Sri Guru Granth Sahib Ji — Ang 969 (punjabi)
ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥
ਤਿ®ਸ਼ਨਾ, ਕਾਮ, ਕ®ੋਧ, ਹੰਕਾਰ ਤੇ ਈਰਖਾ ਨੂੰ ਕੱਟ ਕੱਟ ਕੇ ਸੱਕ (ਟੁੱਕ ਟੁੱਕ ਕੇ ਉਸ ਗੁੜ ਵਿਚ) ਰਲਾ ਦਿੱਤਾ ਹੈ ।੧।
ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥
ਹੇ ਭਾਈ! ਕੀ ਮੈਨੂੰ ਕੋਈ ਐਸਾ ਸੰਤ ਮਿਲ ਪਵੇਗਾ (ਭਾਵ, ਮੇਰਾ ਮਨ ਲੋਚਦਾ ਹੈ ਕਿ ਮੈਨੂੰ ਕੋਈ ਐਸਾ ਸੰਤ ਮਿਲ ਪਏ) ਜੋ ਆਪ ਅਡੋਲ ਅਵਸਥਾ ਵਿਚ ਟਿਕਿਆ ਹੋਇਆ ਹੋਵੇ, ਸੁਖ ਵਿਚ ਟਿਕਿਆ ਹੋਵੇ?
ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥
ਜੇ ਕੋਈ ਅਜਿਹਾ ਸਾਕੀ (-ਸੰਤ) ਮੈਨੂੰ (ਨਾਮ-ਅੰਮ੍ਰਿਤ-ਰੂਪ) ਨਸ਼ਾ ਪਿਲਾਏ, ਤਾਂ ਮੈਂ ਉਸ ਅੰਮ੍ਰਿਤ ਦੀ ਇਕ ਬੰੂਦ ਦੇ ਬਦਲੇ ਆਪਣਾ ਤਨ ਮਨ ਉਸ ਦੇ ਹਵਾਲੇ ਕਰ ਦਿਆਂ, ਮੈਂ (ਜੋਗੀਆਂ ਤੇ ਪੰਡਿਤਾਂ ਦੇ ਦੱਸੇ ਹੋਏ) ਜਪ ਤੇ ਤਪ ਉਸ ਸੰਤ ਨੂੰ ਦਲਾਲੀ ਵਜੋਂ ਦੇ ਦਿਆਂ ।੧।ਰਹਾਉ।
ਭਵਨ ਚਤੁਰ ਦਸ ਭਾਠੀ ਕੀਨੑੀ ਬ੍ਰਹਮ ਅਗਨਿ ਤਨਿ ਜਾਰੀ ਰੇ ॥
ਚੌਦਾਂ ਭਵਨਾਂ ਨੂੰ ਮੈਂ ਭੱਠੀ ਬਣਾਇਆ ਹੈ, ਆਪਣੇ ਸਰੀਰ ਵਿਚ ਰੱਬੀ-ਜੋਤਿ ਰੂਪ ਅੱਗ ਬਾਲੀ ਹੈ (ਭਾਵ, ਸਾਰੇ ਜਗਤ ਦੇ ਮੋਹ ਨੂੰ ਮੈਂ ਸਰੀਰ ਵਿਚ ਦੀ ਬ੍ਰਹਮ-ਅਗਨੀ ਨਾਲ ਸਾੜ ਦਿੱਤਾ ਹੈ) ।
ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥
ਹੇ ਭਾਈ! ਮੇਰੀ ਲਿਵ ਅਡੋਲ ਅਵਸਥਾ ਵਿਚ ਲੱਗ ਗਈ ਹੈ, ਇਹ ਮੈਂ ਉਸ ਨਾਲ ਦਾ ਡੱਟ ਬਣਾਇਆ ਹੈ (ਜਿਸ ਵਿਚੋਂ ਦੀ ਸ਼ਰਾਬ ਨਿਕਲਦੀ ਹੈ) । ਮੇਰੇ ਮਨ ਦੀ ਸੁਖ-ਅਵਸਥਾ ਉਸ ਨਾਲ ਤੇ ਪੋਚਾ ਦੇ ਰਹੀ ਹੈ (ਜਿਉਂ ਜਿਉਂ ਮੇਰਾ ਮਨ ਅਡੋਲ ਹੁੰਦਾ ਹੈ, ਸੁਖ-ਅਵਸਥਾ ਵਿਚ ਅੱਪੜਦਾ ਹੈ, ਤਿਉਂ ਤਿਉਂ ਮੇਰੇ ਅੰਦਰ ਨਾਮ-ਅੰਮ੍ਰਿਤ ਦਾ ਪ੍ਰਵਾਹ ਚੱਲਦਾ ਹੈ) ।੨।
ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥
ਇਸ ਨਾਮ-ਅੰਮ੍ਰਿਤ ਦੇ ਬਦਲੇ ਮੈਂ (ਪੰਡਿਤਾਂ ਤੇ ਜੋਗੀਆਂ ਦੇ ਦੱਸੇ ਹੋਏ) ਤੀਰਥ ਇਸ਼ਨਾਨ, ਵਰਤ, ਨੇਮ, ਸੁੱਚ, ਸੰਜਮ, ਪ੍ਰਾਣਾਯਾਮ ਵਿਚ ਸੁਆਸ ਚਾੜ੍ਹਨੇ ਤੇ ਉਤਾਰਨੇ—ਇਹ ਸਭ ਕੁਝ ਗਿਰਵੀ ਰੱਖ ਦਿੱਤੇ ਹਨ ।
ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥
ਹੇ ਭਾਈ! ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਆਪਣੀ ਸੁਰਤ ਨੂੰ ਮੈਂ ਪਿਆਲਾ ਬਣਾ ਲਿਆ ਹੈ ਤੇ (ਨਾਮ-) ਅੰਮ੍ਰਿਤ ਪੀ ਰਿਹਾ ਹਾਂ । ਇਹ ਨਾਮ-ਅੰਮ੍ਰਿਤ ਸਭ ਰਸਾਂ ਤੋਂ ਸ੍ਰੇਸ਼ਟ ਰਸ ਹੈ ।੩।
ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥
(ਹੁਣ ਮੇਰੇ ਅੰਦਰ ਨਾਮ-ਅੰਮ੍ਰਿਤ ਦੇ) ਚਸ਼ਮੇ ਦੀ ਬੜੀ ਸਾਫ਼ ਧਾਰ ਪੈ ਰਹੀ ਹੈ । ਮੇਰਾ ਮਨ, ਹੇ ਭਾਈ! ਇਸ ਦੇ ਸੁਆਦ ਵਿਚ ਰਤਾ ਹੋਇਆ ਹੈ ।
ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥
ਕਬੀਰ ਆਖਦਾ ਹੈ—ਹੋਰ ਸਾਰੇ ਨਸ਼ੇ ਫੋਕੇ ਹਨ, ਇਕ ਇਹੀ ਸਭ ਤੋਂ ਸੇ੍ਰਸ਼ਟ ਰਸ ਸਦਾ ਕਾਇਮ ਰਹਿਣ ਵਾਲਾ ਹੈ ।੪।੧।
ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥
(ਨਾਮ-ਰਸ ਦੀ ਸ਼ਰਾਬ ਕੱਢਣ ਲਈ) ਮੈਂ ਆਤਮ-ਗਿਆਨ ਨੂੰ ਗੁੜ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤ ਨੂੰ ਮਹੂਏ ਦੇ ਫੁੱਲ, ਤੇ ਆਪਣੇ ਮਨ ਵਿਚ ਟਿਕਾਏ ਹੋਏ ਪ੍ਰਭੂ ਦੇ ਭਉ ਨੂੰ ਭੱਠੀ ਬਣਾਇਆ ਹੈ ।
ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥
(ਇਸ ਗਿਆਨ-ਧਿਆਨ ਤੇ ਭਉ ਤੋਂ ਉਪਜਿਆ ਨਾਮ-ਰਸ ਪੀ ਕੇ, ਮੇਰਾ ਮਨ) ਅਡੋਲ ਅਵਸਥਾ ਵਿਚ ਲੀਨ ਹੋ ਗਿਆ ਹੈ (ਜਿਵੇਂ ਜੋਗੀ ਸ਼ਰਾਬ ਪੀ ਕੇ ਆਪਣੇ ਪ੍ਰਾਣ) ਸੁਖਮਨ ਨਾੜੀ ਵਿਚ ਟਿਕਾਉਂਦਾ ਹੈ । ਹੁਣ ਮੇਰਾ ਮਨ ਨਾਮ-ਰਸ ਨੂੰ ਪੀਣ-ਜੋਗਾ ਹੋ ਕੇ ਪੀ ਰਿਹਾ
ਅਉਧੂ ਮੇਰਾ ਮਨੁ ਮਤਵਾਰਾ ॥
ਹੇ ਜੋਗੀ! ਮੇਰਾ (ਭੀ) ਮਨ ਮਸਤ ਹੋਇਆ ਹੋਇਆ ਹੈ, ਮੈਨੂੰ (ਉੱਚੀ ਆਤਮਕ ਅਵਸਥਾ ਦੀ) ਮਸਤੀ ਚੜ੍ਹੀ ਹੋਈ ਹੈ ।
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥
(ਪਰ) ਮੈਂ ਮਸਤ ਕਰਨ ਵਾਲਾ (ਨਾਮ-) ਰਸ ਚੱਖਿਆ ਹੈ, (ਉਸ ਦੀ ਬਰਕਤਿ ਨਾਲ) ਸਾਰੇ ਹੀ ਜਗਤ ਵਿਚ ਮੈਨੂੰ ਉਸੇ ਦੀ ਜੋਤ ਜਗ ਰਹੀ ਦਿੱਸਦੀ ਹੈ ।੧।ਰਹਾਉ।
ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥
ਮਾਇਆ ਦੇ ਮੋਹ ਨੂੰ ਵੱਸ ਵਿਚ ਕਰ ਕੇ ਮੈਂ (ਜੋਗੀ ਵਾਲੀ) ਭੱਠੀ ਤਪਾਈ ਹੈ, ਹੁਣ ਮੈਂ ਵੱਡਾ ਮਹਾਨ ਨਾਮ-ਰਸ ਪੀ ਰਿਹਾ ਹਾਂ ।
ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥
ਕਾਮ ਤੇ ਕੋ®ਧ ਦੋਹਾਂ ਨੂੰ ਮੈਂ ਬਾਲਣ ਬਣਾ ਦਿੱਤਾ ਹੈ (ਤੇ, ਉਸ ਭੱਠੀ ਵਿਚ ਸਾੜ ਦਿੱਤਾ ਹੈ, ਭਾਵ, ਮੋਹ ਨੂੰ ਵੱਸ ਕੀਤਿਆਂ ਕਾਮ ਕੋੋ®ਧ ਭੀ ਮੁੱਕ ਗਏ ਹਨ) । ਇਸ ਤਰ੍ਹਾਂ ਸੰਸਾਰ ਵਿਚ ਫਸਣ ਵਾਲੀ ਬਿਰਤੀ ਖ਼ਤਮ ਹੋ ਗਈ ਹੈ ।੨।
ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥
(ਪ੍ਰਭੂ ਤਕ) ਪਹੁੰਚ ਵਾਲੇ ਗੁਰੂ ਦੇ ਗਿਆਨ ਦੀ ਬਰਕਤਿ ਨਾਲ ਮੇਰੇ ਅੰਦਰ (ਨਾਮ ਦਾ) ਪਰਕਾਸ਼ ਹੋ ਗਿਆ ਹੈ, ਗੁਰੂ ਤੋਂ ਮੈਨੂੰ (ਉੱਚੀ) ਸਮਝ ਪ੍ਰਾਪਤ ਹੋਈ ਹੈ ।
ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥
ਪ੍ਰਭੂ ਦਾ ਦਾਸ ਕਬੀਰ ਉਸ ਨਸ਼ੇ ਵਿਚ ਮਸਤ ਹੈ, ਉਸ ਦੀ ਮਸਤੀ ਕਦੇ ਮੁੱਕਣ ਵਾਲੀ ਨਹੀਂ ਹੈ ।੩।੨।
ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥
ਹੇ ਪ੍ਰਭੂ! ਤੂੰ (ਹੀ) ਮੇਰਾ ਸਭ ਤੋਂ ਵੱਡਾ ਆਸਰਾ ਹੈਂ । ਮੈਂ ਤੇਰੀ ਹੀ Eਟ ਫੜੀ ਹੈ (ਕਿਸੇ ਤੀਰਥ ਉੱਤੇ ਵੱਸਣ ਦਾ ਤਕੀਆ ਮੈਂ ਨਹੀਂ ਤੱਕਿਆ) ਤੂੰ ਸਦਾ ਅਡੋਲ ਰਹਿਣ ਵਾਲਾ ਹੈਂ
ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥
(ਤੇਰਾ ਲੜ ਫੜ ਕੇ) ਮੈਂ ਭੀ ਨਹੀਂ ਡੋਲਦਾ, ਕਿਉਂਕਿ ਤੂੰ ਆਪ ਮੇਰੀ ਲਾਜ ਰੱਖ ਲਈ ਹੈ ।੧।
ਅਬ ਤਬ ਜਬ ਕਬ ਤੁਹੀ ਤੁਹੀ ॥
ਹੇ ਪ੍ਰਭੂ! ਸਦਾ ਲਈ ਤੂੰ ਹੀ ਤੂੰ ਹੀ ਮੇਰਾ ਸਹਾਰਾ ਹੈਂ ।
ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥
ਤੇਰੀ ਮਿਹਰ ਨਾਲ ਮੈਂ ਸਦਾ ਹੀ ਸੁਖੀ ਹਾਂ ।੧।ਰਹਾਉ।
ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥
(ਲੋਕ ਆਖਦੇ ਹਨ ਮਗਹਰ ਸਰਾਪੀ ਹੋਈ ਧਰਤੀ ਹੈ, ਪਰ) ਮੈਂ ਤੇਰੇ ਉੱਤੇ ਸ਼ਰਧਾ ਧਾਰ ਕੇ ਮਗਹਰ ਜਾ ਵੱਸਿਆ, (ਤੂੰ ਮਿਹਰ ਕੀਤੀ ਤੇ) ਮੇਰੇ ਸਰੀਰ ਦੀ (ਵਿਕਾਰਾਂ ਦੀ) ਤਪਸ਼ (ਮਗਹਰ ਵਿਚ ਹੀ) ਬੁਝਾ ਦਿੱਤੀ ।
ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥
ਮੈਂ, ਹੇ ਪ੍ਰਭੂ! ਤੇਰਾ ਦੀਦਾਰ ਪਹਿਲਾਂ ਮਗਹਰ ਵਿਚ ਰਹਿੰਦਿਆਂ ਹੀ ਕੀਤਾ ਸੀ, ਤੇ ਫੇਰ ਮੈਂ ਕਾਸ਼ੀ ਵਿਚ ਆ ਵੱਸਿਆ ।੨।
ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥
ਜਿਵੇਂ ਕਿਸੇ ਕੰਗਾਲ ਨੂੰ ਧਨ ਮਿਲ ਜਾਏ, (ਤਿਵੇਂ) ਮੈਨੂੰ ਕੰਗਾਲ ਨੂੰ ਤੇਰਾ ਨਾਮ ਧਨ ਮਿਲ ਗਿਆ ਹੈ, (ਉਸ ਦੀ ਬਰਕਤਿ ਨਾਲ) ਮੈਂ ਮਗਹਰ ਤੇ ਕਾਸ਼ੀ ਦੋਹਾਂ ਨੂੰ ਇਕੋ ਜਿਹਾ ਹੀ ਸਮਝਿਆ ਹੈ ।
ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥੩॥
ਪਰ (ਜਿਨ੍ਹਾਂ ਨੂੰ ਕਾਸ਼ੀ ਤੀਰਥ ਤੇ ਵੱਸਣ ਦਾ ਮਾਣ ਹੈ ਉਹ) ਹੰਕਾਰੀ ਹੰਕਾਰ ਵਿਚ ਦੁੱਖੀ ਹੁੰਦੇ ਹਨ ।੩।
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥
ਜੋ ਮਨੁੱਖ ਮਾਣ ਕਰਦਾ ਹੈ (ਮਾਣ ਚਾਹੇ ਕਿਸੇ ਗੱਲ ਦਾ ਹੋਵੇ) ਉਸ ਨੂੰ (ਇਉਂ ਹੁੰਦਾ ਹੈ ਜਿਵੇਂ) ਸੂਲਾਂ ਚੁੱਭਦੀਆਂ ਹਨ । ਕੋਈ ਉਹਨਾਂ ਦੀਆਂ ਇਹ ਸੂਲਾਂ ਪੁੱਟ ਨਹੀਂ ਸਕਦਾ ।
ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥
ਸਾਰੀ ਉਮਰ (ਉਹ ਹੰਕਾਰੀ) ਉਹਨਾਂ ਚੋਭਾਂ ਦੇ ਮਾਰੇ ਵਿਲਕਦੇ ਹਨ, ਮਾਨੋ, ਘੋਰ ਨਰਕ ਵਿਚ ਸੜ ਰਹੇ ਹਨ ।੪।
ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥
(ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ;
ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥
ਕਿਉਂਕਿ ਸੰਤ ਆਪਣੇ ਗੁਰੂ ਦੀ ਕਿਰਪਾ ਨਾਲ (ਨਾਹ ਸੁਰਗ ਤੇ ਨਾਹ ਨਰਕ) ਕਿਸੇ ਦੇ ਭੀ ਮੁਥਾਜ ਨਹੀਂ ਹਨ ।੫।
ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥
(ਆਪਣੇ ਗੁਰੂ ਦੀ ਕਿਰਪਾ ਨਾਲ) ਮੈਂ ਹੁਣ ਉੱਚੇ ਆਤਮਕ ਟਿਕਾਣੇ ਤੇ ਅੱਪੜ ਗਿਆ ਹਾਂ, ਜਿੱਥੇ ਮੈਨੂੰ ਪਰਮਾਤਮਾ ਮਿਲ ਪਿਆ ਹੈ ।
ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥
ਮੈਂ ਕਬੀਰ ਅਤੇ ਮੇਰਾ ਰਾਮ ਇੱਕ-ਰੂਪ ਹੋ ਗਏ ਹਾਂ, ਕੋਈ ਸਾਡੇ ਵਿਚ ਫ਼ਰਕ ਨਹੀ ਦੱਸ ਸਕਦਾ ।੬।੩।
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥
ਆਪਣੇ ਇਸ ਸਰੀਰ-ਰੂਪ ਸ਼ਹਿਰ ਦੀ ਰਾਖੀ ਕਰਨ ਲਈ ਮੇਰਾ ਫ਼ਰਜ਼ ਇਹ ਹੈ ਕਿ ਮੈਂ ਭਲੇ ਗੁਣਾਂ ਨੂੰ ਜੀ-ਆਇਆਂ ਆਖਾਂ ਤੇ ਵਿਕਾਰਾਂ ਨੂੰ ਮਾਰ ਕੱਢਾਂ,
ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥
ਦਿਨ ਰਾਤ, ਹੇ ਪ੍ਰਭੂ! ਤੇਰੇ ਚਰਨ ਪਰਸਾਂ ਅਤੇ ਆਪਣੇ ਕੇਸਾਂ ਦਾ ਚੌਰ ਤੇਰੇ ਉੱਤੇ ਝੁਲਾਵਾਂ ।੧।
ਹਮ ਕੂਕਰ ਤੇਰੇ ਦਰਬਾਰਿ ॥
ਹੇ ਪ੍ਰਭੂ! ਮੈਂ ਤੇਰੇ ਦਰ ਤੇ (ਬੈਠਾ ਹੋਇਆ ਇਕ) ਕੁੱਤਾ ਹਾਂ,
ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥
ਤੇ ਮੂੰਹ ਅਗਾਂਹ ਵਧਾ ਕੇ ਭੌਂਕ ਰਿਹਾ ਹਾਂ (ਭਾਵ, ਤੇਰੇ ਦਰ ਤੇ ਮੈਂ ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਿਹਾ ਹਾਂ, ਇਹ ਆਪਣੇ ਸਰੀਰ ਨੂੰ ਵਿਕਾਰ-ਕੁੱਤਿਆਂ ਤੋਂ ਬਚਾਉਣ ਲਈ ਹੈ, ਜਿਵੇਂ ਇਕ ਕੁੱਤਾ ਕਿਸੇ ਪਰਾਈ ਗਲੀ ਦੇ ਕੁੱਤਿਆਂ ਤੋਂ ਆਪਣੇ ਆਪ ਦੀ ਰਾਖੀ ਕਰਨ ਲਈ ਭੌਂਕਦਾ ਹੈ । ਇਹੀ ਗੱਲ ਸਤਿੁਗੁਰੂ ਨਾਨਕ ਦੇਵ ਜੀ ਨੇ ਆਖੀ ਹੈ :ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ।੧।ਰਹਾਉ। {ਬਿਲਾਵਲੁ ਮ: ੧