Sri Guru Granth Sahib Ji — Ang 974 (punjabi)
ਦੇਵ ਸੰਸੈ ਗਾਂਠਿ ਨ ਛੂਟੈ ॥
(ਇਸ ਵਾਸਤੇ ਨਿਤਾਣੇ ਹੋ ਜਾਣ ਦੇ ਕਾਰਨ ਜੀਵਾਂ ਦੇ ਅੰਦਰੋਂ) ਸਹਿਮ ਦੀ ਗੰਢ ਨਹੀਂ ਖੁਲ੍ਹਦੀ ।
ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥
ਹੇ ਪ੍ਰਭੂ! ਕਾਮ, ਕੋ®ਧ, ਮਾਇਆ (ਦਾ ਮੋਹ), ਅਹੰਕਾਰ ਤੇ ਈਰਖਾ-ਸਾੜਾ—ਇਹਨਾਂ ਪੰਜਾਂ ਨੇ ਰਲ ਕੇ (ਸਭ ਜੀਵਾਂ ਦੇ ਆਤਮਕ ਗੁਣਾਂ ਨੂੰ) ਲੁੱਟ ਲਿਆ ਹੈ ।੧।ਰਹਾਉ।
ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥
(ਕਾਮਾਦਿਕ ਦੀ ਲੁੱਟ ਦੇ ਕਾਰਨ, ਜੀਵਾਂ ਦੇ ਅੰਦਰੋਂ) ਕਿਸੇ ਵੇਲੇ ਭੀ ਇਹ (ਬਣੀ ਹੋਈ) ਸਮਝ ਨਹੀਂ ਹਟਦੀ ਕਿ ਅਸੀ ਬੜੇ ਕਵੀ ਹਾਂ, ਚੰਗੀ ਕੁਲ ਵਾਲੇ ਹਾਂ, ਵਿਦਵਾਨ ਹਾਂ, ਜੋਗੀ ਹਾਂ,
ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥
ਸੰਨਿਆਸੀ ਹਾਂ, ਗਿਆਨਵਾਨ ਹਾਂ, ਗੁਣਵਾਨ ਹਾਂ, ਸੂਰਮੇ ਹਾਂ ਜਾਂ ਦਾਤੇ ਹਾਂ (ਜਿਹੜੇ ਭੀ ਪਾਸੇ ਪਏ ਉਸੇ ਦਾ ਹੀ ਮਾਣ ਹੋ ਗਿਆ) ।੨।
ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥
ਹੇ ਰਵਿਦਾਸ! ਆਖ—(ਜਿਨ੍ਹਾਂ ਨੂੰ ਕਾਮਾਦਿਕਾਂ ਨੇ ਲੁੱਟ ਲਿਆ ਹੈ, ਉਹ) ਸਾਰੇ ਹੀ ਕਮਲਿਆਂ ਵਾਂਗ ਗ਼ਲਤੀ ਖਾ ਰਹੇ ਹਨ ਤੇ (ਇਹ) ਨਹੀਂ ਸਮਝਦੇ (ਕਿ ਜ਼ਿੰਦਗੀ ਦਾ ਅਸਲ ਆਸਰਾ ਪ੍ਰਭੂ ਦਾ ਨਾਮ ਹੈ);
ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥
ਮੈਨੂੰ ਰਵਿਦਾਸ ਨੂੰ ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਨਾਮ ਹੀ ਮੇਰੀ ਜਿੰਦ ਹੈ, ਨਾਮ ਹੀ ਮੇਰੇ ਪ੍ਰਾਣ ਹਨ, ਨਾਮ ਹੀ ਮੇਰਾ ਧਨ ਹੈ ।੩।
ਰਾਮਕਲੀ ਬਾਣੀ ਬੇਣੀ ਜੀਉ ਕੀ
ਰਾਮਕਲੀ। ਸ਼ਬਦ ਪੂਜਯ ਬੇਣੀ ਜੀ ਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥
(ਜੋ ਮਨੁੱਖ ਗੁਰੂ ਦੀ ਕਿਰਪਾ ਨਾਲ ਉਸ ਮੇਲ-ਅਵਸਥਾ ਵਿਚ ਅੱਪੜਿਆ ਹੈ, ਉਸ ਦੇ ਵਾਸਤੇ) ਇੜਾ, ਪਿੰਗੁਲਾ ਤੇ ਸੁਖਮਨਾ ਤਿੰਨੇ ਹੀ ਇੱਕੋ ਥਾਂ ਵੱਸਦੀਆਂ ਹਨ, ਤਿ®ਬੇਣੀ ਸੰਗਮ ਪ੍ਰ੍ਯਾਗ ਤੀਰਥ ਭੀ (ਉਸ ਮਨੁੱਖ ਲਈ) ਉੱਥੇ ਵੱਸਦਾ ਹੈ ।
ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥
ਭਾਵ, ਉਸ ਮਨੁੱਖ ਨੂੰ ਇੜਾ ਪਿੰਗਲਾ ਸੁਖਮਨਾ ਦੇ ਅਭਿਆਸ ਦੀ ਲੋੜ ਨਹੀਂ ਰਹਿ ਜਾਂਦੀ; ਉਸ ਨੂੰ ਤਿ®ਬੇਣੀ ਤੇ ਪ੍ਰਯਾਗ ਦੇ ਇਸ਼ਨਾਨ ਦੀ ਲੋੜ ਨਹੀਂ ਰਹਿੰਦੀ । (ਉਸ ਮਨੁੱਖ ਦਾ) ਮਨ ਪ੍ਰਭੂ ਦੇ (ਮਿਲਾਪ-ਰੂਪ ਤਿ®ਬੇਣੀ ਵਿਚ) ਇਸ਼ਨਾਨ ਕਰਦਾ ਹੈ ।੧।
ਸੰਤਹੁ ਤਹਾ ਨਿਰੰਜਨ ਰਾਮੁ ਹੈ ॥
ਹੇ ਸੰਤ ਜਨੋ! ਮਾਇਆ-ਰਹਿਤ ਰਾਮ ਉਸ ਅਵਸਥਾ ਵਿਚ (ਮਨੁੱਖ ਦੇ ਮਨ ਵਿਚ) ਵੱਸਸਾ ਹੈ,
ਗੁਰ ਗਮਿ ਚੀਨੈ ਬਿਰਲਾ ਕੋਇ ॥
ਨਿਰੰਜਨ ਸੋਹਣਾ ਰਾਮ ਪਰਗਟ ਹੁੰਦਾ ਹੈ,
ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥
ਜਿਸ ਅਵਸਥਾ ਨਾਲ ਸਾਂਝ ਕੋਈ ਵਿਰਲਾ ਮਨੁੱਖ ਸਤਿਗੁਰੂ ਦੀ ਸਰਨ ਪੈ ਕੇ ਬਣਾਂਦਾ ਹੈ ।੧।ਰਹਾਉ।
ਦੇਵ ਸਥਾਨੈ ਕਿਆ ਨੀਸਾਣੀ ॥
(ਜੇ ਕੋਈ ਪੁੱਛੇ ਕਿ) ਜਿਸ ਅਵਸਥਾ ਵਿਚ ਪ੍ਰਭੂ (ਮਨ ਦੇ ਅੰਦਰ) ਆ ਟਿਕਦਾ ਹੈ, ਉਸ ਦੀਆਂ ਨਿਸ਼ਾਨੀਆਂ ਕੀਹ ਹਨ
ਤਹ ਬਾਜੇ ਸਬਦ ਅਨਾਹਦ ਬਾਣੀ ॥
(ਤਾਂ ਉੱਤਰ ਇਹ ਹੈ ਕਿ) ਉਸ ਅਵਸਥਾ ਵਿਚ ਸਤਿਗੁਰੂ ਦਾ ਸ਼ਬਦ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਮਨੁੱਖ ਦੇ ਹਿਰਦੇ ਵਿਚ) ਹੁਲਾਰਾ ਪੈਦਾ ਕਰਦੇ ਹਨ;
ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥
(ਤਾਂ ਉੱਤਰ ਇਹ ਹੈ ਕਿ) ਉਸ ਅਵਸਥਾ ਵਿਚ ਸਤਿਗੁਰੂ ਦਾ ਸ਼ਬਦ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਮਨੁੱਖ ਦੇ ਹਿਰਦੇ ਵਿਚ) ਹੁਲਾਰਾ ਪੈਦਾ ਕਰਦੇ ਹਨ; (ਜਗਤ ਦੇ ਹਨੇਰੇ ਨੂੰ ਦੂਰ ਕਰਨ ਲਈ) ਚੰਦ ਤੇ ਸੂਰਜ (ਉਤਨੇ ਸਮਰੱਥ) ਨਹੀਂ (ਜਿਤਨਾ ਉਹ ਹੁਲਾਰਾ ਮਨ ਦੇ ਹਨੇਰੇ ਨੂੰ ਦੂਰ ਕਰਨ ਲਈ ਹੁੰਦਾ ਹੈ), ਪਉਣ ਪਾਣੀ (ਆਦਿਕ ਤੱਤ ਜਗਤ ਨੂੰ ਉਤਨਾ ਸੁਖ) ਨਹੀਂ (ਦੇ ਸਕਦੇ, ਜਿਤਨਾ ਸੁਖ ਇਹ ਹੁਲਾਰਾ ਮਨੁੱਖ ਦੇ ਮਨ ਨੂੰ ਦੇਂਦਾ ਹੈ);
ਸਾਖੀ ਜਾਗੀ ਗੁਰਮੁਖਿ ਜਾਣੀ ॥੨॥
ਮਨੁੱਖ ਦੀ ਸੁਰਤਿ ਗੁਰੂ ਦੀ ਸਿੱਖਿਆ ਨਾਲ ਜਾਗ ਪੈਂਦੀ ਹੈ, ਗੁਰੂ ਦੀ ਰਾਹੀਂ ਸੂਝ ਪੈ ਜਾਂਦੀ ਹੈ ।੨।
ਉਪਜੈ ਗਿਆਨੁ ਦੁਰਮਤਿ ਛੀਜੈ ॥
(ਪ੍ਰਭੂ-ਮਿਲਾਪ ਵਾਲੀ ਅਵਸਥਾ ਵਿਚ ਮਨੁੱਖ ਦੀ) ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਹੋ ਜਾਂਦੀ ਹੈ । ਮੰਦੀ ਮੱਤ ਨਾਸ ਹੋ ਜਾਂਦੀ ਹੈ;
ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥
ਉੱਚੀ ਉਡਾਰੀ ਵਿਚ (ਅੱਪੜਿਆ ਹੋਇਆ ਮਨ) ਨਾਮ-ਅੰਮ੍ਰਿਤ ਦੇ ਰਸ ਨਾਲ ਰਸ ਜਾਂਦਾ ਹੈ;
ਏਸੁ ਕਲਾ ਜੋ ਜਾਣੈ ਭੇਉ ॥
ਜੋ ਮਨੁੱਖ ਇਸ (ਅਵਸਥਾ ਵਿਚ ਅੱਪੜ ਸਕਣ ਵਾਲੇ) ਹੁਨਰ ਦਾ ਭੇਦ ਜਾਣ ਲੈਂਦਾ ਹੈ,
ਭੇਟੈ ਤਾਸੁ ਪਰਮ ਗੁਰਦੇਉ ॥੩॥
ਉਸ ਨੂੰ ਅਕਾਲ ਪੁਰਖ ਮਿਲ ਪੈਂਦਾ ਹੈ ।੩।
ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥
ਅਪਹੰੁਚ, ਬੇਅੰਤ ਤੇ ਪਰਮ ਪੁਰਖ ਪ੍ਰਭੂ ਦੇ ਪਰਗਟ ਹੋਣ ਦਾ ਟਿਕਾਣਾ (ਮਨੁੱਖਾ ਸਰੀਰ ਦਾ ਦਿਮਾਗ਼-ਰੂਪ) ਦਸਵਾਂ ਬੂਹਾ ਹੈ;
ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥
ਸਰੀਰ ਦੇ ਉਤਲੇ ਹਿੱਸੇ ਵਿਚ (ਸਿਰ, ਮਾਨੋ) ਇਕ ਹੱਟ ਹੈ, ਉਸ ਹੱਟ ਵਿਚ (ਦਿਮਾਗ਼, ਮਾਨੋ) ਇਕ ਆਲਾ ਹੈ, ਇਸ ਆਲੇ ਦੀ ਰਾਹੀਂ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ ।੪।
ਜਾਗਤੁ ਰਹੈ ਸੁ ਕਬਹੁ ਨ ਸੋਵੈ ॥
(ਜਿਸ ਦੇ ਅੰਦਰ ਪਰਮਾਤਮਾ ਪਰਗਟ ਹੋ ਪਿਆ) ਉਹ ਸਦਾ ਜਾਗਦਾ ਰਹਿੰਦਾ ਹੈ (ਸੁਚੇਤ ਰਹਿੰਦਾ ਹੈ), (ਮਾਇਆ ਦੀ ਨੀਂਦ ਵਿਚ) ਕਦੇ ਸਉਂਦਾ ਨਹੀਂ;
ਤੀਨਿ ਤਿਲੋਕ ਸਮਾਧਿ ਪਲੋਵੈ ॥
ਉਹ ਇਕ ਐਸੀ ਸਮਾਧੀ ਵਿਚ ਟਿਕਿਆ ਰਹਿੰਦਾ ਹੈ ਜਿਥੋਂ ਮਾਇਆ ਦੇ ਤਿੰਨੇ ਗੁਣ ਤੇ ਤਿੰਨਾਂ ਲੋਕਾਂ ਦੀ ਮਾਇਆ ਪਰੇ ਹੀ ਰਹਿੰਦੇ ਹਨ;
ਬੀਜ ਮੰਤ੍ਰੁ ਲੈ ਹਿਰਦੈ ਰਹੈ ॥
ਉਹ ਮਨੁੱਖ ਪ੍ਰਭੂ ਦਾ ਨਾਮ ਮੰਤ® ਆਪਣੇ ਹਿਰਦੇ ਵਿਚ ਟਿਕਾ ਰੱਖਦਾ ਹੈ,
ਮਨੂਆ ਉਲਟਿ ਸੁੰਨ ਮਹਿ ਗਹੈ ॥੫॥
(ਜਿਸ ਦੀ ਬਰਕਤਿ ਨਾਲ) ਉਸ ਦਾ ਮਨ ਮਾਇਆ ਵਲੋਂ ਪਰਤ ਕੇ (ਸੁਚੇਤ ਰਹਿੰਦਾ ਹੈ), ਉਸ ਅਵਸਥਾ ਵਿਚ ਟਿਕਾਣਾ ਪਕੜਦਾ ਹੈ ਜਿਥੇ ਕੋਈ ਫੁਰਨਾ ਨਹੀਂ ਉਠਦਾ ।੫।
ਜਾਗਤੁ ਰਹੈ ਨ ਅਲੀਆ ਭਾਖੈ ॥
ਉਹ ਮਨੁੱਖ ਸਦਾ ਜਾਗਦਾ ਹੈ, (ਸੁਚੇਤ ਰਹਿੰਦਾ ਹੈ), ਕਦੇ ਝੂਠ ਨਹੀਂ ਬੋਲਦਾ;
ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥
ਪੰਜਾਂ ਹੀ ਇੰਦਿ®ਆਂ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ,
ਗੁਰ ਕੀ ਸਾਖੀ ਰਾਖੈ ਚੀਤਿ ॥
ਸਤਿਗੁਰੂ ਦਾ ਉਪਦੇਸ਼ ਆਪਣੇ ਮਨ ਵਿਚ ਸਾਂਭ ਕੇ ਰੱਖਦਾ ਹੈ,
ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥
ਆਪਣਾ ਮਨ, ਆਪਣਾ ਸਰੀਰ ਪ੍ਰਭੂ ਦੇ ਪਿਆਰ ਤੋਂ ਸਦਕੇ ਕਰਦਾ ਹੈ ।੬।
ਕਰ ਪਲਵ ਸਾਖਾ ਬੀਚਾਰੇ ॥
ਉਹ ਮਨੁੱਖ (ਜਗਤ ਨੂੰ) ਹੱਥ (ਦੀਆਂ ਉੱਗਲਾਂ, ਰੁੱਖ ਦੀਆਂ) ਟਹਿਣੀਆਂ ਤੇ ਪੱਤਰ ਸਮਝਦਾ ਹੈ
ਅਪਨਾ ਜਨਮੁ ਨ ਜੂਐ ਹਾਰੇ ॥
(ਇਸ ਵਾਸਤੇ ਮੂਲ ਪ੍ਰਭੂ ਨੂੰ ਛੱਡ ਕੇ ਇਸ ਖਿਲਾਰੇ ਵਿਚ ਰੁੱਝ ਕੇ) ਆਪਣੀ ਜ਼ਿੰਦਗੀ ਜੂਏ ਦੀ ਖੇਡ ਵਿਚ ਨਹੀਂ ਗਵਾਉਂਦਾ;
ਅਸੁਰ ਨਦੀ ਕਾ ਬੰਧੈ ਮੂਲੁ ॥
ਵਿਕਾਰਾਂ ਦੀ ਨੀਂਦ ਦਾ ਸੋਮਾ ਹੀ ਬੰਦ ਕਰ ਦੇਂਦਾ ਹੈ,
ਪਛਿਮ ਫੇਰਿ ਚੜਾਵੈ ਸੂਰੁ ॥
ਮਨ ਨੂੰ ਅਗਿਆਨਤਾ ਦੇ ਹਨੇਰੇ ਵਲੋਂ ਪਰਤਾ ਕੇ (ਇਸ ਵਿਚ ਗਿਆਨ ਦਾ) ਸੂਰਜ ਚੜ੍ਹਾਉਂਦਾ ਹੈ;
ਅਜਰੁ ਜਰੈ ਸੁ ਨਿਝਰੁ ਝਰੈ ॥
(ਸਦਾ ਲਈ) ਪਰਮਾਤਮਾ ਨਾਲ ਮੇਲ ਕਰ ਲੈਂਦਾ ਹੈ, (ਮਿਲਾਪ ਦਾ ਉਸ ਦੇ ਅੰਦਰ) ਇਕ ਚਸ਼ਮਾ ਫੁੱਟ ਪੈਂਦਾ ਹ ੈ,
ਜਗੰਨਾਥ ਸਿਉ ਗੋਸਟਿ ਕਰੈ ॥੭॥
(ਉਹ ਇਕ ਐਸੀ ਮੌਜ) ਮਾਣਦਾ ਹੈ, ਜਿਸ ਨੂੰ ਕਦੇ ਬੁਢੇਪਾ ਨਹੀਂ (ਭਾਵ, ਜੋ ਕਦੇ ਮੁੱਕਦੀ ਨਹੀਂ) ।੭।
ਚਉਮੁਖ ਦੀਵਾ ਜੋਤਿ ਦੁਆਰ ॥
ਪ੍ਰਭੂ ਦੀ ਜੋਤਿ ਦੁਆਰਾ ਉਸ ਦੇ ਅੰਦਰ (ਮਾਨੋ) ਚਾਰ ਮੂੰਹਾਂ ਵਾਲਾ ਦੀਵਾ ਜਗ ਪੈਂਦਾ ਹੈ (ਜਿਸ ਕਰਕੇ ਹਰ ਪਾਸੇ ਚਾਨਣ ਹੀ ਚਾਨਣ ਰਹਿੰਦਾ ਹੈ); (ਉਸ ਦੇ ਅੰਦਰ, ਮਾਨੋ,
ਪਲੂ ਅਨਤ ਮੂਲੁ ਬਿਚਕਾਰਿ ॥
ਇਕ ਐਸਾ ਫੁੱਲ ਖਿੜ ਪੈਂਦਾ ਹੈ, ਜਿਸ ਦੇ) ਵਿਚਕਾਰ ਪ੍ਰਭੂ-ਰੂਪ ਮਕਰੰਦ ਹੁੰਦਾ ਹੈ ਤੇ ਉਸ ਦੀਆਂ ਬੇਅੰਤ ਪੱਤੀਆਂ ਹੁੰਦੀਆਂ ਹਨ
ਸਰਬ ਕਲਾ ਲੇ ਆਪੇ ਰਹੈ ॥
(ਅਨੰਤ ਰਚਨਾ ਵਾਲਾ ਪ੍ਰਭੂ ਉਸ ਦੇ ਅੰਦਰ ਪਰਗਟ ਹੋ ਪੈਂਦਾ ਹੈ) ਉਹ ਮਨੁੱਖ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ ਨੂੰ ਆਪਣੇ ਅੰਦਰ ਵਸਾ ਲੈਂਦਾ ਹੈ,
ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥
ਉਸ ਦਾ ਮਨ ਮੋਤੀ (ਬਣ ਕੇ ਪ੍ਰਭੂ ਦੇ ਗੁਣ ਰੂਪ) ਰਤਨਾਂ ਵਿਚ ਜੁੜਿਆ ਰਹਿੰਦਾ ਹੈ ।੮।
ਮਸਤਕਿ ਪਦਮੁ ਦੁਆਲੈ ਮਣੀ ॥
ਉਸ ਬੰਦੇ ਦੇ ਧੁਰ ਅੰਦਰ ਤਿ®ਲੋਕੀ ਦਾ ਮਾਲਕ ਪ੍ਰਭੂ ਆ ਟਿਕਦਾ ਹੈ ।
ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥
(ਉਸ ਦੀ ਬਰਕਤਿ ਨਾਲ) ਉਸ ਦੇ ਮੱਥੇ ਉੱਤੇ (ਮਾਨੋ) ਕਉਲ ਫੁੱਲ (ਖਿੜ ਪੈਂਦਾ ਹੈ,
ਪੰਚ ਸਬਦ ਨਿਰਮਾਇਲ ਬਾਜੇ ॥
ਤੇ) ਉਸ ਫੁੱਲ ਦੇ ਚਾਰ ਚੁਫੇਰੇ ਹੀਰੇ (ਪਰੋਤੇ ਜਾਂਦੇ ਹਨ);
ਢੁਲਕੇ ਚਵਰ ਸੰਖ ਘਨ ਗਾਜੇ ॥
(ਉਸ ਦੇ ਅੰਦਰ ਮਾਨੋ ਇਕ ਐਸਾ ਸੁੰਦਰ ਰਾਗ ਹੁੰਦਾ ਹੈ ਕਿ (ਪੰਜੇ ਹੀ ਕਿਸਮਾਂ ਦੇ ਸੋਹਣੇ ਸਾਜ ਵੱਜ ਪੈਂਦੇ ਹਨ, ਬੜੇ ਸੰਖ ਵੱਜਣ ਲੱਗ ਪੈਂਦੇ ਹਨ
ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥
ਉਸ ਉਤੇ ਚੌਰ ਝੁੱਲ ਪੈਂਦਾ ਹੈ (ਭਾਵ, ਉਸ ਦਾ ਮਨ ਸ਼ਾਹਨਸ਼ਾਹਾਂ ਦਾ ਸ਼ਾਹ ਬਣ ਜਾਂਦਾ ਹੈ) ।
ਬੇਣੀ ਜਾਚੈ ਤੇਰਾ ਨਾਮੁ ॥੯॥੧॥
ਸਤਿਗੁਰੂ ਤੋਂ ਮਿਲਿਆ ਹੋਇਆ ਪ੍ਰਭੂ ਦੇ ਨਾਮ ਦਾ ਇਹ ਚਾਨਣ ਕਾਮਾਦਿਕ ਵਿਕਾਰਾਂ ਨੂੰ ਮਾਰ ਮੁਕਾਂਦਾ ਹੈ ।