾਰੀ ਸੰਗਤਿ! ਵੇਖੋ, ਜੋ ਉਸ (ਗੁਰੂ ਨਾਨਕ) ਨੇ ਕੀਤਾ, ਆਪਣੇ ਸਿੱਖਾਂ ਤੇ ਪੁਤ®ਾਂ ਨੂੰ ਪਰਖ ਕੇ ਜਦੋਂ ਉਸ ਨੇ ਸੁਧਾਈ ਕੀਤੀ
ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
ਤਾਂ ਉਸ ਨੇ (ਆਪਣੇ ਥਾਂ ਲਈ ਬਾਬਾ) ਲਹਣਾ (ਜੀ ਨੂੰ) ਚੁਣਿਆ ।੪।
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥
ਫਿਰ (ਜਦੋਂ ਬਾਬਾ ਲਹਣਾ ਜੀ ਨੂੰ ਗੁਰਿਆਈ ਮਿਲੀ ਤਾਂ) ਬਾਬਾ ਫੇਰੂ ਜੀ ਦੇ ਪੁਤ® ਸਤਿਗੁਰੂ ਨੇ ਖਡੂਰ ਦੀ ਰੌਣਕ ਵਧਾਈ (ਭਾਵ, ਕਰਤਾਰਪੁਰ ਤੋਂ ਖਡੂਰ ਆ ਟਿਕੇ) ।
ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥
(ਹੇ ਸਤਿਗੁਰੂ!) ਹੋਰ ਜਗਤ ਤਾਂ ਬਹੁਤ ਅਹੰਕਾਰ ਕਰਦਾ ਹੈ, ਪਰ ਤੇਰੇ ਪਾਸ ਜਪ ਤਪ ਸੰਜਮ (ਆਦਿਕ ਦੀ ਬਰਕਤਿ ਹੋਣ ਕਰ ਕੇ ਤੰੂ ਪਹਿਲੇ ਵਾਂਗ ਗਰੀਬੀ ਸੁਭਾਵ ਵਿਚ ਹੀ) ਰਿਹਾ ।
ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥
ਜਿਵੇਂ ਪਾਣੀ ਨੂੰ ਬੂਰ ਖ਼ਰਾਬ ਕਰਦਾ ਹੈ ਤਿਵੇਂ ਮਨੁੱਖਾਂ ਨੂੰ ਲੱਬ ਤਬਾਹ ਕਰਦਾ ਹੈ,
ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥
(ਪਰ) ਗੁਰੂ (ਨਾਨਕ) ਦੀ ਦਰਗਾਹ ਵਿਚ (‘ਨਾਮ’ ਦੀ) ਵਰਖਾ ਹੋਣ ਕਰ ਕੇ (ਹੇ ਗੁਰੂ ਅੰਗਦ! ਤੇਰੇ ਉਤੇ) ਰੱਬੀ ਨੂਰ (ਡਲ੍ਹਕਾਂ ਮਾਰ ਰਿਹਾ) ਹੈ ।
ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥
ਤੂੰ ਉਹ ਸੀਤਲ ਸਮੁੰਦਰ ਹੈਂ ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ ।
ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥
ਜੋ (ਜਗਤ ਦੇ) ਨੌਂ ਹੀ ਖ਼ਜ਼ਾਨੇ-ਰੂਪ ਪ੍ਰਭੂ ਦਾ ਨਾਮ-ਖ਼ਜ਼ਾਨਾ ਹੈ, (ਹੇ ਗੁਰੂ!) (ਉਹ ਖ਼ਜ਼ਾਨਾ) ਤੇਰੇ ਹਿਰਦੇ ਵਿਚ ਨਕਾ-ਨਕ ਭਰਿਆ ਹੋਇਆ ਹੈ ।
ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥
(ਹੇ ਗੁਰੂ ਅੰਗਦ!) ਜੋ ਮਨੁੱਖ ਤੇਰੀ ਨਿੰਦਿਆ ਕਰੇ ਉਹ (ਆਪੇ ਹੀ) ਤਬਾਹ ਹੋ ਜਾਂਦਾ ਹੈ (ਉਹ ਆਪੇ ਹੀ ਆਪਣੀ ਆਤਮਕ ਮੌਤ ਸਹੇੜ ਲੈਂਦਾ ਹੈ);
ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥
ਸੰਸਾਰਕ ਜੀਆਂ ਨੂੰ ਤਾਂ ਨੇੜੇ ਦੇ ਹੀ ਪਦਾਰਥ ਦਿੱਸਦੇ ਹਨ (ਉਹ ਦੁਨੀਆ ਦੀ ਖ਼ਾਤਰ ਨਿੰਦਿਆ ਦਾ ਪਾਪ ਕਰ ਬੈਠਦੇ ਹਨ, ਇਸ ਦਾ ਸਿੱਟਾ ਨਹੀਂ ਜਾਣਦੇ, ਪਰ ਹੇ ਗੁਰੂ!) ਤੈਨੂੰ ਅਗਾਂਹ ਵਾਪਰਨ ਵਾਲਾ ਹਾਲ ਭੀ ਸੁੱਝਦਾ ਹੈ ।
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥
(ਹੇ ਭਾਈ!) ਫਿਰ ਬਾਬਾ ਫੇਰੂ ਜੀ ਦੇ ਪੁਤ® ਸਤਿਗੁਰੂ (ਅੰਗਦ ਦੇਵ ਜੀ) ਨੇ ਖਡੂਰ ਨੂੰ ਭਾਗ ਲਾਇਆ ।੫।